ਤੰਬਾਕੂ ਦੀ ਅਲਾਮਤ ਤੋਂ ਦੂਰ ਰਹੇ ਨੌਜਵਾਨ ਪੀੜ੍ਹੀ : ਸੀ.ਜੇ.ਐੱਮ ਕਮਲਦੀਪ ਸਿੰਘ ਧਾਲੀਵਾਲ

ਇਕ ਸਿਗਰੇਟ ਵਿਚ ਹੁੰਦੇ ਹਨ ਕੈਂਸਰ ਕਰਨ ਵਾਲੇ 69 ਜ਼ਹਿਰੀਲੇ ਤੱਤ: ਡਾ. ਦਵਿੰਦਰ ਢਾਂਡਾ
ਮਨੁੱਖੀ ਜ਼ਿੰਦਗੀ ਲਈ ਘਾਤਕ ਹੈ ਤੰਬਾਕੂ ਦਾ ਸੇਵਨ : ਡਾ. ਜਸਦੇਵ ਸਿੰਘ
ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਨੌਜਵਾਨਾਂ ਨੂੰ ਤੰਬਾਕੂ ਦੀ ਅਲਾਮਤ ਤੋਂ ਦੂਰ ਰਹਿਣ ਦਾ ਸੱਦਾ


ਨਵਾਂਸ਼ਹਿਰ, 31: - ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ ਵਿਖੇ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਸਾਡੀ ਨੌਜਵਾਨ ਪੀੜ੍ਹੀ ਵਿਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਅਸੀਂ ਸਮਾਜ ਵਿੱਚੋਂ ਤੰਬਾਕੂ ਵਰਗੀ ਆਦਤ ਨੂੰ ਜੜ੍ਹੋਂ ਖਤਮ ਕਰ ਸਕੀਏ। ਇਸ ਸਾਲ ਪੂਰੀ ਦੁਨੀਆ ਵਿਚ ਵਿਸ਼ਵ ਤੰਬਾਕੂ ਰਹਿਤ ਦਿਵਸ "ਤੰਬਾਕੂ: ਸਾਡੇ ਵਾਤਾਵਰਨ ਲਈ ਵੱਡਾ ਖ਼ਤਰਾ" ਥੀਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀ.ਜੇ.ਐੱਮ.)-ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਕਮਲਦੀਪ ਸਿੰਘ ਧਾਲੀਵਾਲ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ।

ਇਸ ਮੌਕੇ ਤੰਬਾਕੂ ਵਿਰੋਧੀ ਹਸਤਾਖਰ ਮੁਹਿੰਮ ਵੀ ਛੇੜੀ ਗਈ, ਜਿਸ ਦੀ ਸ਼ੁਰੂਆਤ ਸੀ.ਜੇ.ਐੱਮ. -ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਕਮਲਦੀਪ ਸਿੰਘ ਧਾਲੀਵਾਲ ਨੇ ਕੀਤੀ। ਸਮੂਹ ਪ੍ਰੋਗਰਾਮ ਅਫਸਰਾਂ ਤੇ ਸਮੁੱਚੇ ਸਟਾਫ ਨੇ ਪਲੇਜ ਬੋਰਡ ਉੱਤੇ ਹਸਤਾਖਰ ਕਰਕੇ ਆਪਣੇ ਜੀਵਨ ਵਿਚ ਤੰਬਾਕੂ ਪਦਾਰਥਾਂ ਦੀ ਵਰਤੋਂ ਨਾ ਕਰਨ ਅਤੇ ਆਮ ਲੋਕਾਂ ਨੂੰ ਤੰਬਾਕੂ ਛੱਡਣ ਵਿੱਚ ਮਦਦ ਕਰਨ ਦਾ ਪ੍ਰਣ ਲਿਆ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਸਟਾਫ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਸਹੁੰ ਵੀ ਚੁਕਾਈ।  

ਇਸ ਮੌਕੇ ਸੀ.ਜੇ.ਐੱਮ ਸ. ਕਮਲਦੀਪ ਸਿੰਘ ਧਾਲੀਵਾਲ ਨੇ ਸਾਡੀ ਨੌਜਵਾਨ ਪੀੜ੍ਹੀ ਨੂੰ ਤੰਬਾਕੂ ਦੀ ਅਲਾਮਤ ਤੋਂ ਦੂਰ ਰਹਿਣ ਦਾ ਸੱਦਾ ਦਿੰਦੇ ਹੋਏ ਦੱਸਿਆ ਕਿ ਤੰਬਾਕੂ ਦੀ ਵੱਧ ਵਰਤੋਂ ਕਾਰਨ ਸਾਡਾ ਵਾਤਾਵਰਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ ਅਤੇ ਵਾਤਾਵਰਨ 'ਤੇ ਪੈ ਰਿਹਾ ਬੇਲੋੜਾ ਦਬਾਅ ਸਾਡੇ ਲਈ ਖ਼ਤਰੇ ਦੀ ਘੰਟੀ ਹੈ। ਸਿਗਰੇਟਾਂ ਦੀ ਵੱਡੀ ਖਪਤ ਦੇ ਮੱਦੇਨਜ਼ਰ ਸਪਲਾਈ ਦੀ ਪੂਰਤੀ ਲਈ ਦਰੱਖਤਾਂ ਦੀ ਕਟਾਈ, ਵੱਡੀ ਮਾਤਰਾ ਵਿਚ ਪਾਣੀ ਦੀ ਵਰਤੋਂ, ਹਵਾ ਵਿਚ ਵੱਡੇ ਪੈਮਾਨੇ 'ਤੇ ਜ਼ਹਿਰੀਲੀ ਗੈਸ ਦੇ ਨਿਕਾਸ ਕਾਰਨ ਆਲਮੀ ਤਾਪਮਾਨ ਵਧਦਾ ਜਾ ਰਿਹਾ ਹੈ, ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਤੰਬਾਕੂ ਉਤਪਾਦ ਸਾਡੇ ਵਾਤਾਵਰਨ ਲਈ ਕਿੰਨਾ ਘਾਤਕ ਸਿੱਧ ਹੋ ਸਕਦੇ ਹਨ।    
ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਇਸ ਸਾਲ ਦੇ ਥੀਮ "ਤੰਬਾਕੂ: ਸਾਡੇ ਵਾਤਾਵਰਨ ਲਈ ਵੱਡਾ ਖ਼ਤਰਾ" ਉੱਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ 300 ਸਿਗਰੇਟ ਬਣਾਉਣ ਲਈ ਇਕ ਦਰੱਖਤ ਕੱਟਿਆ ਜਾਂਦਾ ਹੈ। ਇਕ ਸਿਰਗੇਟ ਬਣਾਉਣ ਲਈ 3.7 ਲੀਟਰ ਪਾਣੀ ਦੀ ਵਰਤੋਂ ਹੁੰਦੀ ਹੈ ਅਤੇ ਇਕ ਸਿਗਰੇਟ ਵਿਚ ਕੈਂਸਰ ਕਰਨ ਵਾਲੇ 69 ਜ਼ਹਿਰੀਲੇ ਤੱਤ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਪੰਜਾਬ ਵਿੱਚ ਔਸਤਨ 48 ਵਿਅਕਤੀਆਂ ਅਤੇ ਭਾਰਤ ਵਿੱਚ 2200 ਲੋਕਾਂ  ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮੌਤ ਹੋ ਜਾਂਦੀ ਹੈ। ਹਰ ਰੋਜ਼ 5500 ਨਵੇਂ ਬੱਚੇ ਤੰਬਾਕੂ ਦੀ ਆਦਤ ਸਹੇੜ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਪੜ੍ਹਦੇ 13 ਤੋ 15 ਸਾਲ ਦੇ ਕੁੱਲ ਬੱਚਿਆਂ ਵਿੱਚੋਂ 14 ਫੀਸਦੀ  ਬੱਚੇ ਤੰਬਾਕੂ ਦਾ ਸੇਵਨ ਕਰਦੇ ਹਨ, 4 ਫੀਸਦੀ ਬੱਚੇ ਸਿਗਰੇਟ ਜਾਂ ਬੀੜੀ ਪੀਂਦੇ ਹਨ ਅਤੇ 22 ਫੀਸਦੀ ਬੱਚੇ ਅਜਿਹੇ ਹਨ, ਜਿਨ੍ਹਾਂ ਦੇ ਸਾਹਮਣੇ ਘਰਾਂ ਵਿੱਚ ਤੰਬਾਕੂ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਉਹ ਵੀ ਤੰਬਾਕੂ ਦੇ ਧੂੰਏ ਦੇ ਮਾਰੂ ਪ੍ਰਭਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਲਗਭਗ 80 ਫੀਸਦੀ ਮੂੰਹ ਦੇ ਕੈਂਸਰ ਦਾ ਕਾਰਨ ਤੰਬਾਕੂ ਦੀ ਵਰਤੋਂ ਹੈ। ਤੰਬਾਕੂ ਦੇ ਸੇਵਨ ਨਾਲ ਮੂੁੰਹ, ਗਲ੍ਹੇ, ਖੁਰਾਕ ਨਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੁੰਦਾ ਹੈ, ਕਿਉਂਕ ਇਸ ਵਿੱਚ ਨਿਕੋਟੀਨ ਸਹਿਤ ਹੋਰ ਜ਼ਹਿਰੀਲੇ ਤੱਤ ਪਾਏ ਜਾਂਦੇ ਹਨ। ਤੰਬਾਕੂ ਦੀ ਲਗਾਤਾਰ ਵਰਤੋਂ ਕਾਰਣ ਦਿਲ ਦਾ ਦੌਰਾ, ਲਹੂ ਨਾੜੀਆਂ ਦਾ ਰੋਗ, ਹਾਈ ਬਲੱਡ ਪ੍ਰੈਸ਼ਰ, ਗੁਰਦੇ ਦੀ ਬਿਮਾਰੀ, ਸ਼ੂਗਰ ਆਦਿ ਹੋ ਸਕਦੇ ਹਨ, ਤੰਬਾਕੂ ਨਾਲ ਮਰਦਾਂ ਵਿੱਚ ਨਿਪੁੰਨਸਕਤਾ ਅਤੇ ਪ੍ਰਜ਼ਨਨ ਸ਼ਕਤੀ  ਵਿੱਚ ਕਮੀ ਆ ਜਾਂਦੀ ਹੈ, ਗਰਭ ਅਵਸਥਾ ਦੌਰਾਨ ਤੰਬਾਕੂ ਦਾ ਸੇਵਨ ਕਰਨ ਨਾਲ ਘੱਟ ਭਾਰ ਵਾਲੇ ਬੱਚੇ ਦਾ ਜਨਮ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਤੰਬਾਕੂ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਦੀ ਜੜ੍ਹ ਹੈ ਅਤੇ ਹਰ ਕਿਸੇ ਨੂੰ ਇਸਦੇ ਸੇਵਨ ਤੋਂ ਬਚਣਾ ਚਾਹੀਦਾ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਕੋਟਪਾ ਐਕਟ ਅਧੀਨ ਭਾਰਤ ਵਿੱਚ ਸਾਲ 2003 ਵਿੱਚ ਸਿਗਰਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ (ਕੋਟਪਾ) ਪਾਸ ਕੀਤਾ ਗਿਆ ਹੈ, ਜਿਸ ਅਧੀਨ ਵੱਖ ਵੱਖ ਧਾਰਾਵਾਂ ਹੋਂਦ ਵਿੱਚ ਲਿਆਂਦੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਧਾਰਾ 4 ਅਧੀਨ ਜਨਤਕ ਸਥਾਨਾਂ ਤੇ ਸਿਗਰੇਟਨੋਸ਼ੀ ਕਰਨ ਦੀ ਸਖ਼ਤ ਮਨਾਹੀ ਹੈ। ਉਲੰਘਨਾ ਕਰਨ ਵਾਲੇ ਨੁੰ 200 ਰੁਪਏ ਤੱਕ ਜੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਸਬੰਧਿਤ ਸੰਸਥਾ ਦੇ ਮੁਖੀ ਨੂੰ 200 ਰੁਪਏ ਪ੍ਰਤੀ ਦੋਸ਼ੀ ਦੇ ਹਿਸਾਬ ਨਾਲ ਜੁਰਮਾਨੇ ਕੀਤੇ ਜਾ ਸਕਦੇ ਹਨ। ਧਾਰਾ 5 ਅਧੀਨ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀਂ ਕੀਤੀ ਜਾ ਸਕਦੀ। ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਪਹਿਲੀ ਵਾਰ 1000 ਰੁਪਏ ਜੁਰਮਾਨਾ ਅਤੇ 2 ਸਾਲ ਦੀ ਕੈਦ ਦੀ ਸਜ਼ਾ ਕੀਤੀ ਜਾਂਦੀ ਹੈ। ਧਾਰਾ 6ਏ ਅਧੀਨ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ਦੀ ਮਨ੍ਹਾਹੀ ਹੈ। ਧਾਰਾ 6ਬੀ ਅਨੁਸਾਰ ਵਿਿਦਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਦੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਅਪਰਾਧ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਕੋਟਪਾ ਐਕਟ ਦੀ  ਉਲੰਘਣਾ ਕਰਨ ਵਾਲੇ ਦੋਸ਼ੀਆਂ ਨੂੰ ਮੌਕੇ 'ਤੇ ਜੁਰਮਾਨੇ ਕੀਤੇ ਜਾਣਗੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਡੈਂਟਲ ਸਿਹਤ ਅਫਸਰ ਡਾ. ਲੋਕੇਸ਼ ਗਰਗ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਸ੍ਰੀ ਤਰਸੇਮ ਲਾਲ, ਜ਼ਿਲ੍ਹਾ ਵਿਵਹਾਰ ਪਰਿਵਾਰ ਕੋਆਰਡੀਨੇਟਰ ਮੰਗ ਗੁਰਪ੍ਰਸ਼ਾਦ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ, ਦੀਪਕ ਵਰਮਾ ਅਤੇ ਸਮਾਜਸੇਵੀ ਵੀਰਬੱਲ ਤੱਖੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਬਦਲ:- ਸੰਯੁਕਤ ਡਾਇਰੈਕਟਰ ਡਾ. ਅਵਤਾਰ ਸਿੰਘ

ਸਰਕਾਰ ਵੱਲੋਂ ਐਲਾਨੇ 1500 ਰੁਪਏ ਪ੍ਰਤੀ ਏਕੜ ਦੇ ਮਾਲੀ ਲਾਭ ਲਈ ਰਜਿਸਟਰ ਹੋਣ ਦੀ ਅਪੀਲ
ਨਵਾਂਸ਼ਹਿਰ, 31 ਮਈ : -  ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਚਲਾਏ ਗਏ 'ਪਾਣੀ ਬਚਾਓ ਪੰਜਾਬ ਬਚਾਓ' ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਘਣੀ ਖੇਤੀ) ਡਾ. ਅਵਤਾਰ ਸਿੰਘ ਵੱਲੋਂ ਮੁੱਖ ਖੇਤੀਬਾਡੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਿੱਚ ਕੰਮ ਕਰ ਰਹੇ ਪਿੰਡ ਪੱਧਰੀ ਵੈਰੀਫਾਈਂਗ ਅਫਸਰਾਂ ਅਤੇ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਪ੍ਰੋਗਰਾਮ ਪਾਣੀ ਬਚਾਓ ਪੰਜਾਬ ਬਚਾਓ ਤਹਿਤ ਝੋਨੇ ਦੀ ਸਿੱਧੀ ਬਿਜਾਈ ਲਈ ਵੱਧ ਤੋਂ ਵੱਧ ਕਿਸਾਨ ਇਸ ਤਕਨੀਕ ਨੂੰ ਅਪਨਾਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਵਿਭਾਗ ਦੇ ਪੋਰਟਲ https://agrimachinerypb.com/home/DSR22 ਰਾਹੀਂ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਰਹੇ ਹਨ, ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਦਫ਼ਤਰਾਂ ਵਿੱਚ ਸੰਪਰਕ ਕਰਕੇ ਆਪਣੇ ਆਪ ਨੂੰ ਪੋਰਟਲ 'ਤੇ ਰਜਿਸਟਰ ਜ਼ਰੂਰ ਕਰਵਾਉਣ, ਜਿਸ ਨਾਲ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ 20,380 ਹੈਕਟੇਅਰ ਰਕਬਾ ਬੀਜਣ ਦਾ ਟੀਚਾ ਮਿੱਥਿਆ ਗਿਆ ਹੈ।  ਉਨ੍ਹਾਂ ਵੱਲੋਂ ਪਿੰਡ ਸਹਿਬਾਜ਼ਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕੀਤੇ ਗਏ ਪਲਾਟਾਂ ਦਾ ਨਿਰੀਖਣ ਵੀ ਕੀਤਾ ਗਿਆ। ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਗਿਰਦੇ ਪੱਧਰ ਨੂੰ ਰੋਕਿਆ ਜਾ ਸਕੇ। ਇਸ ਮੌਕੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਾਜ ਕੁਮਾਰ ਅਤੇ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ  ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ।

ਵਿਦਿਆਰਥੀਆਂ ਨੇ ਰਹਿੰਦ-ਖੂੰਹਦ ਤੋਂ ਵਿਗਿਆਨਿਕ ਮਾਡਲ ਬਣਾ ਕੇ ਵਾਤਾਵਰਣ ਸਬੰਧੀ ਆਪਣੀ ਕਲਪਨਾ ਨੂੰ ਹਕੀਕਤ ਵਿੱਚ ਬਦਲਿਆ

ਡੀ ਸੀ ਰੰਧਾਵਾ ਨੇ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ
ਨਵਾਂਸ਼ਹਿਰ, 31 ਮਈ :- ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵਾਤਾਵਰਨ ਵਿੱਚ ਆ ਰਹੇ ਨਿਘਾਰ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿਖੇ ਮਾਡਲ ਪ੍ਰਦਰਸ਼ਿਤ ਕਰਕੇ ਆਪਣੇ ਵਿਚਾਰਾਂ ਨੂੰ ਹਕੀਕਤ ਵਿੱਚ ਪੇਸ਼ ਕੀਤਾ।  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਾਨਦਾਰ ਕੰਮ ਨੂੰ ਦੇਖਣ ਅਤੇ ਹੌਂਸਲਾ ਅਫ਼ਜ਼ਾਈ ਲਈ ਦੌਰਾ ਕਰਦਿਆਂ ਕਿਹਾ ਕਿ ਜਿਨ੍ਹਾਂ ਸੰਕਲਪਾਂ ਅਨੁਸਾਰ ਮਾਡਲ ਤਿਆਰ ਕੀਤੇ ਗਏ ਹਨ, ਉਹ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਦਰਸਾਉਂਦੇ ਹਨ।  ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ, ਸੂਰਜੀ ਊਰਜਾ, ਬਾਇਓ ਵੇਸਟ ਤੋਂ ਬਾਲਣ, ਅਖਬਾਰਾਂ ਦੀ ਰਹਿੰਦ-ਖੂੰਹਦ ਤੋਂ ਤਿਆਰ ਕੀਤੇ ਗਏ ਮਾਡਲਾਂ 'ਤੇ ਆਧਾਰਿਤ ਮਾਡਲ ਅਸਾਧਾਰਨ ਅਤੇ ਇਸ ਉਮਰ ਵਰਗ ਦੀ ਕਲਪਨਾ ਤੋਂ ਪਰੇ ਹਨ।
  ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਕੈਨੇਡੀਅਨ ਹਾਈ ਕਮਿਸ਼ਨ ਦੇ ਤਾਲਮੇਲ ਨਾਲ ਦਿੱਤੇ ਗਏ ਟੀਚੇ 'ਤੇ ਆਧਾਰਿਤ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਹਿਲਾਂ ਹੀ ਵਿਗਿਆਨਕ ਗਤੀਵਿਧੀਆਂ ਵਿੱਚ ਰਾਜ ਵਿੱਚ ਪਹਿਲੇ ਸਥਾਨ 'ਤੇ ਹੈ, ਇਸੇ ਲਈ ਮੌਜੂਦਾ ਥੀਮ 'ਦ ਓਨਲੀ ਅਰਥ' ਅਤੇ ਉਪ-ਥੀਮ 'ਵੇਲਥ ਆਊਟ ਆਫ਼ ਵੇਸਟ' ਨਾਲ ਜ਼ਿਲ੍ਹੇ ਨੂੰ ਅਗਲੇ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ ਗਿਆ।
    ਇਸ ਮੁਕਾਬਲੇ ਵਿੱਚ ਸੱਤ ਵਿਦਿਅਕ ਬਲਾਕਾਂ ਦੇ ਤਿੰਨ-ਤਿੰਨ ਸਕੂਲਾਂ ਸਮੇਤ ਕੁੱਲ 21 ਸਕੂਲਾਂ ਨੇ ਭਾਗ ਲਿਆ। ਜਿਸ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦੀ ਜੈਸਮੀਨ, ਸਰਕਾਰੀ ਹਾਈ ਸਕੂਲ ਗੜ੍ਹ ਪਠਾਣਾ ਤੋਂ ਨਵਜੋਤ ਜੱਸਲ ਅਤੇ ਸਰਕਾਰੀ ਹਾਈ ਸਕੂਲ ਕੁੱਕੜ ਸੂਹਾ ਦੇ ਕੁਲਵਿੰਦਰ ਕੁਮਾਰ ਵੱਲੋਂ ਬਣਾਏ ਮਾਡਲਾਂ ਨੂੰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਐਲਾਨਿਆ ਗਿਆ।
    ਉਨ੍ਹਾਂ ਕਿਹਾ ਕਿ ਇਨ੍ਹਾਂ ਜੇਤੂਆਂ ਨੂੰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਕੈਨੇਡੀਅਨ ਹਾਈ ਕਮਿਸ਼ਨ ਵੱਲੋਂ 6 ਜੂਨ ਨੂੰ ਸਨਮਾਨਿਤ ਕੀਤਾ ਜਾਵੇਗਾ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੁਲਵਿੰਦਰ ਸਿੰਘ ਸਰਾਏ, ਪਿ੍ਰੰਸੀਪਲ ਨਰਿੰਦਰ ਕੁਮਾਰ ਵਰਮਾ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਅਤੇ ਭਾਗ ਲੈਣ ਵਾਲੇ ਸਕੂਲਾਂ ਦੇ ਸਾਇੰਸ ਅਧਿਆਪਕ ਵੀ ਹਾਜ਼ਰ ਸਨ।  

ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਸਰਕਾਰੀ ਸਕੂਲ ਹਿਆਲਾ ਵਿਖੇ ਸਾਇੰਸ ਮੁਕਾਬਲੇ (ਵੈਲਥ ਆਊਟ ਆਫ਼ ਵੇਸਟ) ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ।

ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਸਰਾਏ ਵੱਲੋਂ ਸਰਕਾਰੀ ਹਾਈ ਸਕੂਲ ਗਰਚਾ ਦਾ ਅਚਨਚੇਤ ਨਿਰੀਖਣ

ਚੰਗੀਆਂ ਕਿਤਾਬਾਂ ਹੀ ਸਾਡਾ ਚੰਗਾ ਜੀਵਨ ਬਣਾਉਂਦੀਆਂ ਹਨ : ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਸਰਾਏ
ਨਵਾਂਸ਼ਹਿਰ : 31 ਮਈ :- ਸ. ਕੁਲਵਿੰਦਰ ਸਿੰਘ ਸਰਾਏ  ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਹਾਈ ਸਕੂਲ ਗਰਚਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ । ਇਸ ਮੌਕੇ ਸਰਕਾਰੀ ਹਾਈ ਸਕੂਲ ਗਰਚਾ ਵੱਲੋਂ ਲਾਇਬਰੇਰੀ ਲੰਗਰ ਲਗਾਇਆ ਹੋਇਆ ਸੀ |  ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਦੇ ਕੰਮ ਨੂੰ ਦੇਖਦੇ ਹੋਏ ਉਸ ਤੇ ਤਸੱਲੀ ਪ੍ਰਗਟਾਈ ਅਤੇ ਵਿਦਿਆਰਥੀਆਂ ਨਾਲ ਵੀ ਸਿੱਧੀ ਗੱਲਬਾਤ ਕੀਤੀ। ਇਸ ਮੌਕੇ  ਜ਼ਿਲ੍ਹਾ ਸਿੱਖਿਆ ਅਫ਼ਸਰ  ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ  ਚੰਗੀਆਂ ਕਿਤਾਬਾਂ ਹੀ ਸਾਡਾ ਚੰਗਾ ਜੀਵਨ ਬਣਾਉਂਦੀਆਂ ਹਨ ਇਸ ਲਈ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਪਿਆਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪੜ੍ਹ ਕੇ ਜੀਵਨ ਜਾਚ ਸਿੱਖਣੀ ਚਾਹੀਦੀ ਹੈ| ਉਨ੍ਹਾਂ ਨੇ ਆਪਣੇ ਵੱਲੋਂ  ਸਕੂਲ ਦੀ ਲਾਇਬਰੇਰੀ ਲਈ ਕਿਤਾਬਾਂ ਵੀ ਭੇਂਟ ਕੀਤੀਆਂ । ਇਸ ਮੌਕੇ ਉਨ੍ਹਾਂ ਨੇ ਸਕੂਲ ਵਿਚ ਐਨ ਆਰ ਆਈਜ਼ ਵੱਲੋਂ ਕਰਵਾਏ ਜਾ ਰਹੇ ਕੰਮ ਨੂੰ ਦੇਖ ਕੇ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ। ਸਕੂਲ ਦੇ ਮੁੱਖ ਅਧਿਆਪਕ  ਨਵੀਨ ਪਾਲ ਗੁਲਾਟੀ ਅਤੇ ਸਮੂਹ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਿਰਮਲ ਸਿੰਘ ਨਵਾਂਗਰਾਈਂ,  ਵਿਨੈ ਕੁਮਾਰ ਸ਼ਰਮਾ,  ਜਸਵਿੰਦਰ ਸਿੰਘ,  ਨਰਿੰਦਰ ਸਿੰਘ ਭਾਰਟਾ, ਜੈਦੇਵ ਸਿੰਘ, ਦਲਜੀਤ ਸਿੰਘ,  ਸੰਜੀਵ ਕੁਮਾਰ,  ਨੀਲਮ ਰਾਣੀ,  ਮੋਨਿਕਾ ਭੱਲਾ, ਜੋਗਿੰਦਰ ਪਾਲ ਅਤੇ ਵੱਖ ਵੱਖ ਸ਼ਖ਼ਸੀਅਤਾਂ ਵਿਚ  ਹਾਜ਼ਰ ਸਨ।

