ਡੇਅਰੀ ਸਿਖਲਾਈ ਕੋਰਸ 20 ਜੂਨ ਤੋਂ - ਫ਼ਾਰਮ ਭਰਨ ਦੀ ਆਖਰੀ ਮਿਤੀ 17 ਜੂਨ

ਨਵਾਂਸ਼ਹਿਰ, 7 ਜੂਨ :- ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ  ਆਫਲਾਈਨ ਡੇਅਰੀ  ਸਿਖਲਾਈ ਦੇਣ ਲਈ 20 ਜੂਨ 2022 ਤੋਂ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫਸਰ, ਸ਼ਹੀਦ ਭਗਤ ਸਿੰਘ ਨਗਰ, ਹਰਵਿੰਦਰ ਸਿੰਘ  ਨੇ  ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦਧਾਰੂ ਪਸ਼ੂਆਂ ਦੀ ਖ੍ਰੀਦ ਤੋਂ ਲੈ ਕੇ  ਰੱਖ-ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ-19 ਦੀ ਮਹਾਂਮਾਰੀ ਦੇ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਆਫਲਾਈਨ ਡੇਅਰੀ ਸਿਖਲਾਈ  ਕੋਰਸ ਸ਼ੁਰੂ ਕੀਤੇ ਗਏ ਹਨ । ਉਨ੍ਹਾਂ ਨੇ ਸਮੂਹ ਦੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਓ। ਲੋੜੀਂਦੇ ਕਾਗਜਾਤ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ, ਅਨਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਮਿਤੀ 17 ਜੂਨ, 2022 ਤੱਕ ਆਪਣੇ ਫਾਰਮ ਭਰਵਾਉਣ ਲਈ ਦਫਤਰ ਡੇਅਰੀ ਵਿਕਾਸ ਅਫਸਰ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ ਮਹਾਲੋਂ (ਸੰਪਰਕ ਨੰਬਰ 01823-225050) ਵਿਖੇ ਸੰਪਰਕ ਕਰ ਸਕਦੇ ਹਨ।