ਹਸਪਤਾਲ ਢਾਹਾਂ ਕਲੇਰਾਂ ਵਿਖੇ ਦੋ ਨਵੀਆਂ ਡਾਇਲਸਿਸ ਮਸ਼ੀਨਾਂ ਲੋਕ ਸੇਵਾ ਨੂੰ ਸਮਰਪਿਤ

ਹਸਪਤਾਲ ਢਾਹਾਂ ਕਲੇਰਾਂ ਵਿਖੇ ਦੋ ਨਵੀਆਂ ਡਾਇਲਸਿਸ ਮਸ਼ੀਨਾਂ ਲੋਕ ਸੇਵਾ ਨੂੰ ਸਮਰਪਿਤ
ਬੰਗਾ : 4 ਜੂਨ  () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਮੈਡੀਕਲ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਅੱਜ ਗੁਰਦਿਆਂ ਦੇ ਰੋਗਾਂ ਤੋਂ ਪੀੜ੍ਹਤ  ਮਰੀਜ਼ਾਂ ਲਈ ਨਵੇਂ ਅਤਿ ਆਧੁਨਿਕ ਡਾਇਲਸਿਸ ਯੂਨਿਟ ਵਿਚ ਦੋ ਨਵੀਆਂ ਡਾਇਲਸਿਸ ਮਸ਼ੀਨਾਂ ਲੋਕ ਸੇਵਾ ਨੂੰ ਸਮਰਪਿਤ ਕੀਤੀਆਂ ਗਈਆਂ ।  ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੀਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਨੇ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਦੋ ਆਧੁਨਿਕ ਡਾਇਲਸਿਸ ਮਸ਼ੀਨਾਂ ਲਈਆਂ ਗਈਆਂ ਹਨ ਜਿਸ ਨਾਲ ਮਰੀਜ਼ਾਂ ਦਾ ਵਧੀਆ ਤੇ ਜਲਦੀ ਇਲਾਜ ਹੋਵੇਗਾ  ।  ਇਸ ਮੌਕੇ  ਇਹਨਾਂ ਨਵੀਆਂ ਮਸ਼ੀਨਾਂ ਨੂੰ ਨਵਿੰਦਰ ਸਿੰਘ ਢਿੱਲੋਂ ਯੂ ਐਸ ਏ ਨੇ  ਲੋਕ ਸੇਵਾ ਨੂੰ ਸਮਰਪਿਤ  ਕੀਤਾ। ਡਾਇਲਸਿਸ ਯੂਨਿਟ ਬਾਰੇ ਜਾਣਕਾਰੀ ਦਿੰਦੇ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਦੱਸਿਆ ਕਿ ਗੁਰਦਿਆਂ ਦੀਆਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਵਧੀਆ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅਤਿ ਆਧੁਨਿਕ ਡਾਇਲਸਿਸ ਯੂਨਿਟ ਸਥਾਪਿਤ ਹੈ ਜਿੱਥੇ 7 ਡਾਇਲਸਿਸ ਮਸ਼ੀਨਾਂ ਮਰੀਜ਼ਾਂ ਦੇ ਡਾਇਲਸਿਸ ਲਈ 24 ਘੰਟੇ ਤਿਆਰ ਬਰ ਤਿਆਰ ਰਹਿੰਦੀਆਂ ਹਨ । ਇਸ ਤੋਂ ਇਲਾਵਾ ਆਈ ਸੀ ਯੂ ਵਿਚ ਇੱਕ ਡਾਇਲਸਿਸ ਮਸ਼ੀਨ  ਹੰਗਾਮੀ ਹਾਲਤ ਵਾਲੇ ਮਰੀਜ਼ਾਂ ਦੇ ਇਲਾਜ ਲਈ ਫਿੱਟ ਕੀਤੀ ਹੋਈ ਹੈ। ਦੋ ਨਵੀਆਂ ਡਾਇਲਸਿਸ ਮਸ਼ੀਨਾਂ ਲੋਕ ਸੇਵਾ ਨੂੰ ਸਮਰਪਿਤ ਕਰਨ ਮੌਕੇ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਵਿੰਦਰ ਸਿੰਘ ਢਿੱਲੋਂ ਯੂ ਐਸ ਏ, ਵਰਿੰਦਰ ਸਿੰਘ ਬਰਾੜ ਐਚ ਆਰ ਐਡਮਿਨ, ਰਾਹੁਲ ਕੁਮਾਰ ਇੰਚਾਰਜ ਡਾਇਲਸਿਸ ਯੂਨਿਟ, ਨਰਸਿੰਗ ਸਟਾਫ ਲਵਪ੍ਰੀਤ ਕੌਰ, ਪ੍ਰੀਤੀ ਚੋਪੜਾ ਅਤੇ ਮਨਪ੍ਰੀਤ ਕੌਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਡਾਇਲਸਿਸ ਯੂਨਿਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਦੋ ਨਵੀਆਂ ਡਾਇਲਸਿਸ ਮਸ਼ੀਨਾਂ ਲੋਕ ਸੇਵਾ ਨੂੰ ਸਮਰਪਿਤ ਕਰਨ ਮੌਕੇ ਹਸਪਤਾਲ ਪ੍ਰਬੰਧਕ ਅਤੇ ਮੈਡੀਕਲ ਸਟਾਫ਼