ਡੀ ਸੀ ਐਨ ਪੀ ਐਸ ਰੰਧਾਵਾ ਵੱਲੋਂ ਖੂਨਦਾਨ ਕਰਨ ਉਪਰੰਤ ਹੋਰਨਾਂ ਨੂੰ ਵੀ ਖੂਨਦਾਨ ਲਈ ਅੱਗੇ ਆਉਣ ਦੀ ਅਪੀਲ


ਨਵਾਂਸ਼ਹਿਰ, 25 ਮਈ:- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਸਥਾਨਕ ਬਲੱਡ ਬੈਂਕ ਵਿਖੇ ਖੂਨਦਾਨ ਕੀਤਾ।

     ਖੂਨਦਾਨ ਕਰਨ ਉਪਰੰਤ ਇਸ ਨੇਕ ਕਾਰਜ ਲਈ ਹੋਰਨਾਂ ਨੂੰ ਵੀ ਅੱਗੇ ਆਉਣ ਦਾ ਸੱਦਾ ਦਿੰਦਿਆਂ ਸ਼੍ਰੀ ਰੰਧਾਵਾ ਨੇ ਕਿਹਾ ਕਿ ਖੂਨਦਾਨ ਹੀ ਮਨੁੱਖਤਾ ਦੀ ਸੇਵਾ ਹੈ ਅਤੇ ਇਸ ਨਾਲ ਲੋੜਵੰਦ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।

      ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਕਾਰਜ ਲਈ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ।

     ਡੀ ਸੀ ਸ਼੍ਰੀ ਰੰਧਾਵਾ ਨੇ ਅੱਗੇ ਕਿਹਾ ਕਿ ਹਰੇਕ ਵਿਅਕਤੀ ਨੂੰ ਹਰ ਤਿੰਨ ਮਹੀਨਿਆਂ ਬਾਅਦ ਨਿਯਮਤ ਤੌਰ 'ਤੇ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਨਿਯਮਤ ਅਤੇ ਐਮਰਜੈਂਸੀ ਇਲਾਜ ਲਈ ਲੋੜੀਂਦੇ ਖੂਨ ਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ।
   ਇਸ ਮੌਕੇ ਮੌਜੂਦ ਬਲੱਡ ਬੈਂਕ ਪ੍ਰਬੰਧਕਾਂ ਵਿਚ ਜੇ ਐਸ ਗਿੱਦਾ, ਪ੍ਰਵੇਸ਼ ਕੁਮਾਰ, ਡਾ: ਦਿਆਲ ਸਰੂਪ ਅਤੇ ਓਮ ਪ੍ਰਕਾਸ਼ ਸ਼ਰਮਾ ਦੇ ਨਾਮ ਜ਼ਿਕਰਯੋਗ ਹਨ।