75 ਸਾਲਾਂ ਆਜ਼ਾਦੀ ਮਹਾ ਉੱਤਸਵ ਤਹਿਤ ਤਹਿਸੀਲ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ

ਨਵਾਂ ਸ਼ਹਿਰ,31 ਜੁਲਾਈ :-ਮਾਣਯੋਗ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਵਰਿੰਦਰ ਕੁਮਾਰ ਦੀ ਅਗਵਾਈ ਅਤੇ ਸ਼੍ਰੀ ਗੁਰਦਿਆਲ ਮਾਨ ਜਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਪ੍ਰਾਇਮਰੀ ਵਿੰਗ, ਤਹਿਸੀਲ ਨੋਡਲ ਅਫ਼ਸਰ ਸ਼੍ਰੀ ਰਮਨ ਕੁਮਾਰ,ਸ਼੍ਰੀ ਸੁਖ ਰਾਮ ਅਤੇ ਸ.ਕੁਲਦੀਪ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਚੂਹੜਪੁਰ,ਹੇੜੀਆ ਅਤੇ ਮਹਿੰਦੀਪੁਰ ਵਿਖੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਹੋਏ ਮੁਕਾਬਲਿਆਂ ਦੇ ਨਤੀਜਿਆ ਦੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਲਦਿਆਲ ਮਾਨ ਜਿਲ੍ਹਾ ਨੋਡਲ ਅਫ਼ਸਰ ਨੇ ਦੱਸਿਆ ਕਿ ਸਲੋਗਨ ਲਿਖਣਾ,ਸੁੰਦਰ ਲਿਖਾਈ, ਪੇਟਿੰਗ, ਪੋਸਟਰ, World ਅਤੇ ਸਕਿੱਟ ਮੁਕਾਬਲੇ ਕਰਵਾਏ ਗਏ।ਇਨ੍ਹਾਂ ਹੋਏ ਮੁਕਾਬਲਿਆਂ ਵਿੱਚ ਸਲੋਗਨ ਮੁਕਾਬਲੇ ਵਿੱਚ ਨੈਨਾ(ਮਹਿੰਦੀਪੁਰ), ਮੋਹਿਤ(ਮੁਕੰਦਪੁਰ), ਸਿਮਰਨ(ਬੈਰਸੀਆ) ਨੇ ਪਹਿਲਾ,ਸਨਚਿਤ(ਮਾਹੀਪੁਰ), ਜਾਨਸੀ(ਖਾਨਖਾਨਾ), ਸ਼ਸ਼ੀ(ਕੰਗ) ਨੇ ਦੂਜਾ,ਸਕਿੱਟ ਮੁਕਾਬਲਿਆਂ ਵਿੱਚ ਮਹਿਤਪੁਰ, ਲੰਗੜੋਆ,ਸੰਧਵਾਂ ਨੇ ਪਹਿਲਾਂ ਅਤੇ ਮਹਿੰਦੀਪੁਰ,ਰਾਂਹੋ(ਕੁ) ਅਤੇ ਮੁਕੰਦਪੁਰ ਨੇ ਦੂਜਾ,ਪੇਟਿੰਗ ਮੁਕਾਬਲਿਆਂ ਵਿੱਚ ਜਸਕਰਨ(ਟਕਾਰਲਾ),ਗੁਰਨੂਰ ਕੌਰ(ਸੈਦਪੁਰ ਕਲਾਂ), ਜਸਮੀਤ ਕੁਮਾਰ(ਰਟੈਂਡਾ) ਨੇ ਪਹਿਲਾਂ ਅਤੇ ਨਿਤਿਕਾ(ਸੜੋਆ), ਸੋਨੀਆ ਕੁਮਾਰੀ(ਲੰਗੜੋਆ), ਪ੍ਰਿੰਯਕਾ ਰਾਣੀ(ਰਵਿਦਾਸ ਮੰਦਰ ਬੰਗਾ) ਨੇ ਦੂਸਰਾ,ਕਵਿਤਾ ਉਚਾਰਣ ਮੁਕਾਬਲਿਆਂ ਵਿੱਚ ਲਵਪ੍ਰੀਤ ਕੌਰ(ਸੁੱਜੋ), ਪ੍ਰਭਜੋਤ ਸਿੰਘ(ਕੰਗਣਾ ਬੇਟ), ਗੁਰਦੀਪਕ ਬੰਗੜ(ਮੁਕੰਦਪੁਰ) ਨੇ ਪਹਿਲਾ ਅਤੇ ਜੈਸਮੀਨ(ਸਾਹਦੜਾ),ਰਮਨਦੀਪ ਕੌਰ(ਬੈਰਸੀਆ), ਗੁਰਪ੍ਰੀਤ ਕੌਰ(ਕਟਾਰੀਆ) ਨੇ ਦੂਜਾ,ਪੋਸਟਰ ਮੁਕਾਬਲਿਆਂ ਵਿੱਚ ਹਰਸ਼ਿਤਾ(ਮਾਹੀਪੁਰ), ਅਨੂ(ਲੰਗੜੋਆ), ਨਵਨੂਰ(ਰਾਏਪੁਰ ਡੱਬਾ) ਨੇ ਪਹਿਲਾਂ ਅਤੇ ਇਨਾਕਸ਼ੀ(ਸੜੋਆ), ਬਲਜੋਤ ਮੂਮ(ਕੋਟ ਰਾਂਝਾ) ਅਤੇ ਨਮਿਤਾ(ਸੂੰਢ)ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਰਾਮ ਲਾਲ ਹੈੱਡ ਟੀਚਰ ਚੂਹੜਪੁਰ, ਤਰਸੇਮ ਲਾਲ ਬੈਂਕ ਮੈਨੇਜਰ, ਸਰਪੰਚ ਸੁਰਿੰਦਰ ਸਿੰਘ ਨਾਗਰਾ,ਵਿਜੈ ਕੁਮਾਰ,ਬਲਵੀਰ ਨੌਰਾ, ਬਲਜਿੰਦਰ ਸਿੰਘ,ਸੁਰਿੰਦਰ ਕੌਰ ਅਤੇ ਬਲਜੀਤ ਸਿੰਘ, ਬਲਕਾਰ ਚੰਦ, ਹੰਸ ਰਾਜ ਸਾਰੇ ਸੈਂਟਰ ਹੈੱਡ ਟੀਚਰ,ਕਮਲਜੀਤ ਕੌਰ, ਰੋਮਿਲਾ ਕੁਮਾਰੀ,ਨਰਿੰਦਰ ਕੌਰ,ਮਨਜੀਤ ਕੌਰ, ਸੁਰਿੰਦਰ ਕੌਰ ਸਿੰਮੀ, ਭੁਪਿੰਦਰ ਲਾਲ,ਜਸਵੰਤ ਸਿੰਘ, ਸੱਤਪਾਲ, ਗੁਰਪ੍ਰੀਤ ਕੌਰ,ਪ੍ਰੀਆ ਡੋਡਾ,ਕੁਲਦੀਪ ਕੌਰ ਮਾਨ,ਸ਼ੈਲੀ ਜੈਰਥ,ਰਾਜਵਿੰਦਰ ਕੌਰ ਨਾਗਰਾ,ਸੋਨੀਆ ਅਤੇ ਜੁਗਿੰਦਰ ਪਾਲ ਪੀ ਟੀ ਆਈ ਮੌਜੂਦ ਸਨ।
ਕੈਪਸ਼ਨ:ਤਹਿਸੀਲ ਪੱਧਰੀ ਜੇਤੂ ਬੱਚੇ ਮੁੱਖ ਮਹਿਮਾਨ ਨਾਲ ਗਰੁੱਪ ਫੋਟੋ ਕਰਵਾਉਂਦੇ ਹੋਏ।

ਪੰਜਾਬ ਸਰਕਾਰ ਸਿਹਤ ਖੇਤਰ ਦੇ ਢਾਂਚਾਗਤ ਸੁਧਾਰਾਂ 'ਤੇ ਧਿਆਨ ਕੇਂਦਰਿਤ ਕਰੇ : ਡਾ. ਸਤਵਿੰਦਰ ਪਾਲ ਸਿੰਘ

 ਪੀ.ਸੀ.ਐਮ.ਐਸ.ਏ. ਨੇ ਵੀ.ਸੀ. ਦੇ ਨਾਲ ਗੈਰ ਰਸਮੀ ਵਿਵਹਾਰ ਦੀ ਨਿੰਦਾ ਕੀਤੀ

ਨਵਾਂਸ਼ਹਿਰ 30 ਜੁਲਾਈ : ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀਸੀਐਮਐਸ) ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬੀ.ਐਫ.ਯੂ.ਐਚ.ਐਸ. ਦੇ ਵੀਸੀ ਡਾ. ਰਾਜ ਬਹਾਦੁਰ ਨਾਲ ਕੀਤੇ ਗਏ ਦੁਰਵਿਵਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ।

ਪੀਸੀਐਮਐਸਏ ਦੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਡਾ. ਸਤਵਿੰਦਰ ਪਾਲ ਸਿੰਘ ਨੇ ਕਿਹਾ, "ਪੀਸੀਐਮਐਸਏ ਸਿਹਤ ਮੰਤਰੀ ਦੁਆਰਾ ਵੀਸੀ ਨਾਲ ਕੀਤੇ ਗਏ ਅਣਉਚਿਤ ਵਿਵਹਾਰ ਦੀ ਸਖ਼ਤ ਨਿੰਦਾ ਕਰਦੀ ਹੈ। ਕਾਰਨ ਜੋ ਵੀ ਹੋਵੇ, ਜਿਸ ਤਰ੍ਹਾਂ ਵੀਸੀ ਨਾਲ ਬਦਸਲੂਕੀ ਕੀਤੀ ਗਈ, ਉਹ ਨਿੰਦਣਯੋਗ ਹੈ। ਘੱਟੋ-ਘੱਟ ਕਹਿਣ ਲਈ, ਇੱਕ ਸੀਨੀਅਰ ਸਿਹਤ ਕਾਰਜਕਾਰੀ ਲਈ ਇਸ ਤਰ੍ਹਾਂ ਦਾ ਨਿਰਾਦਰ ਕਰਨਾ ਮੰਦਭਾਗਾ ਹੈ। ਇਸ ਘਟਨਾ ਦੇ ਮਦੇਨਜਰ ਅਸਲ ਵਿੱਚ ਰਾਜ ਨੇ ਆਪਣਾ ਇਕਲੌਤਾ ਸਪਾਈਨ ਸਰਜਨ ਗੁਆ ​​ਦਿੱਤਾ ਹੈ।

ਡਾ. ਸਿੰਘ ਨੇ ਕਿਹਾ, "ਅਸੀਂ ਇਸ ਮੰਦਭਾਗੀ ਘਟਨਾ 'ਤੇ ਡੂੰਘੀ ਨਾਰਾਜ਼ਗੀ ਪ੍ਰਗਟ ਕਰਦੇ ਹਾਂ। ਸਿਸਟਮ ਦੀ ਮੁੱਦਿਆਂ 'ਤੇ ਇੱਕ ਸੀਨੀਅਰ ਡਾਕਟਰ ਨੂੰ ਜਨਤਕ ਤੌਰ 'ਤੇ ਸ਼ਰਮਸਾਰ ਕਰਨਾ ਸਖ਼ਤ ਨਿੰਦਣਯੋਗ ਹੈ। 

ਡਾ. ਨਿਰੰਜਨ ਪਾਲ, ਡਾ. ਨਿਰਮਲ, ਡਾ. ਅਵਤਾਰ, ਡਾ. ਹਰਪਿੰਦਰ, ਡਾ. ਅਜੇ ਬਸਰਾ ਤੇ ਡਾ. ਹਰਤੇਸ਼ ਪਾਹਵਾ ਨੇ ਕਿਹਾ ਕਿ ਮਾਮੂਲੀ ਫੰਡਾਂ ਦੀ ਵੰਡ, ਦਵਾਈਆਂ ਦੀ ਘਾਟ, ਸਟਾਫ ਦੀ ਭਾਰੀ ਕਮੀ ਅਤੇ ਨਾਕਾਫ਼ੀ ਬੁਨਿਆਦੀ ਢਾਂਚੇ ਦੇ ਮੁੱਦਿਆਂ ਨੂੰ ਵਿਵਹਾਰਕ ਤੌਰ 'ਤੇ ਹੱਲ ਕਰਨ ਦੀ ਬਜਾਏ, ਸਰਕਾਰ ਅਚਨਚੇਤ ਚੈਕਿੰਗਾਂ ਦੀ ਆੜ ਵਿੱਚ ਜਨਤਕ ਸਿਹਤ ਅਧਿਕਾਰੀਆਂ ਨੂੰ ਜਨਤਕ ਤੌਰ 'ਤੇ ਬਦਨਾਮ ਕਰਕੇ ਆਪਣੀਆਂ ਕਮੀਆਂ ਨੂੰ ਲੁਕਾਉਣ ਵਿੱਚ ਰੁੱਝੀ ਹੋਈ ਹੈ। ਪੰਜਾਬ ਸਰਕਾਰ ਨੂੰ ਸਿਹਤ ਖੇਤਰ ਦੇ ਢਾਂਚਾਗਤ ਸੁਧਾਰ ਉਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਸਰਕਾਰ ਦਾ ਭੱਜਣ ਵਾਲਾ ਰਵੱਈਆ ਗੈਰ-ਜ਼ਿੰਮੇਵਾਰ ਹੈ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਸਰੀ ਯੰਗ ਖ਼ਾਲਸਾ ਮੈਰਾਥਨ ਦੀ ਰਜਿਸਟ੍ਰੇਸ਼ਨ ੳਪਨ ਕੀਤੀ

ਪਟਿਆਲਾ, 29 ਜੁਲਾਈ:  ਪਟਿਆਲਾ ਦੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੇ ਤੀਸਰੀ ਯੰਗ ਖ਼ਾਲਸਾ ਮੈਰਾਥਨ ਦੀ ਰਜਿਸਟ੍ਰੇਸ਼ਨ ੳਪਨ ਕੀਤੀ।ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਤੀਸਰੀ ਯੰਗ ਖ਼ਾਲਸਾ ਮੈਰਾਥਨ 2 ਅਕਤੂਬਰ 2022 ਦਿਨ ਐਤਵਾਰ ਨੂੰ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ।
ਅੱਜ ਗੁਰਦੁਵਾਰਾ ਦੁੱਖ ਨਿਵਾਰਨ ਸਾਹਿਬ ਦੇ ਮੀਟਿੰਗ ਹਾਲ ਵਿਖੇ ਰਜਿਸਟ੍ਰੇਸ਼ਨ ੳਪਨ ਕਰਨ ਲਈ ਪੁੱਜੇ ਅਜੀਤਪਾਲ ਸਿੰਘ ਕੋਹਲੀ ਨੇ ਯੰਗ ਖ਼ਾਲਸਾ ਮੈਰਾਥਨ ਦੇ ਪ੍ਰਬੰਧਕਾਂ ਨੂੰ ਅਜਿਹੇ ਸ਼ਲਾਘਾਯੋਗ ਕਾਰਜਾਂ ਲਈ ਵਧਾਈ ਦਿੱਤੀ।ਸ. ਕੋਹਲੀ ਨੇ ਕਿਹਾ ਕਿ ਏਹੋ ਜਿਹੇ ਨਿਵੇਕਲੇ ਉਪਰਾਲੇ ਕਰਨ ਦੀ ਲੋੜ ਹੈ ਜਿਸ ਨਾਲ ਯੂਥ ਤੇ ਸ਼ਹਿਰ ਵਾਸੀਆਂ ਵਿੱਚ ਆਪਸੀ ਪਿਆਰ ਤੇ ਇਤਫ਼ਾਕ ਵੀ ਵਧੇ।ਉਹਨਾਂ ਨੇ ਵਿਸ਼ਵਾਸ ਦੁਵਾਇਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਯੰਗ ਖ਼ਾਲਸਾ ਫਾਊਂਡੇਸ਼ਨ ਦੇ ਨਾਲ ਪੂਰਨ ਸਹਿਯੋਗ ਕਰੇਗਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰਨ ਸਹਿਯੋਗ ਦੇਣ ਦੀ ਹਾਮੀ ਭਰੀ। ਜਦਕਿ ਸਮਾਰੋਹ ਵਿੱਚ ਮੈਨੇਜਰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜਰਨੈਲ ਸਿੰਘ,ਮੀਤ ਮੈਨੇਜਰ ਕਰਨੈਲ ਸਿੰਘ, ਹੈਡ ਗ੍ਰੰਥੀ ਤੇ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਏ.ਆਈ.ਜੀ. ਹਰਮੀਤ ਸਿੰਘ ਹੁੰਦਲ, ਯੰਗ ਖ਼ਾਲਸਾ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਭਵਨਪੁਨੀਤ ਸਿੰਘ, ਅਮਰ ਹਸਪਤਾਲ ਪਟਿਆਲਾ ਦੇ ਜੀ.ਐਮ. ਫਾਈਨਾਂਸ ਬਲਵਿੰਦਰ ਸਿੰਘ, ਗੁਰਮੀਤ ਸਿੰਘ ਸਡਾਣਾ, ਗੁਰਵਿੰਦਰ ਸਿੰਘ ਵੀ ਮੌਜੂਦ ਸਨ।
ਯੰਗ ਖ਼ਾਲਸਾ ਫਾਊਂਡੇਸ਼ਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕੀ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਸਮਾਜਿਕ ਕੁਰੀਤੀਆਂ ਨੂੰ ਠੱਲ ਪਾਉਣ ਅਤੇ ਯੂਥ ਨੂੰ ਚੰਗੇ ਪਾਸੇ ਲਿਜਾਣ ਲਈ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਵੈਨਹੁਸੈਨ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਸੇਠੀ, ਸਮਾਰਟੀ ਜਸਲੀਨ ਸਿੰਘ, ਐਡੋਵਕੇਟ ਪਰਮਵੀਰ ਸਿੰਘ, ਪਰਮਿੰਦਰਬੀਰ ਸਿੰਘ, ਗੁਰਿੰਦਰ ਸਿੰਘ, ਮਨਿੰਦਰ ਸਿੰਘ ਪਰਭਜੋਤ ਸਿੰਘ ਅਤੇ ਜਪਮੀਤ ਸਿੰਘ ਵੀ ਹਾਜਿਰ ਰਹੇ।

