ਡੀ ਸੀ ਰੰਧਾਵਾ ਨੇ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ
ਨਵਾਂਸ਼ਹਿਰ, 31 ਮਈ :- ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵਾਤਾਵਰਨ ਵਿੱਚ ਆ ਰਹੇ ਨਿਘਾਰ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿਖੇ ਮਾਡਲ ਪ੍ਰਦਰਸ਼ਿਤ ਕਰਕੇ ਆਪਣੇ ਵਿਚਾਰਾਂ ਨੂੰ ਹਕੀਕਤ ਵਿੱਚ ਪੇਸ਼ ਕੀਤਾ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਸ਼ਾਨਦਾਰ ਕੰਮ ਨੂੰ ਦੇਖਣ ਅਤੇ ਹੌਂਸਲਾ ਅਫ਼ਜ਼ਾਈ ਲਈ ਦੌਰਾ ਕਰਦਿਆਂ ਕਿਹਾ ਕਿ ਜਿਨ੍ਹਾਂ ਸੰਕਲਪਾਂ ਅਨੁਸਾਰ ਮਾਡਲ ਤਿਆਰ ਕੀਤੇ ਗਏ ਹਨ, ਉਹ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ, ਸੂਰਜੀ ਊਰਜਾ, ਬਾਇਓ ਵੇਸਟ ਤੋਂ ਬਾਲਣ, ਅਖਬਾਰਾਂ ਦੀ ਰਹਿੰਦ-ਖੂੰਹਦ ਤੋਂ ਤਿਆਰ ਕੀਤੇ ਗਏ ਮਾਡਲਾਂ 'ਤੇ ਆਧਾਰਿਤ ਮਾਡਲ ਅਸਾਧਾਰਨ ਅਤੇ ਇਸ ਉਮਰ ਵਰਗ ਦੀ ਕਲਪਨਾ ਤੋਂ ਪਰੇ ਹਨ।
ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਕੈਨੇਡੀਅਨ ਹਾਈ ਕਮਿਸ਼ਨ ਦੇ ਤਾਲਮੇਲ ਨਾਲ ਦਿੱਤੇ ਗਏ ਟੀਚੇ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਹਿਲਾਂ ਹੀ ਵਿਗਿਆਨਕ ਗਤੀਵਿਧੀਆਂ ਵਿੱਚ ਰਾਜ ਵਿੱਚ ਪਹਿਲੇ ਸਥਾਨ 'ਤੇ ਹੈ, ਇਸੇ ਲਈ ਮੌਜੂਦਾ ਥੀਮ 'ਦ ਓਨਲੀ ਅਰਥ' ਅਤੇ ਉਪ-ਥੀਮ 'ਵੇਲਥ ਆਊਟ ਆਫ਼ ਵੇਸਟ' ਨਾਲ ਜ਼ਿਲ੍ਹੇ ਨੂੰ ਅਗਲੇ ਮੁਕਾਬਲਿਆਂ ਲਈ ਉਤਸ਼ਾਹਿਤ ਕੀਤਾ ਗਿਆ।
ਇਸ ਮੁਕਾਬਲੇ ਵਿੱਚ ਸੱਤ ਵਿਦਿਅਕ ਬਲਾਕਾਂ ਦੇ ਤਿੰਨ-ਤਿੰਨ ਸਕੂਲਾਂ ਸਮੇਤ ਕੁੱਲ 21 ਸਕੂਲਾਂ ਨੇ ਭਾਗ ਲਿਆ। ਜਿਸ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦੀ ਜੈਸਮੀਨ, ਸਰਕਾਰੀ ਹਾਈ ਸਕੂਲ ਗੜ੍ਹ ਪਠਾਣਾ ਤੋਂ ਨਵਜੋਤ ਜੱਸਲ ਅਤੇ ਸਰਕਾਰੀ ਹਾਈ ਸਕੂਲ ਕੁੱਕੜ ਸੂਹਾ ਦੇ ਕੁਲਵਿੰਦਰ ਕੁਮਾਰ ਵੱਲੋਂ ਬਣਾਏ ਮਾਡਲਾਂ ਨੂੰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਐਲਾਨਿਆ ਗਿਆ।
ਉਨ੍ਹਾਂ ਕਿਹਾ ਕਿ ਇਨ੍ਹਾਂ ਜੇਤੂਆਂ ਨੂੰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਕੈਨੇਡੀਅਨ ਹਾਈ ਕਮਿਸ਼ਨ ਵੱਲੋਂ 6 ਜੂਨ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੁਲਵਿੰਦਰ ਸਿੰਘ ਸਰਾਏ, ਪਿ੍ਰੰਸੀਪਲ ਨਰਿੰਦਰ ਕੁਮਾਰ ਵਰਮਾ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਅਤੇ ਭਾਗ ਲੈਣ ਵਾਲੇ ਸਕੂਲਾਂ ਦੇ ਸਾਇੰਸ ਅਧਿਆਪਕ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਸਰਕਾਰੀ ਸਕੂਲ ਹਿਆਲਾ ਵਿਖੇ ਸਾਇੰਸ ਮੁਕਾਬਲੇ (ਵੈਲਥ ਆਊਟ ਆਫ਼ ਵੇਸਟ) ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ।