ਚੰਗੀਆਂ ਕਿਤਾਬਾਂ ਹੀ ਸਾਡਾ ਚੰਗਾ ਜੀਵਨ ਬਣਾਉਂਦੀਆਂ ਹਨ : ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਸਰਾਏ
ਨਵਾਂਸ਼ਹਿਰ : 31 ਮਈ :- ਸ. ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਹਾਈ ਸਕੂਲ ਗਰਚਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ । ਇਸ ਮੌਕੇ ਸਰਕਾਰੀ ਹਾਈ ਸਕੂਲ ਗਰਚਾ ਵੱਲੋਂ ਲਾਇਬਰੇਰੀ ਲੰਗਰ ਲਗਾਇਆ ਹੋਇਆ ਸੀ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਦੇ ਕੰਮ ਨੂੰ ਦੇਖਦੇ ਹੋਏ ਉਸ ਤੇ ਤਸੱਲੀ ਪ੍ਰਗਟਾਈ ਅਤੇ ਵਿਦਿਆਰਥੀਆਂ ਨਾਲ ਵੀ ਸਿੱਧੀ ਗੱਲਬਾਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਚੰਗੀਆਂ ਕਿਤਾਬਾਂ ਹੀ ਸਾਡਾ ਚੰਗਾ ਜੀਵਨ ਬਣਾਉਂਦੀਆਂ ਹਨ ਇਸ ਲਈ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਪਿਆਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪੜ੍ਹ ਕੇ ਜੀਵਨ ਜਾਚ ਸਿੱਖਣੀ ਚਾਹੀਦੀ ਹੈ| ਉਨ੍ਹਾਂ ਨੇ ਆਪਣੇ ਵੱਲੋਂ ਸਕੂਲ ਦੀ ਲਾਇਬਰੇਰੀ ਲਈ ਕਿਤਾਬਾਂ ਵੀ ਭੇਂਟ ਕੀਤੀਆਂ । ਇਸ ਮੌਕੇ ਉਨ੍ਹਾਂ ਨੇ ਸਕੂਲ ਵਿਚ ਐਨ ਆਰ ਆਈਜ਼ ਵੱਲੋਂ ਕਰਵਾਏ ਜਾ ਰਹੇ ਕੰਮ ਨੂੰ ਦੇਖ ਕੇ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ। ਸਕੂਲ ਦੇ ਮੁੱਖ ਅਧਿਆਪਕ ਨਵੀਨ ਪਾਲ ਗੁਲਾਟੀ ਅਤੇ ਸਮੂਹ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਿਰਮਲ ਸਿੰਘ ਨਵਾਂਗਰਾਈਂ, ਵਿਨੈ ਕੁਮਾਰ ਸ਼ਰਮਾ, ਜਸਵਿੰਦਰ ਸਿੰਘ, ਨਰਿੰਦਰ ਸਿੰਘ ਭਾਰਟਾ, ਜੈਦੇਵ ਸਿੰਘ, ਦਲਜੀਤ ਸਿੰਘ, ਸੰਜੀਵ ਕੁਮਾਰ, ਨੀਲਮ ਰਾਣੀ, ਮੋਨਿਕਾ ਭੱਲਾ, ਜੋਗਿੰਦਰ ਪਾਲ ਅਤੇ ਵੱਖ ਵੱਖ ਸ਼ਖ਼ਸੀਅਤਾਂ ਵਿਚ ਹਾਜ਼ਰ ਸਨ।