ਇੰਦਰਪੁਰੀ ਸਰਕਾਰੀ ਕੰਨਿਆ ਸਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ 75ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ

ਨਵਾਂਸ਼ਹਿਰ :  31 :-  ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ  75ਸਾਲਾ ਆਜ਼ਾਦੀ ਦਿਵਸ  ਨੂੰ ਸਮਰਪਿਤ ਬਲਾਕ ਦੇ ਸਕੂਲਾਂ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਵਿੰਦਰ ਸਿੰਘ ਸਰਾਏ ਅਤੇ  ਉਪ ਜ਼ਿਲ੍ਹਾ ਸਿੱਖਿਆ ਅਫ਼ਸਰ  ਅਮਰੀਕ ਸਿੰਘ  ਦੀ ਯੋਗ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਮਿਡਲ ਪੱਧਰ ਤੇ ਅਤੇ ਸੈਕੰਡਰੀ ਪੱਧਰ ਤੇ ਕਰਵਾਏ ਗਏ ਕੋਰੀਓਗ੍ਰਾਫੀ ਅਤੇ ਕੋਲਾਜ ਮੇਕਿੰਗ  ਦੇ ਮੁਕਾਬਲਿਆਂ ਵਿੱਚ ਬਲਾਕ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕੋਰੀਓਗ੍ਰਾਫੀ ਸੈਕੰਡਰੀ ਪੱਧਰ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਨੇ ਪਹਿਲਾ ਭਾਗ ਹਾਸਲ ਕੀਤਾ ਇੰਦਰਪੁਰੀ ਸਰਕਾਰੀ ਕੰਨਿਆ ਸਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਮਿਡਲ ਪੱਧਰ ਪੱਧਰ ਤੇ ਕਰਵਾਏ ਗਏ ਕੋਰੀਓਗ੍ਰਾਫੀ ਦੇ ਮੁਕਾਬਲਿਆਂ ਵਿੱਚ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਨੇ ਪਹਿਲਾ ਸਥਾਨ ਅਤੇ ਰਟੈਡਾ ਸਕੂਲ ਨੇ  ਦੂਜਾ ਸਥਾਨ ਹਾਸਲ ਕੀਤਾ । ਇਸ ਤਰ੍ਹਾਂ  ਕੋਲਾਜ਼ ਮੇਕਿੰਗ ਮੁਕਾਬਲਿਆਂ  ਚ  ਮਿਡਲ ਪੱਧਰ ਦੇ ਮੁਕਾਬਲਿਆਂ ਵਿੱਚ ਇੰਦਰਪੁਰੀ ਸਰਕਾਰੀ ਕੰਨਿਆ ਸੀਨੀ .ਸੈਕੰ ਸਕੂਲ ਹੇੜੀਆਂ ਪਹਿਲਾ ਸਥਾਨ ਸਰਕਾਰੀ ਸਕੂਲ ਕਰਨਾਣਾ ਨੇ ਦੂਜਾ ਸਥਾਨ ਅਤੇ ਚੋਨਗਰਾ ਨੇ ਤੀਜਾ ਸਥਾਨ ਹਾਸਲ ਕੀਤਾ । ਇਨ੍ਹਾਂ ਮੁਕਾਬਲਿਆਂ ਦੀ ਬਲਾਕ ਪੱਧਰ ਤੇ ਨੋਡਲ ਇੰਚਾਰਜ ਸ਼੍ਰੀਮਤੀ ਜਸਵਿੰਦਰ ਕੌਰ ਨੇ ਸਾਰੇ  ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਇਸ ਮੌਕੇ ਸਕੂਲ ਮੁਖੀ ਸ੍ਰੀ ਸੰਜੀਵ ਕੁਮਾਰ ਨੇ ਵੱਖ ਵੱਖ ਸਕੂਲਾਂ ਦੇ ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ  ।ਇਸ ਮੌਕੇ ਜੱਜਾਂ ਦੀ ਭੂਮਿਕਾ ਸ੍ਰੀ ਵਿਜੇ ਕੁਮਾਰ ,ਸ਼੍ਰੀਮਤੀ ਜਸਵਿੰਦਰ ਕੌਰ  , ਸ੍ਰੀਮਤੀ ਪ੍ਰਵੀਨ ਕੌਰ ਅਤੇ ਇੰਦਰਜੀਤ ਪਾਲ  ਨੇ ਨਿਭਾਈ । ਇਸ ਮੌਕੇ ਸਟੇਜ ਦਾ  ਸੰਚਾਲਨ ਮਾਸਟਰ ਮੱਖਣ ਬਖਲੌਰ  ਨੇ ਕੀਤਾ । ਇਸ ਮੌਕੇ ਸਤਨਾਮ ਸਿੰਘ ਸਾਇੰਸ   ਸੁਪਰਵਾਈਜ਼ਰ  ਜ਼ਿਲ੍ਹਾ  ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ  । ਇਸ ਮੌਕੇ ਸ੍ਰੀ ਚੈਂਚਲ ਸਿੰਘ, ਜਤਿੰਦਰ ਕੁਮਾਰ,  ਮਨਦੀਪ ਕੌਰ ,ਸੀਮਾ ਕਲਸੀ, ਨੀਲਮ, ਰਾਜਪਾਲ ਕੈਂਥ, ਜਸਵਿੰਦਰ ਸਿੰਘ, ਇੰਦਰਜੀਤ, ਸੰਦੀਪ ਗਰਗ,   ਮੈਡਮ ਸੀਮਾ ਰਾਣੀ   ਅਤੇ ਸਮੂਹ ਸਟਾਫ਼ ਹਾਜ਼ਰ ਸੀ।

ਕੈਦੀਆਂ ਨੂੰ ਕਾਨੂੰਨੀ ਸਮੱਸਿਆ ਆਉਣ 'ਤੇ ਡੀ ਐਲ ਐਸ ਏ ਨਾਲ ਸੰਪਰਕ ਕੀਤਾ ਜਾਵੇ: ਸੀ. ਜੇ. ਐੱਮ. ਕਮਲਦੀਪ ਸਿੰਘ ਧਾਲੀਵਾਲ

ਨਵਾਂਸ਼ਹਿਰ, 30 ਮਈ :- ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ,   ਸੀ.ਜੇ.ਐਮ ਕਮਲਦੀਪ ਸਿੰਘ ਧਾਲੀਵਾਲ ਵੱਲੋ ਅੱਜ ਲੁਧਿਆਣਾ ਦੀ ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ, ਮਹਿਲਾ ਜੇਲ੍ਹ ਅਤੇ ਬੋਸਟਲ ਜੇਲ੍ਹ  ਦਾ ਦੌਰਾ ਕਰ ਕੇ ਜ਼ਿਲ੍ਹੇ ਨਾਲ ਸਬੰਧਤ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਨੇ ਕੇਂਦਰੀ ਜੇਲ੍ਹ 'ਚ ਅਦਾਲਤ ਕੈਂਪ ਲਗਾ ਕੇ ਤਿੰਨ ਕੇਸਾਂ ਦੇ ਕੈਦੀਆ ਦੀ ਫਾਈਲ ਦੇਖ ਕੇ ਉਨ੍ਹਾਂ ਦੇ ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ। ਇਸ ਉਪਰੰਤ ਉਨ੍ਹਾਂ ਨੇ ਮਹਿਲਾ ਜੇਲ੍ਹ ਵਿਚ ਵੀ ਕੈਦੀ ਔਰਤਾਂ ਲਈ ਬਣੇ ਰਸੋਈ ਘਰ ਅਤੇ ਬੀਮਾਰ ਕੈਦੀਆਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ ਦਾ ਨਿਰੀਖਣ ਕੀਤਾ । ਇਸ ਉਪਰੰਤ ਬ੍ਰੋਸਟਲ ਜੇਲ੍ਹ ਦਾ ਦੌਰਾ ਕਰਕੇ ਕੈਦੀਆਂ ਦੀਆਂ ਵੀ ਸਮੱਸਿਆਵਾਂ ਸੁਣੀਆਂ। ਇਸ ਤੋਂ ਇਲਾਵਾ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜੇਲ੍ਹ ਸੁਪਰਡੈਂਟ, ਬਲਵਿੰਦਰ ਕੌਰ, ਏ.ਪੀ.ਪੀ,  ਅਤੇ ਪੈਨਲ ਐਡਵੋਕੇਟ ਸ੍ਰੀ ਮੋਹਿੰਦਰ ਪ੍ਰਕਾਸ਼ ਨਇਅਰ  ਵੀ ਹਾਜ਼ਰ ਸਨ।

ਨਵਾਂਸ਼ਹਿਰ ਤੇ ਬੰਗਾ ਦੀਆਂ ਮੁੱਖ ਦਾਣਾ ਮੰਡੀਆਂ ਵਿੱਚ ਕੀਤੇ ਜਾਣਗੇ ਮੂੰਗੀ ਖਰੀਦ ਦੇ ਪ੍ਰਬੰਧ

ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦੀ ਸਮੀਖਿਆ ਲਈ ਮੰਡੀ ਬੋਰਡ ਤੇ ਹੋਰਨਾਂ ਵਿਭਾਗਾਂ ਨਾਲ ਮੀਟਿੰਗ
ਜ਼ਿਲ੍ਹੇ ਵਿੱਚ ਲਗਪਗ 200 ਟਨ ਪੈਦਾਵਾਰ ਹੋਣ ਦੀ ਸੰਭਾਵਨਾ
ਨਵਾਂਸ਼ਹਿਰ, 30 ਮਈ :- ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੂੰਗੀ ਦੀ ਘੱਟੋ ਘੱਟ ਸਮਰਥਨ (ਐਮ ਐਸ ਪੀ) ਤੇ ਖ੍ਰੀਦ ਵੇਚ ਕਰਨ ਸਬੰਧੀ 'ਮੂੰਗ ਪ੍ਰਕਿਊਰਮੈਂਟ ਸੀਜ਼ਨ 2022' ਦੌਰਾਨ ਇੱਕ ਜੂਨ 2022 ਤੋਂ 31 ਜੁਲਾਈ 2022 ਤੱਕ ਪੰਜਾਬ ਦੀਆਂ ਮਾਰਕਿਟ ਕਮੇਟੀਆਂ ਦੇ 38 ਮੁੱਖ ਯਾਰਡਾਂ ਵਿੱਚ ਪ੍ਰਬੰਧ ਕੀਤੇ ਗਏ ਹਨ, ਜਿੱਥੇ ਮੂੰਗੀ ਦੀ ਖ੍ਰੀਦ ਘੱਟੋ ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਤੇ ਮਾਰਕਫੈੱਡ ਵਲੋਂ  'ਕੋਅਪਰੇਟਿਵ ਮਾਰਕਟਿੰਗ ਸੋਸਾਇਟੀ' ਰਾਹੀਂ ਪੰਜਾਬ ਦੇ ਕਿਸਾਨਾਂ ਪਾਸੋਂ ਖ੍ਰੀਦ ਕੀਤੀ ਜਾਵੇਗੀ।
      ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਲਈ ਦਿੱਤੇ ਆਦੇਸ਼ਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਵੱਲ਼ੋਂ ਜ਼ਿਲ੍ਹੇ ਦੀ ਮੁੱਖ ਮੰਡੀ ਨਵਾਂਸ਼ਹਿਰ ਅਤੇ ਮੁੱਖ ਮੰਡੀ ਬੰਗਾ ਵਿਖੇ ਮੂੰਗੀ ਦੀ ਖ੍ਰੀਦ ਵੇਚ ਸਬੰਧੀ ਪ੍ਰਬੰਧ ਕੀਤੇ ਗਏ ਹਨ।              ਅੱਜ ਜ਼ਿਲ੍ਹਾ ਮੰਡੀ ਬੋਰਡ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਉਪਰੰਤ ਡੀ ਸੀ ਐਨ ਪੀ ਐਸ ਰੰਧਾਵਾ ਨੇ ਦੱਸਿਆ ਕਿ ਮਾਰਕਫੈੱਡ ਕੋਆਪਰੇਟਿਵ ਸੋਸਾਇਟੀ ਵਲੋਂ ਤੋਲ ਮਸ਼ੀਨਾਂ (ਕੰਡੇ), ਲੇਬਰ, ਢੋਆ ਢੁਆਈ, ਨਮੀ ਮੀਟਰ, ਬਾਰਦਾਨਾ, ਭੰਡਾਰਨ ਅਤੇ ਸਿੱਧੀ ਅਦਾਇਗੀ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।  
     ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਇਸ ਮੌਕੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਬੀਜੀ ਹੈ ਅਤੇ ਉਹ ਜ਼ਿਲ੍ਹੇ ਦੇ ਇਨ੍ਹਾਂ ਖਰੀਦ-ਵੇਚ ਕੇਂਦਰਾਂ ਰਾਹੀਂ ਵੇਚਣਾ ਚਾਹੁੰਦੇ ਹਨ, ਉਹ ਦਫ਼ਤਰ ਮਾਰਕਿਟ ਕਮੇਟੀ ਨਵਾਂਸ਼ਹਿਰ ਅਤੇ ਬੰਗਾ ਰਾਹੀਂ ਆਪਣੀ 'ਲੈਂਡ ਮੈਪਿੰਗ' ਕਰਵਾ ਸਕਦੇ ਹਨ, ਇਸਦੇ ਨਾਲ ਹੀ ਜ਼ਿਲ੍ਹਾ ਸਿਸਟਮ ਮੈਨੇਜਰ, ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਵਲੋਂ ਕਾਨੂੰਗੋ/ਪਟਵਾਰੀ ਰਾਹੀਂ ਈ-ਗਿਰਦਾਵਰੀ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ।  
ਡੀ ਸੀ ਰੰਧਾਵਾ ਅਨੁਸਾਰ ਖੇਤੀਬਾੜੀ ਵਿਭਾਗ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ 150 ਹੈਕਟੇਅਰ ਰਕਬੇ ਵਿੱਚ ਮੂੰਗੀ ਦੀ ਬਿਜਾਈ ਹੋਈ ਹੈ ਅਤੇ ਇਸ ਵਿੱਚੋਂ ਲਗਪਗ 200 ਟਨ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਮੁੱਖ ਮੰਡੀਆਂ ਵਿੱਚ ਮੂੰਗੀ ਦੀ ਖ੍ਰੀਦ-ਵੇਚ ਲਈ ਸੈੱਡ ਦੀ ਸਫਾਈ, ਬਿਜਲੀ, ਪਾਣੀ ਅਤੇ ਛਾਂ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੰਦੇ ਹੋਏ, ਮੂੰਗੀ ਦੀ ਬੋਲੀ ਕਰਵਾਉਣ ਲਈ ਕਰਮਚਾਰੀਆਂ ਦੀ ਡਿਊਟੀ ਲਗਾਕੇ ਲਿਸਟ ਸਮੇਤ ਮੋਬਾਇਲ ਨੰਬਰ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਲਈ ਆਖਿਆ। ਜ਼ਿਲ੍ਹਾ ਖੇਤੀਬਾੜੀ ਵਿਭਾਗ ਦੀ ਰਿਪੋਰਟ ਅਨੁਸਾਰ ਮੂੰਗ ਦੀ ਫ਼ਸਲ 10 ਜੁਲਾਈ 2022 ਤੋਂ ਬਾਅਦ ਮੰਡੀਆਂ ਵਿੱਚ ਆਉਣ ਦਾ ਅਨੁਮਾਨ ਹੈ।

ਐਸ.ਡੀ.ਐਮ ਨਾਭਾ ਨੇ ਟਰੈਕਟਰ ਚਲਾਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਪ੍ਰੇਰਿਤ

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾਉਣ ਲਈ ਯਤਨ ਜਾਰੀ : ਮੁੱਖ ਖੇਤੀਬਾੜੀ ਅਫ਼ਸਰ
ਨਾਭਾ (ਪਟਿਆਲਾ), 30 ਮਈ:   ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਰ ਵੱਤਰ ਜ਼ਮੀਨ ਹੇਠ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾਉਣ ਵਿੱਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਦੱਸਿਆ ਕਿ ਇਹ ਇੱਕ ਬਹੁਤ ਹੀ ਵਧੀਆ ਵਿਧੀ ਹੈ ਅਤੇ ਹਰ ਇਕ ਕਿਸਾਨ ਨੂੰ ਆਪਣੇ ਖੇਤ ਵਿੱਚ ਇੱਕ ਜਾਂ ਦੋ ਏਕੜ ਤਜਰਬੇ ਦੇ ਤੌਰ 'ਤੇ ਇਸ ਵਿਧੀ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਵੀ ਹੈ ਕਿਉਂਕਿ ਰਵਾਇਤੀ ਤਕਨੀਕ ਨਾਲ ਝੋਨਾ ਲਾਉਣ ਨਾਲ ਪਾਣੀ ਦੀ ਬਹੁਤ ਖਪਤ ਹੁੰਦੀ ਹੈ ਅਤੇ ਪਾਣੀ ਦਾ ਪੱਧਰ ਵੀ ਘੱਟ ਜਾਂਦਾ ਹੈ।
  ਖੇਤੀਬਾੜੀ ਅਫ਼ਸਰ ਨਾਭਾ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਾਭਾ ਬਲਾਕ ਵਿੱਚ ਇਸ ਵਿਧੀ ਨੂੰ ਅਪਣਾਉਣ ਦਾ ਕਿਸਾਨਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਹੇਠਾਂ ਰਕਬਾ ਵਧਣਾ ਵੀ ਲਾਜ਼ਮੀ ਹੈ। ਕਿਸਾਨਾਂ ਨੂੰ ਬਿਜਾਈ ਬਾਅਦ ਦੁਪਹਿਰ ਵੇਲੇ ਤਰ ਵੱਤਰ ਜ਼ਮੀਨਾਂ ਵਿੱਚ ਕਰਨੀ ਚਾਹੀਦੀ ਹੈ, ਕਿਉਂਕਿ ਇਸ ਨਾਲ ਖੇਤ ਵਿੱਚ ਨਦੀਨ ਘੱਟ ਹੁੰਦੇ ਹਨ।
  ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਮੈਡਮ ਕਨੂੰ ਗਰਗ ਨੇ ਖ਼ੁਦ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਇਸ ਵਿਧੀ ਨਾਲ ਝੋਨਾ ਬੀਜਣ ਲਈ ਉਤਸ਼ਾਹਿਤ ਕੀਤਾ। ਮੌਕੇ ਉਪਰ ਡਾ. ਰਸ਼ਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨਾਭਾ ਵੱਲੋਂ ਇਸ ਵਿਧੀ ਵਿੱਚ ਵਰਤੇ ਜਾਣ ਵਾਲੇ ਨਦੀਨ ਨਾਸ਼ਕਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ।
  ਇਸ ਮੌਕੇ ਬਲਾਕ ਨਾਭਾ ਦੇ ਅਗਾਂਹ ਵਧੂ ਕਿਸਾਨ ਮਨਦੀਪ ਸਿੰਘ, ਵੀਰਦਵਿੰਦਰ ਸਿੰਘ, ਅਵਤਾਰ ਸਿੰਘ ਚਾਸਵਾਲ ਵੱਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਤਕਨੀਕ ਦੇ ਫ਼ਾਇਦੇ ਦੱਸੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਸੁਖਵੀਰ ਸਿੰਘ ਏ.ਡੀ.ਓ, ਇਕਬਾਲ ਸਿੰਘ, ਸੁਖਜੀਤ ਸਿੰਘ ਅਤੇ ਰਵਿੰਦਰਪਾਲ ਸਿੰਘ, ਏ.ਈ.ਓ. ਜਸਵੀਰ ਦਾਸ ਅਤੇ ਹਰਭਿੰਦਰ ਸਿੰਘ ਏ.ਟੀ.ਐਮ ਹਾਜ਼ਰ ਸਨ।
ਕੈਪਸ਼ਨ : ਐਸ.ਡੀ.ਐਮ ਨਾਭਾ ਕੰਨੂ ਗਰਗ ਟਰੈਕਟਰ ਚਲਾਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਦੇ ਹੋਏ।

ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਲਈ ਦਾਖਲਾ ਪ੍ਰੀਖਿਆ ਵਿਚ 197 ਵਿਚੋਂ 180 ਵਿਦਿਆਰਥੀ ਹਾਜ਼ਰ ਹੋਏ

ਨਵਾਂਸਹਿਰ 29 ਮਈ :-ਪੰਜਾਬ  ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਲਈ  ਦਾਖਲਾ ਪ੍ਰੀਖਿਆ ਕਰਵਾਈ । ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵਿੰਦਰ ਸਿੰਘ ਸਰਾਏ, ਗਗਨਦੀਪ ਜੋਸ਼ੀ ਜ਼ਿਲ੍ਹਾ ਮੈਨੇਜਰ ਖੇਤਰੀ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ , ਉੱਪ-ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਮਰੀਕ ਸਿੰਘ ਅਤੇ ਸਤਨਾਮ ਸਿੰਘ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਸ ਪ੍ਰੀਖਿਆ ਲਈ ਸਿਰਫ਼ ਇੱਕ ਹੀ  ਜੇ.ਐਫ. ਐੱਸ.ਐੱਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਪ੍ਰੀਖਿਆ ਕੇਂਦਰ ਬਣਾਇਆ ਗਿਆ ਸੀ  ਜਿਸ ਵਿਚ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਦਾਖਲਾ ਲੈਣ ਵਾਲ਼ੇ ਜ਼ਿਲ੍ਹੇ ਦੇ 197 ਵਿਦਿਆਰਥੀਆਂ ਵਿਚੋਂ 180 ਵਿਦਿਆਰਥੀ  ਅਪੀਅਰ ਹੋਏ ਤੇ ਇਹ ਪ੍ਰੀਖਿਆ ਸਾਂਤੀ ਪੂਰਵਕ ਸਮਾਪਤ ਹੋਈ।ਇਸ ਪ੍ਰੀਖਿਆ ਨੂੰ ਸਫਲ ਬਣਾਉਣ ਵਿਚ ਪਲਵਿੰਦਰ ਸਿੰਘ ਸੁਪਰਡੈਂਟ,ਦਲਜੀਤ ਸਿੰਘ ਬੋਲਾ ਮੁੱਖ ਅਧਿਆਪਕ ਖ਼ਾਲਸਾ ਸਕੂਲ,ਰਜਨੀਸ਼ ਕੁਮਾਰ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ।

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੇਵਾਮੁਕਤ ਪੰਜ ਅਧਿਆਪਕਾਂ ਦਾ ਸਨਮਾਨ ਤੇ ਨਿੱਘੀ ਸ਼ਾਨਦਾਰ ਵਿਦਾਇਗੀ ਪਾਰਟੀ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੇਵਾਮੁਕਤ ਪੰਜ ਅਧਿਆਪਕਾਂ ਦਾ ਸਨਮਾਨ ਤੇ ਨਿੱਘੀ ਸ਼ਾਨਦਾਰ ਵਿਦਾਇਗੀ ਪਾਰਟੀ
ਬੰਗਾ :- 29 ਮਈ :- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਪੰਜ ਅਧਿਆਪਕਾਂ ਮੈਡਮ ਨੀਲਮ ਸ਼ਾਰਦਾ, ਮੈਡਮ ਹਰਪ੍ਰੀਤ ਕੌਰ ਸ਼ੇਰਗਿੱਲ, ਸ੍ਰੀ ਹਰਸਿਮਰਨ ਸਿੰਘ ਸ਼ੇਰਗਿੱਲ, ਸ੍ਰੀ ਦੇਵੀ ਦਾਸ ਅਤੇ ਮੈਡਮ ਜਸਵੀਰ ਕੌਰ ਦਾ ਅੱਜ ਉਹਨਾਂ ਦੀ ਸੇਵਾ ਮੁਕਤੀ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ।
       ਇਸ ਮੌਕੇ ਇਸ ਮੌਕੇ  ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ  ਵਿਦਾਇਗੀ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਸੇਵਾਮੁਕਤ ਅਧਿਆਪਕ ਆਪਣੇ-ਆਪਣੇ ਵਿਸ਼ੇ ਦੇ ਬਹੁਤ ਮਾਹਿਰ ਸਨ ਅਤੇ ਸਕੂਲ ਵਿਚ ਸਖਤ ਮਿਹਨਤ ਅਤੇ ਤਨਦੇਹੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਹੈ। ਸ. ਕਾਹਮਾ ਨੇ ਸਮੂਹ ਟਰੱਸਟ ਵੱਲੋਂ ਵੀ ਸੇਵਾ ਮੁਕਤ ਅਧਿਆਪਕਾਂ ਦੇ ਸੁਨਿਹਰੀ ਭਵਿੱਖ ਲਈ ਉਹਨਾਂ ਨੂੰ ਸ਼ੁੱਭ ਕਾਮਨਾਵਾਂ ਵੀ ਪ੍ਰਦਾਨ ਕੀਤੀਆਂ। ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਮੈਡਮ ਪਰਮਜੀਤ ਕੌਰ ਨੇ ਵੀ ਵਿਚਾਰ ਪੇਸ਼ ਕੀਤੇ।
       ਸਮਾਗਮ ਦੌਰਾਨ ਸੇਵਾਮੁਕਤ ਅਧਿਆਪਕਾਂ ਸ. ਹਰਸਿਮਰਨ ਸਿੰਘ ਸ਼ੇਰਗਿੱਲ, ਸ੍ਰੀ ਦੇਵੀ ਦਾਸ, ਮੈਡਮ ਜਸਵੀਰ ਕੌਰ, ਮੈਡਮ ਨੀਲਮ ਸ਼ਾਰਦਾ ਅਤੇ ਮੈਡਮ ਹਰਪ੍ਰੀਤ ਕੌਰ ਸ਼ੇਰਗਿੱਲ ਨੇ ਸਕੂਲ ਪ੍ਰਬੰਧਕਾਂ ਵੱਲੋਂ ਸੇਵਾਮੁਕਤੀ 'ਤੇ ਵਿਸ਼ੇਸ਼ ਸਨਮਾਨ ਕਰਨ ਲਈ ਹਾਰਦਿਕ ਧੰਨਵਾਦ ਕੀਤਾ।
ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ ਸੇਵਾਮੁਕਤ ਅਧਿਆਪਕਾਂ ਨੂੰ ਯਾਦਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਮਹਿੰਦਰ ਪਾਲ ਸਿੰਘ ਦਫਤਰ ਸੁਪਰਡੈਂਟ, ਸ੍ਰੀ ਲਾਲ ਚੰਦ ਔਜਲਾ, ਸ. ਸੁਖਵਿੰਦਰ ਸਿੰਘ, ਸ੍ਰੀ ਗਗਨ ਅਹੂਜਾ, ਮੈਡਮ ਬਲਜੀਤ ਕੌਰ ਭੋਗਲ, ਮੈਡਮ ਰਸ਼ਪਾਲ ਕੌਰ, ਮੈਡਮ ਮੇਨਕਾ ਦੱਤਾ ਅਤੇ ਸਮੂਹ ਸਕੂਲ ਅਧਿਆਪਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। ਸਮਾਗਮ ਦੌਰਾਨ ਮੈਡਮ ਅਮਰਜੀਤ ਕੌਰ ਨੇ ਸਟੇਜ ਦੀ ਬਾਖੂਬੀ ਸੰਚਾਲਨਾ ਕੀਤੀ।
ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੇਵਾਮੁਕਤ ਅਧਿਆਪਕਾਂ ਨੂੰ ਸਨਮਾਨਿਤ ਕਰਨ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਟਰੱਸਟ ਅਹੁਦੇਦਾਰ, ਪ੍ਰਿੰਸੀਪਲ ਅਤੇ ਸਕੂਲ ਅਧਿਆਪਕਾਂ ਦੀ ਯਾਦਗਾਰੀ ਤਸਵੀਰ


