ਵਿਸ਼ਵ ਵਾਤਾਵਰਣ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ
ਨਵਾਂਸ਼ਹਿਰ, 9 ਜੂਨ, :- ਵਿਸ਼ਵ ਵਾਤਾਵਰਣ ਦਿਵਸ-2022 ਦੇ ਸੰਬੰਧ ਵਿੱਚ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਲੈਕਚਰਾਰ ਸਤਨਾਮ ਸਿੰਘ ਨੂੰ 'ਬੈਸਟ ਡਿਸਟਿ੍ਰਕਟ ਕੋਆਰਡੀਨੇਟਰ' ਅਤੇ ਵਾਤਾਵਰਣ ਨੂੰ ਬਚਾਉਣ ਲਈ ਰਹਿੰਦ-ਖੂੰਹਦ ਤੋਂ ਵਾਤਾਵਰਣ ਅਨੁਕੂਲ ਮਾਡਲ ਬਣਾਉਣ ਵਾਲੇ ਜ਼ਿਲ੍ਹੇ ਦੇ ਤਿੰਨ ਵਿਦਿਆਰਥੀਆਂ ਜੈਸਮੀਨ, ਨਵਜੋਤ ਜੱਸਲ ਤੇ ਕੁਲਵਿੰਦਰ ਸਿੰਘ ਨੂੰ ਜ਼ਿਲ੍ਹੇ ਵਿੱਚ ਹੋਏ ਵਿਸ਼ਵ ਵਾਤਾਵਰਣ ਦਿਵਸ ਨਾਲ ਸਬੰਧਤ ਮੁਕਾਬਲਿਆਂ ਵਿੱਚੋਂ ਪਹਿਲੇ ਤਿੰਨ ਸਥਾਨਾਂ 'ਤੇ ਆਅੁਣ ਲਈ ਸਨਮਾਨਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਖਿਆ ਅਫ਼ਸਰ (ਸ) ਕੁਲਵਿੰਦਰ ਸਿੰਘ ਸਰਾਏ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਪੈਟਰਿਕ ਹਾਬਰਟ ਜਨਰਲ ਕੌਂਸਲੇਟ ਕੈਨੇਡਾ, ਸ਼੍ਰੀ ਰਾਹੁਲ ਤਿਵਾੜੀ (ਆਈ ਏ ਐਸ) ਸਕੱਤਰ ਸਾਇੰਸ ਟੈਕਨੋਲੋਜੀ ਅਤੇ ਵਾਤਾਵਰਨ ਵਿਭਾਗ ਪੰਜਾਬ ਸਰਕਾਰ ਨੇ ਕੀਤੀ। ਇਸ ਸਮਾਗਮ ਵਿੱਚ ਡਾ. ਜਤਿੰਦਰ ਕੌਰ ਅਰੋੜਾ ਕਾਰਜਕਾਰੀ ਡਾਇਰੈਕਟਰ, ਕੁਲਬੀਰ ਸਿੰਘ ਬਾਠ ਜੁਆਇੰਟ ਡਾਇਰੈਕਟਰ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਵਾਤਾਵਰਨ ਦਿਵਸ 2022 ਨੂੰ ਮਨਾਉਣ ਹਿਤ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵਲੋਂ 'ਦਾ ਓਨਲੀ ਵਨ ਅਰਥ' ਥੀਮ ਅਤੇ 'ਵੈਲਥ ਆਊਟ ਆਫ਼ ਬੈਸਟ' ਸਬ-ਥੀਮ ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਸਕੂਲ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਮੁਕਾਬਲੇ ਕਰਵਾਉਣ ਦਾ ਜ਼ਿੰਮਾਂ ਸੌਂਪਿਆ ਗਿਆ ਸੀ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵੱਲੋਂ ਭਾਗ ਲਿਆ ਗਿਆ।
ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਜਸਮੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ, ਨਵਜੋਤ ਜੱਸਲ ਸਰਕਾਰੀ ਹਾਈ ਸਕੂਲ ਗੜ੍ਹ ਪਧਾਣਾ, ਕੁਲਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਕੁੱਕੜ ਸੂਹਾ ਅਤੇ ਇਨ੍ਹਾਂ ਦੇ ਗਾਈਡ ਅਧਿਆਪਕਾਂ ਜਗਦੀਪ ਕੁਮਾਰ, ਪੁਸ਼ਪਾ ਰਾਣੀ, ਰਸ਼ਪਾਲ ਸਿੰਘ ਨੂੰ ਸਰਟੀਫ਼ਿਕੇਟ ਅਤੇ ਕ੍ਰਮਵਾਰ 3000, 2000 ਅਤੇ 1000 ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੇਹਤਰੀਨ ਮਾਡਲਾਂ ਨੂੰ ਰਾਜ ਪੱਧਰੀ ਸਮਾਗਮ ਵਿੱਚ ਪ੍ਰਦਰਸ਼ਿਤ ਕੀਤਾ ਗਿਆ, ਜਿਸ ਨੂੰ ਮੁੱਖ ਮਹਿਮਾਨ ਅਤੇ ਸਮੂਹ ਅਧਿਕਾਰੀਆਂ ਵੱਲੋਂ ਖੂਬ ਸਰਾਹਿਆ ਗਿਆ।
ਜ਼ਿਲ੍ਹਾ ਸਿਖਿਆ ਅਫ਼ਸਰ ਨੇ ਜ਼ਿਲ੍ਹੇ ਦੀ ਇਸ ਪ੍ਰਾਪਤੀ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰੀਕ ਸਿੰਘ, ਜ਼ਿਲ੍ਹਾ ਸਾਇੰਸ ਅਫ਼ਸਰ ਸਤਨਾਮ ਸਿੰਘ, ਗਾਈਡ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਫ਼ੋਟੋ ਕੈਪਸ਼ਨ: ਜ਼ਿਲ੍ਹੇ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ 'ਸਰਵੋਤਮ ਜ਼ਿਲ੍ਹਾ ਕੋਆਰਡੀਨੇਟਰ' ਦਾ ਸਨਮਾਨ ਹਾਸਲ ਕਰਦੇ ਹੋਏ।