ਮੀਤ ਹੇਅਰ ਵੱਲੋਂ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

ਕਾਨੂੰਨ ਦਾ ਰਾਜ਼ ਕਾਇਮ ਹੋਣਾ ਚਾਹੀਦਾ-ਧਾਲੀਵਾਲ

-ਗਲੀਆਂ, ਸੜਕਾਂ ਉਤੇ ਸਮਾਨ ਸੁੱਟਣ ਤੇ ਰੋਕਣ ਵਾਲਿਆਂ ਉਤੇ ਹੋਵੇਗੀ ਸਖਤ ਕਾਰਵਾਈ-ਨਿੱਝਰ

ਅੰਮ੍ਰਿਤਸਰ, 30 ਜੁਲਾਈ ( ) -ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਹੈ, ਨੇ ਆਪਣੇ ਪਲੇਠੀ ਮੀਟਿੰਗ ਵਿਚ ਜਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਤੁਹਾਡੇ ਉਤੇ ਕਿਸੇ ਵੀ ਤਰਾਂ ਦਾ ਰਾਜਸੀ ਦਬਾਅ ਸਾਡੇ ਵੱਲੋਂ ਨਹੀਂ ਪਾਇਆ ਜਾਵੇਗਾ, ਸੋ ਤੁਸੀਂਂ ਕਾਨੂੰਨ ਦੇ ਦਾਇਰੇ ਵਿਚ ਰਹਿੰਦੇ ਹੋਏ ਆਪਣੇ ਜਿਲ੍ਹੇ ਲਈ ਲਾਮਿਸਾਲ ਕੰਮ ਕਰੋ, ਮੈਂ ਤੁਹਾਡੇ ਨਾਲ ਚਟਾਨ ਦੀ ਤਰਾਂ ਖੜਾਂਗਾ। ਉਨਾਂ ਮੀਟਿੰਗ ਵਿਚ ਆਏ ਅਧਿਕਾਰੀਆਂ ਦਾ ਛੁੱਟੀ ਦੇ ਬਾਵਜੂਦ ਦੇਰ ਸ਼ਾਮ ਤੱਕ ਮੀਟਿੰਗ ਵਿਚ ਭਾਗ ਲੈਣ ਲਈ ਧੰਨਵਾਦ ਕਰਦੇ ਕਿਹਾ ਕਿ ਤੁਸੀਂ ਖੁੱਲ ਕੇ ਕੰਮ ਕਰੋ, ਮੈਂ ਤਹਾਨੂੰ ਡਰਾਉਣ ਜਾਂ ਧਮਕਾਉਣ ਲਈ ਨਹੀਂ ਆਇਆ, ਬਲਕਿ ਤੁਹਾਡੀ ਮਦਦ ਲਈ ਹਾਂ। ਉਨਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਾ ਹੋਵੇ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਹੋਣ ਇਸ ਗੱਲ ਉਤੇ ਧਿਆਨ ਕੇਂਦਰਿਤ ਕਰੋ। ਸ੍ਰੀ ਹੇਅਰ ਨੇ ਕਿਹਾ ਕਿ ਲੋਕਾਂ ਨੇ ਬੜੇ ਉਤਸ਼ਾਹ ਤੇ ਚਾਅ ਨਾਲ ਇਹ ਸਰਕਾਰ ਚੁਣੀ ਹੈ, ਜਿਸ ਕਾਰਨ ਸਾਡੇ ਉਤੇ ਲੋਕਾਂ ਨੂੰ ਵੱਡੀਆਂ ਆਸਾਂ ਹਨ। ਅਸੀਂ ਇਹ ਆਸਾਂ ਤੁਹਾਡੀ ਮਦਦ ਨਾਲ ਹੀ ਪੂਰੀਆਂ ਕਰਨੀਆਂ ਹਨ, ਸੋ ਆਪਾਂ ਸਾਰੇ ਇਕ ਟੀਮ ਵਜੋਂ ਵਿਚਰ ਕੇ ਲੋਕ ਮਸਲੇ ਹੱਲ ਕਰਾਂਗੇ। ਸ਼ਹਿਰ ਵਿਚ ਕੂੜੇ ਪ੍ਰਬੰਧਨ ਦਾ ਹਵਾਲਾ ਲੈਂਦੇ ਹੋਏ ਉਨਾਂ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੱਕ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ। ਉਨਾਂ ਕਿਹਾ ਕਿ ਸਾਫ-ਸੁਥਰਾ ਵਾਤਾਵਰਣ ਸਿਰਜਣ ਦਾ ਜਿੰਮਾ ਸਾਡੇ ਸਾਰਿਆਂ ਉਤੇ ਹੈ ਅਤੇ ਇਹ ਸਾਡੇ ਤੇ ਸਾਡੇ ਭਵਿੱਖ ਲਈ ਜ਼ਰੂਰੀ ਹੈ। ਉਨਾਂ ਇਸ ਮੌਕੇ ਪਿੰਗਲਵਾੜਾ ਸੰਸਥਾ ਵੱਲੋਂ ਚਲਾਏ ਜਾ ਰਹੇ ਸਕੂਲ ਨੂੰ ਮਿਡ ਡੇਅ ਮੀਲ ਸਕੀਮ ਦਾ ਲਾਭ ਦੇਣ ਦੀ ਹਦਾਇਤ ਵੀ ਕੀਤੀ। ਮੀਟਿੰਗ ਵਿਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਅਜੇ ਗੁਪਤਾ, ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ. ਦਲਬੀਰ ਸਿੰਘ ਟੌਂਗ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਕੁਮਾਰ ਸੌਰਭ ਰਾਜ ਅਤੇ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100%ਨਤੀਜਾ

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ  ਸ਼ਾਨਦਾਰ 100%ਨਤੀਜਾ
ਕਵਿਤਾ ਨੇ 73 % ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ : 29 ਜੁਲਾਈ - () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ ਨਤੀਜਾ 100%  ਆਇਆ ਹੈ।ਇਸ ਜਾਣਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ  ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਵਿਚੋਂ ਕਵਿਤਾ ਪੁੱਤਰੀ ਸ.ਰਘਵੀਰ ਸਿੰਘ ਪਿੰਡ ਖੈਰ ਅੱਛਰਵਾਲ ਨੇ 73 % ਅੰਕ ਪ੍ਰਾਪਤ ਕਰ ਕੇ ਕਲਾਸ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਦਲਜੀਤ ਕੌਰ ਪੁੱਤਰੀ ਸ੍ਰੀ ਸੰਤ ਰਾਮ ਪਿੰਡ ਖੈਰ ਅੱਛਰਵਾਲ ਨੇ 72.6 ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਤੀਜਾ ਸਥਾਨ ਦੋ ਨਰਸਿੰਗ ਵਿਦਿਆਰਥੀਆਂ ਨੇ ਇੱਕੋ ਜਿੰਨੇ ਅੰਕ ਪ੍ਰਾਪਤ ਕਰਕੇ ਕੀਤਾ, ਜਿਹਨਾਂ ਵਿਚ ਹਰਲੀਨ ਕੌਰ ਪੁੱਤਰੀ ਸ.ਜਤਿੰਦਰ ਸਿੰਘ ਪਿੰਡ ਢਾਹਾਂ ਨੇ 71% ਅੰਕ ਅਤੇ ਸਿਮਰਨਪ੍ਰੀਤ ਕੌਰ ਪੁੱਤਰੀ ਸ. ਸੰਦੀਪ ਸਿੰਘ ਪਿੰਡ ਝਿੰਗੜਾਂ ਨੇ ਵੀ 71% ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ਤੇ ਰਹੇ। ਡਾ. ਸੁਰਿੰਦਰ ਜਸਪਾਲ ਨੇ ਕਿਹਾ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ ਅਤੇ ਵੱਖ ਵੱਖ ਧਾਰਮਿਕ, ਸਭਿਆਚਾਰਕ  ਸਮਾਗਮਾਂ ਤੇ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਅੱਵਲ ਪੁਜ਼ੀਸ਼ਨਾਂ ਹਾਸਲ ਕਰਕੇ ਨਰਸਿੰਗ ਕਾਲਜ ਦਾ ਨਾਮ ਰੌਸ਼ਨ ਕਰਦੇ ਹਨ।
ਇਸ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਪਿਆਂ ਨੂੰ, ਸਮੂਹ ਅਧਿਆਪਕਾਂ ਅਤੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੂੰ ਹਾਰਦਿਕ ਵਧਾਈਆਂ ਦਿੱਤੀਆਂ ।
ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ.ਜਗਜੀਤ ਸਿੰਘ ਸੋਢੀ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ, ਮੈਡਮ ਸੁਖਵਿੰਦਰ ਕੌਰ, ਮੈਡਮ ਰੀਤੂ ਕੁਮਾਰੀ, ਮੈਡਮ ਸੰਦੀਪ ਕੌਰ, ਸ.ਰਾਜਿੰਦਰਪਾਲ ਸਿੰਘ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ । ਵਰਨਣਯੋਗ ਹੈ ਕਿ ਗੁਰੂ ਨਾਨਕ ਕਾਲਜ ਆਡ ਨਰਸਿੰਗ ਦੀ ਕੈਨੇਡਾ ਦੀ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਵਿੱਦਿਅਕ ਸਾਂਝ ਹੈ ਜਿਸ ਤਹਿਤ ਵਿਦਿਆਰਥੀ ਕਨੈਡਾ ਵਿਖੇ ਪੜ੍ਹਨ ਜਾਂਦੇ ਹਨ।
ਫੋਟੋ ਕੈਪਸ਼ਨ :    ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦੇ ਅੱਵਲ ਰਹੇ ਵਿਦਿਆਰਥੀ

ਸਿਹਤ ਮੰਤਰੀ ਨੇ ਕੀਤਾ ਨਾਭਾ ਦੇ ਸਿਵਲ ਹਸਪਤਾਲ ਦਾ ਦੌਰਾ

ਨਾਭਾ/ਪਟਿਆਲਾ, 28 ਜੁਲਾਈ:  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਨਾਭਾ ਦੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ 'ਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਬਾਰੀਕੀ ਨਾਲ ਸਮੀਖਿਆ ਕੀਤੀ।
  ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ 'ਤੇ ਸੁਧਾਰ ਲਿਆਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਸਿਹਤ ਪਾਲਿਸੀ ਲਿਆਉਣ ਤੋਂ ਪਹਿਲਾਂ ਉਨ੍ਹਾਂ ਵਲੋਂ ਸਿਵਲ ਹਸਪਤਾਲਾਂ ਅਤੇ ਸਬ ਡਵੀਜ਼ਨ ਪੱਧਰ ਦੇ ਹਸਪਤਾਲਾਂ ਆਦਿ ਦਾ ਦੌਰਾ ਕਰਕੇ ਜ਼ਮੀਨੀ ਹਕੀਕਤਾਂ ਜਾਣੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀ ਸਹੂਲਤ ਅਨੁਸਾਰ ਅਗਲੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਿਸ ਦੇ ਨਤੀਜੇ ਆਉਂਦੇ ਸਮੇਂ ਵਿੱਚ ਪ੍ਰਤੱਖ ਦਿਖਾਈ ਦੇਣਗੇ।
  ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰੀ ਰਿਕਾਰਡ ਅਤੇ ਸਾਜੋ ਸਮਾਨ ਦੀਆਂ ਸੂਚੀਆਂ ਦੀ ਸਮੇਂ ਸਮੇਂ 'ਤੇ ਸੁਧਾਈ ਕੀਤੀ ਜਾਵੇ ਅਤੇ ਰਿਕਾਰਡ ਸਬੰਧੀ ਜਾਣਕਾਰੀ ਸਪਸ਼ਟ ਸ਼ਬਦਾਂ 'ਚ ਰਿਕਾਰਡ ਵਾਲੇ ਸਥਾਨ 'ਤੇ ਲਗਾਈ ਜਾਵੇ। ਉਨ੍ਹਾਂ ਹਸਪਤਾਲ ਦੀ ਖਾਲੀ ਪਈ ਜਗ੍ਹਾ 'ਤੇ ਉੱਗੇ ਵੱਡੇ ਘਾਹ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੇ ਸਥਾਨ ਬਿਮਾਰੀਆਂ ਨੂੰ ਸੱਦਾ ਦਿੰਦੇ ਹਨ ਇਨ੍ਹਾਂ ਸਥਾਨਾਂ ਨੂੰ ਪਾਰਕ 'ਚ ਤਬਦੀਲ ਕੀਤਾ ਜਾਵੇ।  ਉਨ੍ਹਾਂ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਦਿਆਂ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਪਾਸੋਂ ਇਲਾਜ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤੀ। ਉਨ੍ਹਾਂ ਮਰੀਜ਼ਾਂ ਨਾਲ ਆਏ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਮਰੀਜ਼ਾਂ ਨਾਲ ਆਏ ਪਰਿਵਾਰਕ ਮੈਂਬਰਾਂ ਦੇ ਬੈਠਣ ਦੇ ਵਧੀਆਂ ਪ੍ਰਬੰਧ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ 30 ਬੈਡਾਂ ਵਾਲੀ ਨਵੀਂ ਉਸਾਰੀ ਅਧੀਨ ਇਮਾਰਤ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।
  ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਸਪਤਾਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਿਹਤ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸੂਚੀ ਹਸਪਤਾਲ ਦੀ ਓ.ਪੀ.ਡੀ. ਦੇ ਬਾਹਰ ਲਗਾਈ ਜਾਵੇ ਅਤੇ ਇਲਾਜ ਅਧੀਨ ਮਰੀਜ਼ ਦਾ ਇਲਾਜ ਕਾਰਡ ਮਰੀਜ਼ ਦੇ ਬੈਡ 'ਤੇ ਲੱਗਿਆ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਸਫ਼ਾਈ ਅਤੇ ਹਸਪਤਾਲ ਦੇ ਪਖਾਨਿਆਂ ਦੀ ਸਫ਼ਾਈ ਨਿਯਮਤ ਰੂਪ 'ਚ ਕਰਨ ਨੂੰ ਯਕੀਨੀ ਬਣਾਇਆ ਜਾਵੇ।
  ਸਿਹਤ ਮੰਤਰੀ ਨੇ ਸਿਵਲ ਹਸਪਤਾਲ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨ ਦਾ ਮੁੱਖ ਮਕਸਦ ਜ਼ਮੀਨੀ ਹਕੀਕਤ ਦੀ ਪੂਰੀ ਜਾਣਕਾਰੀ ਪ੍ਰਾਪਤ ਕਰਕੇ ਭਵਿੱਖ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਸਰਕਾਰੀ ਹਸਪਤਾਲਾਂ ਦਾ ਦੌਰਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਸਿਵਲ ਸਰਜਨ ਡਾ. ਰਾਜੂ ਧੀਰ, ਡਾ. ਲਵੀਕੇਸ਼ ਕੁਮਾਰ ਤੇ ਹਸਪਤਾਲ ਦਾ ਸਮੂਹ ਸਟਾਫ਼ ਮੌਜੂਦ ਸੀ।
  ਇਸ ਮੌਕੇ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਸਿਹਤ ਮੰਤਰੀ ਨੂੰ ਹਸਪਤਾਲ 'ਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਹੋਰ ਸੁਧਾਰ ਲਈ ਸਰਕਾਰੀ ਪੱਧਰ 'ਤੇ ਉੱਠੇ ਜਾ ਸਕਣ ਵਾਲੇ ਮਸਲਿਆਂ ਸਬੰਧੀ ਪ੍ਰੈਜ਼ਨਟੇਸ਼ਨ ਦਿੱਤੀ ਗਈ। ਸਿਹਤ ਮੰਤਰੀ ਨੇ ਕਿਹਾ ਕਿ ਹਸਪਤਾਲ 'ਚ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜਲਦੀ ਹੀ ਢੁਕਵੇਂ ਕਦਮ ਉਠਾਏ ਜਾਣਗੇ।

ਬਿਜ਼ਨੈਸ ਪ੍ਰੋਸੈਸ ਆਊਟਸੋਰਸ ਖੇਤਰ ਬਵਿੱਚ ਰੋਜ਼ਗਾਰ ਦੇ ਚਾਹਵਾਨ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋੋ ਵਿਖੇ ਪੁੱਜਣ

ਨਵਾਂਸ਼ਹਿਰ, 28 ਜੁਲਾਈ : ਪੰਜਾਬ ਸਰਕਾਰ ਵੱਲੋਂ ਬੀ.ਪੀ.ਓ. (ਬਿਜ਼ਨੈਸ ਪ੍ਰੋਸੈਸ ਆਊਟਸੋਰਸ) ਖੇਤਰ ਵਿੱਚ ਬੇਰੋਜ਼ਗਾਰ ਨੌਜਵਾਨਾਂ ਦੀ ਭਰਤੀ ਸਬੰਧੀ 10 ਦਿਨਾਂ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਜਿਨ੍ਹਾਂ ਚਾਹਵਾਨ ਉਮੀਦਵਾਰਾਂ ਵੱਲੋਂ ਬਿਊਰੋ ਦੇ ਲਿੰਕ 'ਤੇ ਅਪਲਾਈ ਕਰਕੇ  ਬੀ ਪੀ ਓ ਖੇਤਰ ਵਿੱਚ ਕੰਮ ਕਰਨ ਦੀ ਸਹਿਮਤੀ ਦਿੱਤੀ ਗਈ ਹੈ, ਉਨ੍ਹਾਂ ਉਮੀਦਵਾਰਾਂ ਦੀ ਵਿਭਾਗ ਵੱਲੋਂ ਬਿਊਰੋ ਵਿੱਚ 10 ਦਿਨਾਂ ਦੀ ਸਾਫ਼ਟ ਸਕਿੱਲ ਦੀ ਟ੍ਰੇਨਿੰਗ ਇੱਕ ਅਗਸਤ ਤੋਂ ਸ਼ੁਰੂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਕਮਿਊਨਿਕੇਸ਼ਨ ਸਕਿੱਲਜ਼, ਗ੍ਰਾਹਕਾਂ ਨਾਲ ਡੀਲਿੰਗ, ਇੰਗਲਿਸ਼, ਕੰਪਿਊਟਰ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਉਪਰੰਤ 16 ਅਗਸਤ ਤੋਂ ਉਮੀਦਵਾਰਾਂ ਦੀ ਪਲੇਸਮੈਂਟ ਸਬੰਧੀ ਕਾਰਵਾਈ ਅਰੰਭੀ ਜਾਵੇਗੀ। ਬੀ ਪੀ ਓ ਖੇਤਰ ਵਿੱਚ ਕੰਮ ਦਾ ਸਥਾਨ ਮੋਹਾਲੀ ਹੋਵੇਗਾ ਅਤੇ ਚੁਣੇ ਗਏ ਉਮੀਦਵਾਰਾਂ ਨੂੰ 10,000 ਤੋਂ 35,000 ਰੁਪਏ ਤੱਕ ਦਾ ਪੈਕੇਜ ਉਨ੍ਹਾਂ ਦੀ ਯੋਗਤਾ ਦੇ ਅਧਾਰ 'ਤੇ ਦਿੱਤਾ ਜਾਵੇਗਾ।  ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਜਿਹੜੇ 12ਵੀਂ ਜਾਂ ਵੱਧ ਯੋਗਤਾ ਵਾਲੇ ਉਮੀਦਵਾਰ ਬੀ.ਪੀ.ਓ. ਖੇਤਰ ਵਿੱਚ ਨੌਕਰੀ ਦੇ ਚਾਹਵਾਨ ਹਨ, ਉਹ  29 ਜੁਲਾਈ (ਸ਼ੁੱਕਰਵਾਰ) ਨੂੰ ਬਿਊਰੋ ਦੇ ਦਫ਼ਤਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਆਪਣੇ ਦਸਤਾਵੇਜ਼ ਲੈ ਕੇ ਨਿੱਜੀ ਤੌਰ 'ਤੇ ਮਿਲ ਸਕਦੇ ਹਨ। ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰ: 88727-59915 'ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

ਇੰਨ-ਸੀਟੂ ਸੀ.ਆਰ.ਐਮ ਸਕੀਮ 2022-23 ਅਧੀਨ ਖੇਤੀ ਮਸ਼ੀਨਰੀ ’ਤੇ ਸਬਸਿਡੀ ਲੈਣ ਲਈ ਕਿਸਾਨਾਂ ਪਾਸੋਂ ਅਰਜ਼ੀਆਂ ਦੀ ਮੰਗ- ਡਾ. ਹਰਵਿੰਦਰ ਲਾਲ

ਨਵਾਂਸ਼ਹਿਰ, 28 ਜੁਲਾਈ : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਇੰਨ-ਸੀਟੂ ਸੀ.ਆਰ.ਐਮ. ਸਕੀਮ 2022-23 ਅਧੀਨ ਖੇਤੀ ਮਸ਼ੀਨਰੀ ਉਪਦਾਨ 'ਤੇ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਵਿਭਾਗ ਦੇ ਪੋਰਟਲ https://agrimachinerypb.com  'ਤੇ ਮਿਤੀ 28-07-2022 ਤੋਂ 15-08-2022 ਤੱਕ ਕੀਤੀ ਗਈ ਹੈ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਲਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੇਕ, ਹੈਪੀਸੀਡਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਉਲਟਾਵੇਂ ਪਲਾਓ, ਪੈਡੀ ਸਟਰਾਅ ਚੋਪਰ/ ਸ਼ਰੈਡਰ/ਮਲਚਰ, ਕਪਾਹ ਰੀਪਰ ਅਤੇ ਸੁਪਰ ਐਸ.ਐਮ.ਐਸ. ਮਸ਼ੀਨਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ 'ਤੇ ਉਪਲਬਧ ਹਨ। ਅਰਜ਼ੀ ਭਰਨ ਸਮੇ ਕਿਸਾਨ ਪਾਸ ਆਧਾਰ ਕਾਰਡ, ਫੋਟੋ, ਸਵੈ-ਘੋਸ਼ਣਾ ਪੱਤਰ ਅਤੇ ਅਨੁਸੁਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਹੋਣਾ ਜ਼ਰੂਰੀ ਹੈ। ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁੱਖੀ ਅਤੇ ਦੋ ਹੋਰ ਮੈਂਬਰਾਂ ਦਾ ਆਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਲੈਣ ਲਈ ਮਨਜੂਰੀ ਪੱਤਰ ਉਨ੍ਹਾਂ ਦੇ ਮੋਬਇਲ ਰਾਹੀਂ ਮਿਲੇਗਾ, ਜਿਸ ਉਪਰੰਤ ਕਿਸਾਨ ਪੋਰਟਲ ਵਿੱਚ ਦਰਜ ਕਿਸੇ ਵੀ ਮੈਨੂਫੈਕਚਰਰ/ਸਪਲਾਇਰ ਤੋਂ ਮਸ਼ੀਨ ਲੈ ਸਕਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈਣ ਤਾਂ ਜੋ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਬੰਦ ਹੋ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ)/ਮੁੱਖ ਖੇਤੀਬਾੜੀ ਅਫਸਰ ਦੇ ਦਫਤਰਾਂ ਵਿੱਚ ਜਾ ਕੇ ਸੰਪਰਕ ਕਰਨ।  

ਨਰਸਿੰਗ ਕਾਲਜ ਢਾਹਾਂ ਕਲੇਰਾਂ ਵੱਲੋਂ ਵਿਸ਼ਵ ਕਾਲਾ ਪੀਲੀਆ ਦਿਵਸ ਮਨਾਇਆ ਗਿਆ

*ਨਰਸਿੰਗ ਕਾਲਜ ਢਾਹਾਂ ਕਲੇਰਾਂ ਵੱਲੋਂ ਵਿਸ਼ਵ ਕਾਲਾ ਪੀਲੀਆ ਦਿਵਸ ਮਨਾਇਆ ਗਿਆ*
ਬੰਗਾ :  28 ਜੁਲਾਈ : -() ਅੱਜ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵੱਲੋਂ ਵਿਸ਼ਵ ਕਾਲਾ ਪੀਲੀਆ ਦਿਵਸ  (ਵਰਲਡ ਹੈਪਾਟਾਈਟਸ ਡੇਅ) ਮਨਾਇਆ  ਗਿਆ। ਇਸ ਮੌਕੇ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦੀਆਂ ਵਿਦਿਆਰਥਣਾਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਉ.ਪੀ.ਡੀ. ਵਿਚ ਦੂਨੀਆਂ ਦੀ ਭਿਆਨਕ ਬਿਮਾਰੀ ਕਾਲਾ ਪੀਲੀਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨੁਕੜ ਨਾਟਕ ਪੇਸ਼ ਕੀਤਾ ਗਿਆ । ਨਰਸਿੰਗ ਵਿਦਿਆਰਥੀਆਂ ਨੇ ਨਾਟਕ ਵਿਚ ਦੱਸਿਆ ਕਿ ਕਾਲਾ ਪੀਲੀਆ ਇੱਕ ਵਾਇਰਸ ਨਾਲ ਹੋਣ ਵਾਲੀ ਜਿਗਰ ਦੀ ਬਿਮਾਰੀ ਹੈ ਜੋ ਕਿ ਖ਼ੂਨ ਦੀ ਇਨਫੈਕਸ਼ਨ ਨਾਲ ਹੁੰਦੀ ਹੈ। ਇਸ ਦਾ ਜਲਦੀ ਇਲਾਜ ਨਾ ਹੋਣ ਕੈਂਸਰ ਦਾ ਰੂਪ ਧਾਰ ਸਕਦੀ ਹੈ ਜਾਂ ਜਿਗਰ ਫ਼ੇਲ੍ਹ ਹੋ ਸਕਦਾ ਹੈ। ਅੱਜ ਪੂਰੀ ਦੁਨੀਆ ਵਿੱਚ ਕਾਲਾ ਪੀਲੀਆ ਦੀ ਬਿਮਾਰੀ ਨਾਲ ਹਰ ਸਾਲ ਸਾਲ ਵਿੱਚ ਲਗਪਗ 7 ਲੱਖ ਲੋਕ ਮੌਤ ਦੇ ਮੂੰਹ ਤਕ ਚਲੇ ਜਾਂਦੇ ਹਨ। ਨਰਸਿੰਗ ਵਿਦਿਆਰਥੀਆਂ ਨੇ ਦੱਸਿਆ ਕਿ ਕਾਲਾ ਪੀਲੀਆ ਦੀ ਬਿਮਾਰੀ ਤੋਂ ਬਚਾਅ ਲਈ ਟੀਕੇ ਵਾਲੀ ਸੂਈ ਦਾ ਬਾਰ-ਬਾਰ ਇਸਤੇਮਾਲ ਨਾ ਕੀਤਾ ਜਾਵੇ, ਨਸ਼ਿਆਂ ਤੋਂ ਬਚਿਆ ਜਾਵੇ, ਨਸ਼ੀਲੇ ਟੀਕਿਆਂ ਦੀ ਵਰਤੋ ਨਾ ਕੀਤੀ ਜਾਵੇ, ਜ਼ਖ਼ਮਾਂ ਨੂੰ ਖੁੱਲ੍ਹਾ ਨਾ ਛੱਡਿਆ ਜਾਵੇ ਅਤੇ ਸਰਕਾਰ ਤੋ ਮਨਜ਼ੂਰਸ਼ੁਦਾ ਬਲੱਡ ਬੈਂਕ ਤੋ ਹੀ ਖੂਨ ਲੈ ਕੇ ਮਰੀਜ਼ ਨੂੰ ਦਿੱਤਾ ਜਾਵੇ। ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਤੰਦਰੁਸਤ ਰਹਿਣ ਲਈ ਅਜਿਹੀਆਂ ਜਾਨ ਲੇਵਾ ਬਿਮਾਰੀਆਂ ਬਾਰੇ ਜਾਣਕਾਰੀ ਹੋਣੀ ਜ਼ਰੂਰੀ ਹੈ ਤਾਂ ਅਸੀਂ ਆਪਣੇ ਸਮਾਜ ਨੂੰ ਇਹਨਾਂ ਖ਼ਤਰਨਾਕ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।   ਵਿਸ਼ਵ ਕਾਲਾ ਪੀਲੀਆ ਦਿਵਸ ਮਨਾਉਣ ਮੌਕੇ ਹੋਏ ਸਮਾਗਮ ਵਿਚ  ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਟਰੱਸਟ, ਵਰਿੰਦਰ ਸਿੰਘ ਬਰਾੜ ਮੁਖੀ ਐੱਚ ਆਰ ਐਡਮਿਨ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਬਲਵਿੰਦਰ ਸਿੰਘ, ਡਾ. ਰੋਹਿਤ ਮਸੀਹ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮੈਡਮ ਸੁਖਮਿੰਦਰ ਕੌਰ, ਮੈਡਮ ਅਕਵਿੰਦਰ ਕੌਰ, ਮੈਡਮ ਪੂਜਾ ਰਾਣੀ, ਮੈਡਮ ਸੰਦੀਪ ਸੂਦਨ, ਮੈਡਮ ਰਾਜ ਕੁਮਾਰੀ, ਮੈਡਮ ਈਸ਼ੂ ਕੁਮਾਰੀ, ਹਸਪਤਾਲ ਦੇ ਵੱਖ ਵੱਖ ਵਾਰਡਾਂ ਦੇ ਇੰਚਾਰਜ ਸਾਹਿਬਾਨ, ਮੈਡੀਕਲ ਸਟਾਫ਼, ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ।   ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਕਾਲਾ ਵਿਖੇ  ਵਿਸ਼ਵ ਕਾਲਾ ਪੀਲੀਆ ਦਿਵਸ ਮੌਕੇ  ਹਸਪਤਾਲ ਵਿਖੇ ਆਏ ਮਰੀਜ਼ਾਂ ਨੂੰ ਅੱਜ ਕਾਲਾ ਪੀਲੀਆ ਬਿਮਾਰੀ ਦੇ ਟੈੱਸਟਾਂ ਵਿਚ 50% ਦੀ ਛੋਟ ਦਿੱਤੀ ਗਈ ਸੀ।
ਫੋਟੋ : ਵਿਸ਼ਵ ਕਾਲਾ ਪੀਲੀਆ ਦਿਵਸ ਮੌਕੇ ਢਾਹਾਂ ਕਲੇਰਾਂ ਵਿਖੇ ਹੋਏ ਪ੍ਰੋਗਰਾਮ ਦੀਆਂ ਤਸਵੀਰਾਂ 

ਪੰਜਾਬ ਸਰਕਾਰ ਦੇ ਸਾਰੇ ਯੋਗ ਕੱਚੇ ਕਾਮਿਆਂ ਨੂੰ ਜਲਦ ਹੀ ਮਿਲੇਗੀ ਖੁਸ਼ਖ਼ਬਰੀ-ਹਰਪਾਲ ਸਿੰਘ ਚੀਮਾ

ਪਟਿਆਲਾ, 27 ਜੁਲਾਈ: ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੀ ਦਿਤੀ ਗਰੰਟੀ ਨੂੰ ਪੂਰਾ ਕਰਕੇ ਸੂਬੇ ਦੇ ਠੇਕੇ 'ਤੇ ਕੰਮ ਕਰਦੇ ਸਾਰੇ ਯੋਗ 36 ਹਜ਼ਾਰ ਕਾਮਿਆਂ ਨੂੰ ਹਰ ਹਾਲ ਪੱਕਾ ਕਰੇਗੀ ਅਤੇ ਇਸ ਸਬੰਧੀ ਜਲਦੀ ਹੀ ਖੁਸ਼ਖਬਰੀ ਮਿਲੇਗੀ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕੀਤਾ। ਉਹ ਪਟਿਆਲਾ ਜ਼ਿਲੇ ਦੇ ਇੰਚਾਰਜ ਮੰਤਰੀ ਵਜੋਂ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਪੁਜੇ ਹੋਏ ਸਨ।
ਇੱਥੇ ਸਰਕਟ ਹਾਊਸ ਵਿਖੇ ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ ਐਸ ਪੀ ਦੀਪਕ ਪਾਰੀਕ ਦੀ ਅਗਵਾਈ ਹੇਠ ਪੁਲਿਸ ਟੁਕੜੀ ਵੱਲੋਂ ਸਲਾਮੀ ਲੈਣ ਮਗਰੋਂ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੱਚੇ ਤੇ ਠੇਕੇ 'ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਵੱਲੋਂ ਗਠਿਤ ਕਮੇਟੀ ਦੀਆਂ ਲਗਾਤਾਰ ਮੀਟਿੰਗਾਂ ਦੌਰਾਨ ਇਸ ਕੰਮ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਸੂਬੇ ਦੇ ਖ਼ਜ਼ਾਨੇ ਬਾਰੇ ਪੁੱਛੇ ਜਾਣ ਵਿੱਤ ਮੰਤਰੀ ਨੇ ਕਿਹਾ ਕਿ ਖ਼ਜ਼ਾਨਾ ਜਲਦੀ ਭਰੇਗਾ ਕਿਉਕਿ ਸਰਕਾਰ ਦੀ ਨੀਅਤ ਸਾਫ਼ ਹੈ ਪ੍ਰੰਤੂ ਇਹ ਗੱਲ ਅਫਸੋਸ ਨਾਲ ਕਹਿਣੀ ਪੈਂਦੀ ਹੈ ਕਿ ਪਿੱਛਲੀ ਸਰਕਾਰ ਨੇ ਪੰਜ ਸਾਲ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਇਥੋਂ ਤੱਕ ਕਿ ਜੀ ਐੱਸ ਟੀ ਇਕੱਤਰ ਕਰਨ ਦੇ ਵੀ ਯਤਨ ਨਹੀਂ ਕੀਤੇ ਅਤੇ ਕੇਵਲ ਕੇਂਦਰ ਸਰਕਾਰ 'ਤੇ ਨਿਰਭਰਤਾ ਰੱਖੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਜੀ.ਐੱਸ.ਟੀ. ਵੀ ਵਧਾਇਆ ਹੈ।
ਸ. ਚੀਮਾ ਨੇ ਅੱਗੇ ਕਿਹਾ ਕਿ ਸੂਬੇ ਦੀ ਆਬਕਾਰੀ ਨੀਤੀ ਤੋਂ ਪਿੱਛਲੇ ਸਾਲ 6200 ਕਰੋੜ ਰੁਪਏ ਮਿਲੇ ਸਨ ਤੇ ਇਸ ਸਾਲ 9600 ਕਰੋੜ ਦਾ ਟੀਚਾ ਹੈ।ਪੰਜਾਬੀ ਯੂਨੀਵਰਸਿਟੀ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਗੰਭੀਰ ਹੈ ਜਦਕਿ ਇਸਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਇਸ ਉਪਰੰਤ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਫੰਡ 100 ਫੀਸਦੀ ਵਰਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਕੀਮ ਦੇ ਫੰਡ ਵਾਪਸ ਜਾਣ ਦਾ ਗੰਭੀਰ ਨੋਟਿਸ ਲੈਕੇ ਅਜਿਹੇ ਵਿਭਾਂਗਾਂ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਕਾਸ ਕੰਮ 'ਚ ਕੁਤਾਹੀ ਨਾ ਵਰਤੀ ਜਾਵੇ ਕਿਉਂਕਿ ਉਹ ਹਰ ਮਹੀਨੇ ਅਜਿਹੀ ਮੀਟਿੰਗ ਕਰਨ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫ਼ਿਜੀਕਲ ਵੈਰੀਫਿਕੇਸ਼ਨ ਵੀ ਕਰਨਗੇ, ਇਸ ਲਈ ਅਧਿਕਾਰੀ ਵਿਕਾਸ ਕੰਮਾਂ ਦੀ ਗੁਣਵੱਤਾ ਤੇ ਇਨ੍ਹਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੇ ਮਿਆਰ ਦਾ ਖਾਸ ਖਿਆਲ ਰੱਖਣ। ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਕਿਸਮ ਦੀ ਕੁਤਾਹੀ  ਨੂੰ ਬਰਦਾਸ਼ਤ ਨਹੀਂ ਜਾਵੇਗਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਜ਼ਿਲ੍ਹੇ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਵਿੱਤ ਮੰਤਰੀ ਨੇ ਵੱਡੀ ਤੇ ਛੋਟੀ ਨਦੀ, ਨਵੇਂ ਬਣ ਰਹੇ ਬੱਸ ਸਟੈਂਡ, 24 ਘੰਟੇ ਨਹਿਰੀ ਪਾਣੀ, ਐਸ.ਟੀ.ਪੀਜ਼, ਡੇਅਰੀ ਪ੍ਰਾਜੈਕਟ, ਰਜਿੰਦਰਾ ਲੇਕ, ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ, ਹੈਰੀਟੇਜ਼ ਸਟਰੀਟ, ਸੀ ਸੀ ਟੀ ਵੀ ਕੈਮਰੇ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਸਮੇਤ ਵਿਦਿਅਕ ਤੇ ਤਕਨੀਕੀ ਸਿੱਖਿਆ ਅਦਾਰਿਆਂ ਤੋਂ ਇਲਾਵਾ ਵੱਖ-ਵੱਖ ਸੜਕਾਂ ਤੇ ਜੰਗਲਾਤ, ਬਾਗਬਾਨੀ ਤੇ ਹੋਰ ਮਹਿਕਮਿਆਂ ਦੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ।
ਵਿੱਤ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਜ਼ਿਲ੍ਹੇ ਅੰਦਰ ਡਿਸਟਲਰੀਆਂ ਦਾ ਨਿਯਮਤ ਤੌਰ 'ਤੇ ਨਿਰੀਖਣ ਕੀਤਾ ਜਾਵੇ ਤੇ ਹੋਰਨਾਂ ਵਿਭਾਗਾਂ ਨੂੰ ਨਾਲ ਲੈ ਕੇ ਨਾਲ ਲਗਦੇ ਇਲਾਕਿਆਂ ਦੇ ਪਾਣੀ ਦੇ ਨਮੂਨੇ ਵੀ ਭਰੇ ਜਾਣ।ਵਿਤ ਮੰਤਰੀ ਨੇ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿਤੇ।ਸਿੰਜਾਈ ਵਿਭਾਗ ਨੂੰ ਨਹਿਰਾਂ ਤੇ ਸੂਇਆਂ ਦੇ ਮੋਘਿਆਂ ਨੂੰ ਡਿਜਾਇਨ ਮੁਤਾਬਕ ਪੁਖ਼ਤਾ ਕਰਨ ਤੇ ਬਨੂੜ ਕੈਨਾਲ ਦੇ ਕੰਮ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿਤੇ।
ਉਹਨਾਂ ਨੇ ਕੇਂਦਰੀ ਸਕੀਮਾਂ, ਪ੍ਰਧਾਨ ਮੰਤਰੀ ਆਵਾਜ਼ ਯੋਜਨਾ, ਪ੍ਰਧਾਨ ਮੰਤਰੀ ਸੜਕ ਯੋਜਨਾ, ਕੇਂਦਰੀ ਤੇ ਰਾਜ ਪ੍ਰਾਯੋਜਿਤ ਪੈਨਸ਼ਨ ਯੋਜਨਾਵਾਂ ਸਮੇਤ ਹੋਰ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਤੇ ਇਹਨਾਂ ਦਾ ਲਾਭ ਹੇਠਲੇ ਪੱਧਰ ਤੱਕ ਲਾਭਪਾਤਰੀਆਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।
ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਦੀ ਮੁਕੰਮਲ ਰਿਪੋਰਟ ਉਹਨਾਂ ਨੂੰ ਪੇਸ਼ ਕੀਤੀ ਜਾਵੇ।ਉਨ੍ਹਾਂ ਨੇ ਮਿਰਤਕ ਪੈਨਸ਼ਨਰਾਂ ਦੀ ਪੈਨਸ਼ਨ ਰੋਕੇ ਜਾਣ ਬਾਰੇ ਵੀ ਆਦੇਸ਼ ਦਿਤੇ। ਸੁਗੰਮਿਯਾ ਭਾਰਤ ਯੋਜਨਾ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਫ਼ੰਡ ਵਾਪਿਸ ਜਾਣ ਦਾ ਗੰਭੀਰ ਨੋਟਿਸ ਲਿਆ ਤੇ ਲੋਕ ਨਿਰਮਾਣ ਵਿਭਾਗ ਤੋਂ ਇਸਦੀ ਰਿਪੋਰਟ ਤਲਬ ਕੀਤੀ।ਬੇਟੀ ਬਚਾਓ ਬੇਟੀ ਪੜਾਓ, ਸਵੱਛ ਭਾਰਤ ਸਕੀਮ, ਦੀਨ ਦਿਆਲ ਉਪਾਧਯਾ ਗ੍ਰਾਮ ਜਯੋਤੀ ਯੋਜਨਾ ਤੇ ਹੋਰ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ।
ਆਬਕਾਰੀ ਵਿਭਾਗ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੀ.ਐਸ.ਟੀ. ਕੁਲੈਕਸ਼ਨ ਦੇ ਟੀਚੇ ਨੂੰ ਪੂਰਾ ਕੀਤਾ ਜਾਵੇ ਅਤੇ ਜ਼ਿਲ੍ਹੇ ਅੰਦਰ ਟੈਕਸ ਚੋਰੀ ਕਰਨ ਵਾਲੇ ਪਾਸਰਜ਼ ਨੂੰ ਫੜਿਆ ਜਾਵੇ ਅਤੇ ਆਪਣੇ ਮੋਬਾਇਲ ਵਿੰਗਾਂ ਨੂੰ ਹੋਰ ਚੌਕਸ ਕਰਕੇ ਟੈਕਸ ਚੋਰੀ ਰਸਤਿਆਂ ਦੀ ਨਿਯਮਤ ਚੈਕਿੰਗ ਕਰਕੇ ਨਜਾਇਜ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਜ਼ੁਰਮਾਨੇ ਕੀਤੇ ਜਾਣ।
ਇਸ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਵੱਖ-ਵੱਖ ਮੁੱਦੇ ਉਠਾਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਡਵੀਜਨਲ ਕਮਿਸ਼ਨਰ ਅਰੁਣ ਸੇਖੜੀ, ਨਗਰ ਨਿਗਮ ਕਮਿਸ਼ਨਰ ਆਦਿਤਿਆ ਉੱਪਲ, ਏ ਡੀ ਸੀਜ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਇਤਹਾਸਕ ਕਿਲਿ੍ਹਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਦੇ ਅਨੁਸਾਰ ਕੀਤਾ ਜਾਵੇਗਾ- ਅਨਮੋਲ ਗਗਨ ਮਾਨ

-ਸੈਰ ਸਪਾਟਾ ਮੰਤਰੀ ਨੇ ਅੰਮ੍ਰਿਤਸਰ ਦੀ ਹੋਟਲ ਸਨਅਤ ਨਾਲ ਕੀਤੀ ਵਿਚਾਰ-ਚਰਚਾ
ਅੰਮ੍ਰਿਤਸਰ, 27 ਜੁਲਾਈ :-ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਨੇ ਅੰਮ੍ਰਿਤਸਰ ਵਿਖੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਧਿਰਾਂ ਨਾਲ ਗੱਲਬਾਤ ਕਰਦੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਇਤਹਾਸਕ ਕਿਲਿਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਦੇ ਅਨੁਸਾਰ ਕੀਤਾ ਜਾਵੇਗਾ, ਜੋ ਕਿ ਸਾਡੇ ਵਿਰਸੇ ਅਤੇ ਇਤਹਾਸ ਨੂੰ ਰੂਪਮਾਨ ਕਰਨ। ਦੋ ਦਿਨਾਂ ਤੋਂ ਸ਼ਹਿਰ ਦੀਆਂ ਇਤਹਾਸਕ ਤੇ ਸੈਰ-ਸਪਾਟੇ ਵਾਲੇ ਸਥਾਨਾਂ ਦਾ ਦੌਰਾ ਕਰ ਰਹੇ ਮੈਡਮ ਮਾਨ ਨੇ ਕੱਲ੍ਹ ਸਥਾਨਕ ਕਿਲ੍ਹੇ ਵਿਚ ਚੱਲ ਰਹੀਆਂ ਡੀ. ਜੇ. ਦੀਆਂ ਧੁਨਾਂ ਉਤੇ ਕਿੰਤੂ ਕਰਦੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ, ਜਿਸਦਾ ਨਾਮ ਕੇਵਲ ਪੰਜਾਬ ਹੀ ਨਹੀਂ, ਬਲਕਿ ਦੁਨੀਆਂ ਦੇ ਵੱਡੇ ਜਰਨੈਲਾਂ ਵਿਚ ਆਉਂਦਾ ਹੈ, ਦੇ ਸ਼ਾਹੀ ਕਿਲ੍ਹੇ ਵਿਚ ਸਾਡਾ ਮਨੋਰੰਜਨ ਨਹੀਂ, ਬਲਕਿ ਵਿਰਾਸਤ, ਇਤਹਾਸ ਤੇ ਸਾਡੇ ਅਮੀਰ ਵਿਰਸੇ ਦੀ ਤਰਜ਼ਮਾਨੀ ਕਰਨੀ ਚਾਹੀਦੀ ਹੈ ਅਤੇ ਇਸੇ ਨਾਲ ਸਬੰਧਤ ਹੀ ਸਾਰੀ ਪੇਸ਼ਕਾਰੀ ਇੱਥੇ ਕੀਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਮੈਂ ਪੰਜਾਬ ਦੀਆਂ ਸਾਰੀਆਂ ਇਤਹਾਸਕ ਥਾਵਾਂ, ਜਿੰਨਾ ਵਿਚ ਗੁਰੂ ਸਾਹਿਬਾਨ ਤੇ ਰਾਜਿਆਂ ਮਾਹਰਾਜਿਆਂ ਦੇ ਕਿਲ੍ਹੇ ਸ਼ਾਮਿਲ ਹਨ, ਨੂੰ ਉਨਾਂ ਦੇ ਇਤਹਾਸਕ ਪਰਿਪੇਖ ਵਿਚ ਸੰਭਾਲਣ ਦੀ ਕੋਸ਼ਿਸ਼ ਕਰਾਂਗੀ, ਤਾਂ ਜੋ ਪੰਜਾਬ ਲਈ ਦੇਸ਼-ਵਿਦੇਸ਼ ਦੇ ਸੈਲਾਨੀਆਂ ਲਈ ਖਿੱਚ ਪੈਦਾ ਕੀਤੀ ਜਾ ਸਕੇ। ਉਨਾਂ ਕਿਹਾ ਕਿ ਅੱਜ ਸੈਰ ਸਪਾਟਾ ਸਨਅਤ ਦੇਸ਼ ਅਤੇ ਰਾਜ ਸਰਕਾਰਾਂ ਲਈ ਵੱਡੀ ਆਮਦਨ ਦਾ ਸਾਧਨ ਬਣ ਸਕਦੀ ਹੈ ਅਤੇ ਇਸ ਵਿਚ ਲੱਖਾਂ ਲੋਕਾਂ ਨੂੰ ਰੋਜ਼ਗਾਰ ਦੇਣ ਦੀ ਸਮਰੱਥਾ ਹੈ, ਪਰ ਸਾਡੀਆਂ ਸਰਕਾਰਾਂ ਵੱਲੋਂ ਇਸ ਪਾਸੇ ਧਿਆਨ ਨਾ ਦੇਣ ਕਾਰਨ ਅਸੀਂ ਇਸ ਕੰਮ ਵਿਚ ਬਹੁਤ ਪਿੱਛੇ ਰਹਿ ਗਏ ਹਾਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਮੈਂ ਆਪਣੇ ਕਾਰਜ ਕਾਲ ਵਿਚ ਅਜਿਹਾ ਕੰਮ ਕਰਾਂ ਕਿ ਆਉਣ ਵਾਲੀ ਸਰਕਾਰ ਵਿਚ ਸੈਰ-ਸਪਾਟਾ ਵਿਭਾਗ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ। ਉਨਾਂ ਇਸ ਮੌਕੇ ਹੋਟਲ ਸਨਅਤ ਤੋਂ ਸੁਝਾਅ ਲਏ ਅਤੇ ਕਿਹਾ ਕਿ ਉਹ ਆਪਣੇ ਸ਼ਹਿਰ ਦੇ ਵਿਕਾਸ ਲਈ ਸੈਲਾਨੀ ਪੱਖੀ ਰੋਡ ਮੈਪ ਤਿਆਰ ਕਰਨ ਅਤੇ ਮੈਂ ਛੇਤੀ ਹੀ ਤੁਹਾਡੇ ਨਾਲ ਵਿਸਥਾਰਤ ਮੀਟਿੰਗ ਕਰਕੇ ਇਸ ਨਕਸ਼ੇ ਅਨੁਸਾਰ ਕੰਮ ਕਰਨ ਲਈ ਯੋਜਨਾ ਉਲੀਕਾਗੀਂ। ਅੰਮ੍ਰਿਤਸਰ ਦੀ ਗੱਲ ਕਰਦੇ ਉਨਾਂ ਕਿਹਾ ਕਿ ਜਿੰਨੇ ਸ਼ਰਧਾਲੂ ਤੇ ਸੈਲਾਨੀ ਇੱਥੇ ਰੋਜ਼ਾਨਾ ਆਉਂਦੇ ਹਨ, ਸ਼ਾਇਦ ਹੀ ਦੁਨੀਆਂ ਦੇ ਕਿਸੇ ਹੋਰ ਸ਼ਹਿਰ ਵਿਚ ਜਾਂਦੇ ਹੋਣ, ਪਰ ਇੰਨਾ ਲੋਕਾਂ ਨੂੰ ਇਕ ਤੋਂ ਵੱਧ ਦਿਨ ਲਈ ਰੋਕਣਾ ਸਾਡੀ ਤਰਜੀਹ ਹੋਣੀ ਚਾਹੀਦੀ ਹੈ, ਜਿਸ ਨਾਲ ਕਾਰੋਬਾਰ ਤੇ ਰੋਜ਼ਗਾਰ ਦੇ ਬੇਤਹਾਸ਼ਾ ਮੌਕੇ ਪੈਦਾ ਹੋਣਗੇ।
     ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸੈਰ-ਸਪਾਟਾ ਸਨਅਤ ਦੇ ਵਿਕਾਸ ਲਈ ਇਕ ਅਥਾਰਟੀ, ਜਿਸਦਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਚ ਹੀ ਹੋਵੇ, ਬਨਾਉਣ ਦਾ ਸੁਝਾਅ ਦਿੱਤਾ। ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸ. ਏ ਪੀ ਸਿੰਘ ਚੱਠਾ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਕਹਿੰਦੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਰਾਜ ਦੇ ਕਿਸੇ ਸੈਰ ਸਪਾਟਾ ਮੰਤਰੀ ਨੇ ਸਾਡੀਆਂ ਮੁਸ਼ਿਕਲਾਂ ਜਾਣਨ ਲਈ ਸਾਡੇ ਨਾਲ ਗੱਲਬਾਤ ਕੀਤੀ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਪਿਊਸ਼ ਕਪੂਰ ਨੇ ਭਵਿੱਖ ਦਾ 'ਰੋਡ ਮੈਪ' ਤਿਆਰ ਕਰਨ ਲਈ ਥੋੜਾ ਸਮਾਂ ਮੰਗਦੇ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਅਸੀਂ ਸੈਲਾਨੀ ਪੱਖੀ ਮਾਹੌਲ ਦੇਣ ਲਈ ਤੁਹਾਡੇ ਨਾਲ ਗੱਲਬਾਤ ਕਰੀਏ, ਨਾ ਕਿ ਆਪਣੇ ਨਿੱਜੀ ਮੁਫ਼ਾਦ ਲਈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾਇਰੈਕਟਰ ਸੈਰ ਸਪਾਟਾ ਸ੍ਰੀ ਕੁਰਣੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ ਡੀ ਐਮ ਸ੍ਰੀ ਮਨਕੰਵਲ ਸਿੰਘ, ਐਸ ਪੀ ਟ੍ਰੈਫਿਕ ਅਮਨਦੀਪ ਕੌਰ, ਐਕਸੀਅਨ ਪੁੱਡਾ ਗੁਰਪ੍ਰੀਤ ਸਿੰਘ, ਸ੍ਰੀ ਰਵਿੰਦਰ ਕੁਮਾਰ ਹੰਸ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਆਉਣ ਉਤੇ ਪੁਲਿਸ ਦੇ ਜਵਾਨਾਂ ਵੱਲੋਂ ਉਨਾਂ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਸ੍ਰੀ ਅਰੁਣਪਾਲ

...

ਡੀ ਸੀ ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦੇ ਮਿਆਰ ਤੇ ਗੁਣਵੱਤਾ ਯਕੀਨੀ ਬਣਾਉਣ ਦੀ ਹਦਾਇਤ

2021 ਤੱਕ ਦੀਆਂ ਗ੍ਰਾਂਟਾਂ ਨਾਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫ਼ਿਕੇਟ ਅਗਲੀ ਮੀਟਿੰਗ ਤੋਂ ਪਹਿਲਾਂ ਦੇਣ ਦੇ ਆਦੇਸ਼
ਲਿੰਕ ਸੜ੍ਹਕਾਂ 'ਤੇ 100-100 ਫੁੱਟ 'ਤੇ ਬੁਰਜੀਆਂ ਲਾਉਣਾ ਯਕੀਨੀ ਬਣਾਇਆ ਜਾਵੇ
ਨਵਾਂਸ਼ਹਿਰ, 27 ਜੁਲਾਈ  -  ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਵਿਕਾਸ ਕਾਰਜਾਂ 'ਚ ਵਰਤੀ ਜਾਂਦੀ ਸਮੱਗਰੀ ਦੀ ਗੁਣਵੱਤਾ ਅਤੇ ਮਿਆਰ ਨਾਲ ਕੋਈ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਡੀ ਸੀ ਰੰਧਾਵਾ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ 2021 ਤੱਕ ਮਿਲੀਆਂ ਗ੍ਰਾਂਟਾਂ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਅਗਲੀ ਵਿਕਾਸ ਮੀਟਿੰਗ ਤੋਂ ਪਹਿਲਾਂ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ। ਉੁਨ੍ਹਾਂ ਕਿਹਾ ਕਿ ਵਰਤੋਂ ਸਰਟੀਫ਼ਿਕੇਟ ਸਮੇਂ ਸਿਰ ਜਮ੍ਹਾਂ ਨਾ ਕਰਵਾਏ ਜਾਣ ਨੂੰ ਸਬੰਧਤ ਵਿਭਾਗ/ਅਧਿਕਾਰੀ ਦੀ ਨਿੱਜੀ ਜ਼ਿੰਮੇਂਵਾਰੀ ਦੇ ਤੌਰ 'ਤੇ ਲਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸ਼ਹਿਰਾਂ ਅਤੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ 'ਚ ਗੁਣਵੱਤਾ ਤੇ ਮਿਆਰ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਾਡੀ ਮੁਢਲੀ ਜ਼ਿੰਮੇਂਵਾਰੀ ਹੈ ਕਿ ਅਸੀਂ ਸਰਕਾਰ ਦੇ ਪੈਸੇ ਨਾਲ ਹੋਣ ਵਾਲੇ ਕੰਮ ਦਾ ਇੱਕ-ਇੱਕ ਰੁਪਈਆ ਸਹੀ ਢੰਗ ਨਾਲ ਲੱਗਣਾ ਯਕੀਨੀ ਬਣਾਈਏ।
ਡਿਪਟੀ ਕਮਿਸ਼ਨਰ ਨੇ ਬਰਸਾਤ ਦੇ ਦਿਨਾਂ ਵਿੱਚ ਦਰਿਆ ਦੇ ਧੁੁੱਸੀ ਬੰਨ੍ਹ ਦੇ ਨਾਲ-ਨਾਲ ਨਹਿਰਾਂ ਦੇ ਕੰਢਿਆਂ ਦੀ ਵੀ ਨਿਗਰਾਨੀ ਰੱਖਣ ਲਈ ਕਿਹਾ। ਉਨ੍ਹਾਂ ਨੇ ਇਸ ਦੇ ਨਾਲ ਹੀ ਨਹਿਰਾਂ ਦੇ ਕੰਢਿਆਂ 'ਤੇ ਬੁਰਜੀਆਂ ਲਾਉਣ ਲਈ ਵੀ ਕਿਹਾ। ਮੰਡੀ ਬੋਰਡ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਬਣਾਈਆਂ ਗਈਆਂ ਲਿੰਕ ਸੜ੍ਹਕਾਂ 'ਤੇ 100-100 ਫੁੱਟ ਬਾਅਦ ਬੁਰਜੀਆਂ ਲਾਉਣ ਦੀ ਹਦਾਇਤ ਕਰਦਿਆਂ, ਉਨ੍ਹਾਂ ਨੇ ਇਨ੍ਹਾਂ ਸੜ੍ਹਕਾਂ ਦੇ ਬਰਮ ਵੀ ਪੂਰੇ ਕਰਵਾਉਣ ਲਈ ਕਿਹਾ।
ਡੀ ਸੀ ਐਨ ਪੀ ਐਸ ਰੰਧਾਵਾ ਨੇ ਪਿੰਡਾਂ ਵਿੱਚ ਖਰਚ ਕੀਤੀਆਂ ਜਾਣ ਵਾਲੀਆਂ ਗਰਾਂਟਾਂ 'ਚ ਛੱਪੜਾਂ ਦੀ ਸਫ਼ਾਈ ਨੂੰ ਤਰਜੀਹ ਦੇਣ, ਸੂਰਜੀ ਉਰਜਾ ਨਾਲ ਚੱਲਣ ਵਾਲੀਆਂ ਲਾਈਟਾਂ ਲਾਉਣ ਦੇ ਕੰਮ ਵੀ ਸ਼ਾਮਿਲ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਰੋਜ਼ਗਾਰ ਗਾਰੰਟੀ ਐਕਟ ਤਹਿਤ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦਾ ਮੁਲਾਂਕਣ ਕਰਦਿਆਂ ਪਿੱਛੇ ਚੱਲ ਰਹੇ ਬਲਾਕਾਂ ਦੇ ਬੀ ਡੀ ਪੀ ਓਜ਼ ਨੂੰ ਇਨ੍ਹਾਂ 'ਚ ਤੇਜ਼ੀ ਲਿਆਉਣ ਲਈ ਕਿਹਾ। ਉੁਨ੍ਹਾਂ ਕਿਹਾ ਕਿ ਮਗਨਰੇਗਾ ਤਹਿਤ ਚੱਲ ਰਹੇ ਕੰਮਾਂ ਨੂੰ ਸਰਕਾਰ ਅਤੇ ਜ਼ਿਲ੍ਹੇ ਵੱਲੋਂ ਮਿੱਥੇ ਖਰਚੇ ਦੇ ਟੀਚੇ ਮੁਤਾਬਕ ਪੂਰਾ ਕੀਤਾ ਜਾਵੇ।
ਸ੍ਰੀ ਰੰਧਾਵਾ ਨੇ ਪਿੰਡਾਂ ਦੀਆਂ ਸਮੱਸਿਆਵਾਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਪਹੁੰਚਾਉਣ ਕਾਰਨ ਲੋਕਾਂ ਨੂੰ ਆਉਂਦੀ ਮੁਸ਼ਕਿਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਪਿੰਡਾਂ ਦੇ ਲੋਕਾਂ ਨੂੰ ਪਿੰਡਾਂ ਅਤੇ ਪੰਚਾਇਤਾਂ ਨਾਲ ਦਰਪੇਸ਼ ਸਮੱਸਿਆਵਾਂ ਦਾ ਹੱਲ ਬਲਾਕ ਪੱਧਰ 'ਤੇ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਛੋਟੇ-ਛੋਟੇ ਮਾਮਲੇ ਲੈ ਕੇ ਜ਼ਿਲ੍ਹਾ ਹੈਡਕੁਆਰਟਰ 'ਤੇ ਨਾ ਆਉਣਾ ਪਵੇ।
ਮੀਟਿੰਗ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ 'ਚ ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ ਦੇ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਕਿਹਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਗੁਰਲੀਨ ਸਿੱਧੂ, ਡੀ ਡੀ ਪੀ ਓ ਦਵਿੰਦਰ ਕੁਮਾਰ ਸ਼ਰਮਾ ਤੋਂ ਇਲਾਵਾ ਬਲਾਕ ਵਿਕਾਸ ਤੇੇ ਪੰਚਾਇਤ ਅਫ਼ਸਰ ਅਤੇ ਕਾਰਜ ਸਾਧਕ ਅਫ਼ਸਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਫ਼ੋਟੋ ਕੈਪਸ਼ਨ:
ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਮੁਲਾਂਕਣ ਕਰਦੇ ਹੋਏ।