ਜ਼ਿਲ੍ਹੇ 'ਚ ਹੁਣ ਤੱਕ 368 ਏਕੜ 16 ਮਰਲੇ ਪੰਚਾਇਤੀ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ- ਸਾਕਸ਼ੀ ਸਾਹਨੀ

ਨਜਾਇਜ਼ ਕਾਬਜ਼ਕਾਰ ਤੋਂ ਪੰਚਾਇਤੀ ਜ਼ਮੀਨਾਂ ਛੁਡਵਾਉਣ ਦੀ ਮੁਹਿੰਮ ਨੂੰ ਮਿਲੀ ਸਫ਼ਲਤਾ
-ਡਿਪਟੀ ਕਮਿਸ਼ਨਰ ਵੱਲੋਂ ਟੀਮ ਪਟਿਆਲਾ ਤੇ ਪੰਚਾਇਤੀ ਵਿਭਾਗ ਦੀ ਸ਼ਲਾਘਾ

ਪਟਿਆਲਾ, 28 ਮਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ 368 ਏਕੜ 16 ਮਰਲੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਟੀਮ ਪਟਿਆਲਾ ਅਤੇ ਪੰਚਾਇਤੀ ਵਿਭਾਗ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਬਜ਼ਿਆਂ ਹੇਠੋਂ ਛੁਡਵਾਈਆਂ ਗਈਆਂ ਇਨ੍ਹਾਂ ਖੇਤੀਬਾੜੀ ਦੀਆਂ ਜ਼ਮੀਨਾਂ ਦੀ ਖੁੱਲ੍ਹੀ ਬੋਲੀ ਕਰਕੇ ਪਾਰਦਰਸ਼ੀ ਢੰਗ ਨਾਲ ਚਕੋਤੇ 'ਤੇ ਚੜ੍ਹਾਇਆ ਜਾ ਰਿਹਾ ਹੈ ਅਤੇ ਇਹ ਜ਼ਮੀਨਾਂ ਲੈਣ ਵਾਲੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੀ ਕਰਨ ਲਈ ਪਾਬੰਦ ਕੀਤਾ ਜਾ ਰਿਹਾ ਹੈ।
ਡੀ.ਸੀ. ਨੇ ਅੱਗੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਦੀ ਦੇਖ-ਰੇਖ ਹੇਠਲੀ ਟੀਮ ਪਟਿਆਲਾ, ਜਿਸ ਦੀ ਅਗਵਾਈ ਅੱਗੇ ਹੋ ਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਪੜਾ ਕਰ ਰਹੇ ਹਨ, ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਅਤੇ ਪੁਲਿਸ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਟੀਮ ਨੇ ਅੱਜ 2 ਕਬਜ਼ਾ ਵਾਰੰਟਾਂ 'ਤੇ ਕਾਰਵਾਈ ਕਰਦਿਆਂ 23 ਏਕੜ 5 ਕਨਾਲ 17 ਮਰਲੇ ਪਾਤੜਾਂ ਬਲਾਕ ਦੀ ਪੰਚਾਇਤੀ ਜ਼ਮੀਨ ਪਿੰਡ ਖਾਂਗ ਦੀ ਗ੍ਰਾਮ ਪੰਚਾਇਤ ਦੇ ਸਪੁਰਦ ਕੀਤੀ।
ਇਸ ਵਿੱਚੋਂ 7 ਏਕੜ 4 ਕਨਾਲ 16 ਮਰਲੇ ਜਮੀਨ ਦੀ ਸਾਲ 2022-23 ਲਈ 8800 ਰੁਪਏ 'ਚ ਬੋਲੀ ਹੋਈ। ਜਦਕਿ ਕਬਜ਼ਾ ਵਾਰੰਟਾਂ ਤਹਿਤ 107 ਏਕੜ 2 ਕਨਾਲ 15 ਮਰਲੇ ਜਮੀਨ ਪਹਿਲਾਂ ਹੀ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਆਪਣੀ ਸਵੈਇੱਛਾ ਨਾਲ ਗ੍ਰਾਮ ਪੰਚਾਇਤ ਦੇ ਸਪੁਰਦ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ 130 ਏਕੜ 12 ਮਰਲੇ ਜ਼ਮੀਨ ਗ੍ਰਾਮ ਪੰਚਾਇਤ ਕੋਲ ਵਾਪਸ ਆਈ ਹੈ ਜਦਕਿ 31 ਲੱਖ 46 ਹਜ਼ਾਰ 600 ਰੁਪਏ 2016 ਤੋਂ 2021 ਤੱਕ ਦੇ ਵੀ ਜਮ੍ਹਾਂ ਕਰਵਾਏ ਗਏ ਹਨ।
ਇਸ ਤੋਂ ਇਲਾਵਾ ਹਾਮਝੜੀ ਗ੍ਰਾਮ ਪੰਚਾਇਤ ਦੀ ਜਮੀਨ ਦੇ 2021-21 ਦੇ ਚਕੋਤੇ ਦੀ ਰਕਮ 51375 ਰੁਪਏ ਵੱਖਰੇ ਤੌਰ 'ਤੇ ਜਮ੍ਹਾ ਕਰਵਾਈ ਗਈ ਅਤੇ 133 ਏਕੜ 12 ਮਰਲੇ ਜ਼ਮੀਨ ਗ੍ਰਾਮ ਪੰਚਾਇਤ ਦੇ ਸਪੁਰਦ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬਲਾਕ ਰਾਜਪੁਰਾ ਦੇ ਪਿੰਡ ਸਲੇਮਪੁਰ ਨੰਗਲ ਦੀ ਗ੍ਰਾਮ ਪੰਚਾਇਤ ਕੋਲ ਵੀ 1 ਏਕੜ 4 ਕਨਾਲ ਜਮੀਨ ਵਾਪਸ ਆਈ, ਇਸ ਦਾ ਕੇਸ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤ ਦੇ ਹੱਕ 'ਚ ਕੀਤਾ ਸੀ ਅਤੇ ਇਸ ਦੀ ਵੀ 1 ਲੱਖ 50 ਹਜ਼ਾਰ ਰੁਪਏ 'ਤੇ ਬੋਲੀ ਹੋਈ ਹੈ।ਦੱਸਣਯੋਗ ਹੈ ਕਿ ਡੀ.ਡੀ.ਪੀ.ਓ.-ਕਮ-ਕੁਲੈਕਟਰ ਪਟਿਆਲਾ ਦੀ ਅਦਾਲਤ ਨੇ ਪੰਜਾਬ ਵਿਲੇਜ਼ ਕਾਮਨ ਲੈਂਡਜ਼ ਐਕਟ 1961 ਦੀ ਧਾਰਾ 7 ਤਹਿਤ ਇਨ੍ਹਾਂ ਜ਼ਮੀਨਾਂ ਨੂੰ ਛੁਡਵਾਉਣ ਦਾ ਫੈਸਲਾ ਸੁਣਾਇਆ ਸੀ।

ਟਰਾਂਸਪੋਰਟ ਮੰਤਰੀ ਵੱਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ ਟੀ ਰੋਡ ਵਿਖੇ ਵਾਹਨਾਂ ਦੀ ਜਾਂਚ, 18 ਭਾਰੀ ਵਾਹਨਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 27 ਮਈ : -ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੰਮ੍ਰਿਤਸਰ ਵਿਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਉਨਾਂ ਨੇ ਅੰਮ੍ਰਿਤਸਰ-ਜਲੰਧਰ ਜੀ ਟੀ ਰੋਡ ਅਤੇ ਵੱਲਾ ਬਾਈਪਾਸ ਵਿਖੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ, ਜਿਸ ਵਿਚ ਵਾਹਨਾਂ ਦੇ ਕਾਗਜ਼ਾਤ, ਟੈਕਸ, ਭਾਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਅਧਾਰ ਬਣਾਇਆ ਗਿਆ। ਇਸ ਬਾਬਤ ਜਾਣਕਾਰੀ ਦਿੰਦੇ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਰਾਤ ਇਕ ਵਜੇ ਤੱਕ ਕੀਤੀ ਗਈ ਇਸ ਪੜਤਾਲ ਵਿਚ 18 ਵਾਹਨ, ਜਿਸ ਵਿਚ ਟਰੱਕ ਅਤੇ ਬੱਸਾਂ ਸ਼ਾਮਿਲ ਹਨ, ਦੇ ਚਲਾਨ ਕੀਤੇ ਗਏ। ਉਨਾਂ ਦੱਸਿਆ ਕਿ ਇਨਾਂ ਵਾਹਨਾਂ ਵਿਚੋਂ ਕਈ ਓਵਰਲੋਡ ਸਨ ਅਤੇ ਕਈ ਤੂੜੀ ਵਾਲੇ ਟਰੱਕ, ਜੋ ਕਿ ਨਿਯਮਾਂ ਦੇ ਉਲਟ ਜਾ ਕੇ ਵੱਧ ਖਿਲਾਰ ਨਾਲ ਲੱਦੇ ਸਨ। ਇਸ ਤੋਂ ਇਲਾਵਾ ਕੁੱਝ ਟੂਰਿਸਟ ਬੱਸਾਂ  ਦੇ ਕਾਗਜ਼ਾਤ  ਤੇ ਟੈਕਸਾਂ ਦੀ  ਘਾਟ ਕਾਰਨ ਚਲਾਨ ਕੀਤੇ ਗਏ। ਸ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਲਗਾਤਾਰ ਜਾਂਚ-ਪੜਤਾਲ ਵਿਚ ਖੁਦ ਸ਼ਾਮਿਲ ਹੋ ਰਹੇ ਹਨ ਅਤੇ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਨਾਕੇ ਦੀ ਖ਼ੁਦ ਅਗਵਾਈ ਕਰਕੇ ਵਾਹਨਾਂ ਦੀ ਜਾਂਚ ਕਰਦੇ ਹਨ। ਉਨਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਦਾ ਸੰਦੇਸ਼ ਬਿਲਕੁੱਲ ਸਪੱਸ਼ਟ ਹੈ ਕਿ ਕਿਸੇ ਵੀ ਵਾਹਨ ਨੂੰ ਸੜਕੀ ਨਿਯਮਾਂ ਦੀ ਉਲੰਘਣਾ ਕਰਕੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਖਾਸ ਕਰਕੇ ਜਿਸ ਨਾਲ ਜਾਨ-ਮਾਲ ਦਾ ਖ਼ਤਰਾ ਪੈਦਾ ਹੁੰਦਾ ਹੋਵੇ। ਉਨਾਂ ਕਿਹਾ ਕਿ ਭਾਰੀ ਵਾਹਨ ਜਦੋਂ ਸਮਰੱਥਾ ਤੋਂ ਵੱਧ ਭਾਰ ਲੈ ਕੇ ਚੱਲਦੇ ਹਨ ਤਾਂ ਇਸ ਨਾਲ ਜਿੱਥੇ ਰਾਸ਼ਟਰ ਦਾ ਸਰਮਾਇਆ ਸੜਕਾਂ ਟੁੱਟਦੀਆਂ ਹਨ, ਉਥੇ ਅਜਿਹੇ ਵਾਹਨਾਂ ਨੂੰ ਚਲਾਉਂਦੇ ਵਕਤ ਕਾਬੂ ਵਿਚ ਰੱਖਣਾ ਔਖਾ ਹੁੰਦਾ ਹੈ। ਕਈ ਵਾਰ ਵੱਧ ਭਾਰ ਕਾਰਨ ਬਰੇਕ ਨਹੀਂ ਲੱਗਦੀ ਅਤੇ ਕਈ ਵਾਰ ਵੱਧ ਭਾਰ ਕਾਰਨ ਹੀ  ਟਾਇਰ ਪਾਟ ਜਾਂਦੇ ਹਨ, ਜਿਸ ਨਾਲ ਹਾਦਸੇ ਵਾਪਰਦੇ ਹਨ। ਉਨਾਂ ਦੱਸਿਆ ਕਿ ਹਰੇਕ ਓਵਰਲੋਡ ਟਰੱਕ  ਨੂੰ 20 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਜਿੰਨਾ ਲੋਡ ਵੱਧ ਹੈ, ਉਸ ਲੋਡ ਮਗਰ ਹਰੇਕ ਟਨ ਪਿੱਛੇ 2 ਹਜ਼ਾਰ ਰੁਪਏ ਜੁਰਮਾਨ ਕੀਤਾ ਜਾਵੇਗਾ। ਸ. ਅਰਸ਼ਦੀਪ ਸਿੰਘ ਨੇ ਟਰਾਂਸਪੋਰਟ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਰੱਕਾਂ ਦੇ ਜਿੱਥੇ ਕਾਗਜ਼ਾਤ, ਟੈਕਸ ਆਦਿ ਪੂਰੇ ਕਰਨ ਉਥੇ ਕਿਸੇ ਵੀ ਵਾਹਨ ਨੂੰ ਓਵਰਲੋਡ ਨਾ ਚਲਾਉਣ।

ਪੀ.ਐਸ.ਆਰ.ਐਲ.ਐਮ ਮਿਸ਼ਨ ਨੇ ਪਿੰਡ ਨਲਾਸ ਖੁਰਦ ਦੀ ਕਰਮਜੀਤ ਕੌਰ ਦੀ ਬਦਲੀ ਜ਼ਿੰਦਗੀ -ਕਰਮਜੀਤ ਕੌਰ ਨੇ 70 ਸਵੈ ਸਹਾਇਤਾ ਸਮੂਹਾਂ ਅਤੇ 8 ਪਿੰਡਾਂ ਨਾਲ ਜੁੜਕੇ ਕੀਤੀ ਤਰੱਕੀ

ਪਟਿਆਲਾ, 28 ਮਈ:   ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਪੀ.ਐਸ.ਆਰ.ਐਲ.ਐਮ ਸਕੀਮ ਨੇ ਪਿੰਡ ਨਲਾਸ ਖੁਰਦ ਦੀ ਕਰਮਜੀਤ ਕੌਰ ਦੀ ਜ਼ਿੰਦਗੀ 'ਚ ਵੱਡਾ ਬਦਲਾਅ ਲਿਆਂਦਾ ਹੈ।   ਆਪਣੇ ਤਜਰਬੇ ਸਾਂਝੇ ਕਰਦਿਆ ਕਰਮਜੀਤ ਕੌਰ ਦੱਸਿਆ ਕਿ ਹੋਰਨਾਂ ਘਰੇਲੂ ਔਰਤ ਦੀ ਤਰ੍ਹਾਂ ਉਹ ਵੀ ਆਪਣੇ ਛੋਟੇ ਪਰਿਵਾਰ ਨਾਲ ਰਹਿੰਦੀ ਸੀ, ਉਹ ਆਪਣੇ ਘਰ ਦਾ ਕੰਮ ਅਤੇ ਥੋੜਾ ਬਹੁਤਾ ਸਿਲਾਈ ਦਾ ਕੰਮ ਕਰਕੇ ਘਰ ਦੀਆਂ ਛੁੱਟੀ ਜ਼ਰੂਰਤਾਂ ਨੂੰ ਤਾਂ ਪੂਰਾ ਕਰ ਲੈਂਦੀ ਸੀ, ਪਰ ਵੱਡੀਆਂ ਲੋੜਾਂ ਦੀ ਪ੍ਰਾਪਤੀ ਲਈ ਕੁਝ ਵੱਡਾਂ ਕਰਨ ਦਾ ਸੋਚਿਆਂ ਤੇ ਫੇਰ ਉਹ ਪੀ.ਐਸ.ਆਰ.ਐਲ.ਐਮ ਸਕੀਮ ਅਧੀਨ ਬਣੇ ਸ਼ਕਤੀ ਸਮੂਹ ਵਿੱਚ ਸਕੱਤਰ ਦੇ ਤੌਰ 'ਤੇ ਕੰਮ ਕਰਨ ਲੱਗੀ।  ਸਾਲ 2017 'ਚ ਪਿੰਡ ਨਲਾਸ ਖੁਰਦ ਵਿੱਚ ਮੈਂਬਰਾਂ ਵੱਲੋਂ ਕਰਮਜੀਤ ਕੌਰ ਨੂੰ ਬੁੱਕ ਕੀਪਰ ਬਣਾਉਣ ਦਾ ਫੈਸਲਾ ਲਿਆ ਗਿਆ, ਜੋ ਕਿ ਉਸ ਲਈ ਬਹੁਤ ਲਾਹੇਵੰਦ ਸਾਬਤ ਹੋਇਆ। ਬੁੱਕ ਕੀਪਰ ਦੀ ਟ੍ਰੇਨਿੰਗ ਕਰਮਜੀਤ ਕੌਰ ਨੂੰ ਬਲਾਕ ਇੰਚਾਰ ਸ਼ਿਵਾਨੀ ਬਸੀ ਤੋਂ ਮਿਲੀ।  ਸਾਲ 2018 ਵਿੱਚ ਪਿੰਡ ਨਲਾਸ ਖੁਰਦ ਵਿੱਚ ਸੀ.ਐਲ.ਐਫ ਬਣਾਈ ਗਈ, ਜਿਸ ਵਿੱਚ ਵੀ ਕਰਮਜੀਤ ਕੌਰ ਨੂੰ ਹੀ ਬੁੱਕ ਕੀਪਰ ਬਣਾਇਆ ਗਿਆ। ਇਸ ਤੋਂ ਬਾਅਦ ਸਾਲ 2019 ਵਿੱਚ ਕਰਮਜੀਤ ਕੌਰ ਨੂੰ ਪੀ.ਐਸ.ਆਰ.ਐਲ.ਐਮ ਦੇ ਅਧੀਨ ਬੈਂਕ ਸਖੀ ਵੱਜੋਂ ਚੁਣਿਆ ਗਿਆ, ਜਿਸ ਲਈ ਉਸਨੂੰ 3 ਦਿਨਾਂ ਦੀ ਟ੍ਰੇਨਿੰਗ, ਸਟੇਟ ਪੱਧਰ 'ਤੇ ਮੁਹੱਈਆ ਕਰਵਾਈ ਗਈ।
  ਕਰਮਜੀਤ ਕੌਰ ਨੂੰ ਪੰਜਾਬ ਨੈਸ਼ਨਲ ਬੈਂਕ 'ਚ ਬੈਂਕ ਸਖੀ ਦੀ ਨੌਕਰੀ ਮਿਲੀ। ਇਸ ਨਾਲ ਉਸਦੀ ਜ਼ਿੰਦਗੀ ਵਿੱਚ ਬਹੁਤ ਬਦਲਾਵ ਆਇਆ, ਅੱਜ ਉਹ ਲਗਭਗ 70 ਸਵੈ ਸਹਾਇਤਾ ਸਮੂਹਾਂ ਅਤੇ 8 ਪਿੰਡਾਂ ਨਾਲ ਜੁੜੀ ਹੋਈ ਹੈ। ਇਸ ਨਾਲ ਉਸਨੂੰ ਸਮਾਜਿਕ ਅਤੇ ਪਰਵਾਰਿਕ ਮਾਣ ਸਨਮਾਣ ਮਿਲੀਆ। ਕਰਮਜੀਤ ਕੌਰ ਵੱਲੋਂ ਬੈਂਕ ਸਖੀ ਦੇ ਨਾਲ-ਨਾਲ ਬੁੱਕ ਕੀਪਰ ਦਾ ਵੀ ਕੰਮ ਕੀਤਾ ਜਾਂਦਾ ਹੈ, ਜਿਸ ਨਾਲ ਉਸਦੀ ਆਮਦਨ ਵਿੱਚ ਵਾਧਾ ਹੋਇਆ।
  ਸਾਲ 2021 ਵਿੱਚ ਕਰਮਜੀਤ ਕੌਰ ਨੇ ਸੀ.ਐਲ.ਐਫ ਕ੍ਰਾਂਤੀ ਵਿੱਚੋ 1,50,000 ਰੁਪਏ ਦਾ ਕਰਜਾ ਚੁੱਕਿਆ, ਇਸ ਕਰਜੇ ਨਾਲ ਉਸਨੇ ਆਪਣੇ ਘਰਵਾਲੇ ਨੇ ਗੱਡੀ ਖਰੀਦ ਕੇ ਦਿੱਤੀ ਅਤੇ ਉਸਦੇ ਵਪਾਰ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਕੀਤੀ। ਅੱਜ ਕਰਮਜੀਤ ਕੌਰ ਆਰਥਿਕ, ਸਮਾਜਿਕ ਅਤੇ ਮਾਨਸਿਕ ਤੌਰ ਤੇ ਬਹੁਤ ਮਜ਼ਬੂਤ ਹੋ ਗਈ ਹੈ ਅਤੇ ਆਪਣੇ ਪਰਿਵਾਰ ਦੇ ਨਾਲ-ਨਾਲ ਪਿੰਡ ਦੇ ਬਾਕੀ ਸਵੈ ਸਹਾਇਤਾ ਸਮੂਹਾਂ ਦੀ ਸਹਾਇਤਾ ਕਰਦੀ ਹੈ।
ਫੋਟੋ : ਕਰਮਜੀਤ ਕੌਰ ਹੋਰਨਾਂ ਔਰਤਾਂ ਨੂੰ ਜਾਣਕਾਰੀ ਦਿੰਦੇ ਹੋਏ।

ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

ਪਟਿਆਲਾ, 28 ਮਈ:  ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 23 ਜੁਲਾਈ 2022 ਤੱਕ ਲਾਗੂ ਰਹਿਣਗੇ। ਇਹ ਹੁਕਮ ਅੰਗਹੀਣ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ।

ਬੇਦੀ ਸਕੂਲ ਪੁਤਲੀਘਰ ਗਰਲਜ਼ ਵਿਖੇ ਐਨ.ਸੀ.ਸੀ. ਦੀ ਨਵੀਂ ਭਰਤੀ

ਅੰਮ੍ਰਿਤਸਰ 28 ਮਈ : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਪੁਤਲੀਘਰ ਵਿਖੇ ਐਨ.ਸੀ.ਸੀ. ਦੇ ਜੂਨੀਅਰ ਵਿੰਗ ਵਿਚ 24 ਨਵੇਂ ਕੈਡਿਟਸ ਦੀ ਭਰਤੀ ਕੀਤੀ ਗਈ। ਇਨਾਂ ਬੱਚਿਆਂ ਦੀ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਐਨ.ਸੀ.ਸੀ. ਇੰਚਾਰਜ਼ ਸ੍ਰੀਮਤੀ ਕਿਰਨਜੀਤ ਕੌਰ ਅਤੇ ਹਵਲਦਾਰ ਸੰਦੀਪ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸ੍ਰੀਮਤੀ ਗੁਲਸ਼ਨ ਕੌਰ ਨੇ ਬੱਚਿਆਂ ਨੂੰ ਐਨ.ਸੀ.ਸੀ. ਰਾਹੀਂ ਦੇਸ਼ ਦੀ ਸੇਵਾ ਕਰਨ ਅਤੇ ਨਾਰੀ ਸ਼ਕਤੀਕਰਨ ਬਾਰੇ ਨਵੀਆਂ ਨਿਯੁਕਤ ਹੋਈਆਂ ਕੈਡਿਟਸ ਨੂੰ ਪ੍ਰੇਰਿਆ।

ਆਮ ਪਬਲਿਕ ਨੂੰ ਜਲਦੀ ਇਨਸਾਫ ਦੇਣ ਅਤੇ ਲੰਬਿਤ ਦਰਖਾਸਤਾਂ ਦੇ ਨਿਪਟਾਰੇ ਲਈ ਪਟਿਆਲਾ ਪੁਲਿਸ ਵੱਲੋ ਵੱਖ-ਵੱਖ ਕੈਂਪ ਲਗਾਏ

