ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਜੀ. ਐਨ. ਐਮ. (ਤੀਜਾ ਸਾਲ) ਦਾ ਨਤੀਜਾ 100%
ਬੰਗਾ : 7 ਜੂਨ () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜੀ ਐਨ ਐਮ (ਤੀਜਾ ਸਾਲ) ਕਲਾਸ ਦਾ ਫਾਈਨਲ ਨਤੀਜਾ 100% ਰਿਹਾ ਹੈ ਅਤੇ ਨਰਸਿੰਗ ਵਿਦਿਆਰਥਣ ਅਮਨਦੀਪ ਕੌਰ ਨੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ । ਇਹ ਜਾਣਕਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਨਰਸਿੰਗ ਵਿਦਿਆਰਥੀਆਂ ਵੱਲੋਂ ਆਪਣੇ ਕਾਲਜ ਦੀ ਸ਼ਾਨਾਮੱਤੀ ਰਿਵਾਇਤ ਨੂੰ ਕਾਇਮ ਰੱਖਦੇ ਹੋਏ ਇਸ ਸਾਲ ਵੀ ਜੀ. ਐਨ. ਐਮ. (ਤੀਜਾ ਸਾਲ) ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਸੁਦਾਗਰ ਸਿੰਘ ਪਿੰਡ ਗਹੂੰਣ ਪਹਿਲੇ ਸਥਾਨ 'ਤੇ ਰਹੀ ਹੈ ਅਤੇ ਰਮਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਪਿੰਡ ਜਾਫਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਤੀਜਾ ਸਥਾਨ ਰਾਜਵਿੰਦਰ ਕੌਰ ਪੁੱਤਰੀ ਮੱਖਣ ਸਿੰਘ ਪਿੰਡ ਚਾਹਲ ਖੁਰਦ ਅਤੇ ਸਿਮਰਨ ਪੁੱਤਰੀ ਸੁਖਵਿੰਦਰ ਕੁਮਾਰ ਪਿੰਡ ਸੰਧਵਾਂ ਨੇ ਪ੍ਰਾਪਤ ਕੀਤਾ ਹੈ । ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਵਿਦਿਆ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ ਅਤੇ ਨਰਸਿੰਗ ਵਿਦਿਆਰਥੀ ਪੜਾਈ ਤੋਂ ਇਲਾਵਾ ਵੱਖ ਵੱਖ ਧਾਰਮਿਕ, ਸਭਿਆਚਾਰਕ ਸਮਾਗਮਾਂ ਅਤੇ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ ਅੱਵਲ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕਰਦੇ ਹਨ। ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਵੱਲੋਂ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ।
ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦੇਣ ਮੌਕੇ ਕਾਲਜ ਪ੍ਰਬੰਧਕ ਟਰੱਸਟ ਦੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ , ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ, ਮੈਡਮ ਸੁਖਮਿੰਦਰ ਕੌਰ , ਮੈਡਮ ਜੋਤਸਨਾ ਕੁਮਾਰੀ, ਮੈਡਮ ਨੇਹਾ ਕੁਮਾਰੀ, ਮੈਡਮ ਰਜਨੀਤ ਕੌਰ, ਮੈਡਮ ਸਰੋਜ ਬਾਲਾ ਵੀ ਹਾਜ਼ਰ ਸਨ। ਵਰਨਣਯੋਗ ਹੈ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਾਰਲਟਨ ਯੂਨੀਵਰਸਿਟੀ ਉਟਾਵਾ ਕਨੈਡਾ ਨਾਲ ਵਿੱਦਿਅਕ ਸਾਂਝ ਹੈ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ (ਤੀਜਾ ਸਾਲ) ਵਿਚ ਅੱਵਲ ਰਹੇ ਵਿਦਿਆਰਥੀ