ਅੰਮ੍ਰਿਤਸਰ 4 ਮਈ :- ਅੱਜ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਕੁਆਰਡੀਨੇਟਰ ਸ੍ਰੀ ਰਵਿੰਦਰ ਕੁਮਾਰ ਹੰਸ ਵਲੋਂ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਮੰਗ ਪੱਤਰ ਦਿੱਤਾ। ਜਿਸ ਵਿਚ ਉਨਾਂ ਵਲੋਂ ਸ੍ਰੀ ਵਾਲਮੀਕਿ ਤੀਰਥ ਦੇ ਸਰੋਵਰ ਦਾ ਫਿਲਟਰ ਪਲਾਂਟ ਨੂੰ ਚਾਲੂ ਕਰਨ ਸਬੰਧੀ ਬੇਨਤੀ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ: ਧਾਲੀਵਾਲ ਵਲੋਂ ਵਫਦ ਨੂੰ ਭਰੋਸਾ ਦਿਵਾਇਆ ਕਿ ਸ੍ਰੀ ਵਾਲਮੀਕਿ ਤੀਰਥ ਵਿਖੇ ਚਲ ਰਹੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਉਨਾਂ ਕਿਹਾ ਕਿ ਵਿਸ਼ਵ ਦੇ ਸਮੁੱਚੇ ਵਾਲਮੀਕਿ ਸਮਾਜ ਦੀਆਂ ਆਸਥਾਵਾਂ ਇਸ ਤੀਰਥ ਨਾਲ ਜੁੜੀਆਂ ਹੋਈਆਂ ਹਨ। ਉਨਾਂ ਕਿਹਾ ਕਿ ਇਸ ਤੀਰਥ ਦੇ ਚੇਅਰਮੈਨ ਮੁੱਖ ਮੰਤਰੀ ਪੰਜਾਬ ਹਨ। ਅਤੇ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਆਪ ਗੱਲਬਾਤ ਕਰਨਗੇ ਅਤੇ ਵਾਲਮੀਕਿ ਤੀਰਥ ਨੂੰ ਹੋਰ ਸੁੰਦਰ ਬਣਾਇਆ ਜਾਵੇਗਾ।