ਨਵਾਂਸ਼ਹਿਰ, 19 ਮਈ : ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਸਿੰਘ ਰੰਧਾਵਾ (ਆਈ.ਏ.ਐਸ) ਦੀਆਂ ਹਦਾਇਤਾਂ 'ਤੇ ਅੱਜ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਚਲਾਈ ਗਈ ਸਕੂਲ ਵਾਹਨ ਚੈਕਿੰਗ ਮੁਹਿੰਮ ਤਹਿਤ ਇੱਕ ਸਕੂਲ ਬੱਸ ਜ਼ਬਤ ਕਰਨ ਸਮੇਤ ਪੰਜ ਬੱਸਾਂ ਦੇ ਚਲਾਨ ਕੀਤੇ ਗਏ।
ਇਹ ਜਾਣਕਾਰੀ ਦਿੰਦੇ ਹੋਏ ਉਪ-ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ, ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਵਾਂਸ਼ਹਿਰ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ਼੍ਰੀਮਤੀ ਕੰਚਨ ਅਰੋੜਾ, ਨਿਰਮਲ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜੈ ਰਾਮ (ਜੂਨੀਅਰ ਸਹਾਇਕ, ਦਫਤਰ ਆਰ. ਟੀ. ਏ, ਹੁਸ਼ਿਆਰਪੁਰ)ਅਤੇ ਜਸਵਿੰਦਰ ਸਿੰਘ (ਏ.ਐਸ.ਆਈ, ਟ੍ਰੈਫ਼ਿਕ ਪੁਲਿਸ), ਸੁਰਜੀਤ ਸਿੰਘ ਅਤੇ ਦਵਿੰਦਰ ਸਿੰਘ (ਏ.ਐਸ.ਆਈਜ਼) ਪੁਲਿਸ ਵਿਭਾਗ ਅਤੇ ਰਾਜੇਸ਼ ਕੁਮਾਰ (ਪਿ੍ਰੰਸੀਪਲ, ਸਸਸਸ, ਮੂਸਾਪੁਰ) 'ਤੇ ਆਧਾਰਿਤ ਟੀਮ ਵੱਲੋਂ ਕੀਤੀ ਗਈ। ਇਸ ਮੌਕੇ ਜਿਨ੍ਹਾਂ ਪੰਜ ਸਕੂਲ ਬੱਸਾਂ (ਸਮੇਤ ਜ਼ਬਤ ਕੀਤੀ ਬੱਸ) ਦੇ ਚਲਾਨ ਕੀਤੇ ਗਏ ਉਨ੍ਹਾਂ ਵਿੱਚ ਸੇਂਟ ਜੋਸਫ਼ ਕਾਨਵੈਂਟ ਸਕੂਲ, ਮੱਲਪੁਰ, ਕੈਂਬਿ੍ਰਜ ਪਬਲਿਕ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੀਆ ਬੱਸਾਂ ਸ਼ਾਮਲ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਨੁਸਾਰ ਪ੍ਰਦੂਸ਼ਣ ਸਰਟੀਫ਼ਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਤੇ ਹੋਰ ਸ਼ਰਤਾਂ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਸਕੂਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਜਿਸ ਕਾਰਨ ਚਲਾਨ ਕੀਤੇ ਗਏ।
ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਡਰਾਈਵਰਾਂ/ਵਾਹਨ ਮਾਲਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਹੋਣ 'ਤੇ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ ਲਈ ਕਿਹਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਸਕੂਲੀ ਬੱਸਾ ਦੀ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ ਤਾਂ ਜੋ ਬੱਸਾਂ ਰਾਹੀਂ ਸਕੂਲ ਤੱਕ ਸਫਰ ਕਰਨ ਵਾਲੇ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।