ਨਵਾਂਸ਼ਹਿਰ, 16 ਮਈ :- ਪੰਜਾਬ ਚ ਬੇਰੋਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਤਹਿਤ ਗਰੀਬ ਅਤੇ ਲੋੜਵੰਦ ਨੌਜੁਆਨਾਂ ਨੂੰ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਲ ਐਂਡ ਟੀ ਐਸ.ਟੀ.ਆਈ. ਪਿਲਖੁਵਾ ਵਲੋਂ ਪੰਜਾਬ ਦੇ ਨੌਜੁਆਨਾਂ ਲਈ 45 ਤੋਂ 90 ਦਿਨਾਂ ਦੀ ਰਿਹਾਇਸ਼ੀ ਟ੍ਰੇਨਿੰਗ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।
ਇਹ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਸਰੀਨ ਨੇ ਦੱਸਿਆਂ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਨੌਜੁਆਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ।
ਇਸ ਪ੍ਰੋਗਰਾਮ ਤਹਿਤ ਹਰ ਮਹੀਨੇ 150 ਤੋਂ 180 ਨੌਜੁਆਨਾਂ ਨੂੰ ਟ੍ਰੇਨਿੰਗ ਮੁਹਈਆਂ ਕਰਵਾਈ ਜਾਵੇਗੀ। ਪ੍ਰੋਗਰਾਮ ਅਧੀਨ 18 ਤੋਂ 35 ਸਾਲ ਦੇ ਘੱਟੋ-ਘੱਟ 10ਵੀਂ ਪਾਸ ਨੌਜੁਆਨ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਪ੍ਰਾਈਵੇਟ ਨੌਕਰੀ ਹਾਸਿਲ ਕਰਨ ਵਿੱਚ ਮਦਦ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਉਮੀਦਵਾਰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਨਾਲ ਡੀ.ਸੀ.ਕੰਪਲੈਕਸ, ਤੀਜੀ ਮੰਜਿਲ, ਕਮਰਾ ਨੰਬਰ 413 ਵਿਖੇ ਸੰਪਰਕ ਸਕਦੇ ਹਨ।