ਸੰਗਰੂਰ ਲੋਕ ਸਭਾ ਦੀ ਸੀਟ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ:- ਸਤਨਾਮ ਸਿੰਘ ਜਲਵਾਹਾ

ਨਵਾਂਸ਼ਹਿਰ 20 ਜੂਨ : ਸੰਗਰੂਰ ਲੋਕ ਸਭਾ ਦੀ ਹੋ ਰਹੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਪਾਰਲੀਮੈਂਟ ਵਿੱਚ ਬੁਲੰਦ ਕਰਨਗੇ। ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਸੰਗਰੂਰ ਲੋਕ ਸਭਾ ਵਿਚ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਧੂਰੀ ਵਿੱਚ ਉਨ੍ਹਾਂ ਦੀ ਟੀਮ ਵੱਲੋਂ ਬਲਾਚੌਰ ਤੋਂ ਐਮ ਐਲ ਏ ਭੈਣ ਜੀ ਸੰਤੋਸ਼ ਕਟਾਰੀਆਂ ਜੀ ਨਾਲ ਅਤੇ ਲਹਿਰਾਗਾਗਾ ਵਿਖੇ ਟਰਾਂਸਪੋਰਟ ਮੰਤਰੀ ਪੰਜਾਬ ਸ ਲਾਲਜੀਤ ਸਿੰਘ ਭੁੱਲਰ ਜੀ ਨਾਲ ਸਾਥੀਆਂ ਸਮੇਤ ਡੋਰ ਟੂ ਡੋਰ ਕੈਂਪੇਨ ਕਰ ਕੇ ਚੋਣ ਪ੍ਰਚਾਰ ਕੀਤਾ ਗਿਆ। ਨਵਾਂਸ਼ਹਿਰ ਦੀ ਸਮੁੱਚੀ ਟੀਮ ਵੱਲੋਂ ਐਤਵਾਰ ਮਲੇਰਕੋਟਲਾ ਦੇ ਵੱਖ ਵੱਖ ਪਿੰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਕਰ ਕੇ ਚੋਣ ਪ੍ਰਚਾਰ ਕੀਤਾ ਗਿਆ। ਜਲਵਾਹਾ ਨੇ ਦੱਸਿਆ ਕਿ ਲੋਕਾਂ ਵਿੱਚ ਮਾਨ ਸਰਕਾਰ ਵੱਲੋਂ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਕੀਤੇ ਇਤਿਹਾਸਕ ਕੰਮਾਂ ਕਰ ਕੇ ਬੇਹੱਦ ਖ਼ੁਸ਼ੀ ਉਤਸ਼ਾਹ ਅਤੇ ਜਨੂਨ ਹੈ ਜਿਸ ਦੀ ਬਦੌਲਤ ਸੰਗਰੂਰ ਲੋਕ ਸਭਾ ਹਲਕੇ ਦੇ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਵਿੱਚ ਭੇਜਣਗੇ। ਹਰ ਗਲੀ ਮੋੜ ਚੁਰਾਹੇ ਅਤੇ ਸੱਥਾਂ ਵਿਚ ਸਿਰਫ਼ ਆਮ ਆਦਮੀ ਪਾਰਟੀ ਦੁਆਰਾ ਕੀਤੇ ਗਏ ਕੰਮਾਂ ਦੀ ਚਰਚਾ ਹੈ ਅਤੇ ਵਿਰੋਧੀ ਪਾਰਟੀਆਂ ਦੇ ਲੀਡਰ ਸਿਵਾਏ ਝੂਠੇ ਪ੍ਰੋਪੋਗੰਡੇ ਵਾਲੇ ਪ੍ਰਚਾਰ ਤੋਂ ਇਲਾਵਾ ਹੋਰ ਕੋਈ ਵੀ ਕੰਮ ਨਹੀਂ ਗਿਣਾ ਪਾ ਰਹੇ। ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਤਾਂ ਵੋਟਾਂ ਮੰਗਣੀਆਂ ਵੀ ਮੁਸ਼ਕਲ ਹੋ ਰਹੀਆਂ ਹਨ ਕਿਉਂ ਕਿ ਸੰਗਰੂਰ ਲੋਕ ਸਭਾ ਹਲਕੇ ਦੇ ਵੋਟਰ ਬਹੁਤ ਜਾਗਰੂਕ ਅਤੇ ਸੂਝਵਾਨ ਹਨ ਅਤੇ ਉਹ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਸਵਾਲ ਹੀ ਇਹੋ ਜਿਹਾ ਕਰ ਦਿੰਦੇ ਹਨ ਜਿਸ ਦਾ ਜਵਾਬ ਦੇਣਾ ਅਤੇ ਪੱਲਾ ਛੁਡਾਉਣਾ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੂੰ ਔਖਾ ਹੋ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਮੁੱਚੀ ਪੰਜਾਬ ਲੀਡਰਸ਼ਿਪ ਜਿਸ ਤਰ੍ਹਾਂ ਸੰਗਰੂਰ ਲੋਕ ਸਭਾ ਸੀਟ ਲਈ ਸਖ਼ਤ ਮਿਹਨਤ ਕਰ ਰਹੀ ਹੈ ਉਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਬਹੁਤ ਵੱਡੇ ਮਾਰਜਨ ਨਾਲ ਇਹ ਸੀਟ ਵੀ ਜਿੱਤੇਗੀ ਅਤੇ ਆਪਣਾ ਸਭ ਤੋਂ ਵੱਧ ਵੋਟਾਂ ਵਾਲਾ ਰਿਕਾਰਡ ਵੀ ਖ਼ੁਦ ਹੀ ਤੋੜੇਗੀ। ਸ ਭਗਵੰਤ ਸਿੰਘ ਮਾਨ ਖ਼ੁਦ ਸੰਗਰੂਰ ਲੋਕ ਸਭਾ ਦੇ ਹਰ ਹਲਕੇ ਵਿੱਚ ਜਾ ਕੇ ਰੋਡ ਸ਼ੋਅ ਕਰਦੇ ਹੋਏ ਵੋਟਰਾਂ ਦਾ ਧੰਨਵਾਦ ਵੀ ਕਰ ਰਹੇ ਹਨ ਅਤੇ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰ ਰਹੇ ਹਨ। ਮਾਨ ਸਾਹਬ ਦੇ ਵਿਚਾਰ ਸੁਣਨ ਲਈ ਆਪ ਮੁਹਾਰੇ ਭਾਰੀ ਇਕੱਠ ਹੋ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਹਰ ਹਲਕੇ ਵਿੱਚ ਹਰ ਘਰ ਤੱਕ ਪਹੁੰਚ ਬਣਾਉਣ ਲਈ ਪੰਜਾਬ ਦੇ ਸਾਰੇ ਲੀਡਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਾਰੇ ਆਗੂਆਂ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਜਾ ਰਿਹਾ ਹੈ। ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਸ਼ਾਮ ਪੰਜ ਵਜੇ ਤੱਕ ਚੋਣ ਪ੍ਰਚਾਰ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਸਾਰੇ ਲੀਡਰ ਆਪਣੇ ਆਪਣੇ ਹਲਕਿਆਂ ਵਿੱਚ ਵਾਪਸ ਆਉਣਗੇ ਅਤੇ ਲੋਕਾਂ ਦੇ ਨਾਲ ਰਾਬਤਾ ਕਾਇਮ ਕਰ ਕੇ ਰਹਿੰਦੇ ਕੰਮਾਂ ਨੂੰ ਪੂਰਾ ਕਰਨਗੇ।