ਐਨ ਪੀ ਐਸ ਰੰਧਾਵਾ ਨੇ ਥਾਪਰ ਮਾਡਲ ਛੱਪੜ, ਸੀਵਰੇਜ ਸਿਸਟਮ, ਕੰਪੋਸਟ ਪਿੱਟਸ, ਖੇਡ ਮੈਦਾਨ ਅਤੇ ਪਾਰਕਾਂ ਦੇ ਸੁੰਦਰੀਕਰਨ ਸਮੇਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਬੰਗਾ, 18 ਮਈ : - ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਤਹਿਤ ਪ੍ਰਸ਼ਾਸਨ ਵੱਲੋਂ ਪਿੰਡ ਵਿੱਚ ਸਫਾਈ ਅਤੇ ਸੁੰਦਰੀਕਰਨ ਸਮੇਤ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਅੱਜ ਥਾਪਰ ਮਾਡਲ ਛੱਪੜ ਦੀ ਸਫ਼ਾਈ, ਕੰਪੋਸਟ ਪਿੱਟਸ, ਖੇਡ ਮੈਦਾਨ, ਲਾਇਬ੍ਰੇਰੀ, ਪਾਰਕਾਂ ਦੇ ਸੁੰਦਰੀਕਰਨ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 86 ਲੱਖ ਰੁਪਏ ਦੀ ਲਾਗਤ ਨਾਲ ਇਹ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਸਾਰੇ ਪ੍ਰੋਜੈਕਟ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 27.78 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦਾ ਥਾਪਰ ਮਾਡਲ ਦੇ ਅਧਾਰ ਤੇ ਨਵੀਨੀਕਰਣ ਅਤੇ ਸਫ਼ਾਈ, 5 ਲੱਖ ਰੁਪਏ ਦੀ ਲਾਗਤ ਨਾਲ ਮਾਤਾ ਵਿਦਿਆਵਤੀ ਪਾਰਕ ਦਾ ਸੁੰਦਰੀਕਰਨ, 20 ਲੱਖ ਰੁਪਏ ਦੀਆਂ ਸੜਕਾਂ ਅਤੇ ਗਲੀਆਂ, 24 ਲੱਖ ਰੁਪਏ ਦੀ ਜ਼ਮੀਨਦੋਜ਼ ਪਾਈਪ ਲਾਈਨ, 40000 ਰੁਪਏ ਦੀ ਲਾਗਤ ਨਾਲ ਵਰਮੀ ਕੰਪੋਸਟ ਪਿਟਸ, ਸੋਲਰ ਸਿੰਚਾਈ ਸਿਸਟਮ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਸਾਰੇ ਪ੍ਰੋਜੈਕਟਾਂ ਦਾ ਨਿਰਮਾਣ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਕੁਝ ਲਈ ਪ੍ਰਸ਼ਾਸਨ ਨੇ ਸਮੇਂ ਸਿਰ ਮੁਕੰਮਲ ਕਰਨ ਅਤੇ ਖਟਕੜ ਕਲਾਂ ਦੀ ਮੁਕੰਮਲ ਰੂਪ ਰੇਖਾ ਨੂੰ ਯਕੀਨੀ ਬਣਾਉਣ ਲਈ ਹੋਰ ਫੰਡਾਂ ਲਈ ਸੂਬਾ ਸਰਕਾਰ ਕੋਲ ਪਹੁੰਚ ਕੀਤੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਾਇਬ੍ਰੇਰੀ ਖੋਲ੍ਹਣ ਨੂੰ ਯਕੀਨੀ ਬਣਾਉਣ ਤਾਂ ਜੋ ਸੈਲਾਨੀ ਆਜ਼ਾਦੀ ਅੰਦੋਲਨ ਅਤੇ ਆਜ਼ਾਦੀ ਘੁਲਾਟੀਆਂ ਦੇ ਜੀਵਨ ਦੀਆਂ ਇਤਿਹਾਸਕ ਪੁਸਤਕਾਂ ਪੜ੍ਹ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਟਕੜ ਕਲਾਂ ਵਿਖੇ ਖੇਤੀ ਸੈਰ ਸਪਾਟਾ ਸਕੀਮ ਤਹਿਤ 10 ਫਾਰਮ ਹਾਊਸਾਂ ਦੀ ਸ਼ਨਾਖਤ ਦਾ ਕੰਮ ਵੀ ਅੰਤਿਮ ਪੜਾਅ 'ਤੇ ਹੈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਘਰ ਦਾ ਪਕਾਇਆ ਭੋਜਨ, ਆਰਾਮਦਾਇਕ ਰਿਹਾਇਸ਼, ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ ਅਤੇ ਘੱਟ ਤੋਂ ਘੱਟ ਕੀਮਤ 'ਤੇ ਪੇਂਡੂ ਪੰਜਾਬ ਦੀ ਝਲਕ ਦੇਖਣ ਨੂੰ ਮਿਲੇਗੀ। ਐਨ ਪੀ ਐਸ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਖਟਕੜ ਕਲਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਬੇਮਿਸਾਲ ਵਿਕਾਸ ਕਰਵਾ ਕੇ, ਇਸ ਇਤਿਹਾਸਿਕ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ ਅਤੇ ਨੌਜੁਆਨਾਂ ਦੀ ਮੰਗ 'ਤੇ ਖੇਡਾਂ ਲਈ ਬੁਨਿਆਦੀ ਢਾਂਚਾ ਮੁੱਹਈਆ ਕਰਵਾਉਣ ਲਈ ਮਿਊਜ਼ੀਅਮ ਦੇ ਪਿਛਲੇ ਪਾਸੇ ਖਾਲੀ ਪਈ ਜ਼ਮੀਨ ਵਿੱਚ ਫੁੱਟਬਾਲ, ਵਾਲੀਬਾਲ ਅਤੇ ਬੈਡਮਿੰਟਨ ਦੇ ਲਈ ਲੋੜੀਂਦਾ ਸਮਾਨ ਉਪਲਬਧ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਜ਼ਿਲ੍ਹੇ ਵਿੱਚ ਜਲਦ ਹੀ ਰੋਜ਼ਗਾਰ ਕਾਉਂਸਲਿੰਗ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਹੁਨਰੀ ਸਿਖਲਾਈ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਬੈਂਸ, ਅਮਿਤ ਸਰੀਨ, ਐਸ ਡੀ ਐਮ ਨਵਨੀਤ ਕੌਰ ਬੱਲ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਬੰਗਾ ਦੇ ਤਹਿਸੀਲਦਾਰ ਲਕਸ਼ੈ ਗੁਪਤਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਅਤੇ ਪਿੰਡ ਦੇ ਨੌਜੁਆਨ ਅਤੇ ਪੰਚਾਇਤ ਮੌਜੂਦ ਸੀ।