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ 10ਵੀਂ ਅਤੇ 10+2 ਕਲਾਸ ਵਿਚ ਦੇ ਟੌਪਰ ਵਿਦਿਆਰਥੀ ਦਾ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ 10ਵੀਂ ਅਤੇ 10+2 ਕਲਾਸ ਵਿਚ ਦੇ ਟੌਪਰ ਵਿਦਿਆਰਥੀ ਦਾ ਸਨਮਾਨ
ਬੰਗਾ : 27 ਜੁਲਾਈ : - ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੈਸ਼ਨ 2021-22 ਦੀ ਦਸਵੀਂ ਕਲਾਸ ਅਤੇ 10+2 ਕਲਾਸ ਦੇ ਵਿਚੋਂ ਅੱਵਲ ਰਹਿਣ ਵਾਲੇ ਟੌਪਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ ਨੇ ਆਪਣੇ ਕਰ ਕਮਲਾਂ ਨਾਲ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਕੀਤਾ।
ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਲੈਵਲ ਦੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਆਰੰਭ ਕੀਤਾ ਗਿਆ ਸੀ ।  ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀ ਸ਼ਾਨਦਾਰ ਰਿਵਾਇਤ ਨੂੰ ਕਾਇਮ ਰੱਖਦੇ ਹੋਏ 10ਵੀਂ ਕਲਾਸ ਅਤੇ 10+2 ਕਲਾਸ ਦੀ ਸਾਲ 2021-2022 ਦੀ ਦਸਵੀਂ ਕਲਾਸ ਅਤੇ 10+2 ਕਲਾਸ ਦੀ ਸਾਲਾਨਾ ਬੋਰਡ ਪ੍ਰੀਖਿਆ ਵਿਚੋਂ ਮੈਰਿਟ ਦੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।  ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।  ਉਨ੍ਹਾਂ ਨੇ ਇਸ ਮਾਣਮੱਤੀ ਕਾਮਯਾਬੀ ਲਈ ਵਧੀਆ ਪੜ੍ਹਾਈ ਕਰਵਾ ਕੇ ਸ਼ਾਨਦਾਰ ਨਤੀਜੇ ਲਿਆਉਣ  ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਅਤੇ ਸਮੂਹ ਸਟਾਫ਼ ਦੀ ਵੀ ਭਾਰੀ ਪ੍ਰਸੰਸਾ ਕੀਤੀ।
ਦਸਵੀਂ ਕਲਾਸ ਅਤੇ 10+2 ਕਲਾਸ ਦੇ ਟੌਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ. ਵਰਿੰਦਰ ਸਿੰਘ ਬਰਾੜ ਐਚ ਆਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਟਰੱਸਟ, ਡਾ; ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਪ੍ਰਿੰਸੀਪਲ ਵਨੀਤਾ ਚੋਟ, ਭਾਈ ਜੋਗਾ ਸਿੰਘ, ਮੈਡਮ ਜਸਪਿੰਦਰ ਕੌਰ, ਸ੍ਰੀ ਗਗਨ ਅਹੂਜਾ, ਸ੍ਰੀ ਰਮਨ ਕੁਮਾਰ, ਮੈਡਮ ਅਮਰਜੀਤ ਕੌਰ, ਮੈਡਮ ਸ਼ਹਿਨਾਜ਼ ਬਾਨੋ ਵੀ ਹਾਜ਼ਰ ਸਨ। ਇਸ ਮੌਕੇ ਸੈਸ਼ਨ 2021-22 ਵਿਚ 10ਵੀਂ ਅਤੇ 10+2 ਕਲਾਸ ਦੇ ਟਾਪਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਲਈ ਚਾਹ ਪਾਰਟੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ ।
ਫੋਟੋ :  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਦੀ ਸਨਮਾਨ ਉਪਰੰਤ ਯਾਦਗਾਰੀ ਤਸਵੀਰ  

ਅੰਮ੍ਰਿਤਸਰ ਨੂੰ ਦੁਨੀਆਂ ਦੇ ਨਕਸ਼ੇ ਉਤੇ ਲਿਆਉਣ ਲਈ ਕੰਮ ਕਰਾਂਗੀ-ਮਾਨ

ਸ੍ਰੀ ਦਰਬਾਰ ਸਾਹਿਬ  ਅਤੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕ ਕੇ ਲਿਆ ਅਸ਼ੀਰਵਾਦ

ਅੰਮ੍ਰਿਤਸਰ 26 ਜੁਲਾਈ : --ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਅੰਮ੍ਰਿਤਸਰ ਦੇ ਪਲੇਠੇ ਦੌਰਾਨ ਦੌਰਾਨ ਜਿੱਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਅਸ਼ੀਰਵਾਦ ਲਿਆ, ਉਥੇ ਸੈਰ ਸਪਾਟੇ ਨਾਲ ਸਬੰਧਤ ਥਾਵਾਂ ਦਾ ਦੌਰਾ ਵੀ ਕੀਤਾ। ਇਸ ਮੌਕੇ ਉਨਾਂ ਛੇਤੀ ਹੀ ਸੈਰ ਸਪਾਟਾ ਸਨਅਤ ਨਾਲ ਜੁਡ੍ਹੇ ਕਾਰੋਬਾਰੀਆਂ ਤੇ ਹੋਟਲ ਸਨਅਤ ਨਾਲ ਮੀਟਿੰਗ ਕਰਨ ਦਾ  ਭਰੋਸਾ ਦਿੰਦੇ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਸਰ ਦੀ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰੇਗੀ ਅਤੇ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਚਮਕਾਉਣ ਲਈ ਕੰਮ ਕਰੇਗੀ।  ਉਨਾਂ ਕਿਹਾ ਕਿ ਅੱਜ ਦੇ ਸਮੇਂ ਇਹ ਸਨਅਤ ਵਿਸ਼ਵ ਭਰ ਵਿਚ ਵੱਧ-ਫੁੱਲ ਰਹੀ ਹੈ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੇ ਅਜਿਹੇ ਸ਼ਹਿਰ, ਜਿੱਥੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਜਾਂ ਸੈਲਾਨੀ ਆਉਂਦੇ ਹਨ, ਨੂੰ ਸੈਰ ਸਪਾਟਾ ਸਨਅਤ ਦੇ ਅਨਕੂਲ ਕੀਤਾ ਜਾਵੇ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਤਕ ਹੋਣ ਮਗਰੋਂ ਸੂਚਨਾ ਕੇਂਦਰ ਦੇ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਅਤੇ ਅੰਮ੍ਰਿਤਪਾਲ ਸਿੰਘ ਨੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਰਣੇਸ਼ ਸ਼ਰਮਾ, ਐਸ ਡੀ ਐਮ ਸ੍ਰੀ ਮਨਕੰਵਲ ਸਿੰਘ ਚਾਹਲ, ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ, ਜਿਲ੍ਹਾ ਟੂਰਿਸਟ ਅਫਸਰ ਗੁਰਸ਼ਰਨ ਸਿੰਘ, ਟੂਰਿਸਟ ਅਫਸਰ ਮਨਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਉਹ ਸ੍ਰੀ ਦੁਰਗਿਆਣਾ ਮੰਦਰ ਵੀ ਨਤਮਸਕ ਹੋਏ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ, ਫੂਡ ਸਟਰੀਟ, ਕਿਲ੍ਹਾ ਗੋਬਿੰਦਗੜ੍ਹ ਦਾ ਦੌਰਾ ਕੀਤਾ। ਉਨਾਂ ਕਿਹਾ ਕਿ ਉਹ ਅੱਜ ਇਸ ਦੌਰੇ ਦੌਰਾਨ ਆਪ ਸਾਰੀਆਂ ਸਮੱÇਆਵਾਂ ਅਤੇ ਸੰਭਾਵਨਾਵਾਂ ਵੇਖਣ ਆਏ ਹਨ, ਤਾਂ ਜੋ ਇੰਨਾਂ ਉਤੇ ਕੰਮ ਕੀਤਾ ਜਾ ਸਕੇ।

ਬਿਜਲੀ ਵਿਭਾਗ ਨੇ ਰਾਜ ਵਿਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜੇ - ਈ.ਟੀ.ਓ.


600 ਯੂਨਿਟ ਮੁਆਫੀ ਨਾਲ ਲੱਖਾਂ ਪਰਿਵਾਰਾਂ ਨੂੰ ਲਾਭ ਮਿਲਿਆ

ਅੰਮ੍ਰਿਤਸਰ 26 ਜੁਲਾਈ 2022--    ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਭਾਗ ਨੇ ਇਨ੍ਹਾਂ ਗਰਮੀਆਂ ਵਿੱਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜ ਕੇ ਨਵੇਂ ਮੀਲ ਪੱਥਰ ਗੱਡੇ ਹਨ। ਆਜ਼ਾਦੀ ਦੀ 75ਵੀਂ ਵਰ੍ਹੇਗੰਢ  ਸਬੰਧੀ 'ਉਜਵਲ ਭਾਰਤ ਉਜਵਲ ਭਵਿੱਖ' ਵਿਸ਼ੇ ਉੱਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਾਰ 29 ਜੂਨ ਨੂੰ ਵਿਭਾਗ ਨੇ 14208 ਮੈਗਾਵਾਟ ਬਿਜਲੀ ਦੀ ਸਪਲਾਈ ਕੀਤੀ ਹੈ। ਜੋ ਕਿ ਹੁਣ ਤੱਕ ਦਾ ਰਿਕਾਰਡ ਹੈ। ਉਨਾਂ ਕਿਹਾ ਕਿ ਸਾਡੀ ਥਰਮਲ ਅਤੇ ਹਾਈਡਰੋ ਉਤਪਾਦਨ 6500 ਮੈਗਾਵਾਟ ਦੇ ਨੇੜ੍ਹੇ ਹੈ ਜਦਕਿ ਬਿਜਲੀ ਦੀ ਬਾਕੀ ਸਪਲਾਈ ਅਸੀਂ ਟਰਾਂਸਮਿਸ਼ਨ ਜ਼ਰੀਏ ਲੈਂਦੇ ਹਾਂ। ਉਨਾਂ ਕਿਹਾ ਕਿ ਅਸੀਂ ਭਵਿੱਖ ਵਿੱਚ ਸੂਰਜੀ ਅਤੇ ਪਣ ਬਿਜਲੀ ਉਤਪਾਦਨ ਵਿੱਚ ਵਾਧਾ ਕਰਨ ਲਈ ਯਤਨਸ਼ੀਲ ਹਾਂ। ਉਨਾਂ ਦੱਸਿਆ ਕਿ ਇਸ ਲਈ ਵਿਭਾਗ ਨਵੀਆਂ ਤਕਨੀਕਾਂ ਦਾ ਸਹਾਰਾ ਲੈ ਰਿਹਾ ਹੈ ਅਤੇ ਲੁਧਿਆਣੇ ਜ਼ਿਲੇ ਵਿੱਚ ਇਸ ਦੀ ਸ਼ੁਰੂਆਤ ਵੀ ਕੀਤੀ ਹੈ। ਉਨਾਂ ਕਿਹਾ ਕਿ ਬਿਜਲੀ ਅੱਜ ਸੰਵਿਧਾਨ ਵਲੋਂ ਦਿੱਤੇ ਜੀਵਨ ਦੇ ਅਧਿਕਾਰ ਨੂੰ ਲਾਗੂ ਕਰਨ ਦਾ ਮੁੱਢਲਾ ਜ਼ਰੀਆ ਬਣ ਗਈ ਹੈ, ਕਿਉਂਕਿ ਸਾਡੀ ਪਾਣੀ ਅਤੇ ਹਵਾ ਤੱਕ ਦੀਆਂ ਲੋੜਾਂ ਵੀ ਬਿਜਲੀ ਪੂਰੀ ਕਰਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਨੇ ਲੋਕਾਂ ਦੀ ਇਹ ਲੋੜ ਮਹਿਸੂਸ ਕਰਦੇ ਹੋਏ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣੀ ਸ਼ੁਰੂ ਕਰ ਦਿੱਤੀ ਹੈ। ਜਿਸ ਨਾਲ ਰਾਜ ਦੇ ਲੱਖਾਂ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਇਹ ਵਾਅਦਾ ਚੋਣਾਂ ਤੋਂ ਪਹਿਲਾ ਪੰਜਾਬੀਆਂ ਨਾਲ ਕੀਤਾ ਸੀ ਜਿਸਨੂੰ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਹੀ ਲਾਗੂ ਕਰ ਦਿੱਤਾ ਹੈ।