ਪਟਿਆਲਾ, 28 ਮਈ:  ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਪਬਲਿਕ ਨੂੰ ਜਲਦੀ ਇਨਸਾਫ ਦੇਣ ਅਤੇ ਲੰਬਿਤ ਦਰਖਾਸਤਾਂ ਦੇ ਨਿਪਟਾਰੇ ਲਈ ਪਟਿਆਲਾ ਪੁਲਿਸ ਵੱਲੋ ਇਕ ਵਧੀਆ ਉਪਰਾਲਾ ਕਰਦੇ ਹੋਏ ਅੱਜ ਮਿਤੀ 28.05.2022 ਨੂੰ ਸਬ-ਡਵੀਜਨ ਪੱਧਰ, ਥਾਣਾ ਪੱਧਰ ਅਤੇ ਵੱਖ-2 ਯੁਨਿਟਾਂ ਵੱਲੋ ਸਰਕਲ ਅਫਸਰਾਨ ਦੀ ਨਿਗਰਾਨੀ ਹੇਠ ਵੱਖ-ਵੱਖ ਕੈਂਪ ਲਗਾਏ ਗਏ। ਇੰਨ੍ਹਾਂ ਕੈਂਪਾ ਵਿੱਚ ਮੁੱਖ ਅਫਸਰਾਨ ਥਾਣਾ/ਯੂਨਿਟ ਇੰਚਾਰਜਾਂ/ਪੜਤਾਲੀਆ ਅਫਸਰਾਨ ਵੱਲੋ ਦਰਖਾਸਤ ਨਾਲ ਸਬੰਧਤ ਦੋਵਾਂ ਧਿਰਾਂ ਨੂੰ ਸ਼ਾਮਲ ਪੜਤਾਲ ਕਰਕੇ ਉਨ੍ਹਾਂ ਦੇ ਪੱਖ ਸੁਣੇ ਗਏ। ਸਬ-ਡਵੀਜਨ/ਥਾਣਾ ਪੱਧਰ ਤੇ ਲਗਾਏ ਇੰਨ੍ਹਾਂ ਕੈਂਪਾ ਵਿੱਚ ਕਰੀਬ 407 ਦਰਖਾਸਤਾਂ ਨਾਲ ਸਬੰਧਤ ਪਾਰਟੀਆਂ ਨੂੰ ਬੁਲਾਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਜਿੰਨ੍ਹਾਂ ਵਿੱਚੋ ਕਰੀਬ 256 ਦਰਖਾਸਤਾਂ ਨਾਲ ਸਬੰਧਤ ਮਾਮਲਿਆਂ ਦਾ ਮੌਕੇ਼ ਪਰ ਹੀ ਨਿਪਟਾਰਾ ਕੀਤਾ ਗਿਆ। ਇੰਨ੍ਹਾਂ ਕੈਂਪਾ ਦੀ ਆਮ ਪਬਲਿਕ ਵੱਲੋ ਕਾਫੀ ਸ਼ਲਾਘਾ ਕੀਤੀ ਜਾ ਰਹੀ ਹੈ, ਪਬਲਿਕ ਦੇ ਹਿੱਤਾਂ ਨੂੰ ਮੱਦੇਨਜਰ ਰੱਖਦੇ ਹੋਏ ਭਵਿੱਖ ਵਿੱਚ ਵੀ ਹਰੇਕ ਹਫਤੇ ਇਹ ਕੈਂਪ ਲੱਗਦੇ ਰਹਿਣਗੇ।

ਇੰਡਸਟਰੀਜ਼ ਐਸੋਸੀਏਸ਼ਨਾਂ ਵੱਲੋਂ ਲਗਾਏ ਖੂਨਦਾਨ ਕੈਂਪ ’ਚ 86 ਵਿਅਕਤੀਆਂ ਨੇ ਕੀਤਾ ਖੂਨਦਾਨ

ਪਟਿਆਲਾ, 28 ਮਈ:   ਸਥਾਨਕ ਫੋਕਲ ਪੁਆਇੰਟ ਦੇ ਚੈਂਬਰ ਹਾਲ ਵਿਖੇ ਪਟਿਆਲਾ ਦੀਆਂ ਸਮੂਹ ਇੰਡਸਟਰੀਜ਼ ਐਸੋਸੀਏਸ਼ਨ ਨੇ ਐਨ.ਜੀ.ਓ ਨਿਸ਼ਚੈ ਦੇ ਸਹਿਯੋਗ ਨਾਲ ਥੈਲੇਸੀਮਿਕ ਬੱਚਿਆਂ ਲਈ ਖੂਨਦਾਨ ਕੈਂਪ ਲਗਾਇਆ। ਇਸ ਮੌਕੇ ਸਰਕਾਰੀ ਰਜਿੰਦਰਾ ਹਸਪਤਾਲ ਬਲੱਡ ਬੈਂਕ ਦੀ ਟੀਮ ਨੇ 86 ਯੂਨਿਟ ਖੂਨ ਇਕੱਤਰ ਕੀਤਾ ਜੋ ਕਿ ਥੈਲੇਸੀਮੀਆ ਦੇ ਬੱਚਿਆਂ ਲਈ ਵਰਤਿਆ ਜਾਵੇਗਾ, ਜਿਨ੍ਹਾਂ ਨੂੰ ਹਮੇਸ਼ਾ ਖੂਨ ਦੀ ਲੋੜ ਹੁੰਦੀ ਹੈ। ਇਸ ਮੌਕੇ ਪਟਿਆਲਾ ਚੈਂਬਰ ਆਫ਼ ਇੰਡਸਟਰੀਜ਼ ਤੋਂ ਹਰਮਿੰਦਰ ਸਿੰਘ, ਅਸ਼ਵਨੀ ਗਰਗ,  ਵਿਕਰਮ ਗੋਇਲ, ਨਰੇਸ਼ ਗੁਪਤਾ, ਹਰਿੰਦਰ ਲਾਂਬਾ, ਜੈ ਨਰਾਇਣ ਗੋਇਲ, ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ ਤੋਂ ਪਰਵੇਸ਼ ਮੰਗਲਾ, ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਤੋਂ ਰੋਹਿਤ ਬਾਂਸਲ, ਅਸ਼ਵਨੀ ਗੁਪਤਾ, ਆਦਰਸ਼ ਪਾਲ ਸੋਢੀ, ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਤੋਂ ਅਰੁਣ, ਬਾਵਾ, ਨਵਲਜੀਤ ਇਸ ਨੇਕ ਮੁਹਿੰਮ ਵਿੱਚ ਸ਼ਾਮਲ ਹੋਏ। ਇਸ ਕੈਂਪ ਨੂੰ ਸਫਲ ਬਣਾਉਣ ਲਈ ਐਨ.ਜੀ.ਓ ਨਿਸ਼ਚੈ ਦੇ ਗੁਰਮੀਤ ਸਿੰਘ ਨੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ।

ਹਸਪਤਾਲ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਨਰਸਿੰਗ ਹਫਤੇ ਦੌਰਾਨ ਹੋਈਆਂ ਵੱਖ ਵੱਖ ਸਿਹਤ ਜਾਗਰੂਕ ਪ੍ਰਤੀਯੋਗਤਾਵਾਂ ਦੇ ਜੇਤੂ ਨਰਸਿੰਗ ਸਟਾਫ ਦਾ ਸਨਮਾਨ

ਹਸਪਤਾਲ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਨਰਸਿੰਗ ਹਫਤੇ ਦੌਰਾਨ ਹੋਈਆਂ ਵੱਖ ਵੱਖ ਸਿਹਤ ਜਾਗਰੂਕ ਪ੍ਰਤੀਯੋਗਤਾਵਾਂ ਦੇ ਜੇਤੂ ਨਰਸਿੰਗ ਸਟਾਫ ਦਾ ਸਨਮਾਨ

ਬੰਗਾ :- 28 ਮਈ :- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਨਮਾਨ ਸਮਾਰੋਹ ਵਿਖੇ ਨਰਸਿੰਗ ਦੀ ਜਨਮ ਦਾਤਾ ਫਲੋਰੈਂਸ ਨਾਇਟਿੰਗੇਲ ਦੇ ਜਨਮ ਦਿਨ ਨੂੰ ਸਮਰਪਿਤ ਕੌਮਾਂਤਰੀ ਨਰਸਿੰਗ ਹਫਤੇ ਦੌਰਾਨ ਹਸਪਤਾਲ ਵਿਚ ਹੋਈਆਂ ਵੱਖ ਵੱਖ ਸਿਹਤ ਜਾਗਰੂਕ ਪ੍ਰਤੀਯੋਗਤਾਵਾਂ ਦੇ ਜੇਤੂ ਸਟਾਫ ਨੂੰ ਸਨਮਾਨਿਤ ਕੀਤਾ ਗਿਆ।
ਸਨਮਾਨ ਸਮਾਗਮ ਵਿਚ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਨਰਸਿੰਗ ਸਟਾਫ ਨੂੰ ਕੌਮਾਂਤਰੀ ਨਰਸਿੰਗ ਹਫਤੇ ਦੌਰਾਨ ਸ਼ਾਨਦਾਰ ਕੰਮ ਕਰਨ ਲਈ ਵਧਾਈਆਂ ਦਿੱਤੀਆਂ ਅਤੇ ਉਹਨਾਂ ਵੱਲੋ ਇਸ ਮੌਕੇ ਸਿਹਤ ਜਾਗਰੁਕ ਪ੍ਰਤੀਯੋਗਤਾਂ ਕਰਕੇ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਰੱਖਣ ਸਬੰਧੀ ਜਾਣਕਾਰੀ ਦੇਣ ਦੇ ਕਾਰਜ ਦੀ ਭਾਰੀ ਪ੍ਰਸੰਸਾ ਕੀਤੀ । ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ ਨੇ ਸਮੂਹ ਸਟਾਫ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸਿਹਤ ਜਾਗਰੁਕਤਾ ਮੁਹਿੰਮ ਨੂੰ ਘਰ ਘਰ ਤੱਕ ਪੁੰਚਾਉਣ ਲਈ ਪ੍ਰੇਰਿਆ ਤਾਂ ਜੋ ਬਿਮਾਰੀਆਂ ਦਾ ਖਾਤਮਾ ਹੋਵੇ ਅਤੇ ਇਹ ਸੰਸਾਰ ਤੰਦਰੁਸਤ ਅਤੇ ਖੁਸ਼ਹਾਲ ਰਹੇ । ਇਸ ਮੌਕੇ ਸ. ਵਰਿੰਦਰ ਸਿੰਘ ਬਰਾੜ ਐੱਚ ਆਰ, ਡਾ. ਰੋਹਿਤ ਮਸੀਹ ਅਤੇ ਡਾ. ਗੁਰਤੇਜ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਅੰਤ ਵਿਚ ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਨੇ ਹਸਪਤਾਲ ਪ੍ਰਬੰਧਕਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਜਗਜੀਤ ਕੌਰ ਆਈ ਸੀ ਐਨ ਨੇ ਸਟੇਜ ਸੱਕਤਰ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ।
ਕੌਮਾਂਤਰੀ ਨਰਸਿੰਗ ਹਫਤੇ ਦੌਰਾਨ ਹੋਈਆਂ ਵੱਖ ਵੱਖ ਪ੍ਰਤੀਯੋਗਤਾਂ ਵਿਚੋ' ਗਾਇਨੀ ਵਾਰਡ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਨਮਾਨ ਹਾਸਲ ਕੀਤਾ। ਜਦ ਕਿ ਦੂਜਾ ਸਥਾਨ ਐਮਰਜੈਂਸੀ ਵਾਰਡ ਅਤੇ ਤੀਜਾ ਸਥਾਨ ਆਈ ਸੀ ਯੂ ਵਾਰਡ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਰਜਰੀ ਵਾਰਡ ਨੂੰ ਭਾਸ਼ਨ ਪ੍ਰਤੀਯੋਗਤਾ ਵਿਚੋਂ ਅਤੇ ਡੀਲਕਸ ਵਾਰਡ ਨੂੰ ਵਧੀਆ ਡੈਕੋਰੇਸ਼ਨ ਲਈ ਵਿਸ਼ੇਸ਼ ਸਨਮਾਨ ਮਿਲੇ। ਇਸ ਤੋਂ ਇਲਾਵਾ ਨਰਸਿੰਗ ਸਟਾਫ ਵੱਲੋਂ ਸਿਹਤ ਜਾਗਰੁਕ ਭਾਸ਼ਨ ਲੜੀਆਂ, ਨੁਕੜ ਨਾਟਕਾਂ, ਤੰਦਰੁਸਤ ਰਹਿਣ ਲਈ ਸੁਤੰਲਿਤ ਭੋਜਨ ਸਬੰਧੀ ਅਤੇ ਹੋਰ ਵੱਖ ਵੱਖ ਵਿਸ਼ਿਆਂ ਸਬੰਧੀ ਵਿਚ ਵਧੀਆ ਪੇਸ਼ਕਾਰੀ, ਵਧੀਆ ਕੰਮ ਅਤੇ ਵਧੀਆ ਪ੍ਰਬੰਧ ਕਰਨ ਵਾਲੇ ਹਸਪਤਾਲ ਕਰਮਚਾਰੀ ਅਤੇ ਨਰਸਿੰਗ ਸਟਾਫ ਨੂੰ ਸਨਮਾਨਿਤ ਕੀਤਾ ਗਿਆ।
ਸਨਮਾਨ ਸਮਾਰੋਹ ਵਿਚ ਸਰਵ ਸ੍ਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਸ. ਵਰਿੰਦਰ ਸਿੰਘ ਬਰਾੜ ਐੱਚ ਆਰ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਰੋਹਿਤ ਮਸੀਹ, ਡਾ. ਅਵਤਾਰ ਚੰਦ ਮੌਂਗਰਾ ਪ੍ਰਿੰਸੀਪਲ ਗੁਰੂ ਨਾਨਕ ਪੈਰਾਮੈਡੀਕਲ ਕਾਲਜ, ਡਾ. ਗੁਰਤੇਜ ਸਿੰਘ, ਸ. ਨਰਿੰਦਰ ਸਿੰਘ ਢਾਹਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸਰਬਜੀਤ ਕੌਰ ਡੀ ਐਨ ਐਸ, ਮੈਡਮ ਬਲਬੀਰ ਕੌਰ ਇੰਚਾਰਜ ਐਮਰਜੈਂਸੀ ਵਾਰਡ, ਮੈਡਮ ਬਲਜੀਤ ਕੌਰ ਕੰਗ ਇੰਚਾਰਜ ਸਰਜਰੀ ਵਾਰਡ, ਮੈਗਮ ਸੁਨੀਤਾ ਰਾਣੀ ਇੰਚਾਰਜ ਗਾਇਨੀ ਵਾਰਡ, ਮੈਡਮ ਜਸਵੀਰ ਕੌਰ ਸਹਾਇਕ ਇੰਚਾਰਜ ਗਾਇਨੀ ਵਾਰਡ, ਮੈਡਮ ਮੋਨਿਕਾ ਸਹਾਇਕ ਇੰਚਾਰਜ ਅਮਰਜੈਂਸੀ ਵਾਰਡ, ਮੈਡਮ ਗੁਰਪ੍ਰੀਤ ਕੌਰ, ਮੈਡਮ ਸਿਮਰਨ ਕੌਰ, ਮੈਡਮ ਰੁਪਿੰਦਰ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਨਵਨੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਅਰਸ਼ਦੀਪ ਕੌਰ ਸਟਾਫ, ਮੈਡਮ ਜਗਜੀਤ ਕੌਰ ਆਈ ਸੀ ਐਨ  ਸਮੂਹ ਡਾਕਟਰ ਸਾਹਿਬਾਨ, ਟਰੱਸਟ, ਹਸਪਤਾਲ ਅਤੇ ਨਰਸਿੰਗ ਕਾਲਜ ਵਿਦਿਆਰਥੀ/ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।  

ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਜੇਤੂ ਨਰਸਿੰਗ ਸਟਾਫ ਦਾ ਸਨਮਾਨ ਮੌਕੇ ਦੀ ਯਾਦਗਾਰੀ ਤਸਵੀਰ

Virus-free. www.avast.com

ਜ਼ਿਲ੍ਹੇ 'ਚ ਇਕ ਸਾਲ ਲਈ ਠੇਕੇ ਦੇ ਆਧਾਰ 'ਤੇ ਭਰੀਆਂ ਜਾਣਗੀਆਂ ਪਟਵਾਰੀਆਂ ਦੀਆਂ 125 ਖਾਲੀ ਅਸਾਮੀਆਂ- ਡੀ ਸੀ ਰੰਧਾਵਾ

ਜ਼ਿਲ੍ਹਾ ਪ੍ਰਸ਼ਾਸਨ ਨੇ 6 ਜੂਨ ਤੱਕ ਖਾਲੀ ਅਸਾਮੀਆਂ ਭਰਨ ਲਈ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਤੋਂ ਅਰਜ਼ੀਆਂ ਮੰਗੀਆਂ

ਨਵਾਂਸ਼ਹਿਰ, 27 ਮਈ:- ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਠੇਕੇ ਦੇ ਆਧਾਰ 'ਤੇ ਮਾਲ ਪਟਵਾਰੀਆਂ ਦੀਆਂ 125 ਖਾਲੀ ਅਸਾਮੀਆਂ ਨੂੰ ਭਰਨ ਲਈ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਸਮੁੱਚੀ ਭਰਤੀ 31 ਜੁਲਾਈ 2023 ਤੱਕ ਇੱਕ ਸਾਲ ਲਈ ਹੋਵੇਗੀ, ਜਿਸ ਲਈ ਯੋਗ ਬਿਨੈਕਾਰ 6 ਜੂਨ, 2022 ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।     ਉਨ੍ਹਾਂ ਇਹ ਵੀ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ 25,000 ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਸਾਮੀ ਲਈ  ਅਰਜ਼ੀ ਦੇਣ ਵਾਲੇ ਦੀ ਵੱਧ ਤੋਂ ਵੱਧ ਉਮਰ 64 ਸਾਲ ਹੈ ਅਤੇ ਬਿਨੈਕਾਰ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਜਾਂਚ ਪੈਂਡਿੰਗ ਨਹੀਂ ਹੋਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਹ ਨਿਯੁਕਤੀਆਂ ਸਿਰਫ਼ ਪੇਂਡੂ ਖੇਤਰਾਂ ਲਈ ਕੀਤੀਆਂ ਜਾਣਗੀਆਂ ਅਤੇ ਚੁਣੇ ਗਏ ਪਟਵਾਰੀ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲੀ ਕਰਨ ਦਾ ਅਧਿਕਾਰ ਨਹੀਂ ਹੋਵੇਗਾ ਅਤੇ ਉਹ ਆਪਣੇ ਸਬੰਧਤ ਏ.ਐਸ.ਐਮ/ਡੀ.ਐਸ.ਐਮ. ਰਾਹੀਂ ਹੀ ਕੰਮ ਕਰਨਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਯੋਗ ਸੇਵਾਮੁਕਤ ਪਟਵਾਰੀ/ਕਾਨੂੰਨਗੋ 6 ਜੂਨ, 2022 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 206, ਸਦਰ ਕਾਨੂੰਨਗੋ ਸ਼ਾਖਾ ਵਿਖੇ ਆਪਣੀਆਂ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ। ਬਿਨੈਕਾਰ ਨੂੰ ਅਰਜ਼ੀ ਦੇ ਨਾਲ ਆਪਣੇ ਸੇਵਾਮੁਕਤੀ ਦੇ ਹੁਕਮਾਂ ਦੀ ਕਾਪੀ ਨਾਲ ਨੱਥੀ ਕਰਨੀ ਹੋਵੇਗੀ। ਨਾਲ ਹੀ ਸਵੈ ਘੋਸ਼ਣਾ ਵੀ ਦੇਣੀ ਹੋਵੇਗੀ, ਜਿਸ ਵਿੱਚ ਲਿਖਿਆ ਹੋਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਸਜ਼ਾ ਨਹੀਂ ਸੁਣਾਈ ਗਈ ਅਤੇ ਨਾ ਹੀ ਉਸ ਖਿਲਾਫ਼ ਕੋਈ ਕੋਰਟ ਕੇਸ/ਜਾਂਚ/ਐਫ.ਆਈ.ਆਰ. ਪੈਂਡਿੰਗ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੀ ਵੈੱਬਸਾਈਟ nawanshahr.nic.in ਤੇ ਵੀ ਲਾਗ ਇਨ ਕੀਤਾ ਜਾ ਸਕਦਾ ਹੈ।

2012 ਬੈਚ ਦੇ ਪੀ ਸੀ ਐਸ ਅਫਸਰ ਰਾਜੀਵ ਕੁਮਾਰ ਵਰਮਾ ਨੇ ਏ ਡੀ ਸੀ (ਜ) ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 27 ਮਈ :- ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ 2012 ਬੈਚ ਦੇ ਅਧਿਕਾਰੀ ਰਾਜੀਵ ਕੁਮਾਰ ਵਰਮਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ ਹੈ।
ਸ੍ਰੀ ਰਾਜੀਵ ਕੁਮਾਰ ਵਰਮਾ ਦਾ ਹਾਲ ਹੀ ਵਿੱਚ ਰਾਜ ਸਰਕਾਰ ਵੱਲੋਂ ਜਲੰਧਰ ਤੋਂ ਤਬਾਦਲਾ ਕੀਤਾ ਗਿਆ ਹੈ ਜਿੱਥੇ ਉਹ ਸਕੱਤਰ, ਰੀਜਨਲ ਟ੍ਰਾਂਸਪੋਰਟ ਅਥਾਰਟੀ ਵਜੋਂ ਤਾਇਨਾਤ ਸਨ।  ਉਹ ਪਿਛਲੇ ਸਮੇਂ ਵਿੱਚ ਏ ਡੀ ਸੀ ਫਗਵਾੜਾ, ਕਮਿਸ਼ਨਰ ਨਗਰ ਨਿਗਮ ਫ਼ਗਵਾੜਾ, ਏ ਡੀ ਸੀ ਪਠਾਨਕੋਟ ਅਤੇ ਏ ਸੀ ਏ ਪੁੱਡਾ ਜਲੰਧਰ ਵੀ ਰਹਿ ਚੁੱਕੇ ਹਨ।
ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਹੋਰ ਵਧੀਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਪਹਿਲ ਦੇਣਗੇ।  ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਸਾਫ਼ ਸੁਥਰਾ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਮਿਲਣਾ ਯਕੀਨੀ ਬਣਾਉਣਗੇ।
ਦਫ਼ਤਰ ਵਿੱਚ ਸਟਾਫ਼ ਨਾਲ ਮੁੱਢਲੀ ਮੀਟਿੰਗ ਦੌਰਾਨ ਵਰਮਾ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਲੋਕ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾ ਸਕਣ।   

ਫ਼ੋਟੋ ਕੈਪਸ਼ਨ: ਏ ਡੀ ਸੀ (ਜ) ਰਾਜੀਵ ਕੁਮਾਰ ਵਰਮਾ।

DC honours 33 teachers for exemplary services

Government is committed to transform and strengthen education sector- NPS Randhawa 
Nawanshahr, May 26 :- Deputy Commissioner Navjot Pal Singh Randhawa on Thursday honoured 33 government teachers for their exemplary services in providing innovative and quality education to the students. 
Presiding over a facilitation ceremony organized by education department in Government Senior Secondary Smart School Mukandpur, Deputy Commissioner described them nation builders and and said they have huge responsibility on their shoulders to develop the values, hard work, discipline and leadership quality among the students so that they can contribute in making prosperous India. He said that young and bright minds are capable of tackling adverse circumstances which can give phenomenal results. 
He said that the teaching is now one of most challenging task with ever-changing scenario as it not only demands in-depth of knowledge of subjects but also seeks passion, emotive or thoughtful approach, understanding of disciplines, familiar with new techniques and more to make a mark. He asked them to become role model of their students as their attitude to life leaves indelible imprint on the minds of students 'lives. 
He said that the country and society needs the spectacular services of teachers for making country a leading one in all spheres by enlightening their students. 
NPS Randhawa also exhorted the teachers to leave no stone unturned to ensure SBS Nagar district scales heights in field of education and district administration is duty bound to provide any kind of assistance to them. 
Deputy Commissioner said that Punjab government led by Chief Minister Bhagwant Mann is already started making strenuous efforts to make state a leader in the country. 
He also interacted with the students and asked them to adopt 'can do' thinking in their lives which would be instrumental in their comprehensive personality development. 
Meanwhile, NPS Randhawa also lauded the school management for striving hard to ensure quality education to the students who have achieved success in their lives. 
Later, Deputy Commissioner took mid-day meal with the students and teachers. He also took round of the science exhibition bus. 
Those facilitated teachers include Anil Kumar Rana, Satnam Singh, Pushpa Rani, Kewal Ram, Satnam Singh, Gurpreet Singh, Sunanda Rani, Darshan Singh, Gunjan Bhalla, Amit Kumar, Amandeep Kaur, Sunil Ksumar, Bhupinder Kumar, Rakesh Kumar, Surinder Kumar, Raveena, Avtar Singh, Satvir Singh, Nirmala Devi, Daljeet Singh, Shazia, Ram Lal, Ravneet Kaur Sidhu, Monika Sharma, Guneet, Rekha, Satinderjeet Kaur, Pawanpreet Kaur, Ajay Kumar, Satnam Singh, Baldev Singh, Amarjeet and Sukhwinder Singh. 
Prominent among present on the occasion included DEO Secondary Kulwinder Singh Sarai, DEO Elementary Harkamaljeet Singh, Deputy DEO Amrik Singh, Principal Amarjeet Khatkar, Science Supervisor Satnam Singh and others.

