ਨਵਾਂਸ਼ਹਿਰ 10 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਕੀਤੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲ ਅਤੇ ਮੁੱਖ ਅਧਿਆਪਕਾਂ ਨਾਲ ਕੀਤੀ ਮੀਟਿੰਗ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵਿੰਦਰ ਸਿੰਘ ਸਰਾਏ ਅਤੇ ਹਰਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀ.ਸਿ) ਦੀ ਅਗਵਾਈ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਗਏ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਕੁਲਵਿੰਦਰ ਸਿੰਘ ਸਰਾਏ ਅਤੇ ਹਰਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀ.ਸਿ) ਨੇ ਦੱਸਿਆ ਕਿ ਅੱਜ ਦੀ ਮੀਟਿੰਗ ਲਈ ਜ਼ਿਲ੍ਹੇ ਦੇ ਸਕੂਲ ਮੁਖੀਆ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਨਵੀਂ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦੇ ਖੇਤਰ ਵਿਚ ਅਹਿਮ ਤਬਦੀਲੀਆਂ ਕਰਨ ਜਾ ਰਹੀ ਹੈ ਜਿਸ ਸਬੰਧੀ ਅੱਜ ਲੁਧਿਆਣਾ ਵਿਖੇ ਸਕੂਲ ਮੁਖੀਆਂ ਦੇ ਵਿਚਾਰ ਲਏ ਜਾ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਹੀ ਸਕੂਲ ਮੁਖੀਆ ਅਤੇ ਅਧਿਆਪਕਾਂ ਨੇ ਸਖ਼ਤ ਮਿਹਨਤ ਨਾਲ ਸਕੂਲਾਂ ਦਾ ਦਸ਼ਾ ਸੁਧਾਰਨ ਲਈ ਕਾਫ਼ੀ ਕੰਮ ਕੀਤਾ ਹੈ ਤੇ ਆਉਣ ਵਾਲੇ ਸਮੇਂ ਵਿਚ ਸਕੂਲ ਮੁਖੀ ਅਤੇ ਅਧਿਆਪਕ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਬਾਖ਼ੂਬੀ ਨਿਭਾਉਣਗੇ। ਇਸ ਮੌਕੇ ਪ੍ਰਿੰ. ਰਜਨੀਸ਼ ਕੁਮਾਰ ਨੋਡਲ ਅਫ਼ਸਰ, ਅਮਰੀਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜੇਸ਼ ਕੁਮਾਰ ਪ੍ਰਧਾਨ ਗੈਸਾ, ਪ੍ਰਿੰ. ਅਮਰਜੀਤ ਖਟਕੜ ਮੁਕੰਦਪੁਰ,ਡਾ. ਸੁਰਿੰਦਰ ਪਾਲ ਅਗਨੀਹੋਤਰੀ, ਪ੍ਰਿੰ. ਨਰਿੰਦਰ ਪਾਲ ਵਰਮਾ ਹਿਆਲਾ, ਵਰਿੰਦਰ ਕੁਮਾਰ ਪ੍ਰਿੰਸੀਪਲ ਡਾਇਟ, ਪ੍ਰਿੰ. ਵਿਜੇ ਕੁਮਾਰ ਮਾਲੇਵਾਲ, ਪ੍ਰਿੰ. ਬਲਜਿੰਦਰ ਸਿੰਘ ਰਾਹੋਂ, ਪ੍ਰਿੰ. ਸੁਨੀਤਾ ਕੁਮਾਰ ਦੌਲਤਪੁਰ, ਸੁਖਪਾਲ ਦਾਸ ਮੁੱਖ ਅਧਿਆਪਕ, ਸੁਖਵਿੰਦਰ ਕੁਮਾਰ ਮੁੱਖ ਅਧਿਆਪਕ ਆਦਿ ਸਮੇਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਕੂਲ ਮੁਖੀ ਹਾਜ਼ਰ ਸਨ।