                ਸ: ਹਰਭਜਨ ਸਿੰਘ ਨੇ ਕਿਹਾ ਕਿ ਚੁਣੌਤੀ ਭਰਪੂਰ ਇਹ ਖੇਤਰ ਜਿਸ ਵਿਭਾਗ ਨੂੰ ਪਿਛਲੀਆਂ ਸਰਕਾਰਾਂ ਵਿੱਚ ਕੋਈ ਮੰਤਰੀ ਲੈ ਕੇ ਖੁਸ਼ ਨਹੀਂ ਸੀ, ਦੀ ਚੁਣੌਤੀ  ਮੈਂ ਆਪਣੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਸਵਿਕਾਰ ਕੀਤੀ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਵੀ ਕਰਾਂਗੇ। ਉਨਾਂ ਕਿਹਾ ਕਿ ਅੱਜ ਪੰਜਾਬ ਅਜਿਹਾ ਸੂਬਾ ਹੈ ਜੋ ਹਰੇਕ ਪਿੰਡ ਦੇ ਨਾਲ ਨਾਲ ਖੇਤਾਂ ਵਿੱਚ ਬਣੇ ਘਰਾਂ ਨੂੰ 24 ਘੰਟੇ ਘਰੇਲੂ ਸਪਲਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਝੋਨੇ ਦੇ  ਸੀਜ਼ਨ ਵਿੱਚ ਵੀ ਕਿਸਾਨਾਂ ਨੂੰ ਪੂਰੀ ਬਿਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਕੰਮ ਦੀ ਸਰਹਾਨਾ ਕਰਦੇ ਉਨਾਂ ਦੀ ਪਿੱਠ ਥਾਪੜੀ। ਸ੍ਰੀ ਸੂਦਨ ਨੇ ਕਿਹਾ ਕਿ ਬਿਜਲੀ ਹੁਣ ਸਾਡੀ ਸਭ ਤੋਂ ਅਹਿਮ ਜ਼ਰੂਰਤ ਹੈ ਅਤੇ ਇਸ ਤੋਂ ਬਿਨਾਂ ਜੀਵਨ ਅਸੰਭਵ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਧਰਮ ਪਤਨੀ ਸ੍ਰੀਮਤੀ ਸੁਰਿੰਦਰ ਕੌਰ, ਬਾਰਡਰ ਜ਼ੋਨ ਦੇ ਮੁੱਖੀ ਸ੍ਰੀ ਬਾਲਕ੍ਰਿਸ਼ਨ, ਡਿਪਟੀ ਚੀਫ਼ ਸ੍ਰੀ ਰਾਜੀਵ ਪਰਾਸ਼ਰ ਅਤੇ ਹੋਰ ਅਧਿਕਾਰੀਆਂ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਐਸ.ਈ. ਜਤਿੰਦਰ ਸਿੰਘ, ਐਸ.ਈ. ਬਲਕਾਰ ਸਿੰਘ, ਐਸ.ਈ. ਜਗਜੀਤ ਸਿੰਘ, ਐਸ.ਈ. ਸ੍ਰੀ ਰਮਨ ਸ਼ਰਮਾ, ਪੇਡਾ ਦੇ ਜਿਲ੍ਹਾ ਮੈਨੇਜ਼ਰ ਸ੍ਰੀ ਯਸ਼ਪਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸਰਕਾਰੀ ਸਿਹਤ ਸੰਸਥਾਂਵਾਂ ਨੇ ਜਣੇਪਿਆਂ ’ਚ ਨਿੱਜੀ ਸਿਹਤ ਸੰਸਥਾਂਵਾਂ ਨੂੰ ਪਿੱਛੇ ਛੱਡਿਆ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਮੁਲਾਂਕਣ
10 ਅਗਸਤ ਨੂੰ ਮਨਾਇਆ ਜਾਵੇਗਾ 'ਡੀ-ਵੋਰਮਿੰਗ ਡੇਅ'
ਨਵਾਂਸ਼ਹਿਰ, 26 ਜੁਲਾਈ :- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਂਵਾਂ ਨੇ ਜਣੇਪਿਆਂ 'ਚ ਪ੍ਰਾਈਵੇਟ ਸਿਹਤ ਸੰਸਥਾਂਵਾਂ ਨੂੰ ਪਛਾੜ ਦਿੱਤਾ ਹੈ। ਅੱਜ ਜੂਨ ਮਹੀਨੇ ਦੀ ਸਿਹਤ ਸੇਵਾਵਾਂ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੂੰ ਦੱਸਿਆ ਗਿਆ ਕਿ ਇਸ ਮਹੀਨੇ 'ਚ ਸਰਕਾਰੀ ਸਿਹਤ ਸੰਸਥਾਂਵਾਂ 'ਚ 771 ਅਤੇ ਪ੍ਰਾਈਵੇਟ ਸਿਹਤ ਸੰਸਥਾਂਵਾ 'ਚ 728 ਜਣੇਪੇ ਦਰਜ ਕੀਤੇ ਗਏ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਂਵਾਂ 'ਚ ਵੱਡੇ ਪੱਧਰ 'ਤੇ ਸੁਧਾਰ ਜਾਰੀ ਰੱਖਣ ਦੀ ਆਸ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ, ਮੁਲਾਜ਼ਮ ਅਤੇ ਅਦਾਰੇ ਹੀ ਸਰਕਾਰ ਦਾ ਚਿਹਰਾ-ਮੋਹਰਾ ਹੁੰਦੇ ਹਨ ਅਤੇ ਜੇਕਰ ਅਸੀਂ ਆਪਣਾ ਕੰਮ ਇਮਾਨਦਾਰੀ ਅਤੇ ਪ੍ਰਤੀਬੱਧਤਾ ਨਾਲ ਕਰਦੇ ਰਹਾਂਗੇ ਤਾਂ ਨਤੀਜੇ ਆਪਣੇ ਆਪ ਬੇਹਤਰ ਹੁੰਦੇ ਜਾਣਗੇ।
ਉਨ੍ਹਾਂ ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਮੇਤ ਮੌਜੂਦਾ ਸਮੇਂ ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਨਾਲ ਨਜਿੱਠਣ, ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਢੁੱਕਵੇਂ ਕਦਮ ਉਠਾਉਣ ਸਮੇਤ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ।
ਡਿਪਟੀ ਕਮਿਸ਼ਨਰ ਰੰਧਾਵਾ ਨੇ ਸਿਹਤ ਅਧਿਕਾਰੀਆਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕੋਵਿਡ-19 ਦੇ ਕੇਸ ਫ਼ਿਰ ਵਧ ਰਹੇ ਹਨ ਜੋ ਕਿ ਚਿੰਤਾਜਨਕ ਹੈ। ਇਸ ਲਈ ਜ਼ਿਲ੍ਹੇ ਵਿਚ ਸੈਂਪਲਿੰਗ 'ਤੇ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇ। ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਤੁਰੰਤ ਸੈਂਪਲਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਸੁਹਿਰਦਤਾ ਨਾਲ ਪਾਲਣਾ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ, ਜਿਸ ਤਹਿਤ ਮਾਸਕ ਪਾਉਣ, ਹੱਥ ਧੋਣ, ਆਪਸੀ ਦੂਰੀ ਬਣਾ ਕੇ ਰੱਖਣ ਸਬੰਧੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 10 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਅਧੀਨ 1 ਤੋਂ 2 ਸਾਲ ਤੱਕ ਦੇ ਹਰ ਬੱਚੇ ਨੂੰ 5 ਐੱਮ.ਐੱਲ. ਸਿਰਪ (ਪੀਣ ਵਾਲੀ ਦਵਾਈ) ਅਤੇ 2 ਤੋਂ 19 ਸਾਲ ਤੱਕ ਦੇ ਹਰ ਬੱਚੇ ਨੂੰ 1 ਗੋਲੀ (400 ਐੱਮ.ਜੀ.) ਅਲਬੈਂਡਾਜੋਲ ਦੀ ਖੁਆਈ ਜਾਵੇਗੀ। ਇਸ ਉਪਰਾਲੇ ਨਾਲ ਸਰੀਰ ਵਿੱਚ ਖੂਨ ਦੀ ਕਮੀ ਨਾਲ ਬੱਚਿਆਂ ਦੇ ਸਰੀਰਿਕ ਤੇ ਮਾਨਸਿਕ ਵਾਧੇ ਵਿੱਚ ਪੈਦਾ ਹੁੰਦੀਆਂ ਰੁਕਾਵਟਾਂ ਨੂੰ ਦੂਰ ਕਰਨ 'ਚ ਮੱਦਦ ਮਿਲੇਗੀ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ, ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ, ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਬੱਚਿਆਂ, ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰਡ ਬੱਚਿਆਂ, ਕਿਸੇ ਕਾਰਨ ਪੜ੍ਹਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ 100 ਫੀਸਦੀ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।

ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 18 ਕੇਸ ਰਿਪੋਰਟ ਹੋਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਆਦਾ ਕੇਸਾਂ ਵਾਲੇ ਇਲਾਕਿਆਂ 'ਚ ਡੇਂਗੂ ਦੀ ਰੋਕਥਾਮ ਲਈ ਸਰਵੇਖਣ, ਜਾਂਚ ਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਲਈ ਆਖਿਆ ਦਿੱਤਾ ਜਾਵੇ। ਉਨ੍ਹਾਂ ਹਰ ਸ਼ੁੱਕਰਵਾਰ ਨੂੰ 'ਡਰਾਈ ਡੇਅ' ਮਨਾਉਣ ਸਮੇਤ 'ਹਰ ਐਤਵਾਰ ਡੇਂਗੂ 'ਤੇ ਵਾਰ' ਮੁਹਿੰਮ ਨੂੰ ਤੇਜ਼ ਕਰਨ ਲਈ ਕਿਹਾ। ਲੋਕਾਂ ਨੂੰ ਹਫ਼ਤੇ ਵਿਚ ਇਕ ਵਾਰ ਕੂਲਰਾਂ, ਫਰਿੱਜ਼ ਦੀ ਟਰੇਅ ਦੀ ਸਫਾਈ ਕਰਨ ਸਬੰਧੀ  ਅਤੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ ਲਈ ਅਪੀਲ ਕੀਤੀ ਗਈ।
ਉਨ੍ਹਾਂ 15 ਅਗਸਤ ਨੂੰ ਜ਼ਿਲ੍ਹੇ 'ਚ ਉਦਘਾਟਿਤ ਕੀਤੇ ਜਾਣ ਵਾਲੇ ਮੁਹੱਲਾ ਕਲੀਨਿਕ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ। ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਡੇਅਰੀ ਉਤਪਾਦ ਖਾਸ ਕਰਕੇ ਦੁੱਧ ਅਤੇ ਪਨੀਰ ਦੇ ਮਿਆਰ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਸੈਂਪਲ ਲਏ ਜਾਣ। ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਵੱਲੋਂ ਪਿਛਲੇ ਮਹੀਨੇ ਦੌਰਾਨ 6 ਡਰੱਗ ਸਟੋਰਾਂ ਦੇ ਲਾਇਸੰਸ ਮੁਅੱਤਲ ਕਰਨ ਦੀ ਰਿਪੋਰਟ 'ਤੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਸਟੋਰਾਂ ਦੇ ਲਾਇਸੰਸ ਇੱਕ ਵਾਰ ਸਸਪੈਂਡ ਕਰਨ ਬਾਅਦ ਨਿਸ਼ਚਿਤ ਸਮੇਂ 'ਤੇ ਬਹਾਲ ਹੁੰਦੇ ਹਨ, ਉਨ੍ਹਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਨੇ ਤੰਬਾਕੂ ਦੀ ਵਰਤੋਂ ਸਬੰਧੀ ਕੋਟਪਾ ਐਕਟ ਦੀ ਪਾਲਣਾ 'ਤੇ ਜ਼ੋਰਦਾਰ ਦਿੰਦੇ ਹੋਏ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਉਣ ਲਈ ਆਖਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਹਰਬੰਸ ਸਿੰਘ, ਡਾ. ਗੁਰਵਿੰਦਰਜੀਤ ਸਿੰਘ, ਡਾ. ਮਨਦੀਪ ਕਮਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।  

ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ - ਡਿਪਟੀ ਕਮਿਸ਼ਨਰ

ਨੈਸ਼ਨਲ ਫਲੈਗ ਕੋਡ ਬਾਰੇ ਦਿੱਤੀ ਜਾਵੇਗੀ ਜਾਣਕਾਰੀ, ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ
ਨਵਾਂਸ਼ਹਿਰ, 26 ਜੁਲਾਈ : -
ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅਜ਼ਾਦੀ ਦੇ ਅੰਮਿ੍ਰਤ ਮਹਾਂਉਤਸਵ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ 13 ਤੋਂ 15  ਅਗਸਤ ਤੱਕ 'ਹਰ ਘਰ ਤਿਰੰਗਾ' ਮੁਹਿੰਮ ਚਲਾਈ ਜਾਵੇਗੀ ਤੇ ਲੋਕਾਂ ਨੂੰ 'ਨੈਸ਼ਨਲ ਫਲੈਗ ਕੋਡ' ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ  ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਦਾ ਅੰਮਿ੍ਰਤ ਮਹਾਉਤਸਵ ਸਬੰਧੀ ਹੋਣ ਵਾਲੇ ਸਮਾਗਮਾਂ ਤੇ ਜਾਰੀ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਰ ਘਰ, ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਆਦਿ 'ਤੇ ਤਿਰੰਗਾ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਤਿਆਰ ਕਰਨ ਲਈ ਆਖਦਿਆਂ ਇਸ ਸਬੰਧੀ ਆਪਣੀ ਮੰਗ ਏ ਡੀ ਸੀ (ਵਿਕਾਸ) ਦੇ ਦਫ਼ਤਰ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਲੋਕਾਂ ਨੂੰ ਵਿਦਿਆਰਥੀਆਂ ਰਾਹੀਂ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ 'ਨੈਸ਼ਨਲ ਫਲੈਗ ਕੋਡ' ਬਾਰੇ ਜਾਣਕਾਰੀ ਦਿੱਤੀ ਜਾ ਸਕੇ।
ਇਸ ਮੌਕੇ ਉਨ੍ਹਾਂ ਸਕੂਲ ਸਿਖਿਆ ਵਿਭਾਗ ਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਵੱਖ-ਵੱਖ ਵਿਸ਼ਿਆਂ ਨੂੰ ਦਰਸਾਉਂਦੀਆਂ ਤਸਵੀਰਾਂ ਬਣਵਾਉਣ ਦੇ ਮੁਕਾਬਲੇ ਕਰਵਾਉਣ ਇਨ੍ਹਾਂ ਵਿੱਚ ਆਜ਼ਾਦੀ ਦਾ ਅਮਿ੍ਰਤ ਮਹਾਂਉਤਸਵ ਸਬੰਧੀ ਲੋਗੋ ਵੀ ਸ਼ਾਮਲ ਕਰਨ ਲਈ ਆਖਿਆ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਾ ਅੰਮਿ੍ਰਤ ਮਹਾਉਤਸਵ ਦੇ ਲੋਗੋ ਹੇਠ ਸਕੂਲੀ ਬੱਚਿਆਂ ਦੇ ਪੇਟਿੰਗ, ਲੇਖ, ਕਵਿਤਾਵਾਂ ਸਲੋਗਨ ਅਤੇ ਭਾਸ਼ਣ ਮੁਕਾਬਲੇ ਜਾਰੀ ਰੱਖੇ ਜਾਣ।
ਮੀਟਿੰਗ ਵਿੱਚ ਸਿਖਿਆ ਵਿਭਾਗ ਤੋਂ ਹਿਤੇਸ਼ ਸਹਿਗਲ, ਜ਼ਿਲ੍ਹਾ ਨਹਿਰੂ ਯੁਵਾ ਕੋਆਰਡੀਨੇਟਰ ਵੰਦਨਾ ਲੋਅ, ਪੇਂਡੂ ਵਿਕਾਸ ਵਿਭਾਗ ਵੱਲੋਂ ਜੋਗਾ ਸਿੰਘ ਤੇ ਰਾਜ ਕੁਮਾਰ ਵੀ ਹਾਜਰ ਸਨ।  

ਆਮ ਆਦਮੀ ਕਲੀਨਿਕ ਆਮ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋਣਗੇ- ਸਿਹਤ ਮੰਤਰੀ ਜੌੜਾਮਾਜਰਾ

ਪਿੰਡ ਅਸਰਪੁਰ ਦੇ ਸਕੂਲ 'ਚ ਮਾਡਲ ਆਂਗਣਵਾੜੀ ਦੀ ਨਵੀਂ ਇਮਾਰਤ ਬੱਚਿਆਂ ਨੂੰ ਸਮਰਪਿਤ ਕੀਤੀ
ਸਮਾਣਾ, 24 ਜੁਲਾਈ: ''ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬਣਾਏ ਜਾ ਰਹੇ ਆਮ ਆਦਮੀ ਕਲੀਨਿਕ, ਆਮ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋਣਗੇ।'' ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।
ਸ. ਜੌੜਾਮਾਜਰਾ ਅੱਜ ਨੇੜਲੇ ਪਿੰਡ ਅਸਰਪੁਰ ਵਿਖੇ ਜਾਗਦੇ ਰਹੋ ਕਲੱਬ ਵੱਲੋਂ ਸਰਕਾਰੀ ਮਿਡਲ ਸਕੂਲ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਮੌਕੇ ਖ਼ੂਨਦਾਨੀਆਂ ਦਾ ਸਨਮਾਨ ਕਰਨ ਲਈ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਨੇ ਇਸ ਸਕੂਲ ਵਿਖੇ ਮਾਡਲ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਵੀ ਬੱਚਿਆਂ ਨੂੰ ਸਮਰਪਿਤ ਕੀਤੀ। ਉਨ੍ਹਾਂ ਨੇ ਜਾਗਦੇ ਰਹੇ ਕਲੱਬ ਤੇ ਪਿੰਡ ਦੇ ਵਸਨੀਕਾਂ ਵੱਲੋਂ ਖ਼ੂਨਦਾਨ ਕਰਨ ਦੀ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਤੇ ਕਲੱਬ ਨੇ ਸਿਹਤ ਮੰਤਰੀ ਦਾ ਸਨਮਾਨ ਕੀਤਾ।
ਸਮਾਗਮ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਲੋਕਾਂ ਦਾ ਦਰਦ ਬਾਖ਼ੂਬੀ ਸਮਝਦੇ ਹਨ, ਉਸੇ ਤਰ੍ਹਾਂ ਹੀ ਉਹ ਵੀ ਆਮ ਲੋਕਾਂ 'ਚੋਂ ਹੀ ਇੱਕ ਆਮ ਇਨਸਾਨ ਹਨ, ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਭਲੀਭਾਂਤ ਪਤਾ ਹੈ ਅਤੇ ਉਹ ਕੋਈ ਰਜਵਾੜਾਸ਼ਾਹੀ 'ਚੋਂ ਨਹੀਂ ਹਨ।
ਸ. ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਚੰਗੀ ਸੋਚ ਹੈ ਕਿ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਤੱਕ ਹੀ ਸਸਤੀਆਂ ਦਰਾਂ 'ਤੇ ਪ੍ਰਦਾਨ ਕੀਤੀਆਂ ਜਾਣ, ਜਿਸ ਲਈ ਸਰਕਾਰ ਨੇ ਜਿੱਥੇ ਸਰਕਾਰੀ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਸੁਧਾਰਨ ਦਾ ਬੀੜਾ ਉਠਾਇਆ ਹੈ, ਉਥੇ ਹੀ ਨਵੇਂ ਆਮ ਆਦਮੀ ਕਲੀਨਿਕ ਵੀ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਸਮਾਗਮ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਸਿਵਲ ਸਰਜਨ ਡਾ. ਰਾਜੂ ਧੀਰ, ਸੀ.ਡੀ.ਪੀ.ਓ. ਉਰਵਸ਼ੀ ਤੋਂ ਇਲਾਵਾ ਪਿੰਡ ਦੇ ਸਰਪੰਚ ਹਰਭਜਨ ਸਿੰਘ, ਬਲਕਾਰ ਸਿੰਘ, ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ, ਗੁਰਵਿੰਦਰ ਸਿੰਘ, ਸਤਗੁਰ ਸਿੰਘ, ਜੀਵਨ ਜੋਤ ਸਿੰਘ, ਕੁਲਦੀਪ ਸਿੰਘ, ਸ਼ਿਵ ਕੁਮਾਰ ਸਮੇਤ ਅਧਿਆਪਕ ਅਤੇ ਵੱਡੀ ਗਿਣਤੀ ਪਿੰਡ ਵਾਸੀ ਅਤੇ ਨੌਜਵਾਨ ਮੌਜੂਦ ਸਨ।

ਯੰਗ ਖ਼ਾਲਸਾ ਫਾਊਂਡੇਸ਼ਨ ਨੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪੌਦਿਆ ਦਾ ਲੰਗਰ ਲਗਾਇਆ