ਡੀ ਸੀ ਐਨ ਪੀ ਐਸ ਰੰਧਾਵਾ ਵੱਲੋਂ ਖੂਨਦਾਨ ਕਰਨ ਉਪਰੰਤ ਹੋਰਨਾਂ ਨੂੰ ਵੀ ਖੂਨਦਾਨ ਲਈ ਅੱਗੇ ਆਉਣ ਦੀ ਅਪੀਲ


ਨਵਾਂਸ਼ਹਿਰ, 25 ਮਈ:- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਸਥਾਨਕ ਬਲੱਡ ਬੈਂਕ ਵਿਖੇ ਖੂਨਦਾਨ ਕੀਤਾ।

     ਖੂਨਦਾਨ ਕਰਨ ਉਪਰੰਤ ਇਸ ਨੇਕ ਕਾਰਜ ਲਈ ਹੋਰਨਾਂ ਨੂੰ ਵੀ ਅੱਗੇ ਆਉਣ ਦਾ ਸੱਦਾ ਦਿੰਦਿਆਂ ਸ਼੍ਰੀ ਰੰਧਾਵਾ ਨੇ ਕਿਹਾ ਕਿ ਖੂਨਦਾਨ ਹੀ ਮਨੁੱਖਤਾ ਦੀ ਸੇਵਾ ਹੈ ਅਤੇ ਇਸ ਨਾਲ ਲੋੜਵੰਦ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।

      ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਕਾਰਜ ਲਈ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ।

     ਡੀ ਸੀ ਸ਼੍ਰੀ ਰੰਧਾਵਾ ਨੇ ਅੱਗੇ ਕਿਹਾ ਕਿ ਹਰੇਕ ਵਿਅਕਤੀ ਨੂੰ ਹਰ ਤਿੰਨ ਮਹੀਨਿਆਂ ਬਾਅਦ ਨਿਯਮਤ ਤੌਰ 'ਤੇ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਨਿਯਮਤ ਅਤੇ ਐਮਰਜੈਂਸੀ ਇਲਾਜ ਲਈ ਲੋੜੀਂਦੇ ਖੂਨ ਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ।
   ਇਸ ਮੌਕੇ ਮੌਜੂਦ ਬਲੱਡ ਬੈਂਕ ਪ੍ਰਬੰਧਕਾਂ ਵਿਚ ਜੇ ਐਸ ਗਿੱਦਾ, ਪ੍ਰਵੇਸ਼ ਕੁਮਾਰ, ਡਾ: ਦਿਆਲ ਸਰੂਪ ਅਤੇ ਓਮ ਪ੍ਰਕਾਸ਼ ਸ਼ਰਮਾ ਦੇ ਨਾਮ ਜ਼ਿਕਰਯੋਗ ਹਨ।

ਪੰਜਾਬ ਦੇ ਦਿਹਾਤੀ ਖੇਤਰ ਵਿਚ ਬਣਾਏ ਜਾਣਗੇ ਆਈ:ਟੀ ਸਕਿੱਲ ਸੈਂਟਰ-ਧਾਲੀਵਾਲ

ਪਿੰਡਾਂ ਦਾ ਬੁਨਿਆਦੀ ਢਾਂਚਾ ਸੁਰਜੀਤ ਕਰਕੇ ਲਿਆਵਾਂਗੇ ਆਈ ਟੀ ਇਨਕਲਾਬ

ਪੇਂਡੂ ਖੇਤਰਾਂ ਵਿੱਚ ਸਸਤਾ ਇੰਟਰਨੈਟ ਮੁਹੱਈਆ ਕਰਵਾਉਣ ਦੇ ਕਰਾਂਗੇ ਯਤਨ

ਅੰਮ੍ਰਿਤਸਰ, 26 ਮਈ:-  ਪੰਜਾਬ ਸਰਕਾਰ ਰਾਜ ਦੇ ਦਿਹਾਤੀ ਖੇਤਰਾਂ ਵਿੱਚ ਆਈ:ਟੀ ਸਕਿੱਲ ਸੈਂਟਰ ਸਥਾਪਤ ਕਰੇਗੀ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਨੂੰ ਜਾਣ ਤੋਂ ਰੋਕਿਆ ਜਾ ਸਕੇ ਅਤੇ ਇਥੇ ਹੀ ਰਹਿ ਕੇ ਵਿਦੇਸ਼ੀ ਫਰਮਾਂ ਦਾ ਕੰਮਕਾਜ ਕਰ ਸਕਣ। ਇਸ ਲਈ ਜ਼ਰੂਰੀ ਹੈ ਕਿ ਪਿੰਡਾਂ ਵਿੱਚ ਆਈ:ਟੀ ਸੈਕਟਰਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਦੇ ਨਾਲ ਨਾਲ ਹੀ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕੀਤਾ ਜਾਵੇ।

            ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਟਾਂਗਰਾ ਵਿਖੇ ਸਥਿਤ ਆਈ ਟੀ ਕੰਪਨੀ ਸਿੰਬਾ ਕਾਰਟ ਦਾ ਦੌਰਾ ਕਰਨ ਉਪਰੰਤ ਕੀਤਾ। ਸ੍ਰ ਧਾਲੀਵਾਲ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਾਂਗਰਾ ਵਾਸੀ ਮਨਦੀਪ ਕੌਰ ਨੇ ਇਕ ਦਲੇਰਾਨਾ ਕਦਮ ਚੁੱਕਿਆ ਹੈ ਅਤੇ ਇਸ ਕਸਬੇ ਵਿੱਚ ਹੀ ਆਈ:ਟੀ ਸੈਲ ਵਿਕਸਤ ਕਰਕੇ ਪਿੰਡ ਦੇ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਵਿੱਚੋਂ ਨੌਜਵਾਨ ਬਾਹਰਲੇ ਦੇਸ਼ਾਂ ਨੂੰ ਜਾ ਰਹੇ ਹਨ ਅਤੇ ਸਾਡੀ ਕੋਸ਼ਿਸ਼ ਹੈ ਕਿ ਉਨ੍ਹਾਂ ਲਈ ਇਥੇ ਹੀ ਰੁਜਗਾਰ ਦੇ ਸਾਧਨ ਮੁਹੱਈਆ ਕਰਵਾਈਏ। ਉਨ੍ਹਾਂ ਕਿਹਾ ਕਿ ਇਸ ਧੀ ਮਨਦੀਪ ਕੌਰ ਨੇ ਦਿਹਾਤੀ ਖੇਤਰ ਵਿੱਚ ਜਿਹੜਾ ਮਾਡਲ ਲਾਗੂ ਕੀਤਾ ਹੈ, ਉਸ ਮਾਡਲ ਨੂੰ ਪੂਰੇ ਪੰਜਾਬ ਵਿੱਚ ਲਾਗੂ ਕਰਾਂਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਤਕਨਾਲੋਜੀ ਦਾ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।

            ਸ੍ਰ ਧਾਲੀਵਾਲ ਨੇ ਆਪਣੇ ਵਿਭਾਗ ਦੀ ਗੱਲ ਕਰਦਿਆਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ ਐਸ:ਡੀ:ਓ, ਬੀ:ਡੀ:ਪੀ:ਓ, ਜੇ:ਈਜ਼ ਨੂੰ ਇਸ ਕੇਂਦਰ ਦਾ ਦੌਰਾ ਕਰਵਾਇਆ ਜਾਵੇਗਾ ਤਾਂ ਜੋ ਉਹ ਪੇਂਡੂ ਖੇਤਰ ਵਿੱਚ ਇਸ ਤਰ੍ਹਾਂ ਦੇ ਸਕਿੱਲ ਸੈਂਟਰ ਸਥਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਮਨੁੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਹੀ ਹਰੀ ਤੇ ਚਿੱਟੀ ਕ੍ਰਾਂਤੀ ਲੈ ਕੇ ਆਏ ਸੀ ਅਤੇ ਹੁਣ ਵੀ ਪੰਜਾਬ ਦੇ ਨੋਜਵਾਨ ਆਈ:ਟੀ ਖੇਤਰ ਵਿੱਚ ਇਕ ਨਵਾਂ ਇਨਕਲਾਬ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪੰਜਾਬ ਸਰਕਾਰ ਸਿੰਬਾ ਕਾਰਟਜ਼ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਏਗੀ। ਸ੍ਰ ਧਾਲੀਵਾਲ ਨੇ ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰ ਵਿੱਚ ਸਸਤਾ ਇੰਟਰਨੈਟ ਮੁਹੱਈਆ ਕਰਵਾਉਣ ਲਈ ਕੰਪਨੀਆਂ ਨਾਲ ਗੱਲਬਤਾ ਕਰੇਗੀ। ਸ੍ਰ ਧਾਲੀਵਾਲ ਨੇ ਪੰਜਾਬ ਦੇ ਐਨ:ਆਰ:ਆਈਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਸ਼ੋਸ਼ਲ ਮੀਡੀਆ ਦੇ ਕੰਮ ਤੋਂ ਇਲਾਵਾ ਸਿਖਿਆ ਦੇ ਖੇਤਰ ਵਿੱਚ ਮਦਦ ਕਰਨ ਅਤੇ ਪੰਜਾਬ ਦੇ ਨੋਜਵਾਨਾਂ ਨੂੰ ਸਿਖਲਾਈ ਦੇਣ ਤਾਂ ਜੋ ਉਹ ਘਰ ਬੈਠੇ ਹੀ ਆਰਥਿਕ ਲਾਹਾ ਪ੍ਰਾਪਤ ਕਰ ਸਕਣ।

            ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਡਾਇਰੈਕਟਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਉਹ ਅੱਜ ਵਿਸ਼ੇਸ਼ ਤੌਰ ਤੇ ਇਸ ਕੇਂਦਰ ਨੂੰ ਵੇਖਣ ਆਏ ਹਨ ਅਤੇ ਇਹ ਇਕ ਬਹੁਤ ਬਹਾਦਰੀ ਵਾਲੀ ਗੱਲ ਹੈ ਕਿ ਇਕ ਲੜਕੀ ਨੇ ਛੋਟੇ ਜਿਹੇ ਕਸਬੇ ਵਿੱਚ ਆਈ:ਟੀ ਸੈਲ ਸਥਾਪਤ ਕਰਕੇ ਨੌਜਵਾਨਾਂ ਨੂੰ ਰੁਜਗਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਇਹ ਮਾਡਲ ਅਪਣਾ ਕੇ ਹਰੇਕ ਵਿੱਚ ਪੁੱਜਦਾ ਕਰੇਗਾ ਤਾਂ ਜੋ ਪੇਂਡੂ ਖੇਤਰ ਦੇ ਨੌਜਵਾਨ ਨੌਕਰੀ ਲੈਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬਣ ਸਕਣ। ਇਸ ਮੌਕੇ ਮਨਦੀਪ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀ ਦੇ ਇਸ ਦੌਰੇ ਨਾਲ ਸਾਡੀ ਟੀਮ ਦਾ ਜੋਸ਼ ਹੋਰ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨ ਇਥੇ ਕੰਮ ਸਿੱਖ ਕੇ ਚੰਗੀ ਆਮਦਨ ਲੈ ਸਕਦੇ ਹਨ।

            ਇਸ ਮੌਕੇ ਕੈਬਨਿਟ ਮੰਤਰੀ ਸ੍ਰ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਵੱਲੋਂ ਭੇਜੀ ਗਈ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਮਨਦੀਪ ਕੌਰ ਨੂੰ ਭੇਂਟ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਜਤਿੰਦਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰ ਰਣਬੀਰ ਸਿੰਘ ਮੁੱਧਲ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰ ਗੁਰਪ੍ਰੀਤ ਸਿੰਘ ਗਿੱਲ, ਐਡਵੋਕੇਟ ਸ੍ਰੀ ਰਾਜੀਵ ਮਦਾਨ ਵੀ ਹਾਜਰ ਸਨ।

ਘਰਾਂ ਤੋਂ ਬਾਇਓ ਮੈਡੀਕਲ ਵੇਸਟ ਅਤੇ ਹੋਰ ਪਦਾਰਥਾਂ ਨੂੰ ਵੱਖਰੇ ਤੌਰ ਉਤੇ ਇਕੱਠੇ ਕਰਨ ਦਾ ਪ੍ਰਬੰਧ ਕਰੋ-ਡਿਪਟੀ ਕਮਿਸ਼ਨਰ

ਸੜਕਾਂ ਤੇ ਹੋਰ ਥਾਵਾਂ ਤੋਂ ਦਰਖਤਾਂ ਦੀ ਕਟਾਈ ਨਹੀਂ, ਬਲਕਿ ਤਬਦੀਲ ਕੀਤੇ ਜਾਣ ਰੁੱਖ-ਬੂਟੇ

ਅੰਮ੍ਰਿਤਸਰ, 25 ਮਈ : -ਜਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਹਸਪਤਾਲਾਂ ਤੋਂ ਬਾਇਓ ਮੈਡੀਕਲ ਵੇਸਟ ਇਕੱਠਾ ਕਰਨ ਦਾ ਪ੍ਰਬੰਧ ਹੈ, ਉਸੇ ਤਰਜ਼ ਉਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ਦੇ ਨਾਲ-ਨਾਲ ਅਜਿਹੇ ਕੂੜੇ ਨੂੰ ਵੱਖਰੇ ਤੌਰ ਉਤੇ ਇਕੱਠਾ ਕਰਨ ਦਾ ਪ੍ਰਬੰਧ ਕੀਤੇ ਜਾਣ। ਸ੍ਰੀ ਸੂਦਨ ਨੇ ਕਿਹਾ ਕਿ ਅੱਜ ਆਮ ਘਰਾਂ ਵਿਚ ਸ਼ੂਗਰ ਚੈਕ ਕਰਨ ਲਈ ਵਰਤੇ ਜਾਂਦੇ ਸਾਧਨ, ਇਨਸਾਨਾਂ ਤੇ ਪਾਲੂਤ ਜਾਨਵਰਾਂ ਨੂੰ ਲਗਾਏ ਜਾਂਦੇ ਇੰਜੈਕਸ਼ਨ, ਮਿਆਦ ਪੁਗਾ ਚੁੱਕੀਆਂ ਦਵਾਈਆਂ, ਸ਼ੇਵਿੰਗ ਕਿੱਟਾਂ ਦੇ ਵਰਤੇ ਬਲੇਡ ਅਤੇ ਹੋਰ ਅਜਿਹੇ ਪਦਾਰਥਾਂ ਦਾ ਕੂੜਾ ਮਿਲਦਾ ਹੈ, ਜਿਸ ਨੂੰ ਸੁੱਕੇ ਕੂੜੇ ਨਾਲ ਇਕੱਠਾ ਨਹੀਂ ਕੀਤਾ ਜਾਣਾ ਚਾਹੀਦਾ, ਬਲਕਿ ਇਹ ਕੂੜਾ ਬਾਇਓ ਮੈਡੀਕਲ ਵੇਸਟ ਨੂੰ ਸਮੇਟਣ ਵਾਲੇ ਪਲਾਂਟ ਤੱਕ ਜਾਣਾ ਚਾਹੀਦਾ ਹੈ। ਸ੍ਰੀ ਸੂਦਨ ਨੇ ਇਸ ਲਈ ਸ਼ਹਿਰ ਦੇ ਕਿਸੇ ਇਕ ਇਲਾਕੇ ਵਿਚੋਂ ਟਰਾਇਲ ਕਰਨ ਦੀ ਹਦਾਇਤ ਕੀਤੀ।

                   ਮੀਟਿੰਗ ਦੌਰਾਨ ਸੜਕਾਂ ਅਤੇ ਹੋਰ ਜਨਤਕ ਥਾਵਾਂ ਤੋਂ ਵਿਕਾਸ ਦੇ ਨਾਮ ਉਤੇ ਪੁੱਟੇ ਜਾਂਦੇ ਦਰਖ਼ਤਾਂ ਦਾ ਗੰਭੀਰ ਨੋਟਿਸ ਲੈਂਦੇ ਸ੍ਰੀ ਸੂਦਨ ਨੇ ਕਿਹਾ ਕਿ ਅਜਿਹੇ ਦਰਖਤ, ਜੋ ਇਕ ਸਥਾਨ ਤੋਂ ਦੂਸਰੇ ਸਥਾਨ ਉਤੇ ਅਸਾਨੀ ਨਾਲ ਤਬਦੀਲ ਕੀਤੇ ਜਾ ਸਕਦੇ ਹਨ, ਨੂੰ ਪੁੱਟਿਆ ਨਾ ਜਾਵੇ। ਉਨਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਸ਼ਹਿਰ  ਦੀ ਹਰਿਆਵਲ ਖਤਮ ਕਰਕੇ ਆਕਸੀਜਨ ਦੇਣ ਵਾਲੇ ਸੋਮਿਆਂ ਨੂੰ ਖਤਮ ਕਰ ਰਹੇ ਹਾਂ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਡਿਪਟੀ ਕਮਿਸ਼ਨਰ ਨੇ ਇੱਬਣ ਵਿਖੇ ਲੱਗੇ ਸੀਵਰੇਜ਼ ਟਰੀਮਟਮੈਂਟ ਪਲਾਂਟ ਵਿਚੋਂ ਨਿਕਲਦੇ ਵਾਧੂ ਪਾਣੀ ਨੂੰ ਡਰੇਨ ਵਿਚ ਸੁੱਟਣ ਦੀ ਥਾਂ ਇਸਨੂੰ ਖੇਤਾਂ ਵਿਚ ਸਿੰਚਾਈ ਲਈ ਵਰਤੋਂ ਕਰਨ ਦੇ ਪ੍ਰਬੰਧ ਕਰਨ ਲਈ ਕਿਹਾ। ਤੁੰਗ ਢਾਬ ਡਰੇਨ ਵਿਚ ਸੁੱਟੇ ਜਾ ਰਹੇ ਡੇਅਰੀਆਂ ਅਤੇ ਕਾਰਖਾਨਿਆਂ ਦੇ ਵਾਧੂ ਪਾਣੀ, ਜੋ ਕਿ ਪ੍ਰਦੂਸ਼ਣ ਦਾ ਵੱਡਾ ਕਾਰਨ ਬਣ ਰਿਹਾ ਹੈ, ਦੇ ਪ੍ਰਬੰਧ ਲਈ ਵਿਉਂਤਬੰਦੀ ਕਰਦੇ ਡਿਪਟੀ ਕਮਿਸ਼ਨਰ ਨੇ ਗੋਬਰ ਪ੍ਰਬੰਧਨ ਲਈ ਬੈਕਟਰੀਆ ਅਧਾਰਤ ਪ੍ਰਬੰਧ ਅਜ਼ਮਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ। ਉਨਾਂ ਕਿਹਾ ਕਿ ਪਾਣੀ ਦੇ ਸਾਧਨਾਂ ਨੂੰ ਢੱਕਣਾ ਜਾਂ ਪਾਇਪ ਪਾ ਕੇ ਅੱਗੇ ਲੈ ਜਾਣਾ, ਕੋਈ ਸਹੀ ਪ੍ਰਬੰਧ ਨਹੀਂ ਹੈ, ਇਸ ਲਈ ਪਾਣੀ ਨੂੰ ਸਾਫ ਕਰਨ ਤੇ ਇਸ ਪਾਣੀ ਦੀ ਖੇਤੀ ਲਈ ਵਰਤੋਂ ਕਰਨ ਦੀ ਯੋਜਨਾ ਤਿਆਰ ਕੀਤੀ ਜਾਵੇ। ਅੱਜ ਦੀ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਹਰਪਾਲ ਸਿੰਘ, ਸਿਵਲ ਸਰਜਨ ਡਾ. ਚਰਨਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡੀ ਸੀ ਅਤੇ ਐਸ ਐਸ ਪੀ ਨੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ, ਹੁਨਰਮੰਦ ਮਾਨਵੀ ਸ਼ਕਤੀ ਦੀ ਲੋੜ ਅਤੇ ਕਾਨੂੰਨ ਤੇ ਵਿਵਸਥਾ ਬਾਰੇ ਸੁਝਾਅ ਮੰਗੇ

ਨਵਾਂਸ਼ਹਿਰ, 25 ਮਈ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਉਦਯੋਗਿਕ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਅਤੇ ਮਾਨਵੀ ਸ਼ਕਤੀ ਦੀ ਲੋੜ, ਅਮਨ-ਕਾਨੂੰਨ ਵਿੱਚ ਸੁਧਾਰ ਅਤੇ ਹੋਰ ਕੰਮਾਂ ਲਈ ਉਨ੍ਹਾਂ ਤੋਂ ਸੁਝਾਅ ਮੰਗੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਅਤੀ ਪ੍ਰਤੀਨਿਧਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ, ਉਨ੍ਹਾਂ ਦੇ ਕੰਮਾਂ ਦੀ ਪ੍ਰਕਿਰਤੀ ਅਤੇ ਲੋੜ ਅਨੁਸਾਰ ਹੁਨਰਮੰਦ ਬਣਾ ਕੇ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਦੀ ਮੰਗ ਕੀਤੀ।
      ਐਨ.ਪੀ.ਐਸ.ਰੰਧਾਵਾ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਜਿਸ ਕਿਸਮ ਦੇ ਹੁਨਰਮੰਦ ਕਾਮਿਆਂ ਦੀ ਲੋੜ ਹੈ, ਇਸ ਸਬੰਧੀ ਡਾਟਾ ਮੁਹੱਈਆ ਕਰਵਾਉਣ ਤਾਂ ਜੋ ਪ੍ਰਸ਼ਾਸਨ ਉਸ ਅਨੁਸਾਰ ਕੰਮ ਕਰ ਸਕੇ ਅਤੇ ਹੁਨਰ ਵਿਕਾਸ ਕੇਂਦਰਾਂ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪ੍ਰਸ਼ਾਸਨ ਅਤੇ ਉਦਯੋਗਪਤੀਆਂ ਦੇ ਸਾਂਝੇ ਯਤਨਾਂ ਨਾਲ ਸੂਬੇ ਵਿੱਚੋਂ ਬੇਰੋਜ਼ਗਾਰੀ ਨੂੰ ਨੱਥ ਪਾਈ ਜਾ ਸਕਦੀ ਹੈ ਅਤੇ ਨੌਕਰੀਆਂ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ।
ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਪਤੀਆਂ ਦੀਆਂ ਲੋੜਾਂ ਬਾਰੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇ ਤਾਂ ਜੋ ਪ੍ਰਸ਼ਾਸਨ ਸਥਾਨਕ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰੀ ਸਿਖਲਾਈ ਪ੍ਰੋਗਰਾਮ ਨੂੰ ਅੰਤਮ ਰੂਪ ਦੇ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਖਟਕੜ ਕਲਾਂ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਹੁਨਰ ਕੇਂਦਰ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਹੁਨਰਮੰਦ ਅਤੇ ਸਿੱਖਿਅਤ ਮਨੁੱਖੀ ਸ਼ਕਤੀ ਬਣਾਉਣ ਲਈ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ।
ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਨੇ ਉਦਯੋਗਪਤੀਆਂ ਤੋਂ ਆਪਣੇ ਯੂਨਿਟਾਂ ਵਿੱਚ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਵਾਜਾਈ ਅਤੇ ਕਾਨੂੰਨ ਵਿਵਸਥਾ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਅ ਮੰਗੇ। ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਮੀਟਿੰਗ ਦਾ ਉਦੇਸ਼ ਪ੍ਰਸ਼ਾਸਨ ਅਤੇ ਉਦਯੋਗ ਵਿਚਲੇ ਪਾੜੇ ਨੂੰ ਪੂਰਨਾ ਹੈ।
ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਦੋਵਾਂ ਨੇ ਭਰੋਸਾ ਦਿਵਾਇਆ ਕਿ ਉਦਯੋਗਪਤੀਆਂ ਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ।
    ਇਸ ਮੌਕੇ ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਜੀ ਐਮ ਡੀ ਆਈ ਸੀ ਅਰਸ਼ਜੀਤ ਸਿੰਘ ਆਦਿ ਹਾਜ਼ਰ ਸਨ।  

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਧਾਰਾ 144 ਲਾਗੂ

ਨਵਾਂਸ਼ਹਿਰ, 25 ਮਈ : ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਰਾਜ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ੍ਰੇਣੀ ਦੇ ਦਾਖਲੇ ਲਈ 29 ਮਈ, 2022 ਨੂੰ ਕਰਵਾਈ ਜਾ ਰਹੀ ਪ੍ਰਵੇਸ਼ ਪ੍ਰੀਖਿਆ-2022 ਨੂੰ ਨਿਰਵਿਘਨ ਨੇਪਰੇ ਚਾੜ੍ਹਨ ਅਤੇ ਨਕਲ ਰਹਿਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਇਸ ਦਾਖਲਾ ਪ੍ਰੀਖਿਆ ਲਈ ਬਣਾਏ ਗਏ ਨੋਡਲ ਸੈਂਟਰ-ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਿਸੇ ਵੀ ਅਣ-ਅਧਿਕਾਰਿਤ ਵਿਅਕਤੀ ਦੇ ਦਾਖਲੇ 'ਤੇ ਮਨਾਹੀ ਹੋਵੇਗੀ। ਇਹ ਹੁਕਮ ਕੇਵਲ ਇੱਕ ਦਿਨ ਲਈ ਲਾਗੂ ਹੋਣਗੇ।

ਝੋਨੇ ਦੀ ਸਿੱਧੀ ਬਿਜਾਈ ਪਾਣੀ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਸਹਾਈ- ਐਸ.ਡੀ.ਐਮ. ਬੰਗਾ

