ਨਸ਼ਾ ਮੁਕਤ ਭਾਰਤ ਅਭਿਆਨ - ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਉਣ ਵਾਲੀਆਂ ਨਿੱਜੀ ਸੰਸਥਾਂਵਾਂ ’ਤੇ ਨਿਗਰਾਨੀ ਦੇ ਆਦੇਸ਼

ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰਵਾਏ ਜਾਣਗੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਕਾਬਲੇ
ਨਵਾਂਸ਼ਹਿਰ, 28 ਜੂਨ :- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਦੀ ਸਮੀਖਿਆ ਕਰਦਿਆਂ ਸਿਹਤ ਵਿਭਾਗ ਨੂੰ ਨਿੱਜੀ ਨਸ਼ਾ ਮੁਕਤੀ ਕੇਂਦਰਾਂ ਦੀ ਕਾਰਗੁਜ਼ਾਰੀ 'ਤੇ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਜਾਂ ਗੈਰ-ਸਰਕਾਰੀ ਨਸ਼ਾ ਛੁਡਾਊ ਕੇਂਦਰਾਂ 'ਤੇ ਆਉਂਦੇ ਨਸ਼ਾ ਪੀੜਤਾਂ ਨੂੰ ਨਸ਼ੇ ਦੀ ਲੱਤ ਛੁਡਾਉਣ ਦੇ ਯਤਨ ਕੀਤੇ ਜਾਣ ਨਾ ਕਿ ਉਹ ਇੱਕ ਨਸ਼ੇ ਤੋਂ ਹਟ ਕੇ, ਨਸ਼ਾ ਛੁਡਾਊ ਕੇਂਦਰ ਤੋਂ ਮਿਲਣ ਵਾਲੀ ਦਵਾਈ ਦੇ ਆਦੀ ਬਣ ਜਾਣ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਵੇਂ ਰਜਿਸਟ੍ਰਡ ਹੁੰਦੇ ਨਸ਼ਾ ਪੀੜਤਾਂ ਨੂੰ ਨਸ਼ੇ ਦੀ ਆਦਤ ਤੋਂ ਦੂਰ ਲਿਜਾਣ ਲਈ ਸੁਝਾਈ ਗਈ ਮਾਤਰਾ 'ਚ ਹੀ ਦਵਾਈ ਦਿੱਤੀ ਜਾਵੇ, ਜਿਸ ਦੀ ਮਿਕਦਾਰ ਸਮੇਂ ਦੇ ਹਿਸਾਬ ਨਾਲ ਘਟਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਸਰਕਾਰ ਵੱਲੋਂ ਸਰਕਾਰੀ ਅਤੇ ਗੈਰ-ਸਰਕਾਰੀ ਨਸ਼ਾ ਮੁਕਤੀ ਕੇਂਦਰਾਂ 'ਤੇ ਉਪਲਬਧ ਦਵਾਈ ਕੇਵਲ ਰਜਿਸਟ੍ਰਡ ਨਸ਼ਾ ਪੀੜਤ ਨੂੰ ਹੀ ਮਿਲੇ ਅਤੇ ਉਹ ਕਿਸੇ ਵੀ ਹਾਲਤ ਵਿੱਚ ਬਾਹਰ ਨਾ ਜਾਵੇ।
ਉਨ੍ਹਾਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਵਿੱਚ ਨਸ਼ਾ ਖਤਮ ਕਰਨ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਪਿੰਡਾਂ ਵਿੱਚ ਜਾਗਰੂਕਤਾ ਸਮਾਗਮ/ ਸੰਵਾਦ ਰਚਾਉਣ, ਸਕੂਲਾਂ ਵਿੱਚ ਨਸ਼ਿਆਂ ਖ਼ਿਲਾਫ਼ ਚੇਤਨਾ ਪੈਦਾ ਕਰਨ ਲਈ ਮੁਕਾਬਲੇ ਕਰਵਾਏ ਜਾਣ ਅਤੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਏ ਜਾਣ 'ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਜ਼ਿਲ੍ਹੇ ਵਿੱਚ ਨਸ਼ੇ ਦੀ ਤਸਕਰੀ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਫ਼ੋਨ/ਵਟਸਐਪ ਨੰ. 