ਡੀ ਸੀ, ਐਸ ਐਸ ਪੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ
ਬੰਗਾ , 18 ਮਈ :- ਲੋਕਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਅਜ਼ਾਦੀ ਦੇ 75 ਸਾਲਾਂ ਜਸ਼ਨਾਂ ਤਹਿਤ ਮਨਾਏ ਜਾ ਰਹੇ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਟਕੜ ਕਲਾਂ ਮਿਊਜ਼ੀਅਮ ਵਿਖੇ ਜੰਗ-ਏ-ਆਜ਼ਾਦੀ ਦੇ ਨਾਇਕ ਸ਼ਹੀਦ ਭਗਤ ਸਿੰਘ ਬਾਰੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਸੰਦੀਪ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ।
ਇਸ ਉਪਰੰਤ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਦੇਸ਼ ਦੀ ਖ਼ਾਤਰ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਅਤੇ ਦੇਸ਼ ਵਾਸੀ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਨੇ ਮਹਾਨ ਬਲੀਦਾਨੀਆਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਸੇਵਾ ਜੋਸ਼ ਤੇ ਲਗਨ ਨਾਲ ਕਰਨ ਦਾ ਸੰਦੇਸ਼ ਵੀ ਦਿੱਤਾ।
ਉਨ੍ਹਾਂ ਕਿਹਾ ਕਿ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੌਜਵਾਨ ਪੀੜ੍ਹੀ ਵਿੱਚ ਸੁਤੰਤਰਤਾ ਅੰਦੋਲਨ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਪ੍ਰਚਾਰ ਕਰਨ ਅਤੇ ਉਨ੍ਹਾਂ ਦੀ ਅਣਥੱਕ ਘਾਲਣਾ ਨੂੰ ਯਾਦ ਕਰਨ ਦਾ ਇੱਕ ਮੌਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਧ ਨੌਜਵਾਨਾਂ ਦੀ ਆਬਾਦੀ ਵਾਲਾ ਦੇਸ਼ ਹੈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਪੋਸਟਰ ਬਣਾਉਣ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਵਿਸ਼ਾਲਦੀਪ ਸਿੰਘ ਪਹਿਲੇ ਤੇ ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀ ਮਾਨ ਕੌਰ ਦੂਸਰੇ ਸਥਾਨ ਤੇ ਰਹੇ। ਸਲੋਗਨ ਲਿਖਣ ਮੁਕਾਬਲੇ ਵਿੱਚ ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਆਂਚਲ ਪਹਿਲੇ ਸਥਾਨ ਤੇ ਅਤੇ ਨਿੱਕੀ ਦੂਸਰੇ ਸਥਾਨ ਤੇ ਰਹੇ। ਇਸੇ ਸਕੂਲ ਦੀ ਸਿਮਰਨ ਨੇ ਗੀਤ ਗਾਇਨ ਚ ਪਹਿਲਾ ਤੇ ਕੋਮਲ ਨੇ ਕਵਿਤਾ ਗਾਇਨ ਚ ਪਹਿਲਾ ਸਥਾਨ ਹਾਸਲ ਕੀਤਾ।

ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਏ ਡੀ ਸੀ ਅਮਰਦੀਪ ਸਿੰਘ ਬੈਂਸ, ਅਮਿਤ ਸਰੀਨ, ਐਸ ਡੀ ਐਮ ਬੰਗਾ ਨਵਨੀਤ ਕੌਰ ਬੱਲ, ਡੀਡੀਪੀਓ ਦਵਿੰਦਰ ਸ਼ਰਮਾ, ਤਹਿਸੀਲਦਾਰ ਲਕਸ਼ੇ ਗੁਪਤਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਅਤੇ ਪਿੰਡ ਦੀ ਪੰਚਾਇਤ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।