ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਡਾਇਰੈਕਟਰ ਅਤੇ
ਸਾਬਕਾ ਵਾਈਸ ਚਾਂਸਲਰ ਡਾ. ਐਸ ਐਸ ਗਿੱਲ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਬੰਗਾ : 1 ਜੂਨ :- ( ) ''ਨਵੇਂ ਮੈਡੀਕਲ ਕਾਲਜ ਬਣਾ ਕੇ ਦੇਸ਼ ਵਿਚ ਡਾਕਟਰਾਂ ਦੀ ਕਮੀ ਪੂਰੀ ਕਰਨ ਦਾ ਭਰੋਸਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦਿਵਾਇਆ ਹੈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ ਵਾਸੀਆਂ ਲਈ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਦ੍ਰਿੜ੍ਹ ਹੈ'', ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਐਸ ਐਸ ਗਿੱਲ ਡਾਇਰੈਕਟਰ ਹੈਲਥ ਅਤੇ ਐਜ਼ੂਕੇਸ਼ਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਸਾਬਕਾ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਨੇ ਕਰਦੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਪਿਛਲੇ ਦਿਨੀ ਹੋਈ ਹੋਈ ਵਿਸ਼ੇਸ਼ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਜੀ ਨੇ ਇਹ ਜਾਣਕਾਰੀ ਦਿੱਤੀ । ਸ. ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਦੇਸ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਤੌਰ ਦਿੱਲੀ ਆਪਣੇ ਨਿਵਾਸ ਅਸਥਾਨ ਤੇ ਮਿਲਣ ਲਈ ਸੱਦਾ ਪੱਤਰ ਭੇਜਿਆ ਸੀ । ਇਸ ਮੌਕੇ ਸ੍ਰੀ ਮੋਦੀ ਨਾਲ ਹੋਈ ਮੁਲਾਕਾਤ ਵਿਚ ਦੇਸ ਵਿਚ ਮੈਡੀਕਲ ਵਿੱਦਿਅਕ ਅਤੇ ਸਿਹਤ ਸੇਵਾਵਾਂ ਬਾਰੇ ਦੇ ਮੁੱਦੇ 'ਤੇ ਗੱਲਬਾਤ ਹੋਈ । ਜਿਸ ਵਿਚ ਡਾ. ਐਸ ਐਸ ਗਿੱਲ ਨੇ ਭਾਰਤ ਵਿਚ ਡਾਕਟਰਾਂ ਦੀ ਵੱਡੀ ਕਮੀ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਕਮੀ ਦੇ ਮੁੱਖ ਕਾਰਨਾਂ ਵਿਚੋਂ ਵੱਡਾ ਕਾਰਨ ਦੇਸ ਵਿਚ ਘੱਟ ਮੈਡੀਕਲ ਕਾਲਜ ਅਤੇ ਵੱਡੀਆਂ ਫੀਸਾਂ ਹੋਣ ਹੈ ਜਿਸ ਕਰ ਕੇ ਦੇਸ ਦੇ ਮੈਡੀਕਲ ਵਿਦਿਆਰਥੀ ਵਿਦੇਸ਼ਾਂ ਵਿਚ ਘੱਟ ਖਰਚੇ ਵਿਚ ਡਾਕਟਰੀ ਦੀ ਪੜ੍ਹਨ ਕਰਨ ਚਲੇ ਜਾਂਦੇ ਹਨ ਅਤੇ ਬਹੁਤੇ ਵਿਦੇਸ਼ਾਂ ਵਿਚ ਪੱਕੇ ਹੋ ਜਾਂਦੇ ਹਨ। ਡਾ. ਐਸ ਐਸ ਗਿੱਲ ਨੇ ਕਿਹਾ ਕਿ ਜੇ ਭਾਰਤ ਵਿਚ ਵੱਧ ਮੈਡੀਕਲ ਕਾਲਜ ਹੋਣਗੇ ਤਾਂ ਡਾਕਟਰੀ ਦੀ ਪੜ੍ਹਾਈ ਵੀ ਸਸਤੀ ਹੋਵੇਗੀ ਅਤੇ ਦੇਸ ਦਾ ਵਿਦਿਆਰਥੀ ਦੇਸ ਵਿਚ ਹੀ ਆਪਣੀ ਮੈਡੀਕਲ ਸਿੱਖਿਆ ਪ੍ਰਾਪਤ ਕਰਕੇ ਦੇਸ ਦੇ ਲੋਕਾਂ ਦੀ ਵਧੀਆ ਸੇਵਾ ਕਰ ਸਕੇਗਾ। ਇਸ ਮੌਕੇ ਡਾ. ਗਿੱਲ ਨੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇ ਧਿਆਨ ਵਿਚ ਲਿਆਂਦਾ ਕਿ ਕਿਵੇਂ ਡਾਕਟਰੀ ਦੀ ਪੜ੍ਹਾਈ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਨਾਲ ਜੋੜ ਕੇ ਸਸਤੀ ਕੀਤੀ ਜਾ ਸਕਦੀ ਹੈ ।
ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ ਵਿਚ ਨਵੇਂ ਮੈਡੀਕਲ ਕਾਲਜ ਬਣਾ ਕੇ ਮੈਡੀਕਲ ਸਿੱਖਿਆ ਨੂੰ ਸਸਤੀ ਕੀਤਾ ਜਾਵੇਗਾ।ਇਸ ਨਾਲ ਦੇਸ ਦੇ ਭਵਿੱਖ ਨੌਜਵਾਨ ਆਪਣੇ ਦੇਸ ਵਿਚ ਹੀ ਐਮ. ਬੀ. ਬੀ. ਐਸ. ਅਤੇ ਉੱਚ ਮੈਡੀਕਲ ਵਿੱਦਿਆ ਪ੍ਰਾਪਤ ਕਰਕੇ ਦੇਸ਼ ਵਾਸੀਆਂ ਦੀ ਸਿਹਤ ਦੀ ਸੇਵਾ ਸੰਭਾਲ ਕਰਨਗੇ, ਇਸ ਨਾਲ ਦੇਸ਼ ਵਿਚ ਵਧੀਆ ਮੈਡੀਕਲ ਸੇਵਾਵਾਂ ਵੀ ਮੁਹੱਈਆ ਹੋਣਗੀਆਂ।ਇਸ ਮੌਕੇ ਸ੍ਰੀ ਮੋਦੀ ਨੇ ਇਹ ਵੀ ਭਰੋਸਾ ਦਿਵਾਇਆ ਕਿ ਪਾਲਿਸੀ ਬਣਾਉਣ ਸਮੇਂ ਕੇਂਦਰ ਸਰਕਾਰ ਦੇ ਨੁਮਾਇੰਦੇ ਡਾ. ਗਿੱਲ ਨਾਲ ਸੰਪਰਕ ਰੱਖਣਗੇ। ਸ੍ਰੀ ਮੋਦੀ ਨੇ ਡਾ. ਗਿੱਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜੋ ਵੀ ਪਲੈਨ ਪੰਜਾਬ ਵਾਸੀਆਂ ਲਈ ਲੈ ਕੇ ਆਵੇਗੀ, ਕੇਂਦਰ ਸਰਕਾਰ ਪੰਜਾਬ ਵਾਸੀਆਂ ਦੀ ਭਲਾਈ ਲਈ ਉਸ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਡਾ ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਸਾਰੀ ਗੱਲਬਾਤ ਬੜੇ ਧਿਆਨ ਨਾਲ ਸੁਣੀ ਅਤੇ ਦੇਸ ਵਾਸੀਆਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਧੀਆ ਸਿਹਤ ਸੇਵਾਵਾਂ ਦੀਆਂ ਪਾਲਿਸੀਆਂ ਬਣਾਉਣ ਦਾ ਵੀ ਭਰੋਸਾ ਦਿਵਾਇਆ ਅਤੇ ਡਾ. ਗਿੱਲ ਦਾ ਉਨ੍ਹਾਂ ਨੂੰ ਮਿਲਣ ਲਈ ਦਿੱਲੀ ਆਉਣ ਲਈ ਧੰਨਵਾਦ ਵੀ ਕੀਤਾ ।
ਫੋਟੋ ਕੈਪਸ਼ਨ : ਡਾ. ਐਸ ਐਸ ਗਿੱਲ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