ਐਸ ਬੀ ਐਸ ਨਗਰ ਵਿੱਚ ਕਾਲਜ, ਸਕੂਲ ਅਤੇ ਆਈ ਟੀ ਆਈ ਦੇ ਬਕਾਇਆ ਕੰਮਾਂ ਲਈ 5.53 ਕਰੋੜ ਰੁਪਏ ਦੇ ਫੰਡ ਜਲਦੀ ਜਾਰੀ ਕੀਤੇ ਜਾਣਗੇ
ਨਵਾਂਸ਼ਹਿਰ/ਪੋਜੇਵਾਲ, 5 ਜੂਨ :- ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਅਤੇ ਵਿਦਿਅਕ ਢਾਂਚੇ ਨਾਲ ਜੁੜੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਵਿੱਚ ਬੇਲੋੜੀ ਦੇਰੀ ਦੇ ਕਾਰਨਾਂ ਦੀ ਜਾਂਚ ਕਰੇਗੀ। ਉਨ੍ਹਾਂ ਬਲਾਚੌਰ ਦੀ ਵਿਧਾਇਕਾ ਸ੍ਰੀਮਤੀ ਸੰਤੋਸ਼ ਕੁਮਾਰੀ ਕਟਾਰੀਆ, ਨਵਾਂਸ਼ਹਿਰ ਦੇ ਸੀਨੀਅਰ ਆਪ ਆਗੂ ਲਲਿਤ ਮੋਹਨ ਪਾਠਕ, ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਸਮੇਤ ਸਾਹਿਬਾ ਵਿਖੇ ਨਿਰਮਾਣ ਅਧੀਨ ਆਈ ਟੀ ਆਈ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸਾਹਿਬਾ (ਬਲਾਚੌਰ) ਵਿੱਚ ਆਈ.ਟੀ.ਆਈ ਮਈ 2021 ਤੱਕ ਮੁਕੰਮਲ ਹੋ ਜਾਣੀ ਸੀ ਪਰ ਇਸ ਦਾ ਕੰਮ ਇੱਕ ਸਾਲ ਤੋਂ ਵੱਧ ਸਮੇਂ ਤੋਂ ਪੱਛੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਅਧਿਐਨ ਬਿਹਤਰ ਨੀਤੀ ਬਣਾਉਣ ਵਿੱਚ ਮਦਦ ਕਰੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰੋਜੈਕਟਾਂ ਵਿੱਚ ਕੋਈ ਅੜਚਨ ਨਾ ਆਵੇ ਅਤੇ ਇਨ੍ਹਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਸੜ੍ਹਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਪਹਿਲ ਦੇਣ ਲਈ ਪਹਿਲਾਂ ਹੀ ਕਿਹਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਰਾਜ ਵਿੱਚ ਸੜ੍ਹਕਾਂ ਅਤੇ ਇਮਾਰਤਾਂ ਦੇ ਕੀਤੇ ਜਾ ਰਹੇ ਕੰਮਾਂ ਵਿੱਚ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀਆਂ ਨੂੰ ਗੁਣਵੱਤਾ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾ, ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਕਾਲਜ ਜਾਡਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਅਤੇ ਆਈ.ਟੀ.ਆਈ. ਸਾਹਿਬਾ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਮੁਕੰਮਲ ਕਰਨ ਲਈ ਜਲਦੀ ਹੀ 5.53 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾਣਗੇ।
ਉਨ੍ਹਾਂ ਸਰਕਾਰੀ ਕਾਲਜ ਜਾਡਲਾ ਵਿੱਚ ਮਲਟੀਪਰਪਜ਼ ਹਾਲ ਦੀ ਉਸਾਰੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ 95 ਫੀਸਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 1.10 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ ਤਾਂ ਜੋ ਬਾਕੀ ਦੇ ਕੰਮ ਨੂੰ ਨਿਰਵਿਘਨ ਨੇਪਰੇ ਚਾੜ੍ਹਿਆ ਜਾ ਸਕੇ।
ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਕਾਲਜ ਜਾਡਲਾ ਵਿੱਚ ਸਾਇੰਸ ਬਲਾਕ ਸ਼ੁਰੂ ਕਰਨ ਦੀ ਸੰਭਾਵਨਾ ਉਚੇਰੀ ਸਿੱਖਿਆ ਵਿਭਾਗ ਸਾਹਵੇਂ ਰੱਖੀ ਜਾਵੇਗੀ ਅਤੇ ਕਿਹਾ ਕਿ ਇੱਥੇ ਸਾਇੰਸ ਸਟਰੀਮ ਸ਼ੁਰੂ ਹੋਣ ਨਾਲ ਕਾਲਜ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੇਗੀ ਅਤੇ ਨਵਾਂਸ਼ਹਿਰ ਦੇ ਨੌਜਵਾਨਾਂ ਨੂੰ ਕੋਈ ਖੱਜਲ-ਖੁਆਰੀ ਨਹੀਂ ਹੋਵੇਗੀ, ਜਿਨ੍ਹਾਂ ਨੂੰ ਕਿ ਹੁਣ ਸਾਇੰਸ ਸਟਰੀਮ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਹੋਰ ਪ੍ਰਾਈਵੇਟ ਕਾਲਜਾਂ ਵਿੱਚ ਜਾਣਾ ਪੈਂਦਾ ਹੈ।
'ਆਪ'ਆਗੂ ਲਲਿਤ ਮੋਹਨ ਵੱਲੋਂ ਨਵਾਂਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਕਾਇਆ ਪਏ ਉਸਾਰੀ ਕਾਰਜਾਂ ਬਾਰੇ ਜਾਣੂ ਕਰਵਾਉਣ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲ ਅਤੇ ਆਈ.ਟੀ.ਆਈ ਸਾਹਿਬਾ ਲਈ 4.43 ਕਰੋੜ ਰੁਪਏ ਦੀ ਬਕਾਇਆ ਗਰਾਂਟ ਜਲਦੀ ਹੀ ਕਲੀਅਰ ਕਰ ਦਿੱਤੀ ਜਾਵੇਗੀ।
ਉਨ੍ਹਾਂ ਨੇ ਸੂਬੇ ਵਿੱਚ ਵਿੱਦਿਅਕ ਢਾਂਚੇ ਦੇ ਸੁਧਾਰ ਲਈ 'ਆਪ' ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਸਰਕਾਰੀ ਕਾਲਜਾਂ ਅਤੇ ਸਕੂਲਾਂ ਵਿੱਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਬਲਾਚੌਰ ਦੇ ਪਿੰਡ ਚੰਦਿਆਣੀ ਖੁਰਦ ਵਿੱਚ ਪਹਿਲਾਂ ਹੀ ਪ੍ਰਵਾਨਿਤ ਪਾਵਰ ਗਰਿੱਡ ਸਟੇਸ਼ਨ ਜਲਦ ਸਥਾਪਤ ਕਰਨ ਦੀ ਮੰਗ ਉਠਾਏ ਜਾਣ 'ਤੇ ਬਿਜਲੀ ਮੰਤਰੀ ਨੇ ਜਲਦੀ ਹੀ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ।
ਹਰਭਜਨ ਸਿੰਘ ਈ.ਟੀ.ਓ ਨੇ ਅਧਿਕਾਰੀਆਂ, ਸੁਪਰਡੈਂਟ ਇੰਜਨੀਅਰ ਲੋਕ ਨਿਰਮਾਣ ਵਿਭਾਗ ਵਿਸ਼ਾਲ ਗੁਪਤਾ, ਕਾਰਜਕਾਰੀ ਇੰਜਨੀਅਰ ਬੀ.ਐਸ. ਤੁਲੀ ਨੂੰ ਵੀ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਬਾਅਦ ਸਬੰਧਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਰਾਜ ਦੇ ਸੜ੍ਹਕੀ ਢਾਂਚੇ ਨੂੰ ਵੀ ਮਜਬੂਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸੁਚਾਰੂ ਢੰਗ ਨਾਲ ਸਫ਼ਰ ਕਰਨ ਵਿੱਚ ਆਸਾਨੀ ਹੋ ਸਕੇ।
ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਨੂੰ ਨਵਾਂਸ਼ਹਿਰ ਪੁਲੀਸ ਵੱਲੋਂ ਕਾਲਜ ਪੁੱਜਣ 'ਤੇ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਨੇ ਨਵਾਂਸ਼ਹਿਰ ਦੇ ਪਿੰਡ ਸਹਾਬਪੁਰ ਵਿਖੇ ਡੀਈਟੀਸੀ ਜਲੰਧਰ ਪਰਮਜੀਤ ਸਿੰਘ ਦੀ ਮਾਤਾ ਸਵਰਗੀ ਸ਼ਾਂਤੀ ਦੇਵੀ ਦੇ ਭੋਗ ਅਤੇ ਅੰਤਮ ਅਰਦਾਸ ਦੌਰਾਨ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ। ਉਨ੍ਹਾਂ ਦੇ ਦੌਰੇ ਮੌਕੇ ਐਸ ਡੀ ਐਮ ਬਲਜਿੰਦਰ ਸਿੰਘ ਢਿੱਲੋਂ, ਐਸ ਪੀ ਮਨਵਿੰਦਰ ਬੀਰ ਸਿੰਘ, ਡੀ ਐਸ ਪੀ ਦਵਿੰਦਰ ਸਿੰਘ ਘੁੰਮਣ, ਆਪ ਦੇ ਯੂਥ ਆਗੂ ਗਗਨ ਅਗਨੀਹੋਤਰੀ ਵੀ ਮੌਜੂਦ ਸਨ।