ਨਵਾਂਸ਼ਹਿਰ : 31 :- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੇੜੀਆਂ ਵਿਖੇ 75ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਬਲਾਕ ਦੇ ਸਕੂਲਾਂ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਵਿੰਦਰ ਸਿੰਘ ਸਰਾਏ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਮਿਡਲ ਪੱਧਰ ਤੇ ਅਤੇ ਸੈਕੰਡਰੀ ਪੱਧਰ ਤੇ ਕਰਵਾਏ ਗਏ ਕੋਰੀਓਗ੍ਰਾਫੀ ਅਤੇ ਕੋਲਾਜ ਮੇਕਿੰਗ ਦੇ ਮੁਕਾਬਲਿਆਂ ਵਿੱਚ ਬਲਾਕ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕੋਰੀਓਗ੍ਰਾਫੀ ਸੈਕੰਡਰੀ ਪੱਧਰ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਨੇ ਪਹਿਲਾ ਭਾਗ ਹਾਸਲ ਕੀਤਾ ਇੰਦਰਪੁਰੀ ਸਰਕਾਰੀ ਕੰਨਿਆ ਸਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਮਿਡਲ ਪੱਧਰ ਪੱਧਰ ਤੇ ਕਰਵਾਏ ਗਏ ਕੋਰੀਓਗ੍ਰਾਫੀ ਦੇ ਮੁਕਾਬਲਿਆਂ ਵਿੱਚ ਇੰਦਰਪੁਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਨੇ ਪਹਿਲਾ ਸਥਾਨ ਅਤੇ ਰਟੈਡਾ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ । ਇਸ ਤਰ੍ਹਾਂ ਕੋਲਾਜ਼ ਮੇਕਿੰਗ ਮੁਕਾਬਲਿਆਂ ਚ ਮਿਡਲ ਪੱਧਰ ਦੇ ਮੁਕਾਬਲਿਆਂ ਵਿੱਚ ਇੰਦਰਪੁਰੀ ਸਰਕਾਰੀ ਕੰਨਿਆ ਸੀਨੀ .ਸੈਕੰ ਸਕੂਲ ਹੇੜੀਆਂ ਪਹਿਲਾ ਸਥਾਨ ਸਰਕਾਰੀ ਸਕੂਲ ਕਰਨਾਣਾ ਨੇ ਦੂਜਾ ਸਥਾਨ ਅਤੇ ਚੋਨਗਰਾ ਨੇ ਤੀਜਾ ਸਥਾਨ ਹਾਸਲ ਕੀਤਾ । ਇਨ੍ਹਾਂ ਮੁਕਾਬਲਿਆਂ ਦੀ ਬਲਾਕ ਪੱਧਰ ਤੇ ਨੋਡਲ ਇੰਚਾਰਜ ਸ਼੍ਰੀਮਤੀ ਜਸਵਿੰਦਰ ਕੌਰ ਨੇ ਸਾਰੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਇਸ ਮੌਕੇ ਸਕੂਲ ਮੁਖੀ ਸ੍ਰੀ ਸੰਜੀਵ ਕੁਮਾਰ ਨੇ ਵੱਖ ਵੱਖ ਸਕੂਲਾਂ ਦੇ ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।ਇਸ ਮੌਕੇ ਜੱਜਾਂ ਦੀ ਭੂਮਿਕਾ ਸ੍ਰੀ ਵਿਜੇ ਕੁਮਾਰ ,ਸ਼੍ਰੀਮਤੀ ਜਸਵਿੰਦਰ ਕੌਰ , ਸ੍ਰੀਮਤੀ ਪ੍ਰਵੀਨ ਕੌਰ ਅਤੇ ਇੰਦਰਜੀਤ ਪਾਲ ਨੇ ਨਿਭਾਈ । ਇਸ ਮੌਕੇ ਸਟੇਜ ਦਾ ਸੰਚਾਲਨ ਮਾਸਟਰ ਮੱਖਣ ਬਖਲੌਰ ਨੇ ਕੀਤਾ । ਇਸ ਮੌਕੇ ਸਤਨਾਮ ਸਿੰਘ ਸਾਇੰਸ ਸੁਪਰਵਾਈਜ਼ਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਇਸ ਮੌਕੇ ਸ੍ਰੀ ਚੈਂਚਲ ਸਿੰਘ, ਜਤਿੰਦਰ ਕੁਮਾਰ, ਮਨਦੀਪ ਕੌਰ ,ਸੀਮਾ ਕਲਸੀ, ਨੀਲਮ, ਰਾਜਪਾਲ ਕੈਂਥ, ਜਸਵਿੰਦਰ ਸਿੰਘ, ਇੰਦਰਜੀਤ, ਸੰਦੀਪ ਗਰਗ, ਮੈਡਮ ਸੀਮਾ ਰਾਣੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।