ਭੂਮੀ ਅਤੇ ਜਲ ਸੰਭਾਲ ਵਿਭਾਗ ਨੂੰ ਹਫ਼ਤੇ ਵਿੱਚ ਪ੍ਰਸਤਾਵ ਤਿਆਰ ਕਰਨ ਲਈ ਕਿਹਾ
ਨਵਾਂਸ਼ਹਿਰ, 20 ਮਈ : ਬਰਸਾਤੀ ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਧਰਤੀ ਹੇਠਲੇ ਪਾਣੀ ਦੀ ਪੂਰਤੀ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ ਇਮਾਰਤਾਂ ਵਿੱਚ ਛੱਤਾਂ 'ਤੇ ਬਰਸਾਤੀ ਪਾਣੀ ਦੀ ਸੰਭਾਲ ਲਈ (ਰੇਨ ਵਾਟਰ ਹਰਵੈਸਟਿੰਗ) ਸਿਸਟਮ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਨੂੰ ਇੱਕ ਹਫ਼ਤੇ ਦੇ ਅੰਦਰ ਪ੍ਰਸਤਾਵ ਤਿਆਰ ਕਰਨ ਦਾ ਕੰਮ ਸੌਂਪਿਆ ਗਿਆ ਹੈ ਤਾਂ ਜੋ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਹ ਸਿਸਟਮ ਲਗਾਏ ਜਾ ਸਕਣ।
ਅੱਜ ਇੱਥੇ ਵੱਖ-ਵੱਖ ਅਧਿਕਾਰੀਆਂ ਨਾਲ ਵਾਤਾਵਰਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਸਰੀਨ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਨੂੰ ਕਿਹਾ ਕਿ ਉਹ ਪਹਿਲੇ ਪੜਾਅ ਵਿੱਚ ਸਮੁੱਚੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਮ ਸੀਜ਼ ਦੀਆਂ ਇਮਾਰਤਾਂ, ਸਮਾਰਟ ਸਕੂਲ ਅਤੇ ਸਿਵਲ ਹਸਪਤਾਲ ਵਿੱਚ ਇਸ ਪ੍ਰਣਾਲੀ ਦੀ ਉਪਲਬਧਤਾ ਤੇ ਕੰਮ ਸ਼ੁਰੂ ਕਰਨ ਅਤੇ ਇਸ ਨੂੰ 30 ਜੂਨ ਤੱਕ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਮਾਰਤਾਂ ਵਿੱਚ ਬਾਰਸ਼ੀ ਪਾਣੀ ਨੂੰ ਰੀਚਾਰਜ ਕਰਨ ਦਾ ਸਿਸਟਮ ਪਹਿਲਾਂ ਹੀ ਮੌਜੂਦ ਹੈ, ਉਸ ਨੂੰ ਚੱਲਣਾ ਯਕੀਨੀ ਬਣਾਇਆ ਜਾਵੇ।
ਮੇਜਰ ਸਰੀਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ ਅਤੇ ਮੀਂਹ ਦੇ ਪਾਣੀ ਨੂੰ ਸੰਭਾਲਣ ਵਾਲੀਆਂ ਪ੍ਰਣਾਲੀਆਂ ਨਾ ਸਿਰਫ਼ ਪਾਣੀ ਨੂੰ ਰੀਚਾਰਜ ਕਰਨਗੀਆਂ ਬਲਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਵਿੱਚ ਵੀ ਮਦਦ ਕਰਨਗੀਆਂ। ਏ ਡੀ ਸੀ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਬਰਸਾਤ ਦਾ ਪਾਣੀ ਜਾਂ ਤਾਂ ਸੀਵਰੇਜ ਵਿੱਚ ਚਲਾ ਜਾਂਦਾ ਹੈ ਜਾਂ ਫਿਰ ਵਾਸ਼ਪੀਕਰਨ ਹੋ ਜਾਂਦਾ ਹੈ, ਜਿਸ ਦੀ ਵਰਤੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਲਈ ਡੀ ਐਸ ਆਰ ਤਕਨੀਕ, ਹਰਿਆਲੀ ਵਧਾਉਣ ਲਈ ਬੂਟੇ ਲਗਾਉਣ ਅਤੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਕੇ ਸੂਬੇ ਵਿੱਚ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਹੋਰ ਫਸਲਾਂ ਨੂੰ ਉਤਸ਼ਾਹਿਤ ਕਰਕੇ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਕੀਮਤੀ ਸੰਪੱਤੀ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਸਮੂਹਿਕ ਫਰਜ਼ ਹੈ ਨਹੀਂ ਤਾਂ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਇਸ ਦੇ ਖ਼ਤਰਨਾਕ ਨਤੀਜੇ ਭੁਗਤਣੇ ਪੈਣਗੇ।