ਬੰਗਾ, 24 ਮਈ :- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਰਾਹੀਂ ਪਾਣੀ ਦੀ ਬੱਚਤ ਦੀ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਭਰਦਿਆਂ, ਬਲਾਕ ਬੰਗਾ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੰਗਰੌੜ ਵਿਖੇ ਐਸ ਡੀ ਐਮ ਸ੍ਰੀਮਤੀ ਨਵਨੀਤ ਕੌਰ ਬੱਲ ਵੱਲੋ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬੰਗਾ ਦੇ ਅਧਿਕਾਰੀਆਂ ਨਾਲ ਕਿਸਾਨ ਦਰਬਾਰਾ ਸਿੰਘ ਕੰਗਰੋੜ ਦੇ ਖੇਤਾਂ ਵਿੱਚ ਪਹੁੰਚ ਕੇ 12 ਏਕੜ ਜਮੀਨ 'ਤੇ ਡੀ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਵਾਈ ਗਈ। ਇਸ ਮੌਕੇ ਐਸ.ਡੀ.ਐਮ. ਬੰਗਾ ਵੱਲੋ ਕਿਸਾਨਾਂ ਵੱਲੋਂ ਡੀ.ਐਸ.ਆਰ. ਵਿਧੀ ਨੂੰ ਅਪਨਾਉਣ 'ਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਬਲਾਕ ਬੰਗਾ ਦੇ ਹੋਰ ਪਿੰਡਾਂ ਦੇ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਲਈ ਅਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੀ ਬਿਜਾਈ ਨਾਲ ਸਿਰਫ ਸਮੇਂ ਦੀ ਹੀ ਬੱਚਤ ਨਹੀਂ ਹੁੰਦੀ ਬਲਕਿ ਮਾਨਵੀ ਸ਼ਕਤੀ ਵੀ ਘੱਟ ਖਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿਧੀ 'ਚ ਬਿਜਾਈ ਦੇ ਰਵਾਇਤੀ ਤਰੀਕਿਆਂ ਵਾਂਗ ਖੇਤਾਂ ਵਿੱਚ ਕੱਦੂ ਕਰਨ ਅਤੇ ਪਾਣੀ ਖੜ੍ਹਾ ਕਰਨ ਦੀ ਲੋੜ ਨਹੀਂ ਪੈਂਦੀ ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਪਹਿਲਾਂ ਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 1500/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਾਲੀ ਉਤਸ਼ਾਹ ਦੇਣ ਦਾ ਐਲਾਨ ਕੀਤਾ ਹੋਇਆ ਹੈ।  ਇਸ ਮੌਕੇ ਮੌਜੂਦ ਖੇਤੀਬਾੜੀ ਵਿਕਾਸ ਅਫਸਰ ਸੁਖਜਿੰਦਰ ਪਾਲ ਨੇ ਦਸਿਆ ਕਿ ਡੀ.ਐਸ.ਆਰ. ਵਿਧੀ ਦਰਮਿਆਨੀਆ ਤੋਂ ਭਾਰੀਆਂ ਜਮੀਨਾਂ ਵਿੱਚ ਹੀ ਵਰਤੀ ਜਾ ਸਕਦੀ ਹੈ ਅਤੇ ਕਿਸਾਨਾਂ ਨੂੰ ਇਸ ਬਾਰੇ ਪਿੰਡ ਪੱਧਰੀ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲਾਕ ਬੰਗਾ 'ਚ ਪਿਛਲੇ ਸਾਲ 500 ਹੈਕਟੇਅਰ ਰਕਬੇ ਵਿੱਚ ਡੀ.ਐਸ.ਐਰ. ਵਿਧੀ ਰਾਹੀ ਝੋਨੇ ਦੀ ਬਿਜਾਈ ਕੀਤੀ ਗਈ ਸੀ ਅਤੇ ਇਸ ਸਾਲ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਕਾਰਨ ਰਕਬਾ ਹੋਰ ਵਧਣ ਦੀ ਸੰਭਾਵਨਾ ਹੈ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਧੀ ਬਿਜਾਈ ਅਪਨਾਉਣ ਵਾਲੇ ਕਿਸਾਨਾਂ ਦੇ ਰਿਕਾਰਡ ਨੂੰ ਤਸਦੀਕ ਕਰਨ ਵਾਸਤੇ 8 ਅਫਸਰਾਂ ਦੀ ਤਾਇਨਾਤੀ ਕਰ ਦਿਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਇਕ ਪੋਰਟਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਰਾਹੀਂ ਕਿਸਾਨਾਂ ਦੇ ਖਾਤੀਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾਵੇਗੀ । ਇਸ ਮੌਕੇ ਵਿਕਰਮ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਕੇ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਹੇਠੋਂ ਰਕਬਾ ਘਟਾ ਕੇ ਹੋਰ ਫਸਲਾਂ ਜਿਵੇ ਦਾਲਾਂ, ਮੱਕੀ ਅਦਿ ਹੇਠ ਲਿਆਂਦਾ ਜਾਵੇ। ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਸਰਪੰਚ, ਕਿ੍ਰਪਾਲ ਸਿੰਘ, ਜੋਗਾ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ, ਬਿਕਰਮਜੀਤ ਸਿੰਘ, ਗੁਰਸ਼ਾਨ ਸਿੰਘ, ਮੋਹਣ ਲਾਲ ਨੰਬਰਦਾਰ, ਦਲਜਿੰਦਰ ਸਿੰਘ ਪੰਚ ਅਦਿ ਹਾਜ਼ਰ ਸਨ।  

ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੀ.ਸੀ.ਐਸ. ਦੀ ਸਾਂਝੀ ਪ੍ਰੀਖਿਆ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰੀਖਿਆਵਾਂ ਅੰਗਰੇਜ਼ੀ ਭਾਸ਼ਾ ਵਿਚ ਲਈਆਂ ਜਾਂਦੀਆਂ-ਚੇਅਰਮੈਨ ਨੇ ਸਪੱਸ਼ਟ ਕੀਤਾ

 ਪੀ.ਪੀ.ਐਸ.ਸੀ. ਦੀ ਕਾਰਜ ਪ੍ਰਣਾਲੀ ਦੇ ਨਿਯਮਾਂ ਦੇ ਮੁਤਾਬਕ ਨਾਇਬ ਤਹਿਸੀਲਦਾਰਾਂ ਦੀ ਪ੍ਰੀਖਿਆ ਲਈ
 ਪਟਿਆਲਾ , 24 ਮਈ :   ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਦੀ ਪ੍ਰੀਖਿਆ ਸਿਰਫ ਅੰਗਰੇਜ਼ੀ ਭਾਸ਼ਾ ਵਿਚ ਕਰਵਾਉਣ ਬਾਰੇ ਮੀਡੀਆ ਰਿਪੋਰਟਾਂ 'ਤੇ ਪ੍ਰਤੀਕਰਮ ਦਿੰਦਿਆਂ ਪੀ.ਪੀ.ਐਸ.ਸੀ. ਦੇ ਚੇਅਰੈਮਨ ਜਗਬੰਸ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਪੀ.ਸੀ.ਐਸ.ਸੀ. ਵੱਲੋਂ ਆਪਣੀ ਕਾਰਜ ਪ੍ਰਣਾਲੀ ਲਈ ਤੈਅ ਪ੍ਰਕਿਰਿਆ ਦੇ ਨਿਯਮਾਂ ਵਿਚ ਸਾਫ ਤੌਰ 'ਤੇ ਨਿਰਧਾਰਤ ਕੀਤਾ ਗਿਆ ਹੈ ਕਿ ਪ੍ਰਸ਼ਨ ਪੱਤਰ ਸਿਰਫ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤੇ ਜਾਂਦੇ ਹਨ ਅਤੇ ਬੀਤੇ ਸਮੇਂ ਵਿਚ ਵੀ ਅਜਿਹੀਆਂ ਸਾਰੀਆਂ ਪ੍ਰੀਖਿਆਵਾਂ ਵੀ ਅੰਗਰੇਜ਼ੀ ਵਿਚ ਹੀ ਲਈਆਂ ਗਈਆਂ ਹਨ।  ਪੀ.ਪੀ.ਐਸ.ਸੀ. ਦੇ ਚੇਅਰਮੈਨ ਨੇ ਅੱਗੇ ਦੱਸਿਆ ਕਿ ਉਪਰੋਕਤ ਨਿਯਮਾਂ ਵਿਚ ਸਿਰਫ਼ ਪੰਜਾਬ ਰਾਜ ਸਿਵਲ ਸਰਵਿਸਜ਼ ਸਾਂਝੀ ਪ੍ਰਤੀਯੋਗੀ ਪ੍ਰੀਖਿਆ (ਮੁਢਲੀ ਤੇ ਮੁੱਖ ਪ੍ਰੀਖਿਆ, ਦੋਵੇਂ) ਨੂੰ ਛੋਟ ਦਿੱਤੀ ਗਈ ਹੈ ਕਿਉਂ ਜੋ ਸਰਕਾਰ ਦੁਆਰਾ ਨੋਟੀਫਾਈ ਕੀਤੇ ਨਿਯਮਾਂ ਅਨੁਸਾਰ ਇਹ ਪ੍ਰੀਖਿਆ ਅੰਗਰੇਜ਼ੀ ਅਤੇ ਪੰਜਾਬੀ, ਦੋਵਾਂ ਭਾਸ਼ਾਵਾਂ ਵਿਚ ਕਰਵਾਉਣਾ ਲਾਜ਼ਮੀ ਹੈ।  ਪੀ.ਪੀ.ਐਸ.ਸੀ. ਵੱਲੋਂ ਹਾਲ ਹੀ ਵਿਚ ਕਰਵਾਈ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਨਾਲ ਸਬੰਧਤ ਮੀਡੀਆ ਵੱਲੋਂ ਚੁੱਕੇ ਮੁੱਦੇ ਦਾ ਜ਼ਿਕਰ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੇ ਪ੍ਰਸ਼ਨ ਪੱਤਰ ਜੋ ਬਹੁ-ਚੋਣ ਵਾਲੇ ਪ੍ਰਸ਼ਨਾਂ ਉਤੇ ਅਧਾਰਿਤ ਸਨ, ਵਿਚ ਉਮੀਦਵਾਰਾਂ ਨੂੰ ਦਿੱਤੇ ਗਏ ਚਾਰ ਵਿਕਲਪਾਂ ਵਿੱਚੋਂ ਸਹੀ ਦੀ ਚੋਣ ਕਰਨੀ ਸੀ।   ਪੀ.ਪੀ.ਐਸ.ਸੀ. ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਨਾਇਬ ਤਹਿਸੀਲਦਾਰ ਦੀ ਅਸਾਮੀ ਲਈ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਹੈ ਅਤੇ ਕਿਸੇ ਵੀ ਸਟ੍ਰੀਮ ਵਿਚ ਗ੍ਰੈਜੂਏਸ਼ਨ 'ਚ ਅੰਗਰੇਜ਼ੀ ਦਾ ਮੁੱਢਲਾ ਗਿਆਨ ਹੋਣ ਦੀ ਉਮੀਦ ਕੀਤੀ ਜਾਂਦੀ ਹੈ ਜੋ ਉਸ ਨੂੰ ਬਹੁ-ਚੋਣ ਵਾਲੇ ਪ੍ਰਸ਼ਨਾਂ ਵਿਚ ਸਹੀ ਦੀ ਚੋਣ ਕਰਨ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਦੇ ਉੱਤਰ ਦੇਣ ਲਈ ਭਾਸ਼ਾ ਵਿਚ ਲਿਖਤੀ ਤੌਰ 'ਤੇ ਦਰਸਾਉਣ ਦੀ ਲੋੜ ਨਹੀਂ ਸੀ।

ਰੇਤ ਮਾਈਨਿੰਗ ਸਾਈਟਾਂ ਦੀ ਕੀਤੀ ਅਚਨਚੇਤ ਚੈਕਿੰਗ

ਅਧਿਕਾਰੀਆਂ ਨੂੰ ਖਣਨ ਕਾਰਜਾਂ 'ਤੇ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ
ਨਵਾਂਸ਼ਹਿਰ, 24 ਮਈ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਮਾਈਨਿੰਗ ਸਾਈਟਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਜੋ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੇ ਚੇਅਰਮੈਨ ਵੀ ਹਨ, ਨੇ ਅਧਿਕਾਰੀਆਂ ਸਮੇਤ ਬੇਗੋਵਾਲ, ਬੁਰਜ ਟਹਿਲ ਦਾਸ ਅਤੇ ਰੈਲ ਬ੍ਰਾਮਦ ਥਾਂਵਾਂ ਦੀ ਚੈਕਿੰਗ ਕੀਤੀ। ਮਾਈਨਿੰਗ ਅਧਿਕਾਰੀਆਂ ਨੇ ਚੇਅਰਮੈਨ ਨੂੰ ਦੱਸਿਆ ਕਿ ਬੁਰਜ ਟਹਿਲ ਦਾਸ ਅਤੇ ਬੇਗੋਵਾਲ ਮਾਈਨਿੰਗ ਸਾਈਟ ਵਾਤਾਵਰਣ ਕਲੀਅਰੈਂਸ ਦੀ ਮਿਆਦ ਖਤਮ ਹੋਣ ਕਾਰਨ ਇੱਥੇ ਖਣਨ ਕਾਰਜ ਨਹੀਂ ਹੋ ਰਹੇ।  ਇਸ ਤੋਂ ਇਲਾਵਾ ਰੈਲ ਬ੍ਰਾਮਦ ਸਾਈਟਾਂ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਸ੍ਰੀ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਕਾਨੂੰਨੀ ਮਾਈਨਿੰਗ ਕਾਰਜ ਪ੍ਰਭਾਵਿਤ ਨਾ ਹੋਣ ਤਾਂ ਜੋ ਆਮ ਲੋਕਾਂ ਨੂੰ ਸਸਤੇ ਰੇਟਾਂ 'ਤੇ ਰੇਤਾ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਐਨ.ਪੀ.ਐਸ ਰੰਧਾਵਾ ਨੇ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀ ਸੀ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਐਸ.ਡੀ.ਐਮਜ਼ ਦੇ ਨਾਲ ਉਨ੍ਹਾਂ ਦੇ ਪੁਲਿਸ ਹਮਰੁਤਬਾ ਰੈਂਕ ਦੇ ਸਾਂਝੇ ਦਸਤੇ ਪਹਿਲਾਂ ਹੀ ਗਠਿਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦੋਸ਼ੀਆਂ ਵਿਰੁੱਧ ਤੁਰੰਤ ਐਫ ਆਈ ਆਰ ਦਰਜ ਕਰਨ।  

ਸੜ੍ਹਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ‘ਗੁੱਡ ਸਮਾਰਟੀਅਨ ਸਕੀਮ’ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ-ਡੀ ਸੀ ਰੰਧਾਵਾ

ਪ੍ਰਾਈਵੇਟ ਹਸਪਤਾਲ ਜਾਂਚ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ
ਨਵਾਂਸ਼ਹਿਰ, 24 ਮਈ, :- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਕੀਮਤੀ ਜਾਨਾਂ ਬਚਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਚਲਾਈ ਗਈ 'ਗੁੱਡ ਸਮਾਰਟੀਅਨ ਸਕੀਮ' ਬਾਰੇ ਜਾਗਰੂਕਤਾ ਪੈਦਾ ਕਰਨ।
ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 'ਫੌਜਦਾਰੀ ਨਿਆਂ ਪ੍ਰਣਾਲੀ ਵਿੱਚ ਸੁਧਾਰ' ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਇਮਾਰਤਾਂ, ਬਾਜ਼ਾਰਾਂ ਜਾਂ ਸੜਕਾਂ 'ਤੇ ਹੋਰਡਿੰਗ/ਬੈਨਰ ਲਗਾਉਣ ਲਈ ਕਿਹਾ।  ਉਨ੍ਹਾਂ ਕਿਹਾ ਕਿ ਲੋਕ ਆਮ ਤੌਰ 'ਤੇ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਪੁੱਛਗਿੱਛ ਤੋਂ ਡਰਦੇ ਹਨ, ਜਿਸ ਕਾਰਨ ਉਹ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਅੱਗੇ ਨਹੀਂ ਆਉਂਦੇ ਪ੍ਰੰਤੂ ਇਸ ਸਕੀਮ ਦਾ ਉਦੇਸ਼ ਅਜਿਹੇ ਕਿਸੇ ਵੀ ਤਰ੍ਹਾਂ ਦੇ ਝੰਜਟ ਤੋਂ ਮੁਕਤੀ ਦਿਵਾ ਕੇ ਸੜ੍ਹਕ ਹਾਦਸਿਆਂ ਦੇ ਪੀੜਤਾਂ ਦੀ ਮੱਦਦ ਲਈ ਉਤਸ਼ਾਹਿਤ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੱਦਦ ਕਰਨ ਵਾਲੇ ਨੂੰ ਕਿਸੇ ਵੀ ਕਿਸਮ ਦੀ ਪ੍ਰੇੇਸ਼ਾਨੀ ਜਾਂ ਕਾਨੂੰਨੀ ਝੰਜਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਲੋਕਾਂ ਨੂੰ ਸੜ੍ਹਕ ਦੁਰਘਟਨਾ ਦੇ ਪੀੜਤਾਂ ਨੂੰ ਉਨ੍ਹਾਂ ਦੀ ਜਾਨ ਬਚਾਉਣ ਦੇ ਕੀਮਤੀ ਪਲਾਂ ਵਿੱਚ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਮਦਦ ਕਰਨ ਲਈ ਉਤਸ਼ਾਹਿਤ ਕਰੇਗੀ।
ਇਸ ਦੌਰਾਨ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਆਦੇਸ਼ ਦਿੱਤੇ ਕਿ ਜਦੋਂ ਵੀ ਤਫ਼ਤੀਸ਼ੀ ਅਫ਼ਸਰ ਅਪਰਾਧਿਕ ਮਾਮਲਿਆਂ ਦੇ ਪੀੜਤਾਂ ਦਾ ਮੈਡੀਕਲ ਰਿਕਾਰਡ ਲੈਣ ਲਈ ਉਨ੍ਹਾਂ ਦੇ ਅਦਾਰਿਆਂ ਦਾ ਦੌਰਾ ਕਰਨ ਤਾਂ ਤਫ਼ਤੀਸ਼ੀ ਅਫ਼ਸਰਾਂ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਇਲਾਜ ਸਬੰਧੀ ਹਲਫੀਆ ਬਿਆਨ ਤਿਆਰ ਕਰਕੇ ਜਾਂਚ ਅਧਿਕਾਰੀਆਂ ਨੂੰ ਸੌਂਪਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਪੋਸਕੋ ਐਕਟ ਤਹਿਤ ਔਰਤਾਂ ਜਾਂ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ, ਜਬਰ ਜਨਾਹ ਦੇ ਕੇਸਾਂ ਲਈ ਮਹਿਲਾ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ.ਡੀ.ਐਮਜ਼ ਨਵਨੀਤ ਕੌਰ ਬੱਲ, ਡਾ: ਬਲਜਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਡੀ.ਏ ਸਤਨਾਮ ਸਿੰਘ ਆਦਿ ਹਾਜ਼ਰ ਸਨ।

ਸਕੂਲਾਂ ਵਿਚ ਸਿੱਖਿਆ ਦੇ ਮਾਹੌਲ ਨੂੰ ਬਣਾਵਾਂਗੇ ਸੁਖਾਵਾਂ-ਹਰਭਜਨ ਸਿੰਘ

ਸਰਕਾਰੀ ਐਲੀਮੈਟਰੀ ਸਮਾਰਟ ਸਕੂਲ ਰਾਣਾਕਲਾਂ ਵਿਖੇ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 23 ਮਈ :- ਸਕੂਲਾਂ ਵਿਚ ਸਿੱਖਿਆ ਦੇ ਮਾਹੌਲ ਨੂੰ ਸੁਖਾਵਾਂ ਬਣਾਇਆ ਜਾਵੇਗਾ ਤਾਂ ਜੋ ਬੱਚਿਆ ਨੂੰ ਸਮੇ ਦਾ ਹਾਣੀ ਬਣਾਇਆ ਜਾ ਸਕੇ। ਸਾਡੀ ਸਰਕਾਰ ਦੀ ਮੁਢਲੀ ਤਰਜੀਹ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਸੁਧਾਰ ਲਿਆਉਣਾ ਹੈ,ਇਸ ਲਈ ਜਲਦ ਹੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ ਟੀ ਓ ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਹਲਕੇ ਦੇ  ਸਰਕਾਰੀ ਐਲੀਮੈਟਰੀ ਸਕੂਲ ਰਾਣਾਕਲਾਂ ਵਿਖੇ ਸਮਾਰਟ ਪ੍ੀ ਪ੍ਰਾਇਮਰੀ ਕਲਾਸ ਰੂਮ  ਅਤੇ ਸਕੂਲ ਦੇ ਗੇਟ ਦਾ ਉਦਘਾਟਨ ਕਰਨ ਪਿਛੋਂ ਕੀਤਾ। ਸ: ਹਰਭਜਨ ਸਿੰਘ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਤੋ ਹੀ ਬੱਚਿਆਂ ਦਾ ਅਧਾਰ ਬਣਦਾ ਹੈ ਤਾਂ ਹੀ ਬੱਚੇ ਅੱਗੇ ਜਾ  ਕੇ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰ ਸਕਦੇ ਹਨ। ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਆਪਣੀ ਪੜਾਈ ਸਰਕਾਰੀ ਸਕੂਲ ਵਿਚ ਹੀ ਕੀਤੀ ਹੈ ਅਤੇ ਉਹ ਖੁਦ ਉਸ ਸਕੂਲ ਵਿਚ ਅਧਿਆਪਕ ਰਹੇ ਹਨ ਜਿਥੇ ਉਨ੍ਹਾਂ ਨੇ ਆਪਣੀ ਪੜਾਈ ਕੀਤੀ ਸੀ। ਉਨ੍ਹਾਂ ਕਿਹਾ ਕਿ  ਸਾਡੇ ਸਰਕਾਰੀ ਸਕੂਲ ਨਿੱਜੀ ਸਕੂਲਾਂ ਦੀ ਪੜਾਈ ਤੋ ਕਾਫੀ ਬਿਹਤਰ ਹਨ ਅਤੇ ਹੁਣ ਬੱਚਿਆਂ ਨੂੰ ਸਕੂਲੀ ਸਿੱਖਿਆ ਦੇ ਨਾਲ ਨਾਲ ਖੇਡਾਂ ਨਾਲ ਵੀ ਜੋੜਿਆ ਜਾਵੇਗਾ। ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਨੇ ਸਕੂਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਸਕੂਲ ਨੇ ਬਲਾਕ ਵਿਚੋਂ ਆਪਣੇ ਸਕੂਲ ਦੀ ਦਾਖਲਾ ਪ੍ਰਤੀਸ਼ਤਤਾ ਵਿਚ  ਕਾਫੀ ਵਾਧਾ ਕੀਤਾ ਹੈ। ਉਨ੍ਹਾਂ ਨੇ ਸਕੂਲ ਦੀ ਇਨਰੋਲਮੈਟ ਵਿਚ ਵਾਧਾ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਤ ਵੀ ਕੀਤਾ ਅਤੇ ਐਲਾਨ ਕੀਤਾ ਕਿ ਜ਼ਲਦ ਹੀ ਇਸ ਸਕੂਲ ਵਿਚ ਤਿਨ ਨਵੇ ਕਮਰੇ,ਬਰਾਂਡਾ ਅਤੇ ਸਕੂਲ ਦੀ ਚਾਰਦੀਵਾਰੀ ਕਰਵਾਈ ਜਾਵੇਗੀ। ਇਸ ਮੌਕੇ ਪਿੰਡ ਵਾਸੀ ਸ: ਰਣਜੀਤ ਸਿੰਘ ਕਲੇਰ ਦੀ ਸਹਾਇਤਾ ਨਾਲ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਵਲੋ ਸਕੂਲੀ ਬੱਚਿਆਂ ਨੂੰ 100 ਸਕੂਲ ਬੈਗ ਵੀ ਵੰਡੇ ਗਏ।  ਇਸ ਮੌਕੇ ਜਿਲਾ੍ਹ ਸਿੱਖਿਆ ਅਫਸਰ ਐਲੀਮੈਟਰੀ ਸ਼੍ਰੀ ਰਾਜੇਸ਼ ਸ਼ਰਮਾ, ਬਲਾਕ ਸਿੱਖਿਆ ਅਫਸਰ, ਸ਼੍ਰੀ ਯਸ਼ਪਾਲ,ਹੈਡ ਅਧਿਆਪਕ ਸ: ਰਜਿੰਦਰ ਸਿੰਘ, ਅਧਿਆਪਕ ਸ: ਜਸਕਰਨ ਸਿੰਘ,ਸ਼੍ਰੀਮਤੀ ਬਲਵਿੰਦਰ ਕੌਰ,ਮਿਸ ਸਿਮਰਜੀਤ ਕੌਰ, ਕੋਆਡੀਨੇਟਰ ਸ਼੍ਰੀ ਮਨੀਸ਼ ਕੁਮਾਰ, ਸ਼੍ਰੀ ਸੰਦੀਪ ਸਿਆਲ, ਸ਼੍ਰੀ ਰਵੀ ਭਾਰਦਵਾਜ਼,ਸ: ਮਲਕੀਤ ਸਿੰਘ ਭੁੱਲਰ,ਸ਼੍ਰੀ ਵਿਜੇ ਕੁਮਾਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆ ਤੋਂ ਮਾਲ ਪਟਵਾਰੀਆਂ ਦੀ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ

ਐਸ.ਕੇ. ਬਰਾਂਚ ਵਿਖੇ ਜਮ੍ਹਾਂ ਕਰਵਾਏ ਜਾਣ ਬਿਨੈ ਪੱਤਰ-ਡੀ.ਆਰ.ਓ.
ਪਟਿਆਲਾ, 23 ਮਈ: ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕੇ ਦੇ  ਆਧਾਰ 'ਤੇ ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਵਿੱਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੋਸ਼ਨੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੀ ਰੋਸ਼ਨੀ ਵਿੱਚ ਠੇਕੇ ਦੇ ਆਧਾਰ 'ਤੇ ਪਟਵਾਰੀਆਂ ਦੀ ਭਰਤੀ ਮਿਤੀ 31 ਜੁਲਾਈ 2023 ਤੱਕ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸੇਵਾ ਮੁਕਤ ਪਟਵਾਰੀ ਤੇ ਕਾਨੂੰਗੋ ਇਸ ਸਬੰਧੀ ਐਸ.ਕੇ. ਬਰਾਂਚ, ਡੀ.ਸੀ. ਦਫ਼ਤਰ ਪਟਿਆਲਾ ਵਿਖੇ ਆਪਣਾ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਕਾਰ ਦੀ ਉਮਰ 64 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਠੇਕੇ ਦੇ ਆਧਾਰ 'ਤੇ ਭਰਤੀ ਪਟਵਾਰੀਆਂ ਦੀ ਨਿਯੁਕਤੀ ਪੇਂਡੂ ਖੇਤਰਾਂ (ਸਿਵਾਏ ਸ਼ਹਿਰੀ/ਅਰਧ ਸ਼ਹਿਰੀ) ਵਿੱਚ ਕੀਤੀ ਜਾਵੇਗੀ। ਜ਼ਿਲ੍ਹਾ ਮਾਲ ਅਫ਼ਸਰ ਨੇ ਦੱਸਿਆ ਕਿ ਠੇਕੇ ਦੇ ਆਧਾਰ 'ਤੇ ਭਰਤੀ ਪਟਵਾਰੀਆਂ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲੀ ਕਰਨ ਦਾ ਅਖ਼ਤਿਆਰ ਨਹੀਂ ਹੋਵੇਗਾ ਅਤੇ ਇਨ੍ਹਾਂ ਅਸਾਮੀਆਂ 'ਤੇ ਤਾਇਨਾਤ ਪਟਵਾਰੀ ਏ.ਐਸ.ਐਮ./ਡੀ.ਐਸ.ਐਮ. ਰਾਹੀਂ ਕੰਮ ਕਰਨਗੇ।

