ਸਰਕਾਰ ਵੱਲੋਂ ਐਲਾਨੇ 1500 ਰੁਪਏ ਪ੍ਰਤੀ ਏਕੜ ਦੇ ਮਾਲੀ ਲਾਭ ਲਈ ਰਜਿਸਟਰ ਹੋਣ ਦੀ ਅਪੀਲ
ਨਵਾਂਸ਼ਹਿਰ, 31 ਮਈ : - ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਚਲਾਏ ਗਏ 'ਪਾਣੀ ਬਚਾਓ ਪੰਜਾਬ ਬਚਾਓ' ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਘਣੀ ਖੇਤੀ) ਡਾ. ਅਵਤਾਰ ਸਿੰਘ ਵੱਲੋਂ ਮੁੱਖ ਖੇਤੀਬਾਡੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਿੱਚ ਕੰਮ ਕਰ ਰਹੇ ਪਿੰਡ ਪੱਧਰੀ ਵੈਰੀਫਾਈਂਗ ਅਫਸਰਾਂ ਅਤੇ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਪ੍ਰੋਗਰਾਮ ਪਾਣੀ ਬਚਾਓ ਪੰਜਾਬ ਬਚਾਓ ਤਹਿਤ ਝੋਨੇ ਦੀ ਸਿੱਧੀ ਬਿਜਾਈ ਲਈ ਵੱਧ ਤੋਂ ਵੱਧ ਕਿਸਾਨ ਇਸ ਤਕਨੀਕ ਨੂੰ ਅਪਨਾਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਵਿਭਾਗ ਦੇ ਪੋਰਟਲ https://agrimachinerypb.com/home/DSR22 ਰਾਹੀਂ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਰਹੇ ਹਨ, ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਦਫ਼ਤਰਾਂ ਵਿੱਚ ਸੰਪਰਕ ਕਰਕੇ ਆਪਣੇ ਆਪ ਨੂੰ ਪੋਰਟਲ 'ਤੇ ਰਜਿਸਟਰ ਜ਼ਰੂਰ ਕਰਵਾਉਣ, ਜਿਸ ਨਾਲ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ 20,380 ਹੈਕਟੇਅਰ ਰਕਬਾ ਬੀਜਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਵੱਲੋਂ ਪਿੰਡ ਸਹਿਬਾਜ਼ਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕੀਤੇ ਗਏ ਪਲਾਟਾਂ ਦਾ ਨਿਰੀਖਣ ਵੀ ਕੀਤਾ ਗਿਆ। ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਗਿਰਦੇ ਪੱਧਰ ਨੂੰ ਰੋਕਿਆ ਜਾ ਸਕੇ। ਇਸ ਮੌਕੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਾਜ ਕੁਮਾਰ ਅਤੇ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ।