ਪਟਿਆਲਾ, 4 ਮਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਸ਼ਹਿਰ ਵਾਸੀਆਂ ਨੂੰ 24 ਘੰਟੇ 7 ਦਿਨ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਦੇ ਪ੍ਰਾਜੈਕਟ ਦੇ ਕੰਮ 'ਚ ਤੇਜੀ ਲਿਆਉਣ ਲਈ ਬੀਤੇ ਦਿਨੀਂ ਗਠਿਤ ਕੀਤੀ ਵੱਖ-ਵੱਖ ਵਿਭਾਗਾਂ ਦੀ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਕੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅਬਲੋਵਾਲ ਵਿਖੇ ਲੱਗ ਰਹੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਦੇ ਕੰਮ ਨੂੰ ਤੇਜੀ ਨਾਲ ਨੇਪਰੇ ਚੜ੍ਹਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ, ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਇਸ ਪ੍ਰਾਜੈਕਟ ਦੇ ਕੰਮ 'ਚ ਦਰਪੇਸ਼ ਕਿਸੇ ਵੀ ਔਕੜ ਜਾਂ ਰੁਕਾਵਟ ਨੂੰ ਤੁਰੰਤ ਦੂਰ ਕਰਨ।
ਡਿਪਟੀ ਕਮਿਸ਼ਨਰ ਨੇ ਸਾਂਝੀ ਤਾਲਮੇਲ ਕਮੇਟੀ ਦੀ ਇਸ ਮੀਟਿੰਗ 'ਚ ਵੱਖ-ਵੱਖ ਵਿਭਾਗਾਂ, ਨਗਰ ਨਿਗਮ, ਇੰਪਰੂਵਮੈਂਟ ਟਰਸਟ, ਪੀ.ਡੀ.ਏ, ਜਲ ਸਰੋਤ, ਜਲ ਸਪਲਾਈ ਤੇ ਸੀਵਰੇਜ਼, ਲੋਕ ਨਿਰਮਾਣ ਦੀਆਂ ਵੱਖ-ਵੱਖ ਬ੍ਰਾਂਚਾਂ, ਜੰਗਲਾਤ, ਬਿਜਲੀ ਨਿਗਮ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਹੋਣ ਵਾਲੇ ਕੰਮਾਂ ਨੂੰ ਤੇਜੀ ਨਾਲ ਪੂਰਾ ਕੀਤਾ ਜਾਵੇ।
ਡੀ.ਸੀ. ਨੇ ਏ.ਡੀ.ਸੀ (ਯੂ.ਡੀ.) ਗੌਤਮ ਜੈਨ ਨੂੰ ਕਿਹਾ ਕਿ ਇਸ ਪ੍ਰਾਜੈਕਟ ਦੇ ਕੰਮ ਦੀ ਹਫ਼ਤਾਵਾਰੀ ਸਮੀਖਿਆ ਕਰਕੇ ਸ਼ਹਿਰ 'ਚ ਜਿੱਥੇ ਕਿਤੇ ਕੋਈ ਸਮੱਸਿਆ ਆ ਰਹੀ ਹੈ, ਦਾ ਤੁਰੰਤ ਨਿਪਟਾਰਾ ਕਰਨ ਅਤੇ ਨਾਲੋ-ਨਾਲ ਇਸ ਕੰਮ ਦੀ ਗੁਣਵੱਤਾ ਦਾ ਹਰ ਮਹੀਨੇ ਆਡਿਟ ਵੀ ਕਰਵਾਉਣ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।