ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਮਾਣ-ਸਨਮਾਨ ਬਰਕਰਾਰ ਰੱਖਣਾ ਸਾਡਾ ਸਭ ਦਾ ਸਾਂਝਾ ਫਰਜ਼-ਡੀ.ਸੀ.
ਪਟਿਆਲਾ, 18 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਜ਼ਿਲਾ ਪਟਿਆਲਾ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਗੈਲਰੀ 'ਚ ਲਾਈਆਂ ਜਾਣਗੀਆਂ। ਸਾਕਸ਼ੀ ਸਾਹਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਮਾਣ-ਸਨਮਾਨ ਬਰਕਰਾਰ ਰੱਖਣਾ ਸਾਡਾ ਫਰਜ਼ ਹੈ, ਇਸੇ ਉਦੇਸ਼ ਨਾਲ ਜ਼ਿਲ੍ਹੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਵਿਖੇ ਕੰਧ 'ਤੇ ਲਗਵਾਈਆਂ ਜਾਣਗੀਆਂ। ਜਿਕਰਯੋਗ ਹੈ ਕਿ ਇਸ ਸਬੰਧੀ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਤੇ ਸੂਬਾ ਪ੍ਰਧਾਨ ਅਮਰੀਕ ਕਲਿਹਾਣਾ, ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਮਾਨ, ਕਨਵੀਨਰ ਪ੍ਰਕਾਸ਼ ਧਾਲੀਵਾਲ, ਸੂਬਾ ਖਜਾਨਚੀ ਬਲਵਿੰਦਰ ਸਿੰਘ ਧੀਮਾਨ, ਰਾਜ ਕੁਮਾਰ ਡਕਾਲਾ, ਅਮਰਪ੍ਰੀਤ ਸਿੰਘ ਬੋਬੀ, ਕਮਲਦੀਪ ਸਿੰਘ ਗਿੱਲ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਪ੍ਰਾਪਤ ਹੋਇਆ ਸੀ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਇਸ ਬਾਬਤ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਅੱਜ ਜਾਰੀ ਪ੍ਰਵਾਨਗੀ ਮੁਤਾਬਕ ਜ਼ਿਲ੍ਹੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਅਤੇ ਫਰੇਮ ਇਕੋ ਆਕਾਰ ਦੇ ਹੋਣ ਅਤੇ ਤਸਵੀਰਾਂ ਤਰਤੀਬਵਾਰ ਲਾਈਆਂ ਜਾਣ।