19 ਜੂਨ ਤੋਂ 21 ਜੂਨ ਤੱਕ 5565 ਪ੍ਰਵਾਸੀ ਬੱਚਿਆਂ ਨੂੰ 'ਪੋਲੀਓ ਰੋਕੂ ਬੂੰਦਾਂ' ਪਿਲ਼ਾਉਣ ਦਾ ਟੀਚਾ ਮਿਥਿਆ : ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ
53 ਟੀਮਾਂ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ ਘਰ-ਘਰ ਜਾਣਗੀਆਂ
ਨਵਾਂਸ਼ਹਿਰ, 15 ਜੂਨ :- ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 19 ਜੂਨ ਤੋਂ 21 ਜੂਨ ਤੱਕ 0 ਤੋਂ 5 ਸਾਲ ਤੱਕ ਦੇ ਤਕਰੀਬਨ 5565 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਉਕਤ ਜਾਣਕਾਰੀ ਵਧੀਕ ਡਿਪਟੀ ਕਮਿਸਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਅੱਜ ਮਾਈਗ੍ਰੇਟਰੀ ਪਲਸ ਪੋਲੀਓ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿੱਚ ਦਿੱਤੀ ਗਈ, ਜਿਸ ਵਿਚ ਸਿਹਤ ਵਿਭਾਗ, ਸਿੱਖਿਆ ਵਿਭਾਗ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਬਿਜਲੀ ਵਿਭਾਗ, ਮਿਊਂਸੀਪਲ ਕਾਰਪੋਰੇਸ਼ਨ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ 19 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨਾਲ ਜੁੜੇ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਮੀਟਿੰਗ ਵਿਚ ਮੌਜੂਦ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਹਰ ਪੱਖ ਤੋਂ ਸਹਿਯੋਗ ਕੀਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਸਹਿਯੋਗ ਨਾਲ ਮੁਹਿੰਮ ਨੂੰ ਪ੍ਰਭਾਵਸਾਲੀ ਢੰਗ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਮੁਹਿੰਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੇ ਵਿਭਾਗਾਂ ਦੁਆਰਾ ਆਪਣੇ ਖੇਤਰ ਵਿਚ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਪੋਲੀਓ ਮੁਹਿੰਮ ਪ੍ਰਤੀ ਜਾਗਰੂਕ ਵੀ ਕੀਤਾ ਜਾਵੇ ਤਾਂ ਜੋ ਮਿੱਥੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਤਹਿਤ ਝੁੱਗੀਆਂ-ਝੌਂਪੜੀਆਂ, ਉਦਯੋਗਿਕ ਖੇਤਰਾਂ, ਇੱਟਾਂ ਦੇ ਭੱਠਿਆਂ, ਰਿਹਾਇਸ਼ੀ ਡੇਰਿਆਂ, ਨਿਰਮਾਣ ਅਧੀਨ ਇਮਾਰਤਾਂ ਤੇ ਦਾਣਾ ਮੰਡੀਆਂ ਆਦਿ ਸਲੱਮ ਖੇਤਰਾਂ ਵਿਚ 0 ਤੋਂ 5 ਸਾਲ ਤੱਕ ਦੇ 5565 ਪ੍ਰਵਾਸੀ ਬੱਚਿਆ ਨੂੰ ਘਰ-ਘਰ ਜਾ ਕੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣੀਆਂ ਹਨ। ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।।
ਉਨ੍ਹਾਂ ਨੇ ਦੱਸਿਆ ਕਿ ਭਾਵੇਂ ਪਿਛਲੇ ਦਸ ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਸੰਚਾਰ ਅਜੇ ਵੀ ਜਾਰੀ ਹੈ ਜੋ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ ਇਹ ਪੋਲੀਓ ਵਾਇਰਸ ਉਨਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਰੋਕੂ ਬੂੰਦਾਂ ਨਹੀਂ ਪੀਤੀਆਂ ਹਨ। ਇਸ ਲਈ ਇਹ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਹ ਯਕੀਨੀ ਬਣਾਏ ਕਿ ਜ਼ਿਲ੍ਹੇ ਦੇ ਜ਼ੀਰੋ ਤੋਂ ਪੰਜ ਸਾਲ ਦੇ ਸਾਰੇ ਮਾਈਗ੍ਰੇਟਰੀ ਬੱਚਿਆ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣ। ਪੋਲੀਓ ਬੂੰਦਾਂ ਤੋਂ ਕੋਈ ਵੀ ਬੱਚਾ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।
ਸ੍ਰੀ ਵਰਮਾ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਪੋਲੀਓ ਦੀਆਂ ਬੂੰਦਾਂ ਕੋਰੋਨਾ ਮਹਾਂਮਾਰੀ ਦੇ ਪ੍ਰੋਟੋਕਾਲ ਨੂੰ ਧਿਆਨ ਵਿਚ ਰੱਖ ਕੇ ਪਿਲਾਈਆਂ ਜਾਣ। ਪੋਲੀਓ ਬੂੰਦਾਂ ਪਿਆਉਣ ਸਮੇਂ ਮਾਸਕ, ਸੈਨੇਟਾਈਜ਼ਰ, ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਪੋਲੀਓ ਦੇ ਨਾਲ-ਨਾਲ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਵੀ ਸਾਵਧਾਨੀਆਂ ਵਰਤੀਆਂ ਜਾ ਸਕਣ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ 53 ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਲੱਮ ਤੇ ਮਾਈਗ੍ਰੇਟਰੀ ਵੱਸੋਂ ਵਾਲੇ ਇਲਾਕਿਆਂ ਵਿਚ ਪੋਲੀਓ ਬੂੰਦਾਂ ਪਿਲ਼ਾਉਣ ਲਈ ਕੁੱਲ 102 ਵੈਕਸੀਨੇਟਰ ਲਗਾ ਦਿੱਤੇ ਗਏ ਹਨ, ਜਿਨ੍ਹਾਂ ਦੀ ਨਿਗਰਾਨੀ 13 ਸੁਪਰਵਾਈਜ਼ਰ ਕਰਨਗੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੇ ਮਾਈਗ੍ਰੇਟਰੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 19 ਜੂਨ ਤੋਂ 21 ਜੂਨ ਤੱਕ ਚਲਾਈ ਜਾ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਐਸ ਡੀ ਐਮ ਬੰਗਾ ਨਵਨੀਤ ਕੌਰ ਬੱਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਬਲਵੀਰ ਕੁਮਾਰ, ਡਾ. ਹਰਬੰਸ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਨਿਰਮਲ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਸੁਸ਼ੀਲ ਕੁਮਾਰ, ਅੰਮਿ੍ਰਤਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ: ਏ ਡੀ ਸੀ (ਜ) ਰਾਜੀਵ ਵਰਮਾ ਜ਼ਿਲ੍ਹੇ ਵਿੱਚ 19 ਤੋਂ 21 ਜੂਨ ਤੱਕ ਚੱਲਣ ਵਾਲੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ।