ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ
ਬੰਗਾ, 12 ਮਈ : () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮ ਦਾਤਾ ਫਲੋਰੈਂਸ ਨਾਇਟਿੰਗੇਲ ਦੇ ਜਨਮ ਦਿਨ ਮੌਕੇ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ। ਮੁੱਖ ਮਹਿਮਾਨ ਸ. ਕਾਹਮਾ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਕੌਮਾਂਤਰੀ ਨਰਸਿੰਗ ਦਿਵਸ ਦੇ ਵਧਾਈਆਂ ਦਿੰਦੇ ਹੋਏ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪੜ੍ਹ ਰਹੀਆਂ ਜੀ.ਐਨ.ਐਮ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਬੀ.ਐਸ.ਸੀ.ਪੋਸਟ ਬੇਸਿਕ ਨਰਸਿੰਗ ਕਲਾਸਾਂ ਦੇ ਸਮੂਹ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ।
ਇਸ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਕੌਮਾਂਤਰੀ ਨਰਸਿੰਗ ਦਿਵਸ ਮੌਕੇ ਦੀ ਵਧਾਈ ਦਿੱਤੀ ਅਤੇ ਮੁੱਖ ਮਹਿਮਾਨ ਅਤੇ ਸਮੂਹ ਪਤਵੰਤਿਆਂ ਨੂੰ ਜੀ ਆਇਆਂ ਕਿਹਾ। ਸਟੂਡੈਂਟ ਨਰਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਿਮਰਤ ਸਿੰਘ ਨੇ ਨਰਸਿੰਗ ਦੀ ਜਨਮ ਦਾਤਾ ਫਲੋਰੈਂਸ ਨਾਇਟਿੰਗੇਲ ਦੇ ਜੀਵਨ ਅਤੇ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਕੌਮਾਂਤਰੀ ਨਰਸਿੰਗ ਦਿਵਸ ਸਾਲ 2022-23 ਦੇ ਥੀਮ ਬਾਰੇ ਜਾਣਕਾਰੀ ਦਿੱਤੀ।ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਨੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਨਰਸਿੰਗ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਇਨਾਮ ਵੀ ਤਕਸੀਮ ਕੀਤੇ।
ਕੌਮਾਂਤਰੀ ਨਰਸਿੰਗ ਦਿਵਸ ਮੌਕੇ ਹੋਏ ਸਮਾਗਮ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਵਰਿੰਦਰ ਸਿੰਘ ਬਰਾੜ ਐੱਚ ਆਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਮੈਡਮ ਨਵਜੋਤ ਕੌਰ ਸਹੋਤਾ,ਮੈਡਮ ਰਮਨਦੀਪ ਕੌਰ, ਮੈਡਮ ਰਾਬੀਆ ਹਾਟਾ, ਮੈਡਮ ਜੋਤਸਨਾ ਕੁਮਾਰੀ, ਮੈਡਮ ਸਰੋਜ ਬਾਲਾ ਤੋਂ ਇਲਾਵਾ ਸਮੂਹ ਨਰਸਿੰਗ ਅਧਿਆਪਕ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ । ਸਮਾਗਮ ਵਿਚ ਵਿਦਿਆਰਥਣਾਂ ਮਨਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਮਨਾਉਣ ਮੌਕੇ ਦੀਆਂ ਤਸਵੀਰਾਂ