ਨਵਾਂਸ਼ਹਿਰ 11 ਜੂਨ : ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜੌਗਰਫ਼ੀ ਲੈਕਚਰਾਰਾਂ ਦੀ ਘਾਟ ਨੂੰ ਪੂਰਾ ਕਰਨ, ਖਾਲੀ ਤੇ ਮੰਨਜ਼ੂਰਸ਼ੁਦਾ ਆਸਾਮੀਆਂ ਨੂੰ ਈ-ਪੰਜਾਬ ਪੋਰਟਲ, ਸਕੂਲ ਲਾੱਗਇਨ ਆਈ.ਡੀ ਵਿੱਚ ਦਰਸਾਉਣ, ਖਾਲੀ 130 ਆਸਾਮੀਆਂ ਨੂੰ ਤਰੱਕੀ ਤੇ ਸਿੱਧੀ ਭਰਤੀ ਰਾਹੀਂ ਭਰਨ, ਪੰਜਾਬ ਸਰਕਾਰ ਦੇ ਅਗਸਤ 2018 ਦੇ ਗਜ਼ਟ ਨੋਟੀਫਿਕੇਸ਼ਨ ਤੇ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਮਿਤੀ 28-03-2011 ਦੇ ਫੈਸਲੇ ਨੂੰ ਲਾਗੂ ਕਰਨ, ਪੁਰਾਣੇ ਅਤੇ ਨਵੇਂ 117 ਬਣਾਏ ਜਾ ਰਹੇ ਹਰ ਇੱਕ ਸਮਾਰਟ ਸਕੂਲ ਵਿੱਚ ਭੂਗੋਲ (ਜੌਗਰਫ਼ੀ) ਵਿਸ਼ੇ ਦੀ ਆਸਾਮੀ ਦੇਣ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਸ਼੍ਰੇਣੀ ਦੇ ਭੂਗੋਲ ਵਿਸ਼ੇ ਦਾ ਪੇਪਰ ਪਾਠਕ੍ਰਮ/ਪੈਟਰਨ ਅਨੁਸਾਰ ਨਾ ਹੋਣ ਦੇ ਮੁੱਦਿਆਂ ਨੂੰ ਲੈ ਕੇ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਜੱਥੇਬੰਦੀ ਦੇ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਹਲਕਾ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਦੀ ਰਹਿਨੁਮਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ।
ਵਫ਼ਦ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਵਰਤਮਾਨ ਸਮੇਂ ਪੰਜਾਬ ਦੇ ਕੁੱਲ 2000 ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰਾਂ ਦੀਆਂ ਕੁੱਲ 13252 ਮੰਨਜ਼ੂਰਸ਼ੁਦਾ ਆਸਾਮੀਆਂ ਵਿੱਚੋਂ ਭੂਗੋਲ ਵਿਸ਼ੇ ਦੀਆਂ ਕੇਵਲ 357 ਆਸਾਮੀਆਂ ਹੀ ਮੰਨਜ਼ੂਰ ਹਨ ਅਤੇ ਇਸ ਵਿੱਚੋਂ ਖਾਲੀ ਪਈਆ 130 ਆਸਾਮੀਆਂ ਨੂੰ ਅਧਿਆਪਕਾਂ ਦੀ ਸਕਰੂਟਨਿੰਗ ਹੋਣ ਦੇ ਬਾਵਜੂਦ ਵੀ ਨਹੀਂ ਭਰਿਆ ਜਾ ਰਿਹਾ ਅਤੇ ਲਗਭਗ 1800 ਸਕੂਲਾਂ ਦੇ ਵਿਦਿਆਰਥੀ ਇਸ ਵਿਸ਼ੇ ਦੇ ਗਿਆਨ ਤੋਂ ਵਾਂਝੇ ਹਨ। ਜੌਗਰਫ਼ੀ ਵਿਸ਼ੇ ਦੀ ਤੁਲਨਾ ਵਿੱਚ ਇਤਿਹਾਸ ਦੀਆਂ 1448, ਰਾਜਨੀਤੀ ਸ਼ਾਸ਼ਤਰ ਦੀਆਂ 1425 ਅਤੇ ਅਰਥ-ਸ਼ਾਸ਼ਤਰ ਦੀਆਂ 1193 ਆਸਾਮੀਆਂ ਹਨ। ਮੀਟਿੰਗ ਵਿੱਚ ਉਹਨਾਂ ਨੂੰ ਇਹ ਵੀ ਦੱਸਿਆ ਕਿ ਪੰਜਾਬ ਦੇ ਮੁਕਾਬਲੇ ਹਰਿਆਣਾ, ਦਿੱਲੀ, ਹਿਮਾਚਲ ਅਤੇ ਰਾਜਸਥਾਨ ਦੇ ਲਗਭਗ ਹਰ ਇੱਕ ਸੈਕੰਡਰੀ ਸਕੂਲ ਵਿੱਚ ਜੌਗਰਫ਼ੀ ਲੈਕਚਰਾਰ ਦੀ ਆਸਾਮੀ ਮੰਨਜ਼ੂਰ ਹੈ, ਹਰਿਆਣਾ ਨੇ ਤਾਂ ਜੂਨ 2012 ਵਿੱਚ 710 ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਿਆ ਤੇ ਇਸੇ ਤਰ੍ਹਾਂ ਰਾਜਸਥਾਨ ਸਰਕਾਰ ਨੇ ਅਪ੍ਰੈਲ 2022 ਵਿੱਚ 793 ਆਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਕਿਉਂਕਿ ਉਹਨਾਂ ਨੂੰ ਇਸ ਵਿਸ਼ੇ ਦੀ ਮਹੱਤਤਾ ਦਾ ਗਿਆਨ ਹੈ। ਜਦੋਂ ਕਿ ਪੰਜਾਬ ਵਿੱਚ ਇਸ ਤਰ੍ਹਾਂ ਨਹੀਂ। ਜੱਥੇਬੰਦੀ ਨੇ ਸਿੱਖਿਆ ਮੰਤਰੀ ਦੇ ਇਹ ਵੀ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਬੋਰਡ ਵੱਲੋਂ 12ਵੀਂ ਸ਼੍ਰੇਣੀ ਦੇ ਭੂਗੋਲ ਵਿਸ਼ੇ ਦੇ ਪੇਪਰ ਦੇ ਕੁੱਲ 40 ਅੰਕਾਂ ਵਿੱਚੋਂ 15 ਅੰਕਾਂ ਦੇ ਪ੍ਰਸ਼ਨ ਨਿਰਧਾਰਿਤ ਪਾਠਕ੍ਰਮ/ਪੈਟਰਨ ਅਨੁਸਾਰ ਨਹੀਂ ਪੁੱਛੇ ਗਏ। ਵਿਦਿਆਰਥੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਕੇ ਉਹਨਾਂ ਦੇ ਭਵਿੱਖ ਦਾ ਖਿਆਲ ਰੱਖਿਆ ਜਾਵੇ।
ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਉਪਰੰਤ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਹਾਜਰੀ ਵਿੱਚ ਉਕਤ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਜੌਗਰਫ਼ੀ ਮੇਰਾ ਵੀ ਮਨਭਾਉਂਦਾ ਵਿਸ਼ਾ ਹੈ। ਵਫ਼ਦ ਵਿੱਚ ਸ਼੍ਰੀ ਸੁੱਖੀ ਤੋਂ ਇਲਾਵਾ ਦਿਲਬਾਗ਼ ਸਿੰਘ ਲਾਪਰਾਂ, ਅਨਿੱਲ ਬਹਿਲ, ਗੁਰਵਿੰਦਰ ਸਿੰਘ, ਤੇਜਵੀਰ ਸਿੰਘ, ਜਸਵਿੰਦਰ ਸਿੰਘ, ਸ਼ੰਕਰ ਲਾਲ, ਮੈਡਮ ਪ੍ਰੋਮਿਲਾ, ਹਰਜੋਤ ਸਿੰਘ ਬਰਾੜ ਆਦਿ ਸ਼ਾਮਿਲ ਸਨ।