ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ
ਬੰਗਾ : 8 ਜੂਨ :() ਯੁੱਗੋ ਯੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਅੱਜ ਸਵੇਰੇ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਮੂਹ ਸੰਗਤਾਂ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ । ਉਪਰੰਤ ਸ਼ਹੀਦੀ ਗੁਰਮਤਿ ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਲਿਆਂ ਨੇ ਗੁਰਬਾਣੀ ਕੀਰਤਨ ਨਾਲ ਕੀਤਾ।
ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਦਵਿੰਦਰ ਸਿੰਘ ਫਿਲੌਰ ਵਾਲਿਆਂ ਨੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਦੇ ਗੁਰਇਤਿਹਾਸ ਬਾਰੇ ਅਤੇ ਗੁਰੂ ਸਾਹਿਬ ਜੀ ਦੇ ਬਚਪਨ ਤੋਂ ਲੈ ਕੇ ਸ਼ਹੀਦ ਹੋਣ ਤੱਕ ਦੇ ਜੀਵਨ ਬਿਰਤਾਂਤ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ । ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ ਅਤੇ ਗੁਰੂ ਸਾਹਿਬ ਦੇ ਦਰਸਾਏ ਸੇਵਾ ਅਤੇ ਸਿਮਰਨ ਦੇ ਰਾਹ ਚੱਲਦੇ ਹੋਏ ਸੰਗਤਾਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਲਈ ਜਾਗਰੂਕ ਕੀਤਾ। ਉਨ੍ਹਾਂ ਨੇ ਸ਼ਹੀਦੀ ਗੁਰਮਤਿ ਸਮਾਗਮ ਦੀਆਂ ਸਾਰੀਆਂ ਸੇਵਾਵਾਂ ਕਰਨ ਵਾਲੇ ਗੁਰੂ ਘਰ ਦੇ ਸੇਵਕਾਂ ਅਮਰੀਕਾ ਨਿਵਾਸੀ ਨਵਿੰਦਰ ਸਿੰਘ ਢਿੱਲੋਂ ਸਪੁੱਤਰ ਰੁਪਿੰਦਰ ਸਿੰਘ ਢਿੱਲੋਂ ਤੇ ਬੀਬੀ ਗਗਨਦੀਪ ਕੌਰ ਢਿੱਲੋਂ (ਪੋਤਰਾ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਤੇ ਬੀਬੀ ਪ੍ਰੀਤਮ ਕੌਰ ਢਿੱਲੋਂ) ਦਾ ਧੰਨਵਾਦ ਕਰਦੇ ਹੋਏ ਸਮੂਹ ਢਿੱਲੋਂ ਪਰਿਵਾਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ , ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਗੁਰਦੀਪ ਸਿੰਘ ਢਾਹਾਂ, ਪ੍ਰੋ: ਗੁਰਬਖ਼ਸ਼ ਸਿੰਘ ਬੀਜਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ, ਬੀਬੀ ਪ੍ਰੀਤਮ ਕੌਰ ਢਿੱਲੋਂ, ਬੀਬੀ ਬਲਜਿੰਦਰ ਕੌਰ ਸੋਢੀ, ਬੀਬੀ ਰਮਿੰਦਰ ਕੌਰ, ਬੀਬੀ ਗਗਨਦੀਪ ਕੌਰ ਸੁਪਤਨੀ ਰੁਪਿੰਦਰ ਸਿੰਘ ਢਿੱਲੋਂ ਯੂ ਐਸ ਏ, ਨਵਿੰਦਰ ਸਿੰਘ ਢਿੱਲੋਂ ਯੂ ਐਸ ਏ, ਮਲਿੰਦਰ ਕੌਰ ਯੂ ਐਸ ਏ, ਨਵਦੀਪ ਸਿੰਘ ਘੁੰਮਣ ਯੂ. ਐਸ. ਏ., ਅਮਨਦੀਪ ਸਿੰਘ ਫਗਵਾੜਾ, ਵਰਿੰਦਰ ਸਿੰਘ ਬਰਾੜ ਐਚ. ਆਰ. ਐਡਿਮਨ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੂਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਖਮਿੰਦਰ ਕੌਰ, ਮੈਡਮ ਜਗਜੀਤ ਕੌਰ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਸੁਰਜੀਤ ਸਿੰਘ ਜਗਤ ਪੁਰ, ਓਮ ਬਹਾਦਰ ਵਿਸ਼ਵਕਰਮਾ ਅਤੇ ਟਰੱਸਟ ਅਧੀਨ ਚੱਲਦੇ ਵੱਖ ਵੱਖ ਅਦਾਰਿਆਂ ਦਾ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਪਤਵੰਤੇ ਸੱਜਣ ਵੀ ਹਾਜ਼ਰ ਸਨ। ਇਸ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲੱਗੀਆਂ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ । ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜੋਗਾ ਸਿੰਘ ਜੀ ਨੇ ਬਾਖ਼ੂਬੀ ਨਿਭਾਈ।
ਫ਼ੋਟੋ ਕੈਪਸ਼ਨ : ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਤਸਵੀਰਾਂ