NEWS 02 ਧਾਰਮਿਕ ਪ੍ਰੀਖਿਆ ਵਿਚ ਅੱਵਲ ਰਹਿਣ ਵਾਲੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ ਸਨਮਾਨ

ਧਾਰਮਿਕ ਪ੍ਰੀਖਿਆ ਵਿਚ ਅੱਵਲ ਰਹਿਣ ਵਾਲੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ  ਦੇ ਵਿਦਿਆਰਥੀਆਂ ਦਾ ਸਨਮਾਨ
ਬੰਗਾ : 9 ਮਈ :- ( ) ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਵਰ੍ਹੇਵਾਰ ਧਾਰਮਿਕ ਪ੍ਰੀਖਿਆ ਵਿਚੋਂ ਅਵੱਲ ਸਥਾਨ ਹਾਸਲ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚੋਂ ਪੁਰਸਕਾਰ ਹਾਸਲ ਕਰ ਕੇ ਜਿੱਥੇ ਆਪਣਾ ਨਾਮ ਰੌਸ਼ਨ ਕੀਤਾ ਹੈ ਉੱਥੇ ਉਨ੍ਹਾਂ ਨੇ ਆਪਣੇ ਮਾਪਿਆਂ ਦਾ ਅਤੇ ਆਪਣੇ ਸਕੂਲ ਦਾ ਨਾਮ ਵੀ ਚਮਕਾਇਆ ਹੈ। ਸ. ਕਾਹਮਾ ਨੇ ਸ਼ਾਨਦਾਰ ਨਤੀਜਾ ਲਿਆਉਣ ਲਈ ਸਮੂਹ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਵੀ ਦਿੱਤੀ । ਇਸ ਮੌਕੇ ਸ. ਕਾਹਮਾ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਆਯੋਜਿਤ ਧਾਰਮਿਕ ਪ੍ਰੀਖਿਆ ਦੇ ਲੈਣ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ਅਤੇ ਸਮੂਹ ਸਕੂਲ ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਨਮਾਨ ਸਮਾਗਮ ਵਿਚ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਬੰਧਕ ਟਰੱਸਟ ਮੈਂਬਰ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚੋਂ ਏ ਬੀ ਸੀ ਵਰਗਾਂ ਵਿਚ ਅਵੱਲ ਦਰਜੇ ਵਿਚ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ।ਇਸ ਮੌਕੇ ਉਹਨਾਂ ਦਾ ਸਹਿਯੋਗ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ  ਢਾਹਾਂ ਕਲੇਰਾਂ ਨੇ ਦਿੱਤਾ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਇਸ ਸਾਲ ਵੀ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਦੇਣ ਦਾ ਐਲਾਨ ਕੀਤਾ।
ਵਿਦਿਆਰਥੀ ਦੇ ਸਨਮਾਨ ਸਮਾਗਮ ਮੌਕੇ ਵਿਚ ਸਰਵ ਸ੍ਰੀ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ , ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਬੰਧਕ ਸਕੱਤਰ, ਮੈਡਮ ਵਨੀਤਾ ਚੋਟ ਪ੍ਰਿੰਸੀਪਲ, ਸ. ਰੁਪਿੰਦਰਜੀਤ ਸਿੰਘ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਭਾਈ ਮਨਜੀਤ ਸਿੰਘ ਸੰਗੀਤ ਅਧਿਆਪਕ, ਮੈਡਮ ਪਰਮਜੀਤ ਕੌਰ, ਮੈਡਮ ਬਲਜੀਤ ਕੌਰ ਭੋਗਲ, ਸਮੂਹ ਸਕੂਲ ਸਟਾਫ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਮੈਡਮ ਅਮਰਜੀਤ ਕੌਰ ਨੇ ਸਟੇਜ ਸੰਚਾਲਨਾ ਕੀਤੀ।
ਫੋਟੋ ਕੈਪਸ਼ਨ : ਧਾਰਮਿਕ ਪ੍ਰੀਖਿਆ ਵਿਚ ਅਵੱਲ ਰਹਿਣ ਵਾਲੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਯਾਦਗਾਰੀ ਤਸਵੀਰ 


Virus-free. www.avast.com