ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਬੈਂਕ ਦਾ 115 ਸਥਾਪਨਾ ਦਿਵਸ ਮਨਾਇਆ ਗਿਆ
ਬੰਗਾ: 24 ਜੂਨ :- ( ) ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵਿਖੇ ਅੱਜ ਬੈਂਕ ਦਾ 115ਵਾਂ ਸਥਾਪਨਾ ਦਿਵਸ ਮਨਾਇਆ ਗਿਆ । ਸੀਨੀਅਰ ਮੈਨੇਜਰ ਸ੍ਰੀ ਪ੍ਰਸ਼ੋਤਮ ਬੰਗਾ ਨੇ ਬੈਂਕ ਦੀ ਸਥਾਪਨਾ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਨੂੰ 1908 ਵਿਚ ਭਾਈ ਵੀਰ ਸਿੰਘ ਜੀ, ਸਰ ਸੁੰਦਰ ਸਿੰਘ ਮਜੀਠੀਆ ਅਤੇ ਸ. ਤਰਲੋਚਨ ਸਿੰਘ ਜੀ ਨੇ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ। ਪੰਜਾਬ ਐਂਡ ਸਿੰਧ ਬੈਂਕ ਬਰਾਂਚ ਢਾਹਾਂ ਕਲੇਰਾਂ ਵੱਲੋਂ ਆਪਣੇ ਗਾਹਕਾਂ ਵਧੀਆ ਬੈਂਕਿੰਗ ਸਹੂਲਤਾਂ ਦਿੱਤੀਆਂ ਜਾ ਰਹੀਆਂ ਇਸ ਕਰ ਕੇ ਹੀ ਬੈਂਕ ਦਾ ਕਾਰੋਬਾਰ ਹਰ ਸਾਲ ਵੱਧ ਰਿਹਾ ਹੈ। ਇਸ ਮੌਕੇ ਸ੍ਰੀ ਬੰਗਾ ਨੇ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਬੈਂਕ ਦੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਸਮੂਹ ਇਲਾਕਾ ਨਿਵਾਸੀਆਂ ਨੂੰ ਬੈਂਕ ਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਅਪੀਲ ਕੀਤੀ । ਅੱਜ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾ ਕਲੇਰਾਂ ਦੇ 115ਵੇਂ ਸਥਾਪਨਾ ਦਿਵਸ ਦੀਆਂ ਸ੍ਰੀ ਪ੍ਰਸ਼ੋਤਮ ਬੰਗਾ ਸੀਨੀਅਰ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ, ਸ੍ਰੀ ਰਾਜਵੀਰ ਸਿੰਘ ਬੈਂਕ ਅਫਸਰ, ਸ੍ਰੀ ਮਨਿੰਦਰ ਪਾਲ ਬੈਂਕ ਅਫਸਰ, ਸ੍ਰੀ ਭਾਰਤ ਰਤਨ ਕੈਸ਼ੀਅਰ ਅਤੇ ਸਮੂਹ ਬੈਂਕ ਮੁਲਾਜ਼ਮਾਂ ਨੂੰ ਵਧਾਈਆਂ ਦਿੱਤੀਆਂ ਅਤੇ ਬੈਂਕ ਵੱਲੋਂ ਲੋਕਾਂ ਦਿੱਤੀਆਂ ਜਾਂਦੀਆਂ ਵਧੀਆ ਬੈਂਕਿੰਗ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਵਰਿੰਦਰ ਸਿੰਘ ਬਰਾੜ ਐੱਚ ਆਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਤਪਤਾਲ ਢਾਹਾਂ ਕਲੇਰਾਂ, ਡਾ. ਜਸਦੀਪ ਸਿੰਘ ਸੈਣੀ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਸੁਖਮਿੰਦਰ ਕੌਰ, ਸ੍ਰੀ ਸੰਜੇ ਕੁਮਾਰ, ਸ. ਕਮਲਜੀਤ ਸਿੰਘ ਕੁਲਥਮ, ਸ. ਰਣਜੀਤ ਸਿੰਘ ਮਾਨ, ਸ. ਪ੍ਰੇਮ ਪ੍ਰਕਾਸ਼ ਸਿੰਘ, ਸ. ਕਮਲਜੀਤ ਸਿੰਘ ਝੰਡੇਰਾਂ, ਸ. ਜਸਵੰਤ ਸਿੰਘ, ਸ੍ਰੀ ਡੋਗਰ ਰਾਮ ਮਜਾਰੀ ਤੇ ਹੋਰ ਪਤਵੰਤੇ ਬੈਂਕ ਦੇ ਸਥਾਪਨਾ ਦਿਵਸ ਵਧਾਈਆਂ ਦੇਣ ਪੁੱਜੇ ਸਨ। ਸਥਾਪਨਾ ਦਿਵਸ ਦੀ ਖੁਸ਼ੀ ਵਿਚ ਬੈਂਕ ਸਟਾਫ ਵੱਲੋਂ ਮਿਠਾਈਆਂ ਵੀ ਵੰਡੀਆਂ ਗਈਆਂ।
ਫੋਟੋ ਕੈਪਸ਼ਨ : ਪੰਜਾਬ ਐਂਡ ਸਿੰਧ ਬੈਂਕ ਢਾਹਾ ਕਲੇਰਾਂ ਵੱਲੋਂ ਦਾ 115 ਸਥਾਪਨਾ ਦਿਵਸ ਮਨਾਉਣ ਮੌਕੇ ਇਕੱਤਰ ਪਤਵੰਤੇ