95010-65718 'ਤੇ ਸੂਚਨਾ  ਿਦੱਤੀ ਜਾਵੇ ਅਤੇ ਕਮਰਸ਼ੀਅ ਮਾਤਰਾ ਫੜਵਾਉਣ 'ਤੇ 51 ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਬਣੀ ਜ਼ਿਲ੍ਹਾ ਕਮੇਟੀ ਦੇ ਇੱਕ ਮੈਂਬਰ ਵੱਲੋਂ ਬਜ਼ਾਰ 'ਚ ਉਪਲਬਧ 'ਕੂਲ ਲਿਪ' ਨਾਂ ਦੇ ਛੋਟੇ-ਛੋਟੇ ਤੰਬਾਕੂ ਪਾਊਚਾਂ ਨੂੰ ਸਕੂਲਾਂ/ਕਾਲਜਾਂ ਤੋਂ ਦੂਰ ਰੱਖਣ ਲਈ ਇਸ ਦੀ ਵਿੱਕਰੀ 'ਤੇ ਛਾਪੇਮਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜ ਕਿਰਨ ਕੌਰ ਨੇ ਇਸ ਮੌਕੇ ਨਸ਼ਾ ਭਾਰਤ ਅਭਿਆਨ ਦੀ ਜ਼ਿਲ੍ਹੇ ਵਿੱਚਲੀ ਪ੍ਰਗਤੀ ਦੱਸਦਿਆਂ ਕਿਹਾ ਕਿ ਅਗਸਤ 2020 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ, ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ  ਮਹੀਨਾ ਮਈ 2022 ਤੱਕ, 2377 ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ 1,23,087 ਲੋਕਾਂ ਤੱਕ ਪਹੁੰਚ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਅਨੁਸਾਰ ਜਿਨ੍ਹਾਂ ਪਿੰਡਾਂ ਵਿਚ ਨਸ਼ੇ ਦੀ ਵਰਤੋਂ ਘਟੀ ਹੈ/ ਨਸ਼ੇ ਦੀ ਵਰਤੋਂ ਤੋਂ ਮੁਕਤ ਹੋਏ ਹਨ, ਉਨ੍ਹਾਂ ਪਿਡਾਂ ਦੀ ਗਰਾਮ ਪੰਚਾਇਤਾਂ ਦੇ ਸਰਪੰਚ, ਬਲਾਕ ਪੱਧਰ 'ਤੇ ਬੀ.ਡੀ.ਪੀ.ਓਜ਼ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਦੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਲੰਟੀਅਰਜ਼ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤੇ ਜਾਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਮੀਟਿੰਗ ਵਿੱਚ ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਐਸ ਡੀ ਐਮ ਬਲਾਚੌਰ ਸੂਬਾ ਸਿੰਘ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਡੀ ਐਸ ਪੀ ਸੁਰਿੰਦਰ ਚਾਂਦ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਮਨੋਰੋਗ ਮਾਹਿਰ ਡਾ. ਰਾਜਨ ਸ਼ਾਸਤਰੀ, ਜ਼ਿਲ੍ਹਾ ਵਿਵਹਾਰ ਪਰਿਵਰਤਨ ਅਫ਼ਸਰ ਮੰਗ ਗੁਰਪ੍ਰਸ਼ਾਦ ਸਿੰਘ, ਲੈਕਚਰਾਰ ਬਲਦੀਸ਼ ਸਿੰਘ ਮੌਜੂਦ ਸਨ।
ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨਸ਼ਾ ਮੁਕਤ ਭਾਰਤ ਅਭਿਆਨ ਦੀ ਸਮੀਖਿਆ ਮੀਟਿੰਗ ਕਰਦੇ ਹੋਏ।

Virus-free. www.avast.com