ਖਟਕੜ ਕਲਾਂ ਵਿਖੇ ਕਾਉਂਸਲਿੰਗ-ਕਮ-ਰੋਜ਼ਗਾਰ ਕੈਂਪ ਵਿੱਚ 12 ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਬੰਗਾ, 23 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਸੋਮਵਾਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਜਾਇਬ ਘਰ, ਖਟਕੜ ਕਲਾਂ ਵਿਖੇ ਕਾਉਂਸਲਿੰਗ-ਕਮ-ਰੋਜ਼ਗਾਰ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਿਤ ਸਰੀਨ ਅਤੇ'ਆਪ' ਦੇ ਸੀਨੀਅਰ ਆਗੂ ਕੁਲਜੀਤ ਸਰਹਾਲ ਨਾਲ ਕੈਂਪ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸਫ਼ਲਤਾ ਦੀ ਕਾਮਨਾ ਕੀਤੀ। ਸ਼੍ਰੀ ਰੰਧਾਵਾ ਨੇ ਦੱਸਿਆ ਕਿ ਕੈਂਪ ਵਿੱਚ ਕੁੱਲ 98 ਨੌਜਵਾਨਾਂ ਨੇ ਭਾਗ ਲਿਆ ਅਤੇ ਥਿੰਕ ਗੈਸ ਕੰਪਨੀ ਵੱਲੋਂ 12 ਆਈ.ਟੀ.ਆਈ ਡਿਪਲੋਮਾ ਹੋਲਡਰ ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਬਾਕੀ ਰਹਿੰਦੇ ਨੌਜਵਾਨਾਂ ਨੂੰ ਨੌਕਰੀ ਦੇ ਹੋਰ ਮੌਕਿਆਂ ਤੋਂ ਜਾਣੂ ਕਰਵਾਉਣ ਲਈ ਡੀ.ਬੀ.ਈ.ਈ ਦਫ਼ਤਰ ਆਉਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵੀ ਰੋਜ਼ਗਾਰ ਮਿਲ ਸਕੇ। ਉਨ੍ਹਾਂ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗਤਾ ਵਧਾਉਣ ਅਤੇ ਘੱਟ ਤੋਂ ਘੱਟ ਗ੍ਰੈਜੂਏਸ਼ਨ ਜ਼ਰੂਰ ਕਰਨ ਕਿਉਂ ਜੋ ਅੱਜ ਕਲ੍ਹ ਹਰ ਨੌਕਰੀ ਵਾਸਤੇ ਗ੍ਰੈਜੂਏਸ਼ਨ ਦੀ ਮੰਗ ਕੀਤੀ ਜਾਣ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਸੁਪਨੇ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਏ ਜਾਣਗੇ ਅਤੇ ਇਹ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਆਦਿ ਹਾਜ਼ਰ ਸਨ।

ਚੌਧਰੀ ਮੇਲਾ ਰਾਮ ਭੂੰਬਲਾ 14ਵੀਂ ਬਰਸੀ ਮੌਕੇ ਸਮਾਗਮ ਹੋਇਆ

ਪਰਿਵਾਰ ਵੱਲੋਂ ਸਕੂਲ ਬੱਚਿਆਂ ਨੂੰ ਵਰਦੀਆਂ, ਬੈਗ ਅਤੇ ਸਟੇਸ਼ਨਰੀ ਵੰਡੀ

ਨਵਾਂਸ਼ਹਿਰ 23 ਮਈ :- ਸਮਾਜ ਸੇਵੀ, ਵਿੱਦਿਆ ਦਾਨੀ, ਨਾਮਵਰ ਉਦਯੋਗਪਤੀ ਅਤੇ ਗ਼ਰੀਬਾਂ ਦੇ ਮਸੀਹਾ ਬਾਬੂ  ਮੇਲਾ ਰਾਮ ਭੂੰਬਲਾ ਦੀ ਬਰਸੀ ਮੌਕੇ ਅੱਜ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਰਿਵਾਰ ਵੱਲੋਂ ਚੌਧਰੀ ਮੇਲਾ ਰਾਮ ਭੂੰਬਲਾ ਦੀ ਯਾਦ ਵਿਚ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਵਿਚ ਨਵੇਂ ਦਾਖਲ ਹੋਏ ਅਤੇ ਲੋੜਵੰਦ 100 ਦੇ ਕਰੀਬ ਬੱਚਿਆ ਨੂੰ ਵਰਦੀਆਂ ,ਸਕੂਲ ਬੈਗ ਅਤੇ ਸਟੇਸ਼ਨਰੀ ਦਿੱਤੀ। ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਕੁਲਵਿੰਦਰ ਸਿੰਘ ਸਰਾਏ ਨੇ ਕਿਹਾ ਕਿ ਅੱਜ ਸਾਡਾ ਵਿੱਦਿਅਕ ਢਾਂਚਾ ਚੌਧਰੀ ਮੇਲਾ ਰਾਮ ਭੂੰਬਲਾ ਦੇ ਪਰਿਵਾਰ ਵਰਗੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬੁਲੰਦੀਆਂ ਨੂੰ ਛੂਹ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਡਾ ਸਭ ਤੋਂ ਵੱਡਾ ਧਾਰਮਿਕ ਸਥਾਨ ਸਕੂਲ ਹਨ ਇਸ ਲਈ ਸਕੂਲਾਂ ਦੇ ਵਿਕਾਸ ਲਈ ਸਾਨੂੰ ਵੱਧ ਤੋਂ ਵੱਧ ਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਬੱਚਿਆ ਨੂੰ ਅਪੀਲ ਕੀਤੀ ਕਿ ਜਿਸ ਤਰਾਂ ਦਾਨੀ ਸੱਜਣ ਸਾਡੀ ਅਤੇ ਸਕੂਲਾਂ ਦੀ ਮਦਦ ਕਰਦੇ ਹਨ ਉਸੇ ਤਰਾਂ ਹੁਣ ਸਾਡਾ ਫ਼ਰਜ਼ ਵੀ ਬਣਦਾ ਹੈ ਕਿ ਅਸੀਂ ਵੀ ਸਖ਼ਤ ਮਿਹਨਤ ਕਰਦੇ ਵਿੱਦਿਆ ਪ੍ਰਾਪਤ ਕਰੀਏ।  ਉਨ੍ਹਾਂ ਸਿੱਖਿਆ ਵਿਭਾਗ ਵੱਲੋਂ ਚੌਧਰੀ ਮੇਲਾ ਰਾਮ ਭੂੰਬਲਾ ਦੇ ਪਰਿਵਾਰ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਘਵੀਰ ਸਿੰਘ ਕਟਾਰੀਆ ਸਾਬਕਾ ਮੁੱਖ ਅਧਿਆਪਕ, ਡਾ. ਹੇਮ ਰਾਜ ਸਾਬਕਾ ਐੱਸ.ਐਮ.ਓ, ਦਰਸ਼ਨ ਲਾਲ ਸਰਪੰਚ ਮਾਲੇਵਾਲ, ਬਲਦੇਵ ਮੁੰਡਨ ਪ੍ਰਧਾਨ ਸਕੂਲ ਸਿੱਖਿਆ ਕਮੇਟੀ, ਓਮ ਪ੍ਰਕਾਸ਼ ਸਾਬਕਾ ਸਰਪੰਚ,ਹੇਮ ਰਾਜ ਧੰਜਲ ਸਾਬਕਾ ਮੁੱਖ ਅਧਿਆਪਕ, ਮਾਸਟਰ ਹਰਪਾਲ ਚੰਦ ਅਤੇ ਸ਼ਿਵ ਚਰਨ ਮੈਕਸ ਕੰਪਨੀ ਨੇ ਚੌਧਰੀ ਮੇਲਾ ਰਾਮ ਭੂੰਬਲਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਇਸ ਪਰਿਵਾਰ ਦੀ ਸਿੱਖਿਆ ਦੇ ਖੇਤਰ ਨੂੰ ਬਹੁਤ ਵੱਡੀ ਦੇਣ ਹੈ ਤੇ ਇਸ ਪਰਿਵਾਰ ਨੇ ਹਮੇਸ਼ਾ ਮਾਲੇਵਾਲ ਸਕੂਲ ਲਈ ਬਹੁਤ ਦਾਨ ਕੀਤਾ ਹੈ ਤੇ ਲੋੜਵੰਦ ਵਿਦਿਆਰਥੀਆ ਦੀ ਮਦਦ ਕਰ ਕੇ ਉਨ੍ਹਾਂ ਨੂੰ ਕਿਸੇ ਨ ਕਿਸੇ ਮੁਕਾਮ ਤੇ ਪੁੰਹਚਾਇਆ ਹੈ। ਇਸ ਮੌਕੇ ਇਹਨਾਂ ਕਿਹਾ ਆਪ ਨੇ ਆਪਣਾ ਸਾਰਾ ਜੀਵਨ ਲੋਕ ਭਲਾਈ ਲਈ ਲਗਾਇਆ ਅਤੇ ਇੱਕ ਆਮ ਪਰਿਵਾਰ ਵਿਚੋਂ ਉੱਠ ਕੇ ਇੱਕ ਨਾਮਵਰ ਸ਼ਖ਼ਸੀਅਤ ਬਣੇ। ਜਿੱਥੇ ਆਪ ਨੇ ਆਪਣੇ ਬਲਬੂਤੇ ਤੇ ਆਪਣੇ ਬਿਜ਼ਨੈੱਸ ਨੂੰ ਬੁਲੰਦੀਆਂ ਤੇ ਪਹੁੰਚਾਇਆ ਉੱਥੇ ਆਪ  ਨੇ ਰਾਜਨੀਤੀ ਦੇ ਖੇਤਰ ਵਿਚ ਵੀ ਆਪਣੀਆਂ ਅਮਿੱਟ ਯਾਦਾਂ ਛੱਡੀਆਂ।ਇਸ ਮੌਕੇ ਸਕੂਲ ਪ੍ਰਿੰਸੀਪਲ ਵਿਜੇ ਕੁਮਾਰ ਵੱਲੋਂ ਦੱਸਿਆ ਕਿ ਚੌਧਰੀ ਮੇਲਾ ਰਾਮ ਭੂੰਬਲਾ ਦੇ ਪਰਿਵਾਰ ਦਾ ਉਹ ਤੇ ਉਨ੍ਹਾਂ ਦਾ ਸਟਾਫ਼ ਹਮੇਸ਼ਾ ਰਿਣੀ ਰਹੇਗਾ ਕਿਉਂਕਿ ਇਸ ਪਰਿਵਾਰ ਨੇ ਹਮੇਸ਼ਾ ਸਕੂਲ ਦੀ ਬਿਹਤਰੀ ਲਈ ਦਿਲ ਖ਼ੋਲ ਕੇ ਦਾਨ ਕੀਤਾ ਹੈ। ਇਸ ਮੌਕੇ ਪਰਿਵਾਰ ਵੱਲੋਂ ਸਤਪਾਲ ਭੂੰਬਲਾ ਨੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਪਰਿਵਾਰ ਚੌਧਰੀ ਮੇਲਾ ਰਾਮ ਭੂੰਬਲਾ ਜੀ ਦੇ ਪਾਏ ਪੂਰਨਿਆਂ ਤੇ ਚੱਲਦਾ ਹੋਏ ਸਮਾਜ ਸੇਵਾ ਕਰ ਰਿਹਾ ਹੈ ਇਸ ਲਈ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਜੀ ਨੇ ਸਿੱਖਿਆ ਨੂੰ ਪ੍ਰਫੁਲਿਤ ਕਰਨ ਦੀ ਉਨ੍ਹਾਂ ਨੂੰ ਜੋ ਸਿੱਖਿਆ ਦਿੱਤੀ ਹੈ ਉਸ ਤੇ ਉਹ ਹਮੇਸ਼ਾ ਕਾਇਮ ਰਹਿਣਗੇ । ਇਸ ਮੌਕੇ  ਓਂਕਾਰ ਭੂੰਬਲਾ, ਸਤਪਾਲ ਭੂੰਬਲਾ,ਸੁਰਿੰਦਰ ਭੂੰਬਲਾ, ਸੁਰੇਸ਼ ਭੂੰਬਲਾ(ਸਾਰੇ ਸਪੁੱਤਰ), ਅਸ਼ੋਕ ਮੁੰਡਨ, ਵਾਸਦੇਵ ਭੂੰਬਲਾ, ਬਸੰਬਰ ਭੂੰਬਲਾ, ਚੌ. ਜੋਗਿੰਦਰ ਪਾਲ, ਚੌਧਰੀ ਰਾਮ ਨਾਥ, ਮਾਸਟਰ ਤੀਰਥ ਰਾਮ ਬੂਥ ਗੜ, ਰਾਮ ਪ੍ਰਕਾਸ਼, ਧਰਮਪਾਲ, ਸਤੀਸ਼ ਕੁਮਾਰ, ਤੇਲੂ ਰਾਮ, ਬਰਿੱਜ ਮੋਹਨ, ਮਾਸਟਰ ਰਾਕੇਸ਼ ਕੁਮਾਰ, ਮਾਸਟਰ ਸੁਰੇਸ਼ ਕੁਮਾਰ ਚੂਹੜਪੁਰ, ਮਾਸਟਰ ਬਲਵੀਰ ਚੰਦ ਮੀਲੂ, ਰਾਕੇਸ਼ ਕੁਮਾਰ ਮੀਲੂ, ਬਲਵੀਰ ਸਿੰਘ, ਚੰਦਰ ਸ਼ੇਖਰ ਨਵਾਂਸ਼ਹਿਰ, ਰਾਜ ਕੁਮਾਰੀ ਆਦਿ ਸਮੇਤ ਸਮੂਹ ਸਟਾਫ਼ ਅਤੇ ਪਤਵੰਤੇ ਹਾਜ਼ਰ ਸਨ। ਮੰਚ ਸੰਚਾਲਨ ਮਾਸਟਰ ਰਾਕੇਸ਼ ਕੁਮਾਰ ਨੇ ਕੀਤਾ।

Nikon Z 9 is the perfect companion for all your creative pursuits

‘ਲੇਖਕ ਦੇ ਵਿਹੜੇ’ ’ਚ ਰਜਨੀ ਸ਼ਰਮਾ ਨਾਲ ਰੂਬਰੂ


ਰਚਨਾਵਾਂ ਦੀ ਛਹਿਬਰ ਨੇ ਮੌਸਮ ਦੀ ਤਪਸ਼ ਨੂੰ ਪਾਈ ਮਾਤ
ਨਵਾਂਸ਼ਹਿਰ, 22 ਮਈ  :- ਨਵਜੋਤ ਸਾਹਿਤ ਸੰਸਥਾ ਰਜਿ. ਔੜ  ਵੱਲੋਂ ਅੱਜ ਨਵਾਂ ਸ਼ਹਿਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਸੰਸਥਾ ਵੱਲੋਂ 'ਲੇਖਕ ਦੇ ਵਿਹੜੇ' ਪ੍ਰੋਗਰਾਮਾਂ ਦੀ ਆਰੰਭੀ ਲੜੀ ਤਹਿਤ ਕਵਿੱਤਰੀ ਰਜਨੀ ਸ਼ਰਮਾ ਦੇ ਘਰ ਸਾਹਿਤ ਪ੍ਰੇਮੀਆਂ ਦੀ ਭਾਰੀ ਇਕੱਤਰਤਾ ਹੋਈ। ਇਸ ਦੌਰਾਨ ਰਜਨੀ ਸ਼ਰਮਾ ਨੇ ਜਿੱਥੇ ਕਵਿਤਾਵਾਂ ਰਾਹੀਂ ਆਪਣੇ ਮਨੋਭਾਵ ਦੀ ਸਾਂਝ ਪਾਈ ਉੱਥੇ ਆਪਣੇ ਹੁਣ ਤੱਕ ਦੇ ਜੀਵਨ ਸਫ਼ਰ ਨਾਲ ਜੁੜੇ ਅਹਿਮ ਪਲ ਵੀ ਯਾਦ ਕੀਤੇ। ਉਨ੍ਹਾਂ ਨੂੰ ਸੰਸਥਾ ਵੱਲੋਂ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਸਥਾ ਦੀਆਂ ਸਰਗਰਮੀਆਂ 'ਚ ਮਹਿਲਾ ਮੈਂਬਰਾਂ ਦੀ ਵੱਧ ਰਹੀ ਸ਼ਮੂਲੀਅਤ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਮਾਜਿਕ ਕਾਰਜਕਰਤਾ ਮੈਡਮ ਨਰਿੰਦਰ ਬਿੰਦਰਾ ਸ਼ਾਮਲ ਹੋਏ। ਉਹਨਾਂ ਸਾਹਿਤ ਨੂੰ ਸਮਾਜ ਦਾ ਮਾਰਗ ਦਰਸ਼ਨ ਦੱਸਦਿਆਂ ਲੇਖਕ ਵਰਗ ਨੂੰ ਸੀਮਤ ਸਾਧਨਾ ਵਿੱਚ ਰਚਨਾਵਾਂ ਰਚਣ ਹਿਤ ਅਅਣਮੁੱਲੇ ਕਾਰਜ ਕਾਰਨ ਵਾਲੇ ਦੱਸਿਆ। ਸੰਸਥਾ ਦੇ ਪ੍ਰਧਾਨ ਸਤਪਾਲ ਸਾਹਲੋਂ ਅਤੇ ਸਕੱਤਰ ਸੁਰਜੀਤ ਮਜਾਰੀ ਨੇ ਸੰਸਥਾ ਦੀਆਂ ਹੁਣ ਤੱਕ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਪ੍ਰਸਿੱਧ ਗ਼ਜ਼ਲਗੋ ਗੁਰਦਿਆਲ ਰੌਸ਼ਨ ਅਤੇ ਪ੍ਰੋ. ਸੰਧੂ ਵਰਿਆਣਵੀ ਦੇ ਯਤਨਾਂ ਨਾਲ ਸਥਾਪਤ ਹੋਈ ਇਹ ਸੰਸਥਾ ਪੇਂਡੂ ਖ਼ਿੱਤੇ ਵਿੱਚ ਸਾਹਿਤਕ ਸੇਵਾਵਾਂ ਨਿਭਾਉਂਦਿਆਂ ਪੁਸਤਕਾਂ ਦਾ ਪ੍ਰਕਾਸ਼ਨ ਕਰਨ ਅਤੇ ਨਵੇਂ ਲੇਖਕਾਂ ਨੂੰ ਉਤਸ਼ਾਹਿਤ ਕਰਨ ਵਿੱਚ ਨਿਰੰਤਰ ਮੋਹਰੀ ਭੂਮਿਕਾ ਨਿਭਾਉਂਦੀ ਆ ਰਹੀ ਹੈ। ਕਹਾਣੀਕਾਰ ਅਜਮੇਰ ਸਿੱਧੂ ਨੇ ਸੰਸਥਾ ਦੀਆਂ ਨਿਵੇਕਲੀਆਂ ਪ੍ਰਾਪਤੀਆਂ ਲਈ ਵਧਾਈ ਪੇਸ਼ ਕੀਤੀ। ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਤਰਸੇਮ ਸਾਕੀ, ਅਮਰਜੀਤ ਜਿੰਦ, ਹਰਬੰਸ ਕੌਰ, ਦੇਸ ਰਾਜ ਬਾਲੀ, ਪ੍ਰਹਿਲਾਦ ਅਟਵਾਲ, ਹਰਮਿੰਦਰ ਹੈਰੀ, ਸੁੱਚਾ ਰਾਮ ਜਾਡਲਾ, ਹਰੀ ਕ੍ਰਿਸ਼ਨ ਪਟਵਾਰੀ, ਦਵਿੰਦਰ ਸਕੋਹਪੁਰੀ, ਰਾਮ ਨਾਥ, ਸੁਰਿੰਦਰ ਭਾਰਤੀ, ਪਿਆਰਾ ਲਾਲ ਬੰਗੜ, ਗੁਰਪ੍ਰੀਤ ਸੈਣੀ, ਮਿਸਟਰ ਮੁਰਗ਼ਾਈ, ਬੇਬੀ ਹਿਤਾਂਸੀ ਆਦਿ ਨੇ ਆਪਣੀਆਂ ਕਾਵਿਕ ਰਚਨਾਵਾਂ ਨਾਲ ਖ਼ੂਬ ਰੰਗ ਬੰਨ੍ਹਿਆਂ। ਪਰਿਵਾਰ ਵੱਲੋਂ ਵਿਨੈ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ।

ਖਟਕੜ ਕਲਾਂ ਵਿਖੇ ਰੋਜ਼ਗਾਰ, ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਮੁਫਤ ਕੋਚਿੰਗ ਲਈ ਰਜਿਸਟ੍ਰੇਸ਼ਨ-ਕਮ-ਕਾਊਂਸਲਿੰਗ ਕੈਂਪ 23 ਮਈ ਨੂੰ

ਬੰਗਾ, 21 ਮਈ :-  ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਸ਼੍ਰੀ ਐਨ.ਪੀ.ਐਸ. ਰੰਧਾਵਾ ਮਾਨਯੋਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੇਜਰ ਅਮਿਤ ਸਰੀਨ ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਦੀ ਰਹਿਨੁਮਾਈ ਹੇਠ 23 ਮਈ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਇਲਾਕੇ ਦੇ ਬੇਰੋਜ਼ਗਾਰ ਨੌਜਵਾਨਾਂ ਦੇ ਰੋਜ਼ਗਾਰ, ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਮੁਫ਼ਤ ਕੋਚਿੰਗ ਲਈ ਰਜਿਸਟ੍ਰੇਸ਼ਨ-ਕਮ-ਕਾਊਂਸਲਿੰਗ ਕੈਂਪ ਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਹ ਕੈਂਪ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਦੇ ਹਾਲ ਵਿੱਚ ਕਰਵਾਇਆ ਜਾਵੇਗਾ। ਚਾਹਵਾਨ ਬੇਰੋਜ਼ਗਾਰ ਉਮੀਦਵਾਰ ਆਪਣੇ ਰਿਜ਼ਿਊਮ ਅਤੇ ਸਰਟੀਫ਼ਿਕੇਟ ਲੈ ਕੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨਸ਼ਾ ਵਿਰੋਧੀ ਮੁਹਿੰਮ:- ਸੈਂਕੜੇ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਚੁੱਕੀ ਸਹੁੰ


ਐਸ ਐਸ ਪੀ ਨੇ ਜ਼ਿਲ੍ਹੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨਾਲ ਕੀਤੀ ਗੱਲਬਾਤ, ਮੰਗਿਆ ਸਹਿਯੋਗ

ਬੰਗਾ, 21 ਮਈ:- ਮਹਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੈਂਕੜੇ ਨੌਜਵਾਨਾਂ ਨੇ ਨਸ਼ਾਖੋਰੀ ਵਿਰੁੱਧ ਸਹੁੰ ਚੁੱਕੀ।

     ਨੌਜਵਾਨਾਂ ਨੂੰ ਸਹੁੰ ਚੁਕਾਉਂਦੇ ਹੋਏ ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਊਰਜਾ ਅਤੇ ਅਦੁੱਤੀ ਜਜ਼ਬੇ ਨਾਲ ਭਰਪੂਰ ਹੁੰਦੇ ਹਨ ਜੋ ਉਨ੍ਹਾਂ ਨੂੰ ਕਿਸੇ ਵੀ ਸਥਿਤੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਿੱਚ ਮਦਦ ਕਰਦਾ ਹੈ।

     ਅੱਤਵਾਦ ਦੀਆਂ ਉਦਾਹਰਨਾਂ ਦਿੰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਨੇ ਸੂਬੇ ਨੂੰ ਸ਼ਾਂਤਮਈ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਦ੍ਰਿੜ ਸੰਕਲਪ ਅਤੇ ਦਲੇਰੀ ਸਦਕਾ ਕਾਲੇ ਦਿਨਾਂ ਨੂੰ ਵੀ ਮਾਤ ਦਿੱਤੀ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਇਸੇ ਭਾਵਨਾ ਦਾ ਪ੍ਰਗਟਾਵਾ ਕਰਨ।

     ਉਨ੍ਹਾਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

    ਸ਼੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਲੋਕਾਂ ਦਾ ਦਿਲੋਂ ਸਹਿਯੋਗ ਲੈਣ ਲਈ ਲਗਾਤਾਰ ਉਨ੍ਹਾਂ ਨਾਲ ਸੰਪਰਕ ਅਤੇ ਗੱਲਬਾਤ ਕੀਤੀ ਜਾ ਰਹੀ ਹੈ।

    ਇਸ ਮੌਕੇ ਐਸਪੀ (ਡੀ) ਸਰਬਜੀਤ ਬਾਹੀਆ, ਡੀਐਸਪੀ ਬੰਗਾ ਗੁਰਪ੍ਰੀਤ ਸਿੰਘ, ਡੀਐਸਪੀ ਬਲਾਚੌਰ ਤਰਲੋਚਨ ਸਿੰਘ ਆਦਿ ਹਾਜ਼ਰ ਸਨ।

ਖਟਕੜ ਕਲਾਂ ਵਿਖੇ ਰੋਜ਼ਗਾਰ, ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਮੁਫਤ ਕੋਚਿੰਗ ਲਈ ਰਜਿਸਟ੍ਰੇਸ਼ਨ-ਕਮ-ਕਾਊਂਸਲਿੰਗ ਕੈਂਪ 23 ਮਈ ਨੂੰ

ਬੰਗਾ, 21 ਮਈ : - ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਸ਼੍ਰੀ ਐਨ.ਪੀ.ਐਸ. ਰੰਧਾਵਾ ਮਾਨਯੋਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੇਜਰ ਅਮਿਤ ਸਰੀਨ ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਦੀ ਰਹਿਨੁਮਾਈ ਹੇਠ 23 ਮਈ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਇਲਾਕੇ ਦੇ ਬੇਰੋਜ਼ਗਾਰ ਨੌਜਵਾਨਾਂ ਦੇ ਰੋਜ਼ਗਾਰ, ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਮੁਫ਼ਤ ਕੋਚਿੰਗ ਲਈ ਰਜਿਸਟ੍ਰੇਸ਼ਨ-ਕਮ-ਕਾਊਂਸਲਿੰਗ ਕੈਂਪ ਲਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਹ ਕੈਂਪ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਦੇ ਹਾਲ ਵਿੱਚ ਕਰਵਾਇਆ ਜਾਵੇਗਾ। ਚਾਹਵਾਨ ਬੇਰੋਜ਼ਗਾਰ ਉਮੀਦਵਾਰ ਆਪਣੇ ਰਿਜ਼ਿਊਮ ਅਤੇ ਸਰਟੀਫ਼ਿਕੇਟ ਲੈ ਕੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕੈਂਪ ਵਿੱਚ ਭਾਗ ਲੈ ਸਕਦੇ ਹਨ।  

