ਏ ਡੀ ਸੀ ਰਾਜੀਵ ਵਰਮਾ ਨੇ ਠੋਸ ਕੂੜਾ ਪ੍ਰਬੰਧਨ ਵਾਲੀ ਥਾਂ ਅਤੇ ਐਸ ਟੀ ਪੀ ਦਾ ਨਿਰੀਖਣ ਕੀਤਾ

ਨਵਾਂਸ਼ਹਿਰ, 5 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਕੁਮਾਰ ਵਰਮਾ ਨੇ ਨਵਾਂਸ਼ਹਿਰ ਨਗਰ ਕੌਂਸਲ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਗੁੱਜਰਪੁਰ ਅਤੇ ਮੂਸਾਪੁਰ ਵਿੱਚ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਠੋਸ ਕੂੜਾ ਪ੍ਰਬੰਧਨ ਥਾਂ ਦਾ ਨਿਰੀਖਣ ਕੀਤਾ।     ਸ਼੍ਰੀ ਵਰਮਾ ਨੇ ਅਧਿਕਾਰੀਆਂ ਨੂੰ ਕੂੜਾ ਪ੍ਰਬੰਧਨ ਵਾਲੀ ਥਾਂ ਨੂੰ ਸਾਫ਼ ਕਰਨ ਲਈ ਲੋੜੀਂਦੀ ਮਸ਼ੀਨਰੀ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਉੱਥੇ ਬਾਇਓਰੇਮੀਡੀਏਸ਼ਨ ਪ੍ਰੋਜੈਕਟ ਨੂੰ ਜਲਦੀ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਥਾਂ ਦੇ ਚਾਰੇ ਪਾਸੇ ਵੱਡੇ ਪੱਧਰ 'ਤੇ ਪੌਦੇ ਲਗਾਉਣ ਲਈ ਵੀ ਕਿਹਾ ਤਾਂ ਜੋ ਇਸ ਜਗ੍ਹਾ ਨੂੰ ਸੁੰਦਰ ਬਣਾਇਆ ਜਾ ਸਕੇ।  ਏ.ਡੀ.ਸੀ. ਨੇ ਕੰਪੋਸਟ ਪਿਟਸ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕੂੜੇ ਦੀ ਢੁਕਵੀਂ ਵੰਡ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।   ਇਸ ਤੋਂ ਇਲਾਵਾ ਸ਼੍ਰੀ ਵਰਮਾ ਨੇ ਪਿੰਡ ਗੁਜਰਪੁਰ ਵਿੱਚ ਐਸ.ਟੀ.ਪੀ ਪਲਾਂਟ ਦੇ ਕੰਮਕਾਜ ਦੀ ਵੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਸੋਧੇ ਹੋਏ ਪਾਣੀ ਦੀ ਸਿੰਚਾਈ ਲਈ ਵਰਤੋਂ ਕਰਨ ਲਈ ਜਾਗਰੂਕ ਕਰਨ ਜਿਸ ਨਾਲ ਉਨ੍ਹਾਂ ਦੀ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ।  ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਿੱਚ ਬੂਟਿਆਂ ਨੂੰ ਪਾਣੀ ਦੇਣ ਲਈ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਯਕੀਨੀ ਬਣਾਉਣ ਅਤੇ ਇਸ ਨਾਲ ਫਾਇਰ ਬ੍ਰਿਗੇਡ ਟੈਂਕਰ ਭਰਨ ਲਈ ਵੀ ਕਿਹਾ।
  ਏ.ਡੀ.ਸੀ. ਨੇ ਕਿਹਾ ਕਿ ਐਸ.ਟੀ.ਪੀ ਅਤੇ ਬਾਇਓ-ਰੇਮੀਡੀਏਸ਼ਨ ਪ੍ਰੋਜੈਕਟ ਦੇ ਕੰਮਕਾਜ 'ਤੇ ਤਿੱਖੀ ਨਜ਼ਰ ਰੱਖਣ ਲਈ ਅਗਲੇ ਦਿਨਾਂ ਵਿੱਚ ਅਚਨਚੇਤ ਨਿਰੀਖਣ ਕੀਤਾ ਜਾਵੇਗਾ।