ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾਉਣ ਲਈ ਯਤਨ ਜਾਰੀ : ਮੁੱਖ ਖੇਤੀਬਾੜੀ ਅਫ਼ਸਰ
ਨਾਭਾ (ਪਟਿਆਲਾ), 30 ਮਈ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਰ ਵੱਤਰ ਜ਼ਮੀਨ ਹੇਠ ਝੋਨੇ ਦੀ ਸਿੱਧੀ ਬਿਜਾਈ ਦਾ ਰਕਬਾ ਵਧਾਉਣ ਵਿੱਚ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਦੱਸਿਆ ਕਿ ਇਹ ਇੱਕ ਬਹੁਤ ਹੀ ਵਧੀਆ ਵਿਧੀ ਹੈ ਅਤੇ ਹਰ ਇਕ ਕਿਸਾਨ ਨੂੰ ਆਪਣੇ ਖੇਤ ਵਿੱਚ ਇੱਕ ਜਾਂ ਦੋ ਏਕੜ ਤਜਰਬੇ ਦੇ ਤੌਰ 'ਤੇ ਇਸ ਵਿਧੀ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਵੀ ਹੈ ਕਿਉਂਕਿ ਰਵਾਇਤੀ ਤਕਨੀਕ ਨਾਲ ਝੋਨਾ ਲਾਉਣ ਨਾਲ ਪਾਣੀ ਦੀ ਬਹੁਤ ਖਪਤ ਹੁੰਦੀ ਹੈ ਅਤੇ ਪਾਣੀ ਦਾ ਪੱਧਰ ਵੀ ਘੱਟ ਜਾਂਦਾ ਹੈ।
ਖੇਤੀਬਾੜੀ ਅਫ਼ਸਰ ਨਾਭਾ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਾਭਾ ਬਲਾਕ ਵਿੱਚ ਇਸ ਵਿਧੀ ਨੂੰ ਅਪਣਾਉਣ ਦਾ ਕਿਸਾਨਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਹੇਠਾਂ ਰਕਬਾ ਵਧਣਾ ਵੀ ਲਾਜ਼ਮੀ ਹੈ। ਕਿਸਾਨਾਂ ਨੂੰ ਬਿਜਾਈ ਬਾਅਦ ਦੁਪਹਿਰ ਵੇਲੇ ਤਰ ਵੱਤਰ ਜ਼ਮੀਨਾਂ ਵਿੱਚ ਕਰਨੀ ਚਾਹੀਦੀ ਹੈ, ਕਿਉਂਕਿ ਇਸ ਨਾਲ ਖੇਤ ਵਿੱਚ ਨਦੀਨ ਘੱਟ ਹੁੰਦੇ ਹਨ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਮੈਡਮ ਕਨੂੰ ਗਰਗ ਨੇ ਖ਼ੁਦ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਇਸ ਵਿਧੀ ਨਾਲ ਝੋਨਾ ਬੀਜਣ ਲਈ ਉਤਸ਼ਾਹਿਤ ਕੀਤਾ। ਮੌਕੇ ਉਪਰ ਡਾ. ਰਸ਼ਪਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨਾਭਾ ਵੱਲੋਂ ਇਸ ਵਿਧੀ ਵਿੱਚ ਵਰਤੇ ਜਾਣ ਵਾਲੇ ਨਦੀਨ ਨਾਸ਼ਕਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਬਲਾਕ ਨਾਭਾ ਦੇ ਅਗਾਂਹ ਵਧੂ ਕਿਸਾਨ ਮਨਦੀਪ ਸਿੰਘ, ਵੀਰਦਵਿੰਦਰ ਸਿੰਘ, ਅਵਤਾਰ ਸਿੰਘ ਚਾਸਵਾਲ ਵੱਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਤਕਨੀਕ ਦੇ ਫ਼ਾਇਦੇ ਦੱਸੇ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਸੁਖਵੀਰ ਸਿੰਘ ਏ.ਡੀ.ਓ, ਇਕਬਾਲ ਸਿੰਘ, ਸੁਖਜੀਤ ਸਿੰਘ ਅਤੇ ਰਵਿੰਦਰਪਾਲ ਸਿੰਘ, ਏ.ਈ.ਓ. ਜਸਵੀਰ ਦਾਸ ਅਤੇ ਹਰਭਿੰਦਰ ਸਿੰਘ ਏ.ਟੀ.ਐਮ ਹਾਜ਼ਰ ਸਨ।
ਕੈਪਸ਼ਨ : ਐਸ.ਡੀ.ਐਮ ਨਾਭਾ ਕੰਨੂ ਗਰਗ ਟਰੈਕਟਰ ਚਲਾਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਦੇ ਹੋਏ।