ਪ੍ਰਵਾਸੀ ਭਾਰਤੀਆ ਦਾ ਸਕੂਲ ਦੀ ਦਸਾਂ ਸੁਧਾਰਨ ਵਿੱਚ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਹਾਈ ਸਕੂਲ ਗੜਪਧਾਣਾ ਦਾ ਸਿੱਖਿਆ ਅਧਿਕਾਰੀਆਂ ਨਾਲ ਦੌਰਾ ਕੀਤਾ
ਨਵਾਂਸ਼ਹਿਰ 21 ਮਈ : - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ  ਸਰਕਾਰੀ ਹਾਈ ਸਮਾਰਟ ਸਕੂਲ, ਗੜ੍ਹ ਪਧਾਣਾ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ! ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ)  ਕੁਲਵਿੰਦਰ ਸਿੰਘ ਸਰਾਏ ਵੀ ਉਨ੍ਹਾਂ ਨਾਲ ਸਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦਾ ਪਿੰਡ ਵਾਸੀਆਂ ਅਤੇ ਸਕੂਲ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਕੰਪਲੈਕਸ ਦਾ ਨਿਰੀਖਣ ਕੀਤਾ ਅਤੇ ਬੱਚਿਆ ਨਾਲ ਵੀ ਗੱਲਬਾਤ ਕੀਤੀ।ਇਸ ਮੌਕੇ  ਉਨ੍ਹਾਂ ਵੱਲੋਂ ਸਕੂਲ ਵਿੱਚ ਕੀਤੇ ਜਾ ਰਹੇ ਉਸਾਰੀ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਸਕੂਲ ਦੇ ਚੰਗੇ ਪ੍ਰਬੰਧਾਂ ਦੀ ਪ੍ਰਸ਼ੰਸਾ ਵੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੀ ਪ੍ਰਸੰਸਾ ਕਰਦੇ ਹੋਏ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਨੂੰ ਮੁਫ਼ਤ ਤੇ ਵਧੀਆ ਸਿੱਖਿਆ ਲਈ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ । ਇਸ ਤੋਂ ਇਲਾਵਾ ਉਨ੍ਹਾਂ ਸਕੂਲ ਨੂੰ ਸਹਿਯੋਗ ਦੇਣ ਲਈ ਪ੍ਰਵਾਸੀ ਭਾਰਤੀਆ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਸ ਸਕੂਲ ਵਧੀਆ ਬਣਿਆ ਹੈ ਇਸ ਮੌਕੇ ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੇ ਡਿਪਟੀ ਕਮਿਸ਼ਨਰ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਬਹੁਤ ਗਿਣਤੀ ਸਕੂਲ ਬਹੁਤ ਹੀ ਵਧੀਆ ਹਨ ਇਸ ਲਈ ਉਨ੍ਹਾਂ ਡਿਪਟੀ ਕਮਿਸ਼ਨਰ ਜੀ ਨੂੰ ਬੇਨਤੀ ਕੀਤੀ ਕਿ ਉਹ ਜ਼ਿਲ੍ਹੇ ਦੇ ਬਾਕੀ ਸਕੂਲਾਂ  ਦੀ ਵੀ ਵਿਜ਼ਟ ਕਰਨ।ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਪਿੰਡ ਵਾਸੀਆਂ ਦਾ ਸਾਨੂੰ ਇੰਨਾ ਸਹਿਯੋਗ ਮਿਲ ਰਿਹਾ ਹੈ ਹੁਣ ਅਸੀਂ ਵੀ ਅੱਗੇ ਨਾਲੋਂ ਵੱਧ ਮਿਹਨਤ ਕਰਕੇ ਬੱਚਿਆ ਨੂੰ ਸਿੱਖਿਅਤ ਕਰੀਏ। ਇਸ ਮੌਕੇ ਨਰਿੰਦਰ ਪਾਲ ਵਰਮਾ ਬੀ.ਐਨ.ਓ,ਰਜਨੀਸ਼ ਕੁਮਾਰ ਡੀ.ਐੱਸ.ਆਮ, ਪ੍ਰਿੰ. ਅਲਕਾ ਰਾਣੀ , ਵਿਨੇ ਕੁਮਾਰ ਸ਼ਰਮਾ ਮੈਂਬਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਚੰਦਰ ਸੇਖਰ ਵਰਮਾ, ਪੁਸ਼ਪਾ ਰਾਣੀ ਸਕੂਲ ਇੰਚਾਰਜ ਮਨਮੋਹਨ ਸਿੰਘ ਥਾਂਦੀ, ਕਰਨ ਸਿੰਘ ਥਾਂਦੀ, ਬਲਬੀਰ ਥਾਂਦੀ, ਪਰਮਜੀਤ ਸਿੰਘ ਭੁੱਟਾ, ਜਸਪਾਲ ਰਾਮ(ਅਧਿਕਾਰਤ ਸਰਪੰਚ), ਅਮਰਜੀਤ ਸਿੰਘ ਥਾਂਦੀ, ਕੁਲਦੀਪ ਸਿੰਘ, ਜਸਵਿੰਦਰ ਕੌਰ ਥਾਂਦੀ, ਕ੍ਰਿਸ਼ਨਾ, ਸਤੀਸ਼ , ਮਨਜੀਤ ਕੌਰ, ਜਸਕਰਨ ਸਿੰਘ, ਤੇਲੂ ਭੱਟੀ ਆਦਿ ਸਮੇਤ ਸਮੂਹ ਸਟਾਫ਼ ਹਾਜ਼ਰ ਸੀ
ਅੰਤ ਸਮੂਹ ਸਕੂਲ ਸਟਾਫ਼ ਵੱਲੋਂ ਮਾਣਯੋਗ ਡਿਪਟੀ ਕਮਿਸ਼ਨਰ, ਡੀ.ਈ.ਓ ਸਾਹਿਬ,ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਅਤੇ ਸਮੂਹ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।

ਐਨ ਪੀ ਐਸ ਤੋਂ ਪੀੜਤ ਮੁਲਾਜ਼ਮ ਕੱਲ੍ਹ ਦਿੱਲੀ ਵਿੱਚ ਗੱਜਣਗੇ-ਮਾਨ

22 ਮਈ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ
ਨਵਾਂ ਸ਼ਹਿਰ,21 ਮਈ:: ਦਿੱਲੀ ਜੰਤਰ-ਮੰਤਰ ਵਿਖੇ 22 ਮਈ ਨੂੰ ਦੇਸ ਵਿਆਪੀ ਹੋ ਰਹੀ ਮਹਾ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਐਨ ਪੀ ਐਸ ਤੋਂ ਪੀੜ੍ਹਤ ਮੁਲਾਜ਼ਮ ਬੱਸਾਂ,ਪ੍ਰਾਈਵੇਟ ਗੱਡੀਆਂ ਅਤੇ ਟਰੇਨ ਰਾਂਹੀ ਦਿੱਲੀ ਨੂੰ ਅੱਜ ਸ਼ਾਮ ਰਵਾਨਾ ਹੋਣਗੇ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਹ ਮਹਾਂ ਰੈਲੀ ਅਖਿਲ ਭਾਰਤੀ ਪੈਨਸ਼ਨ ਬਹਾਲੀ ਸੰਯੁਕਤ ਮੋਰਚਾ ਦੇ ਝੰਡੇ ਥੱਲੇ ਕੀਤੀ ਜਾ ਰਹੀ ਹੈ। ਇਸ ਮਹਾਂ ਰੈਲੀ ਵਿੱਚ ਭਾਰਤ ਦੇ ਕੋਨੇ-ਕੋਨੇ ਤੋਂ ਲੱਖਾਂ ਕਰਮਚਾਰੀ ਪਹੁੰਚਣਗੇ ਤਾਂ ਕਿ ਕੇਂਦਰ ਸਰਕਾਰ ਦੇ ਇਸ ਗ਼ਲਤ ਫ਼ੈਸਲੇ ਦਾ ਵਿਰੋਧ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੇ ਕਾਰਪੋਰੇਟ ਘਰਾਨਿਆਂ ਨੂੰ ਨਿੱਜੀ ਫ਼ਾਇਦਾ ਦੇਣ ਹਿਤ 2004 ਵਿੱਚ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਕੇ ਨਿਊ ਪੈਨਸ਼ਨ ਸਕੀਮ ਚਾਲੂ ਕਰ ਦਿੱਤੀ ਸੀ,ਜੋ ਕਿ ਮੁਲਾਜ਼ਮ ਨਾਲ ਸਰਾਸਰ ਧੋਖਾ ਹੈ। ਨਿਊ ਪੈਨਸ਼ਨ ਸਕੀਮ ਬੁਢਾਪੇ ਵਿੱਚ ਸਮਾਜਿਕ ਸੁਰੱਖਿਆ ਪ੍ਰਦਾਨ ਨਹੀਂ ਕਰਦੀ। ਇਸ ਲਈ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਸਕੀਮ ਨੂੰ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰ ਦੇਣਾ ਚਾਹੀਦਾ ਹੈ। ਸ਼੍ਰੀ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਉਨ੍ਹਾਂ ਦੀ ਅਗਵਾਈ ਵਿੱਚ ਐਨ ਪੀ ਐਸ ਤੋਂ ਪੀੜਤ 50 ਮੁਲਾਜ਼ਮਾਂ ਦਾ ਜਥਾ ਦਿੱਲੀ ਮਹਾਂ ਰੈਲੀ ਵਿੱਚ ਆਪਣਾ ਰੋਸ ਪ੍ਰਗਟ ਕਰਨ ਲਈ ਸ਼ਾਮਿਲ ਹੋਵੇਗਾ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਜਾਣ ਵਾਲੇ ਸਾਥੀਆਂ ਦੀਆਂ ਟਰੇਨ ਟਿਕਟਾਂ ਪਹਿਲਾਂ ਹੀ ਬੁੱਕ ਕਰਵਾ ਲਈਆਂ ਗਈਆਂ ਸਨ। ਇਹ ਜਥਾ ਸਵੇਰੇ 6 ਵਜੇ ਰੋਪੜ ਤੋਂ ਟਰੇਨ ਰਸਤੇ ਦਿੱਲੀ ਲਈ ਚੱਲੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਐਨ ਪੀ ਐਸ ਮੁਲਾਜ਼ਮ ਇਸ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ। ਸ਼੍ਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਦਾ ਸੰਘਰਸ਼ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਜਸਵੀਰ ਸਿੰਘ ਕਾਰਜਕਾਰੀ ਇੰਜੀਨੀਅਰ ਪਾਵਰ ਕਾਮ, ਹੰਸ ਰਾਜ, ਬਲਵੀਰ ਨੌਰਾ, ਨਿਰਮਲ ਕੁਮਾਰ ,ਬਲਵਿੰਦਰ ਕੌਰ, ਸੁਖਵਿੰਦਰ ਕੌਰ, ਬਲਜੀਤ ਕੌਰ, ਕੰਨਵਜੀਤ ਕੌਰ, ਸੋਨੀਆ, ਬਵਲੀਨ ਮਾਨ ਅਤੇ ਇਸ਼ਮੀਤ ਮਾਨ ਵੀ ਹਾਜ਼ਰ ਸਨ।
ਕੈਪਸ਼ਨ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਮੈਂਬਰ ਦਿੱਲੀ ਮਹਾ ਰੈਲੀ ਸੰਬੰਧੀ ਤਿਆਰੀ ਦਾ ਜਾਇਜ਼ਾ ਲੈਂਦੇ ਹੋਏ।

​ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰ

ਅਜੋਕੀ ਪੀੜ੍ਹੀ ਨੂੰ ਵਡਮੁੱਲੇ ਵਿਰਸੇ ਨਾਲ ਜੋੜਨਾ ਭਾਸ਼ਾ ਵਿਭਾਗ ਦੀ ਪ੍ਰਮੁੱਖ ਤਰਜੀਹ
ਪਟਿਆਲਾ, 20 ਮਈ : ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਦਾ ਦੌਰਾ ਕਰਦਿਆਂ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।   ਸ੍ਰੀ ਮੀਤ ਹੇਅਰ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ 'ਚ ਹੋਰ ਸੁਧਾਰ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਪਹਿਲ ਦੇ ਅਧਾਰ 'ਤੇ ਨਿੱਗਰ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਬਕਾਇਆ ਰਹਿੰਦੇ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।  ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਕੋਲ ਸਾਹਿਤ ਦਾ ਵੱਡਮੁੱਲਾ ਖਜ਼ਾਨਾ ਮੌਜੂਦ ਹੈ ਜਿਸ ਨੂੰ ਵੱਧ ਤੋਂ ਵੱਧ ਪਾਠਕਾਂ ਤੱਕ ਪਹੁੰਚਾਉਣਾ ਵਿਭਾਗ ਦਾ ਪਹਿਲਾ ਟੀਚਾ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਦੇ ਨਾਲ ਨਵੀਂ ਪੀੜ੍ਹੀ ਆਪਣੇ ਵੱਡਮੁੱਲੇ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਾਹਿਤ ਨਾਲ ਜੋੜ ਕੇ ਵਧੀਆ ਸਮਾਜ ਸਿਰਜਣ ਲਈ ਵੱਡੇ ਪੱਧਰ 'ਤੇ ਸਰਗਰਮੀਆਂ ਚਲਾਉਣ ਦੀ ਜ਼ਿੰਮੇਵਾਰੀ ਇਸ ਵਿਭਾਗ ਕੋਲ ਹੈ। ਸ੍ਰੀ ਮੀਤ ਹੇਅਰ ਨੇ ਭਾਸ਼ਾ ਵਿਭਾਗ ਦੀ ਲਾਇਬਰੇਰੀ ਦਾ ਦੌਰਾ ਕਰਨ ਮੌਕੇ ਇੱਥੇ ਮੌਜੂਦ ਪੁਰਾਤਨ ਹੱਥ ਲਿਖਤ ਸਾਹਿਤਕ ਕਿਰਤਾਂ 'ਚ ਖਾਸ ਰੁਚੀ ਦਿਖਾਈ। ਉਨ੍ਹਾਂ ਵਿਭਾਗ ਵੱਲੋਂ ਇਨ੍ਹਾਂ ਲਿਖਤਾਂ ਨੂੰ ਡਿਜ਼ੀਟਲ ਰੂਪ 'ਚ ਸੰਭਾਲਣ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਸਰਕਾਰ ਦੇ ਸਾਹਿਤ ਤੇ ਪੰਜਾਬੀ ਪ੍ਰਤੀ ਟੀਚਿਆਂ ਦੀ ਪੂਰਤੀ ਲਈ ਨਿਰੰਤਰ ਕਾਰਜਸ਼ੀਲ ਰਹਿਣਗੇ। ਵਿਭਾਗ ਵੱਲੋਂ ਸ੍ਰੀ ਮੀਤ ਹੇਅਰ ਨੂੰ ਪੁਸਤਕਾਂ, ਫੁਲਕਾਰੀ ਤੇ ਪੌਦਾ ਪ੍ਰਸ਼ਾਦ ਨਾਲ ਸਨਮਾਨਤ ਕੀਤਾ ਗਿਆ।   ਇਸ ਮੌਕੇ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਕੌਰ, ਡਾ. ਭੀਮਇੰਦਰ ਸਿੰਘ, ਜ਼ਿਲਾ ਭਾਸ਼ਾ ਅਫਸਰ ਚੰਦਨਦੀਪ ਕੌਰ, ਖੋਜ ਅਫਸਰ ਰਾਬੀਆ, ਦਵਿੰਦਰ ਕੌਰ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਸੰਤੋਖ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਕਰਮਚਾਰੀ ਮੌਜੂਦ ਸਨ।

ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ)ਕੁਲਵਿੰਦਰ ਸਿੰਘ ਸਰਾਏ ਨੇ ਬੀ.ਐਨ.ਓ ਅਤੇ ਸਿੱਖਿਆ ਸੁਧਾਰ ਟੀਮ ਨਾਲ ਮੀਟਿੰਗ ਕਰ ਕੇ ਨਵੇਂ ਦਾਖ਼ਲੇ ਤੇ ਹੋਰ ਕੰਮਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ 20 ਮਈ :  ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ)ਕੁਲਵਿੰਦਰ ਸਿੰਘ ਸਰਾਏ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਅਮਰੀਕ ਸਿੰਘ  ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਅਤੇ ਬਲਾਕ ਨੋਡਲ ਅਫ਼ਸਰਾਂ ਦੀ ਇੱਕ ਜ਼ਰੂਰੀ ਹੋਈ । ਇਸ ਮੀਟਿੰਗ ਦੌਰਾਨ ਦਾਖ਼ਲੇ ਸਬੰਧੀ ਵਿਚਾਰ ਚਰਚਾ ਹੋਈ ਅਤੇ ਬੀ.ਐਨ.ਓ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੂੰ ਇਸ ਦੀ ਸਕੂਲ ਵਾਈਜ਼ ਪੜਚੋਲ ਕਰਨ ਲਈ ਕਿਹਾ ਕਿ ਜਿੱਥੇ ਦਾਖਲਾ ਘਟਿਆ ਹੈ ਉੱਥੇ ਸਕੂਲ ਮੁਖੀ ਨਾਲ ਬੈਠ ਕੇ ਪਲਾਨਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦੱਸਿਆ ਕਿ ਜਲਦੀ ਹੀ ਜ਼ਿਲ੍ਹੇ ਦੇ ਵਧੀਆਂ ਅਧਿਆਪਕਾਂ ਨੂੰ  ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਸਮੂਹ ਬੀ.ਐਨ.ਓ ਨੂੰ ਕਿਹਾ ਕਿ ਉਹ ਇਸ ਦੀ ਚੋਣ ਪਾਰਦਰਸ਼ੀ ਤਰੀਕੇ ਨਾਲ ਕਰਨ। ਇਸ ਮੌਕੇ ਉਨ੍ਹਾਂ ਕਿਹਾ ਕਿ ਬਲਾਕ ਨੋਡਲ ਅਫ਼ਸਰ ਇਹ ਯਕੀਨੀ ਬਣਾਉਣ ਕਿ ਐਮ.ਐੱਚ ਆਰ.ਡੀ ਵੱਲੋਂ ਭਰਵਾਏ ਜਾ ਰਹੇ ਯੂ ਡਾਇਸ ਸਰਵੇ ਨਿਸ਼ਚਤ ਸਮੇਂ ਦੌਰਾਨ ਸਹੀ ਭਰੇ ਜਾਣ। ਇਸ ਮੌਕੇ ਉਨ੍ਹਾਂ ਕਿਹਾ ਬਲਾਕ ਨੋਡਲ ਅਫ਼ਸਰ ਆਪਣੇ ਆਪਣੇ ਬਲਾਕ ਵਿਚ ਕੁਆਲਿਟੀ ਐਜੂਕੇਸ਼ਨ ਲਈ ਸਕੂਲ ਮੁਖੀਆ ਨਾਲ ਮਿਲ ਕੇ ਕੰਮ ਕਰਨ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਬਲਾਕ ਨੋਡਲ ਅਫ਼ਸਰਾਂ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨਾਲ ਹੋਰ ਕਈ ਅਹਿਮ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਮੌਕੇ ਡਾ. ਸੁਰਿੰਦਰ ਪਾਲ ਅਗਨੀਹੋਤਰੀ ਇੰਚਾਰਜ ਸਿੱਖਿਆ ਸੁਧਾਰ ਟੀਮ ,  ਪ੍ਰਿੰ. ਆਤਮਬੀਰ ਸਿੰਘ ਬੀ.ਐਨ.ਓ ਬਲਾਚੌਰ-1, ਪ੍ਰਿੰ.ਨਰਿੰਦਰ ਪਾਲ ਵਰਮਾ ਬੀ.ਐਨ.ਓ ਔੜ, ਪ੍ਰਿੰ.  ਵਿਜੇ ਕੁਮਾਰ ਬੀ.ਐਨ.ਓ ਸੜੋਆ, ਪ੍ਰਿੰ. ਗੁਰਪੀ੍ਰਤ ਸਿੰਘ ਬੀ.ਐਨ.ਓ ਬਲਾਚੌਰ-2, ਅਮਨਪ੍ਰੀਤ ਸਿੰਘ ਜੌਹਰ ਬੀ.ਐਨ.ਓ ਬੰਗਾ,  ਸੁਖਵਿੰਦਰ ਸਿੰਘ ਬੀ.ਐਨ.ਓ ਮੁਕੰਦਪੁਰ, ਪ੍ਰਮੋਦ ਭਾਰਤੀ ਰਿਟਾ. ਲੈਕਚਰਾਰ, ਸਤਨਾਮ ਸਿੰਘ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ,ਨਿਰਮਲ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਵਿਨੇ ਕੁਮਾਰ ਸ਼ਰਮਾ ਮੈਂਬਰ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਅਜੇ ਕੁਮਾਰ ਖਟਕੜ ਡੀ.ਐਮ ਪੰਜਾਬੀ, ਜਗਦੀਸ਼ ਰਾਏ ਐਮ.ਆਈ.ਐੱਸ ਕੋਆਰਡੀਨੇਟਰ ਆਦਿ ਵੀ ਹਾਜ਼ਰ ਸਨ।

*ਸਾਂਝੇ ਅਧਿਆਪਕ ਮੋਰਚੇ ਦਾ ਮਾਸ ਡੈਪੂਟੇਸ਼ਨ 25 ਮਈ ਨੂੰ ਸਿੱਖਿਆ ਮੰਤਰੀ ਨੂੰ ਮਿਲੇਗਾ*

ਨਵਾਂਸ਼ਹਿਰ 20 ਮਈ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚੂਅਲ ਮੀਟਿੰਗ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਅਧਿਆਪਕ ਲਹਿਰ ਦੇ ਵਿੱਛੜੇ ਆਗੂਆਂ ਅਜੀਬ ਦਿਵੇਦੀ ਅਤੇ ਦਵਿੰਦਰ ਸਿੰਘ ਧਨੋਤਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਉਪਰੰਤ ਪੰਜਾਬ ਦੀ ਜਨਤਕ ਸਿੱਖਿਆ ਨੂੰ ਬਚਾਉਣ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਸਲਿਆਂ ਦੇ ਹੱਲ ਸਬੰਧੀ, ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ ਰੱਦ ਕਰਵਾਉਣ ਲਈ 20 ਅਪ੍ਰੈਲ 2022 ਨੂੰ ਨਵੀਂ ਸਰਕਾਰ ਦੇ ਸਿੱਖਿਆ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿਸਥਾਰਤ ਮੀਟਿੰਗ ਹੋਈ ਸੀ। ਪਰ ਮੀਟਿੰਗ ਤੋਂ ਇੱਕ ਮਹੀਨੇ ਬਾਅਦ ਵੀ ਕੋਈ ਸਾਰਥਿਕ ਹੱਲ ਨਿਕਲਣ ਦੀ ਬਜਾਏ ਮੋਰਚੇ ਦੇ ਕਨਵੀਨਰ ਬਲਕਾਰ ਵਲਟੋਹਾ ਦੀ ਪਹਿਲੇ ਸਿੱਖਿਆ ਸਕੱਤਰ ਵੱਲੋਂ ਬਦਲਾ ਲਊ ਭਾਵਨਾ ਤਹਿਤ 20% ਪੈਨਸ਼ਨ ਕਟੌਤੀ ਦੀ ਸਜਾ ਬਰਕਰਾਰ ਰੱਖਦੇ ਹੋਏ ਪਹਿਲੀਆਂ ਸਰਕਾਰਾਂ ਵਾਂਗ ਹੀ ਸਿੱਖਿਆ ਵਿਭਾਗ ਨੂੰ ਚਲਾਉਣ ਦੇ ਸੰਕੇਤ ਦਿੱਤੇ ਜਾ ਰਹੇ ਹਨ। ਜਿਸ ਦੀ ਸਖ਼ਤ ਨਿਖੇਧੀ ਕੀਤੀ ਗਈ। ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨਾਲ ਮੀਟਿੰਗ ਕਰਨ ਦੀ ਡਰਾਮੇਬਾਜ਼ੀ 'ਤੇ ਜਿੱਥੇ ਲੱਖਾਂ ਰੁਪਏ ਖ਼ਰਚ ਕੀਤੇ ਗਏ, ਉੱਥੇ ਹੀ ਖਾਣਾ ਖਾਣ ਸਮੇਂ ਸਾਹਮਣੇ ਆਈਆਂ ਪ੍ਰਬੰਧਕੀ ਖ਼ਾਮੀਆਂ ਨੂੰ ਛੁਪਾਉਣ ਲਈ  ਕੁੱਝ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨੂੰ ਨੋਟਿਸ ਜਾਰੀ ਕਰਨ ਦੀ ਮੋਰਚੇ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਪਿਛਲੀ ਸਰਕਾਰ ਵੱਲੋਂ ਸੰਘਰਸ਼ਸ਼ੀਲ ਅਧਿਆਪਕਾਂ ਨੂੰ ਡਰਾਉਣ ਧਮਕਾਉਣ ਲਈ ਕੀਤੀਆਂ ਗਈਆਂ ਵਿਕਟੇਮਾਈਜੇਸ਼ਨਾਂ, ਪੁਲਿਸ ਵੱਲੋਂ ਦਰਜ ਕੀਤੇ ਗਏ ਪਰਚੇ ਆਦਿ ਹਾਲੇ ਤੱਕ ਵੀ ਰੱਦ ਨਾ ਕਰਨ ਅਤੇ ਅਧਿਆਪਕਾਂ ਵਿਦਿਆਰਥੀਆਂ ਦੇ ਮਸਲੇ ਹੱਲ ਨਾ ਕਰਨ 'ਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵਫ਼ਦ 25 ਮਈ ਨੂੰ ਸਿੱਖਿਆ ਮੰਤਰੀ ਨੂੰ ਬਰਨਾਲਾ ਵਿਖੇ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਮਿਲੇਗਾ।
            ਮੀਟਿੰਗ ਵਿੱਚ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਪੁਆਰੀ, ਬਾਜ਼ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਖਰਾਜ ਸਿੰਘ ਕਾਹਲੋਂ, ਮੁਕੇਸ਼ ਗੁਜਰਾਤੀ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ ਦੌੜਕਾ ਆਦਿ ਸ਼ਾਮਲ ਸਨ।