ਪਟਿਆਲਾ, 23 ਜੁਲਾਈ : ਯੰਗ ਖ਼ਾਲਸਾ ਫਾਊਂਡੇਸ਼ਨ ਵਲੋਂ ਵਾਤਾਵਰਣ ਸੰਭਾਲ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਪੌਦਿਆ ਦਾ ਲੰਗਰ ਲਗਾਇਆ ਗਿਆ। ਇਸ  ਦੌਰਾਨ 1000 ਦੇ ਲੱਗਭਗ ਪੌਦੇ ਪ੍ਰਸ਼ਾਦ ਦੇ ਰੂਪ ਵਿੱਚ ਸੰਗਤਾਂ ਵਿੱਚ ਵੰਡੇ ਗਏ। ਜਿੱਥੇ ਸੰਗਤਾਂ ਦਾ ਰੁਝਾਨ ਲਗਾਤਾਰ ਵਾਤਾਵਰਣ ਸੰਭਾਲ ਵੱਲ ਵੱਧ ਰਿਹਾ ਹੈ ਉੱਥੇ ਹੀ ਇਸ ਮੌਕੇ ਯੰਗ ਖਾਲਸਾ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਭਵਨਪੁਨੀਤ ਸਿੰਘ ਨੇ ਦਸਿਆ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਹੁਤ ਸਾਰੇ ਕਾਰਜ ਯੰਗ ਖ਼ਾਲਸਾ ਫਾਊਂਡੇਸ਼ਨ ਵਲੋਂ  ਲੈ ਕੇ ਆਏਗੀ, ਜਿਸ ਵਿੱਚ ਪਾਣੀ ਤੇ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਬੱਚਿਆ ਦੀ ਪੜ੍ਹਾਈ ਅਤੇ ਸਿਹਤ ਸੰਭਾਲ ਲਈ ਯੰਗ ਖ਼ਾਲਸਾ ਮੈਰਾਥਨ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ।
              ਉਹਨਾਂ  ਨੇ ਦਸਿਆ ਜੋ ਯੰਗ ਖ਼ਾਲਸਾ ਮੇਰਥਨ ਮਿਤੀ 2 ਅਕਤੂਬਰ ਨੂੰ ਹੋਣ ਜਾ ਰਹੀ ਹੈ ਉਸਦੀ ਰਜਿਸਟ੍ਰੇਸ਼ਨ ਮਿਤੀ 29 ਸਿਤੰਬਰ 2022 ਨੂੰ ਸ਼ੁਰੂ ਕੀਤੀ ਜਾਏਗੀ। ਇਸ ਮੌਕੇ ਗੁਰਦਆਰਾ ਮੋਤੀ ਬਾਗ ਸਾਹਿਬ ਦੇ ਮੈਨੇਜਰ ਇੰਦਰਜੀਤ ਸਿੰਘ, ਬਾਬਾ ਇਦੰਰ ਸਿੰਘ ਕਾਰ ਸੇਵਾ ਵਾਲੇ, ਪਰਮਿੰਦਰਬੀਰ ਸਿੰਘ, ਸਮਾਰਟੀ ਜਸਲੀਨ ਸਿੰਘ, ਸਿਮਰਨ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਸੇਠੀ, ਪਰਮਵੀਰ ਸਿੰਘ, ਗੁਰਮੀਤ ਸਿੰਘ ਸਡਾਣਾ, ਗੁਰਿੰਦਰ ਸਿੰਘ, ਬੰਟੀ ਗੋਇਲ, ਪਰਮਜੋਤ ਸਿੰਘ, ਹਰਜੋਤ ਸਿੰਘ ਹਾਂਡਾ, ਮਨਿੰਦਰ ਸਿੰਘ. ਰਮਨਦੀਪ ਸਿੰਘ ਤੇ ਤਰਨਵੀਰ ਸਿੰਘ ਵੀ ਹਾਜਿਰ ਰਹੇ।

*ਏ ਡੀ ਜੀ ਪੀ ਵੀ ਨੀਰਜਾ ਨੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨਾਲ ਐਸ ਬੀ ਐਸ ਨਗਰ ਪੁਲਿਸ ਦੀ ਅਗਵਾਈ ਕੀਤੀ*

-ਰਾਜ ਵਿਆਪੀ ਨਕਾਬੰਦੀ ਅਤੇ ਵਾਹਨ ਚੈਕਿੰਗ ਮੁਹਿੰਮ-


 *ਲਗਭਗ 2559 ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 115 ਚਲਾਨ ਕੀਤੇ ਗਏ*

 ਨਵਾਂਸ਼ਹਿਰ, 23 ਜੁਲਾਈ, 2022:
 ਏ ਡੀ ਜੀ ਪੀ ਐਨ ਆਰ ਆਈ ਵਿੰਗ ਪੰਜਾਬ ਪੁਲਿਸ, ਵੀ ਨੀਰਜਾ ਦੀ ਅਗਵਾਈ ਵਿੱਚ ਅੱਜ ਐਸ.ਬੀ.ਐਸ.ਨਗਰ ਵਿੱਚ ਐਸ.ਐਸ.ਪੀ ਭਾਗੀਰਥ ਸਿੰਘ ਮੀਣਾ ਨਾਲ 'ਰਾਜ ਵਿਆਪੀ ਨਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ ਗਈ।
      ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਇਸ ਰਾਜ ਵਿਆਪੀ ਨਕਾਬੰਦੀ ਅਤੇ ਵਾਹਨ ਚੈਕਿੰਗ ਅਭਿਆਨ ਦਾ ਮਨੋਰਥ ਜ਼ਮੀਨੀ ਪੱਧਰ 'ਤੇ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣਾ ਅਤੇ ਲੋਕਾਂ ਦਾ ਵਿਸ਼ਵਾਸ ਵਧਾਉਣ ਤੋਂ ਇਲਾਵਾ ਮਾੜੇ ਅਨਸਰਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨਾ ਹੈ।
     ਉਨ੍ਹਾਂ ਨੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨਾਲ ਜ਼ਿਲ੍ਹੇ ਦੇ ਵੱਖ-ਵੱਖ ਚੈਕਿੰਗ ਪੁਆਇੰਟਾਂ ਦਾ ਨਿਰੀਖਣ ਵੀ ਕੀਤਾ ਤੇ ਖੁਦ ਚੈਕਿੰਗ ਵੀ ਕਿਤੀ।
      ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਾਰਥਕ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ 10 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਨਾਲ 500 ਪੁਲਿਸ ਮੁਲਾਜ਼ਮਾਂ ਵੱਲੋਂ 25 ਨਾਕੇ ਲਗਾਏ ਗਏ ਸਨ।  ਇਸ ਮੁਹਿੰਮ ਦੌਰਾਨ 2559 ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 115 ਵਾਹਨ ਚਾਲਕਾਂ ਦੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਚਲਾਨ ਕੱਟੇ ਗਏ।  ਮੁਹਿੰਮ ਦੌਰਾਨ ਸਪੀਡੋ ਮੀਟਰ ਅਤੇ ਅਲਕੋਮੀਟਰ ਵੀ ਵਰਤੇ ਗਏ।  ਉਨ੍ਹਾਂ ਕਿਹਾ ਕਿ ਨਾਕਾਬੰਦੀ ਦੌਰਾਨ ਮੁਕੰਦਪੁਰ ਥਾਣੇ ਵਿੱਚ ਐਨ ਡੀ ਪੀ ਐਸ ਐਕਟ ਤਹਿਤ ਐਫ ਆਈ ਆਰ ਵੀ ਦਰਜ ਕੀਤੀ ਗਈ ਸੀ।
   ਉਨ੍ਹਾਂ ਆਮ ਜਨਤਾ ਦੇ ਸਹਿਯੋਗ ਨਾਲ ਜ਼ਿਲ੍ਹੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਜ਼ਿਲ੍ਹਾ ਪੁਲਿਸ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

news 02 ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %

ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ
10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %


 ਹਰਨੀਤ ਕੌਰ  ਨੇ 95%  ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ


ਬੰਗਾ : 23 ਜੁਲਾਈ  () ਪੇਂਡੂ ਇਲਾਕੇ ਵਿਚ ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਦਸਵੀ ਕਲਾਸ  ਦਾ  ਨਤੀਜਾ 100% ਸ਼ਾਨਦਾਰ ਆਇਆ ਹੈ ਅਤੇ 10ਵੀ ਕਲਾਸ ਦੇ ਵਿਦਿਆਰਥੀ ਨੇ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਅੱਜ ਮੀਡੀਆਂ  ਨੂੰ ਪ੍ਰਦਾਨ ਕੀਤੀ।
ਦਸਵੀਂ ਜਮਾਤ ਦੇ ਸ਼ਾਨਦਾਰ ਰਿਜ਼ਲਟ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸ਼ੈਸ਼ਨ 2021-22 ਵਿਚ ਦਸਵੀਂ ਕਲਾਸ ਵਿਚੋ ਹਰਨੀਤ ਕੌਰ ਪੁੱਤਰੀ ਜਗਦੀਪ ਸਿੰਘ ਪਿੰਡ ਮਜਾਰੀ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦ ਕਿ ਅਵਨੀਤ ਕੌਰ ਪੁੱਤਰੀ ਰਸ਼ਪਾਲ ਸਿੰਘ ਖਾਨਖਾਨਾ ਨੇ 94.6% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਿਤਕਾ ਬਾਲੂ ਪੁੱਤਰੀ ਸੁਖਜੀਵਨ ਰਾਮ ਪਿੰਡ ਬੀਸਲਾ ਨੇ 93% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸੇ ਤਰ੍ਹਾਂ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਮੁਸਕਾਨ ਬਾਂਗਰ ਪੁੱਤਰੀ ਰੇਸ਼ਮ ਲਾਲ ਸਰਹਾਲ ਰਾਣੂੰਆਂ ਨੇ 92.6% ਅੰਕ, ਅਨੁਜ ਵਰਮਾ ਪੁੱਤਰ ਪਰਮਿੰਦਰ ਕੁਮਾਰ ਪਿੰਡ ਸੂੰਢ ਨੇ 91.4% ਅੰਕ, ਹਰਸ਼ਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਚੱਕਗੁਰੂ ਨੇ 91.4% ਅੰਕ, ਕਰਮਨਦੀਪ ਕੌਰ ਪੁੱਤਰੀ ਹਰਵਿੰਦਰ ਸਿੰਘ ਸਰਹਾਲਾ ਰਾਣੂੰਆਂ ਨੇ 91.2% ਅੰਕ, ਕੋਮਲਪ੍ਰੀਤ ਕੌਰ ਪੁੱਤਰੀ ਚਰਨਕੰਵਲ ਸਿੰਘ ਬੰਗਾ ਨੇ 91% ਅੰਕ ਅਤੇ ਮਹਿਕ ਬਾਂਗਰ ਪੁੱਤਰੀ ਰੇਸ਼ਮ ਲਾਲ ਸਰਹਾਲਾ ਰਾਣੂੰਆਂ ਨੇ 90.2% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਸਕੂਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਸੀ.ਬੀ.ਐਸ.ਈ. ਬੋਰਡ ਤੋਂ ਐਫੀਲੇਟਿਡ ਹੈ।ਇਸ ਵਾਰੀ ਕਲਾਸ ਦੇ 86 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿਚ ਦੱਸਵੀਂ ਕਲਾਸ ਪਾਸ ਕਰਕੇ ਸਕੂਲ ਦਾ ਇਕ ਨਵਾਂ ਰਿਕਾਰਡ ਬਣਾਇਆ ਹੈ। ਉਹਨਾਂ ਦੱਸਿਆ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ।ਇਸ ਮੌਕੇ  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ  ਦਸਵੀਂ ਕਲਾਸ ਦੇ ਸ਼ਾਨਦਾਰ ਰਿਜ਼ਲਟ ਲਈ ਸਕੂਲ ਪ੍ਰਿੰਸੀਪਲ, ਸਮੂਹ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।  ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ  ਮੌਕੇ ਦਸਵੀ ਜਮਾਤ ਦੇ ਕਲਾਸ ਅਧਿਆਪਕ ਸ੍ਰੀ ਲਾਲ ਚੰਦ ਔਜਲਾ, ਸ੍ਰੀਮਤੀ ਮਨੀਸ਼ਾ, ਸ੍ਰੀ ਰਮਨ ਕੁਮਾਰ, ਸ੍ਰੀ ਮਨਿੰਦਰ ਸਿੰਘ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਜਸਵਿੰਦਰ ਕੌਰ, ਸ੍ਰੀਮਤੀ ਜਸਪਿੰਦਰ ਕੌਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੇ ਸੀ.ਬੀ.ਐਸ.ਈ  ਬੋਰਡ ਦੀ ਦਸਵੀਂ ਕਲਾਸ ਵਿਚ ਪਹਿਲਾ ਦੂਜਾ ਤੀਜਾ ਸਥਾਨ ਅਤੇ ਅੱਵਲ ਪੁਜ਼ੀਸ਼ਨਾਂ ਪ੍ਰਾਪਤ ਵਾਲੇ ਵਿਦਿਆਰਥੀਆਂ ਦੀਆਂ ਤਸਵੀਰਾਂ   

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ 4 ਅਗਸਤ ਦਿਨ ਵੀਰਵਾਰ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ 4 ਅਗਸਤ ਦਿਨ ਵੀਰਵਾਰ ਨੂੰ
300 ਰੁਪਏ ਦੀ ਦਵਾਈ ਮੁਫਤ, ਲੈਬ ਟੈਸਟ  ਅੱਧੇ ਖਰਚੇ ਵਿਚ  , ਐਕਸਰੇ, ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ, ਅੱਖਾਂ ਦੇ ਅਪਰੇਸ਼ਨ ਮੁਫ਼ਤ
ਬੰਗਾ :  23  ਜੁਲਾਈ :- () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਵੱਲੋਂ ਆਪਣੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਦਵਾਈਆਂ ਦਾ ਲੰਗਰ ਅਤੇ ਮੁਫਤ ਮੈਡੀਕਲ ਕੈਂਪ 04 ਅਗਸਤ ਦਿਨ ਵੀਰਵਾਰ ਨੂੰ ਸਵੇਰੇ 08 ਵਜੇ ਤੋਂ ਦੁਪਹਿਰ 02 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਜਾ ਰਿਹਾ ਹੈ। ਪ੍ਰੈੱਸ ਨੂੰ ਇਹ ਜਾਣਕਾਰੀ ਟਰੱਸਟ ਦੇ ਚੇਅਰਮੈਨ ਫਾਈਨਾਂਸ ਅਮਰਜੀਤ ਸਿੰਘ ਕਲੇਰਾਂ ਅਤੇ ਮੀਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ  ਨੇ ਅੱਜ ਵਿਸ਼ੇਸ਼ ਭੇਟ ਦੌਰਾਨ ਦਿੱਤੀ।
         ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਦੱਸਿਆ ਕਿ ਟਰੱਸਟ ਦੇ ਸੇਵਾ ਮਿਸ਼ਨ 'ਤੇ ਚੱਲਦੇ ਇਲਾਕੇ ਵਿਚ ਵੱਖ ਵੱਖ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਵੱਲੋਂ ਆਪਣੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਮਿੱਠੀ ਯਾਦ ਵਿਚ ਦਵਾਈਆਂ ਦਾ ਲੰਗਰ ਅਤੇ ਮੁਫ਼ਤ ਮੈਡੀਕਲ ਕੈਂਪ 04 ਅਗਸਤ ਨੂੰ ਸਵੇਰੇ 08 ਤੋਂ ਦੁਪਹਿਰ 02 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਜਾ ਰਿਹਾ ਹੈ। ਮੁਫਤ ਮੈਡੀਕਲ ਕੈਂਪ ਵਿਚ ਮਰੀਜ਼ਾਂ ਦਾ ਕਾਰਡ ਮੁਫ਼ਤ ਬਣੇਗਾ ਅਤੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮੁਫ਼ਤ ਚੈੱਕਅਪ ਕੀਤਾ ਜਾਵੇ। ਸ਼ੂਗਰ, ਪਿਸ਼ਾਬ, ਖੂਨ ਦੇ ਟੈੱਸਟਾਂ ਅਤੇ ਹਰ ਤਰ੍ਹਾਂ ਦੇ ਲੈਬੋਟਰੀ ਟੈਸਟ ਅਤੇ ਹਰ ਤਰ੍ਹਾਂ ਦੇ ਐਕਸਰੇ ਅੱਧੇ ਖਰਚੇ ਵਿਚ ਕੀਤੇ ਜਾਣਗੇ। ਥਾਇਰਾਇਡ ਦਾ ਟੈਸਟ ਮੁਫ਼ਤ ਹੋਵੇਗਾ। ਖਰਾਬ ਦੰਦ ਫਰੀ ਕੱਢੇ ਜਾਣਗੇ।  ਨਵੇਂ ਦੰਦ/ਜਬਾੜੇ ਵੀ 30 % ਰਿਆਇਤੀ ਦਰਾਂ ਤੇ ਲਗਾਏ ਜਾਣਗੇ ਅਤੇ ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ ਕੀਤੀ ਜਾਵੇਗੀ। ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਚਿੱਟਾ ਮੋਤੀਆ ਮੁਕਤ ਲਹਿਰ ਤਹਿਤ ਮੁਫ਼ਤ ਕੀਤੇ ਜਾਣਗੇ ਅਤੇ ਕੈਂਪ ਵਿਚ ਚੈੱਕਅੱਪ ਕਰਵਾਉਣ ਵਾਲੇ ਮਰੀਜ਼ਾਂ ਨੂੰ 300 ਰੁਪਏ ਦੀ ਦਵਾਈ ਮੁਫ਼ਤ ਦਿੱਤੀ ਜਾਵੇਗੀ।  
         ਉਹਨਾਂ ਦੱਸਿਆ ਕਿ ਇਸ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹਰ ਤਰ੍ਹਾਂ ਦੀ ਸਰੀਰਕ ਬਿਮਾਰੀਆਂ ਦੇ ਮਾਹਿਰ, ਸਿਰ ਤੇ ਦਿਮਾਗ ਦੀਆਂ ਬਿਮਾਰੀਆਂ, ਹੱਡੀਆਂ ਦੀਆਂ ਬਿਮਾਰੀਆਂ, ਔਰਤਾਂ ਦੀਆਂ ਬਿਮਾਰੀਆਂ, ਦੰਦਾਂ ਦੀਆਂ ਬਿਮਾਰੀਆਂ, ਚਮੜੀ ਦੀਆਂ ਬਿਮਾਰੀਆਂ,  ਨੱਕ-ਕੰਨ-ਗਲੇ ਦੀਆਂ ਬਿਮਾਰੀਆਂ, ਅੱਖਾਂ ਦੀਆਂ ਬਿਮਾਰੀਆਂ ਅਤੇ ਹਰ ਤਰ੍ਹਾਂ ਦੇ ਛੋਟੇ, ਵੱਡੇ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਤਸੱਲੀਬਖਸ਼ ਮੁਫ਼ਤ ਚੈਕਅੱਪ ਕਰਨਗੇ ।
         ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਨੇ ਇਲਾਕੇ ਦੇ  ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ।
          ਮੁਫ਼ਤ ਮੈਡੀਕਲ ਕੈਂਪ ਦੀ ਜਾਣਕਾਰੀ ਦੇਣ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਵਰਿੰਦਰ ਸਿੰਘ ਬਰਾੜ ਐੱਚ ਆਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਰੋਹਿਤ ਮਸੀਹ, ਡਾ. ਬਲਵਿੰਦਰ ਸਿੰਘ, ਡਾ. ਨਵਜੋਤ ਸਿੰਘ ਸਹੋਤਾ, ਡਾ. ਚਾਂਦਨੀ ਬੱਗਾ, ਡਾ. ਦੀਪਕ ਦੁੱਗਲ, ਡਾ. ਰਾਹੁਲ ਗੋਇਲ, ਡਾ. ਹਰਜੋਤਵੀਰ ਸਿੰਘ ਰੰਧਾਵਾ, ਡਾ. ਰਵੀਨਾ, ਡਾਈਟੀਸ਼ੀਅਨ ਰੌਣਿਕਾ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਵਿਖੇ  04 ਅਗਸਤ ਦਿਨ ਵੀਰਵਾਰ ਨੂੰ ਲੱਗ ਰਹੇ  ਮੁਫ਼ਤ ਮੈਡੀਕਲ ਚੈੱਕਅਪ ਕੈਂਪ  ਬਾਰੇ  ਜਾਣਕਾਰੀ ਦਿੰਦੇ ਹੋਏ ਪ੍ਰਬੰਧਕ

