ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵੱਲੋਂ ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਬੰਗਾ, 21 ਜੂਨ :- () ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵੱਲੋਂ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਅੱਜ ਸ੍ਰੀ ਗਿਆਨ ਚੰਦ ਚੀਫ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਜ਼ੋਨਲ ਦਫਤਰ ਹੁਸ਼ਿਆਰਪੁਰ ਅਤੇ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਅਗਵਾਈ ਵਿਚ ਮਨਾਇਆ । ਇਹਨਾਂ ਵਿਸ਼ੇਸ਼ ਮਹਿਮਾਨਾਂ ਨੇ ਸੰਬੋਧਨ ਕਰਦੇ ਦੱਸਿਆ ਕਿ ਯੋਗ ਦਿਵਸ ਹਰ ਸਾਲ 21 ਜੂਨ ਨੂੰ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। ਭਾਰਤ ਵਿਚ ਯੋਗ ਅਭਿਆਸ ਦੀ ਪਰੰਪਰਾ ਤਕਰੀਬਨ 5000 ਸਾਲ ਪੁਰਾਣੀ ਹੈ ਇਸ ਨੂੰ ਸਰੀਰ ਅਤੇ ਆਤਮਾ ਵਿਚ ਇਕਸੁਰਤਾ ਦਾ ਅਦਭੁਤ ਵਿਗਿਆਨ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਜੀਵਨ ਵਿਚ ਤੰਦਰੁਸਤ ਰਹਿਣ ਲਈ ਯੋਗ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਯੋਗ ਦੇ ਲਾਭਾਂ ਬਾਰੇ ਸਾਨੂੰ ਆਮ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਪ੍ਰਸ਼ੋਤਮ ਬੰਗਾ ਸੀਨੀਅਰ ਮਨੈਜਰ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਨੇ ਸਮੂਹ ਮਹਿਮਾਨਾਂ, ਪਤਵੰਤੇ ਸੱਜਣਾਂ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਅੰਤਰ-ਰਾਸ਼ਟਰੀ ਯੋਗ ਦਿਵਸ ਸਮਾਗਮ ਨੂੰ ਕਾਮਯਾਬ ਕਰਨ ਲਈ ਵਿਸ਼ੇਸ਼ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਗਿਆਨ ਚੰਦ ਚੀਫ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ ਜ਼ੋਨਲ ਦਫਤਰ ਹੁਸ਼ਿਆਰਪੁਰ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ੍ਰੀ ਪ੍ਰਸ਼ੋਤਮ ਬੰਗਾ ਸੀਨੀਅਰ ਮੈਨੇਜਰ, ਸ੍ਰੀ ਹਰਸ਼ ਕੌਸ਼ਿਕ ਮੈਨੇਜਰ, ਸ੍ਰੀ ਅਕਾਸ਼ ਚੌਹਾਨ ਮੈਨੇਜਰ, ਸ੍ਰੀ ਮਨਿੰਦਰ ਪਾਲ, ਸ੍ਰੀ ਰਾਜਵੀਰ ਸਿੰਘ, ਸ੍ਰੀ ਰਾਹੁਲ ਰੰਜਨ, ਸ੍ਰੀ ਭਾਰਤ ਰਤਨ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਪ੍ਰੋਫੈਸਰ ਸੰਜੇ ਕੁਮਾਰ, ਮੈਡਮ ਜੋਤਸਨਾ ਕੁਮਾਰੀ, ਮੈਡਮ ਸਰੋਜ ਬਾਲਾ, ਸਮੂਹ ਸਟਾਫ਼ ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ, ਸਮੂਹ ਅਧਿਆਪਕ ਅਤੇ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ ।