ਪਿੰਡ ਮੀਰਪੁਰ ਜੱਟਾਂ ਤੋਂ ਨੌਜਵਾਨ ਸਭਾ ਅਤੇ ਗੁਰਦੁਆਰਾ ਕਮੇਟੀ ਵੱਲੋਂ ਸਾਂਝੇ ਤੌਰ ਤੇ ਸੰਗਤਾਂ ਲਈ ਲਗਾਈ ਛਬੀਲ

ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਣ ਉਪਰੰਤ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ  ਸਤਨਾਮ ਸਿੰਘ ਜਲਵਾਹਾ ਨੇ ਛਬੀਲ ਦੀ ਆਰੰਭਤਾ ਕਰਵਾਈ

ਨਵਾਂਸ਼ਹਿਰ 11 ਜੂਨ :-  ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਮੀਰਪੁਰ ਜੱਟਾਂ ਤੋਂ ਨੌਜਵਾਨ ਸਭਾ ਅਤੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ਤੇ ਬਲਾਚੌਰ ਮੇਨ ਹਾਈਵੇਅ ਉੱਤੇ ਮੈਕਡੋਨਲ ਹੋਟਲ ਲਾਗੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ ਅਤੇ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਣ ਉਪਰੰਤ ਛਬੀਲ ਦੀ ਆਰੰਭਤਾ ਕਰਵਾਈ ਗਈ। ਇਸ ਮੌਕੇ ਪਿੰਡ ਮੀਰਪੁਰ ਜੱਟਾਂ ਦੇ ਸਮੂਹ ਨੌਜਵਾਨਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਜਲਵਾਹਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਉੱਤੇ ਛਬੀਲ ਵਿੱਚ ਹਾਜ਼ਰੀ ਭਰਨ ਅਤੇ ਨੌਜਵਾਨ ਸਾਥੀਆਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚਣ ਉੱਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।  ਇਸ ਮੌਕੇ ਜਲਵਾਹਾ ਨੇ ਸਮੂਹ ਨੌਜਵਾਨਾਂ ਤੇ ਸਮੂਹ ਪਿੰਡ ਵਾਸੀਆਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਮੀਰਪੁਰ ਜੱਟਾਂ ਦੇ ਨੌਜਵਾਨਾਂ ਵੱਲੋਂ ਮੇਨ ਹਾਈਵੇਅ ਉੱਤੇ ਲਗਾਈ ਠੰਢੇ ਮਿੱਠੇ ਜਲ ਦੀ ਸੇਵਾ ਜਿੱਥੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਉੱਥੇ ਹੀ ਇਸ ਕੜਕਦੀ ਧੁੱਪ ਵਿਚ ਸਫ਼ਰ ਕਰਨ ਵਾਲੇ ਹਜ਼ਾਰਾਂ ਰਾਹਗੀਰਾਂ ਨੂੰ ਠੰਢੇ ਮਿੱਠੇ ਜਲ ਦੀ ਸੇਵਾ ਨਾਲ ਵੱਡੀ ਰਾਹਤ ਵੀ
ਦਿੱਤੀ ਗਈ ਹੈ ਅਤੇ ਲੋਕਾਂ ਦੀ ਪਿਆਸ ਬੁਝਾਉਣ ਲਈ ਸਾਰੇ ਨਗਰ ਵੱਲੋਂ ਬਹੁਤ ਚੰਗਾ ਕਾਰਜ ਵੀ ਕੀਤਾ ਗਿਆ ਹੈ। ਇਸ ਮੌਕੇ ਜਲਵਾਹਾ ਨੇ ਸਾਰੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਨੌਜਵਾਨਾਂ ਨੂੰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਪਿੰਡ ਪਿੰਡ ਠੋਸ ਉਪਰਾਲੇ ਆਰੰਭ ਕਰਨ ਲਈ ਵੀ ਵਿਸ਼ੇਸ਼ ਤੌਰ ਤੇ ਅਪੀਲ ਕੀਤੀ। ਇਸ ਮੌਕੇ ਜਲਵਾਹਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਹਰੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਪਾਣੀ ਹਵਾ ਅਤੇ ਧਰਤੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਆਪਾਂ ਸਾਰਿਆਂ ਰਲ ਮਿਲ ਕੇ ਠੋਸ ਉਪਰਾਲੇ ਕਰ ਸਕੀਏ। ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਜਲਵਾਹਾ ਨੇ ਸਾਰੇ ਨੌਜਵਾਨਾਂ ਨੂੰ ਇਸ ਨੇਕ ਕਾਰਜ ਲਈ ਵੱਧ ਚੜਕੇ ਸਾਥ ਦੇਣ ਲਈ ਅਤੇ ਨਵੇਂ ਪੌਦੇ ਲਾਉਣ ਲਈ ਆਰੰਭੀ ਮੁਹਿੰਮ ਲਈ ਤਿਆਰ ਰਹਿਣ ਦੀ ਅਪੀਲ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਸਰਕਲ ਪ੍ਰਧਾਨ ਗੁਰਦੇਵ ਸਿੰਘ ਮੀਰਪੁਰੀ, ਨੌਜਵਾਨ ਆਗੂ ਗਗਨ ਮੀਰਪੁਰੀ, ਬੁਟਲਰ ਗੌਰੀ,  ਸੈਫ਼ੀ, ਮੱਖਣ,  ਸੋਨੂੰ, ਕਰਨ, ਜੱਸਾ ਅਟਾਲਾਂ, ਲੱਕੀ, ਮੈਕੀ, ਰਾਣਾ, ਹੈਰੀ, ਦੀਪਾ ਮੀਰਪੁਰ ਅਤੇ ਅਨੇਕਾਂ ਨੌਜਵਾਨ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।