ਬਹਿਲੂਰ ਕਲਾਂ ਅਤੇ ਮੰਢਾਲਾ ਤੋਂ ਵੀ ਰੇਤ ਮਿਲਣੀ ਹੋਈ ਸ਼ੁਰੂ
ਨਵਾਂਸ਼ਹਿਰ, 17 ਮਈ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕਾਂ ਨੂੰ ਰੇਤ ਦੀ ਨਿਯਮਤ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਤਲੁਜ ਦਰਿਆ ਦੇ ਕੰਢੇ 'ਤੇ ਪੈਂਦੇ ਪਿੰਡ ਮੰਢਾਲਾ ਅਤੇ ਬਹਿਲੂਰ ਖੁਰਦ ਵਿੱਚ ਦੋ ਨਵੀਆਂ ਡੀ-ਸਿਲਟਿੰਗ ਸਾਈਟਾਂ ਨਗਰ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਨ੍ਹਾਂ ਥਾਵਾਂ ਦੀ ਪਿਛਲੇ ਮਹੀਨੇ ਸ਼ਨਾਖਤ ਕੀਤੀ ਗਈ ਸੀ ਅਤੇ ਲੋੜੀਂਦੀਆਂ ਰਸਮੀ ਕਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਰੇਤ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਨਵੀਆਂ ਸਾਈਟਾਂ ਦੇ ਸੰਚਾਲਨ ਨਾਲ ਲੋਕਾਂ ਨੂੰ ਉਸਾਰੀ ਦੇ ਮਕਸਦ ਲਈ ਲੋੜੀਂਦੀ ਰੇਤ ਆਸਾਨੀ ਨਾਲ ਅਤੇ ਸਸਤੀ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਵਿੱਚ ਪੰਜ ਡੀ-ਸਿਲਟਿੰਗ ਸਾਈਟਾਂ ਹਨ, ਜਿਨ੍ਹਾਂ ਵਿੱਚੋਂ ਤਿੰਨ ਰੈਲ ਬ੍ਰਾਮਦ ਵਿੱਚ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੇ ਹਰੇਕ ਵਾਹਨ ਕੋਲ ਢੋਈ ਜਾਣ ਵਾਲੀ ਰੇਤ ਦੇ ਜਾਇਜ਼ ਦਸਤਾਵੇਜ਼ ਹੋਣੇ ਜ਼ਰੂਰੀ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਹਰੇਕ ਠੇਕੇਦਾਰ ਨੂੰ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਾਨੂੰਨੀ ਮਾਈਨਿੰਗ ਕਾਰਜ ਪ੍ਰਭਾਵਿਤ ਨਾ ਹੋਣ ਤਾਂ ਜੋ ਆਮ ਲੋਕਾਂ ਨੂੰ ਸਸਤੇ ਰੇਟਾਂ 'ਤੇ ਰੇਤਾ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਐਨ.ਪੀ.ਐਸ ਰੰਧਾਵਾ ਨੇ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡੀ ਸੀ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਐਸ.ਡੀ.ਐਮਜ਼ ਅਤੇ ਉਨ੍ਹਾਂ ਦੇ ਪੁਲਿਸ ਹਮਰੁਤਬਾ ਰੈਂਕ ਦੇ ਸਾਂਝੇ ਦਸਤੇ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦੋਸ਼ੀਆਂ ਵਿਰੁੱਧ ਤੁਰੰਤ ਐਫ ਆਈ ਆਰ ਦਰਜ ਕਰਨ।
ਇਸ ਦੌਰਾਨ ਐਸ.ਈ ਮਾਈਨਿੰਗ ਜਸਬੀਰ ਪਾਲ, ਕਾਰਜਕਾਰੀ ਇੰਜੀਨੀਅਰ ਕਮ ਜਲ੍ਹਿਾ ਮਾਈਨਿੰਗ ਅਫ਼ਸਰ ਦਵਿੰਦਰ ਸਿੰਘ ਅਤੇ ਐਸ.ਡੀ.ਓ ਮਾਈਨਿੰਗ ਗੁਰਜੀਤ ਸਿੰਘ ਨੇ ਨਵੀਆਂ ਚੱਲੀਆਂ ਡੀ ਸਿਲਟਿੰਗ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਦੋਵਾਂ ਥਾਵਾਂ 'ਤੇ ਰੇਤ ਦੀ ਖੁਦਾਈ ਸ਼ੁਰੂ ਹੋਣ ਨਾਲ ਜਲ੍ਹਿਾ ਵਾਸੀਆਂ ਨੂੰ ਰੇਤ ਦੀ ਕੋਈ ਕਮੀ ਨਹੀਂ ਆਵੇਗੀ।