ਬਾਲ ਭੀਖ ਵਿਰੁੱਧ ਮੁਹਿੰਮ, ਸ਼ੇਰਾਂ ਵਾਲਾ ਗੇਟ ਤੇ ਲੀਲਾ ਭਵਨ ਵਿਖੇ ਗੁਬਾਰੇ ਵੇਚਣ ਤੇ ਭੀਖ ਮੰਗਣ ਵਾਲਿਆਂ ਦੀ ਕਾਊਂਸਲਿੰਗ

ਪਟਿਆਲਾ, 22 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਸ਼ਹਿਰ ਵਿਚ 'ਮੇਰਾ ਬਚਪਨ' ਪ੍ਰਾਜੈਕਟ ਤਹਿਤ ਬਾਲ ਭਿੱਖਿਆ ਤੇ ਕਾਉਂਸਲਿੰਗ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸ਼ਹਿਰ ਲੀਲਾ ਭਵਨ ਅਤੇ ਸੇ਼ਰਾਂ ਵਾਲਾ ਗੇਟ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਸ਼ਾਇਨਾ ਕਪੂਰ ਤੇ ਡੀਐਸਪੀ ਚੰਦ ਸਿੰਘ ਵਲੋਂ ਸਰਵੇਖਣ ਕੀਤਾ ਗਿਆ, ਥਾਣਾ ਮਹਿਲਾ ਦੇ ਮੁਖੀ ਸਰਪ੍ਰੀਤ ਕੌਰ ਵੀ ਮੌਜੂਦ ਸਨ।
ਇਸ ਮੌਕੇ ਸੜਕ 'ਤੇ ਭੀਖ ਮੰਗਣ ਵਾਲੇ ਤੇ ਗੁਬਾਰੇ ਵੇਚਣ ਵਾਲੇ ਬੱਚਿਆਂ ਦੀ ਕੌਂਸਲਿੰਗ ਕੀਤੀ ਗਈ ਅਤੇ ਮੌਕੇ 'ਤੇ ਮੋਜੂਦ ਇਨਾਂ ਬੱਚਿਆਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਅਤੇ ਡੀਐਸਪੀ ਚੰਦ ਸਿੰਘ ਵੱਲੋਂ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ 'ਤੇ ਘੁਮਣ ਵਾਲੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਇਨਾਂ ਨੂੰ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਮੀਡੀਆ ਨਾਲ ਪਹਿਲੀ ਮਿਲਣੀ ਦੌਰਾਨ ਜ਼ਿਲ੍ਹੇ ਨੂੰ ਨਸ਼ਾ ਮੁਕਤ ਤੇ ਜੁਰਮ ਮੁਕਤ ਰੱਖਣ ਲਈ ਮੰਗਿਆ ਸਹਿਯੋਗ

ਨਸ਼ਾ ਤਸਕਰਾਂ  ਨਾਲ ਸਬੰਧਤ ਕੋਈ ਵੀ ਜਾਣਕਾਰੀ 98550-49550 'ਤੇ ਦਿੱਤੀ ਜਾਵੇ-ਐਸ ਐਸ ਪੀ ਮੀਣਾ
ਨਵਾਂਸ਼ਹਿਰ, 23 ਜੁਲਾਈ :- ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਜ਼ਿਲ੍ਹੇ ਵਿੱਚ ਆਪਣੀ ਤਾਇਨਾਤੀ ਬਾਅਦ ਅੱਜ ਮੀਡੀਆ ਨਾਲ ਪਲੇਠੀ ਮਿਲਣੀ ਕਰਦੇ ਹੋਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਅਤੇ ਜੁਰਮ ਮੁਕਤ ਰੱਖਣ ਲਈ ਸਹਿਯੋਗ ਦੀ ਮੰਗ ਕੀਤੀ।
ਉੁਨ੍ਹਾਂ ਨੇ ਮੀਡੀਆ ਅਤੇ ਆਮ ਜਨਤਾ ਲਈ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਉਨ੍ਹਾਂ ਕੋਲ ਮੌਜੂਦ ਨੰਬਰ 98550-49550 'ਤੇ ਵਟਸਐਪ ਕਰਨ ਜਾਂ ਫ਼ੋਨ ਕਰਕੇ ਸਾਂਝੀ ਕਰਨ ਲਈ ਆਖਿਆ। ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਨਾ ਤਾਂ ਨਸ਼ਾ ਤਸਕਰਾਂ ਨੂੰ ਬਖਸ਼ਿਆ ਜਾਵੇਗਾ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦੀ ਲਾ-ਕਾਨੂੰਨੀ ਕਰਨ ਵਾਲੇ ਨੂੰ। ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਜ਼ਿੰਮੇਂਵਾਰੀ ਹੈ ਅਤੇ ਗੈਰ-ਸਮਾਜੀ ਅਨਸਰਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਮਨ ਤੇ ਕਾਨੂੰਨ ਨਾਲ ਸਬੰਧਤ ਆਪਣੀ ਕਿਸੇ ਵੀ ਮੁਸ਼ਕਿਲ ਲਈ ਆਮ ਲੋਕ ਉਨ੍ਹਾਂ ਨੂੰ ਦਫ਼ਤਰ ਵਿੱਚ ਸਿੱਧਾ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਆਪਣੀ ਪਹਿਲ ਦੱਸਦਿਆਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ, ਜ਼ਿਲ੍ਹੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਦੂਰ ਰੱਖਣਾ ਉੁਨ੍ਹਾਂ ਦੀ ਪਹਿਲੀ ਜ਼ਿੰਮੇਂਵਾਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕੋਈ  ਵੀ ਵਿਅਕਤੀ ਜੋ ਜ਼ਿਲ੍ਹੇ 'ਚ ਅਮਨ ਤੇ ਕਾਨੂੰਨ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਬਾਰੇ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕਰੇਗਾ, ਉਸ ਦੀ ਪਛਾਣ ਨੂੰ ਜਿੱਥੇ ਗੁਪਤ ਰੱਖਿਆ ਜਾਵੇਗਾ ਉੱਥੇ ਉਸ ਵੱਲੋਂ ਦਿੱਤੀ ਸੂਚਨਾ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਜਾਣਕਾਰੀ ਜੋ ਅਮਨ ਅਤੇ ਸ਼ਾਂਤੀ ਤੇ ਸਮਾਜਿਕ ਭਾਈਚਾਰੇ ਨੂੰ ਬਣਾਈ ਰੱਖਣ ਅਤੇ ਨਸ਼ਿਆਂ ਅਤੇ ਗੁੁੰਡਾ ਅਨਸਰਾਂ 'ਤੇ ਕਾਰਵਾਈ ਕਰਨ ਬਾਰੇ ਹੋਵੇ, ਉਨ੍ਹਾਂ ਨਾਲ ਬੇਝਿਜਕ ਹੋ ਕੇ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਮੀਡੀਆ ਦੀ ਜ਼ਿੰਮੇਂਵਾਰੀ ਅਤਿ ਮਹੱਤਵਪੂਰਣ ਹੋਣ ਕਾਰਨ ਅਤੇ ਲੋਕਾਂ ਵਿੱਚ ਵਿਚਰਦੇ ਰਹਿਣ ਕਾਰਨ, ਉਹ ਲੋਕਾਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਕੇ, ਉਨ੍ਹਾਂ ਦੇ ਹੱਲ ਵਿੱਚ ਵੱਡੀ ਜ਼ਿੰਮੇਂਵਾਰੀ ਨਿਭਾਅ ਸਕਦੇ ਹਨ।
ਇਸ ਮੌਕੇ ਉਨ੍ਹਾਂ ਨਾਲ ਐਸ ਪੀ (ਐਚ) ਗੁਰਮੀਤ ਕੌਰ, ਐਸ ਪੀ (ਜਾਂਚ) ਡਾ. ਮੁਕੇਸ਼, ਡੀ ਐਸ ਪੀ (ਐਚ) ਦੇਵ ਦੱਤ ਸ਼ਰਮਾ, ਡੀ ਐਸ ਪੀ (ਸਪੈਸ਼ਲ ਬ੍ਰਾਂਚ) ਲਖਵੀਰ ਸਿੰਘ ਮੌਜੂਦ ਸਨ।

ਵਾਤਾਵਰਣ ਚਿੰਤਕ ਜੈਸਮੀਨ ਸੰਧੂ ਨੇ ਸੈਸ਼ਨ ਜੱਜ ਬਾਜਵਾ ਰਾਹੀਂ ਡੀ ਸੀ ਰੰਧਾਵਾ ਨੂੰ ‘ਹਰੀ ਛਤਰੀ’ ਵਧਾਉਣ ਲਈ 50,000 ਰੁਪਏ ਦਾ ਯੋਗਦਾਨ ਦਿੱਤਾ

ਨਵਾਂਸ਼ਹਿਰ ਵਣ ਮੰਡਲ ਵੱਲੋਂ ਇਸ ਯੋਗਦਾਨ ਰਾਹੀਂ 12 ਏਕੜ ਦਾ ਛੋਟਾ ਜੰਗਲ ਵਿਕਸਿਤ ਕੀਤਾ ਜਾਵੇਗਾ
ਨਵਾਂਸ਼ਹਿਰ, 22 ਜੁਲਾਈ : ਸੂਬੇ ਵਿੱਚ 'ਹਰੀ ਛਤਰੀ' ਦੇ ਘਟਣ ਤੋਂ ਚਿੰਤਤ ਕਪੂਰਥਲਾ ਦੀ ਸਮਾਜ ਸੇਵੀ ਤੇ ਵਾਤਾਵਰਣ ਚਿੰਤਕ ਜੈਸਮੀਨ ਸੰਧੂ ਸੰਧਾਵਾਲੀਆ ਨੇ ਅੱਜ ਇੱਕ ਸ਼ਲਾਘਾਯੋਗ ਪਹਿਲਕਦਮੀ ਕੀਤੀ। ਉਸਨੇ ਆਪਣੇ ਪਿਤਾ ਮਰਹੂਮ ਰੁਬਿੰਦਰ ਸਿੰਘ ਸੰਧੂ ਦੀ ਯਾਦ ਵਿੱਚ ਹਰਿਆਵਲ ਵਧਾਉਣ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ 50,000 ਰੁਪਏ ਦਾ ਯੋਗਦਾਨ ਦਿੱਤਾ।
     ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਮੀਟਿੰਗ ਹਾਲ ਵਿਖੇ ਹੋਏ ਇੱਕ ਸੰਖੇਪ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ੍ਰੀਮਤੀ ਜੈਸਮੀਨ ਸੰਧੂ ਦੇ ਇਸ ਮਿਸਾਲੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਾਤਾਵਰਣ ਨੂੰ ਬਚਾਉਣ ਵਿੱਚ ਬਹੁਤ ਸਹਾਈ ਅਤੇ ਦੂਸਰਿਆਂ ਲਈ ਪ੍ਰੇਰਨਾਦਾਇਕ ਸਿੱਧ ਹੋਵੇਗਾ। ਉਨ੍ਹਾਂ ਨੇ ਜੈਸਮੀਨ ਸੰਧੂ ਨੂੰ ਨੇਕ ਕਾਰਜ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਾਨ ਕੀਤੇ ਗਏ ਪੈਸੇ ਦੀ ਵਰਤੋਂ ਜੰਗਲਾਤ ਵਿਭਾਗ ਵੱਲੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਹੋਰ ਵਾਤਾਵਰਨ ਪ੍ਰੇਮੀਆਂ ਨੂੰ ਅਜਿਹੇ 'ਗ੍ਰੀਨ ਪ੍ਰਾਜੈਕਟਾਂ' ਵਿੱਚ ਸਵੈ-ਇੱਛੁਕ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।
    ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਜੈਸਮੀਨ ਸੰਧੂ (ਉਨ੍ਹਾਂ ਦੀ ਚਚੇਰੀ ਭੈਣ) ਨੇ ਵਾਤਾਵਰਨ ਲਈ ਕੁਝ ਵਿੱਤੀ ਯੋਗਦਾਨ ਪਾਉਣ ਦੀ ਇੱਛਾ ਪ੍ਰਗਟਾਈ ਤਾਂ ਉਨ੍ਹਾਂ ਨੇ ਇਸ ਨੇਕ ਕਾਰਜ ਲਈ ਐਸ ਬੀ ਐਸ ਨਗਰ ਦੀ ਚੋਣ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਹਰਿਆਵਲ ਨੂੰ ਵਧਾਉਣ ਲਈ ਭਵਿੱਖ ਵਿੱਚ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਸ ਮੁਹਿੰਮ ਵਿੱਚ ਅਜਿਹੇ ਹੋਰ ਵਾਤਾਵਰਨ ਪ੍ਰੇਮੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
     ਐਸ ਐਸ ਪੀ ਭਾਗੀਰਥ ਸਿੰਘ ਮੀਣਾ ਜੋ ਉਥੇ ਮੌਜੂਦ ਸਨ, ਨੇ ਸ੍ਰੀਮਤੀ ਜੈਸਮੀਨ ਸੰਧੂ ਦੇ ਇਸ ਯੋਗਦਾਨ ਨੂੰ ਵਿਲੱਖਣ ਅਤੇ ਕੁਦਰਤ ਦੇ ਅਨੁਕੂਲ ਕਰਾਰ ਦਿੱਤਾ।
     ਡਵੀਜ਼ਨਲ ਜੰਗਲਾਤ ਅਫ਼ਸਰ, ਨਵਾਂਸ਼ਹਿਰ, ਸਤਿੰਦਰ ਸਿੰਘ, ਜਿਨ੍ਹਾਂ ਨੇ ਇਹ ਵਾਤਾਵਰਨ ਦਾਨ ਪ੍ਰਾਪਤ ਕੀਤਾ, ਨੇ ਕਿਹਾ ਕਿ ਇਹ ਯੋਗਦਾਨ ਸਾਡੇ ਲਈ ਬਹੁਤ ਹੀ ਸਹਾਈ ਹੋਵੇਗਾ ਕਿਉਂਜੋ ਨਵਾਂਸ਼ਹਿਰ ਵਣਮੰਡਲ ਵੱਲੋਂ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਇੱਕ ਪਿੰਡ ਦੀ ਪੰਚਾਇਤ ਵੱਲੋਂ ਦਿੱਤੀ 12 ਏਕੜ ਜ਼ਮੀਨ ਨੂੰ ਮਿੰਨੀ ਜੰਗਲ ਵਜੋਂ ਵਿਕਸਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹਰੀ ਛਤਰੀ ਨੂੰ ਵਧਾਉਣ ਲਈ ਇਹ ਮਾਇਕ ਯੋਗਦਾਨ ਦੇਣ ਅਤੇ ਭਵਿੱਖ ਦੀ ਲੋੜ ਲਈ ਆਪਣੇ ਹਮ-ਖਿਆਲੀ ਵਿਅਕਤੀਆਂ ਰਾਹੀਂ ਹੋਰ ਸਹਾਇਤਾ ਦੇਣ ਦਾ ਭਰੋਸਾ ਦੇਣ ਲਈ ਸਮਾਜ ਸੇਵੀ ਸ੍ਰੀਮਤੀ ਸੰਧੂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਬਾਜਵਾ ਦਾ ਧੰਨਵਾਦ ਕੀਤਾ।
    ਇਸ ਮੌਕੇ ਹੋਰਨਾਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਲਈ ਬੂਟੇ ਵੀ ਵੰਡੇ ਗਏ।
    ਇਸ ਮੌਕੇ ਨਿਆਂਇਕ ਅਧਿਕਾਰੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਮਨੀਸ਼ਾ ਜੈਨ, ਸਕੱਤਰ ਡੀ ਐਲ ਐਸ ਏ ਸੀ ਜੇ ਐਮ ਕਮਲਦੀਪ ਸਿੰਘ ਧਾਲੀਵਾਲ, ਸੀ ਜੇ ਐਮ ਜਗਬੀਰ ਸਿੰਘ ਮਹਿੰਦੀਰੱਤਾ, ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਪਰਮਿੰਦਰ ਕੌਰ ਅਤੇ ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰਾਧਿਕਾ ਪੁਰੀ ਵੀ ਹਾਜ਼ਰ ਸਨ।
   ਸੈਸ਼ਨ ਜੱਜ ਬਾਜਵਾ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਜਲਦੀ ਹੀ ਜ਼ਿਲ੍ਹਾ ਸਿਵਲ ਹਸਪਤਾਲ ਨੇੜੇ ਬਣ ਰਹੇ ਨਵੇਂ ਜੁਡੀਸ਼ੀਅਲ ਕੰਪਲੈਕਸ ਵਿਖੇ ਤਰਤੀਬਵਾਰ ਢੰਗ ਨਾਲ ਲੰਬਾ ਸਮਾਂ ਛਾਂ ਦੇਣ ਵਾਲੇ ਪੌਦੇ ਲਗਾਉਣ ਦੀ ਯੋਜਨਾ ਨੂੰ ਅਮਲੀ ਰੂਪ ਦਿੱਤਾ ਜਾਵੇਗਾ।
ਫ਼ੋਟੋ ਕੈਪਸ਼ਨ:
ਨਵਾਂਸ਼ਹਿਰ ਵਿਖੇ ਡੀ ਸੀ ਐਨ ਪੀ ਐਸ ਰੰਧਾਵਾ, ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਦੀ ਅਗਵਾਈ ਵਿੱਚ ਵਾਤਵਾਰਣ ਚਿੰਤਕ ਜੈਸਮੀਨ ਸੰਧੂ ਡੀ ਐਫ ਓ ਸਤਿੰਦਰ ਸਿੰਘ ਨੂੰ ਰੁੱਖ ਲਾਉਣ ਲਈ ਵਿੱਤੀ ਯੋਗਦਾਨ ਦਾ ਚੈਕ ਦਿੰਦੇ ਹੋਏ।

ਦੂਸਰੀ ਤਸਵੀਰ ਵਿੱਚ ਇਸ ਮੌਕੇ ਸੰਕੇਤਕ ਤੌਰ 'ਤੇ ਪੌਦਿਆਂ ਦੀ ਵੰਡ ਕਰਦੇ ਹੋਏ ਡੀ ਸੀ ਐਨ ਪੀ ਐਸ ਰੰਧਾਵਾ, ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ।

Re : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10+2 ਦਾ ਸ਼ਾਨਦਾਰ 100% ਫੀਸਦੀ ਨਤੀਜਾ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10+2 ਦਾ ਸ਼ਾਨਦਾਰ 100% ਫੀਸਦੀ ਨਤੀਜਾ
ਬੰਗਾ : 22 ਜੁਲਾਈ  :-()  ਸੀ.ਬੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੀ 10+2 ਕਲਾਸ (ਸ਼ੈਸ਼ਨ 2021-2022) ਦੇ ਆਰਟਸ, ਕਾਮਰਸ, ਨਾਨ ਮੈਡੀਕਲ ਅਤੇ ਮੈਡੀਕਲ ਗਰੁੱਪਾਂ ਦਾ ਨਤੀਜਾ 100% ਫੀਸਦੀ ਰਿਹਾ ਹੈ। ਕਲਾਸ ਦੇ ਸਾਰੇ 115 ਵਿਦਿਆਰਥੀ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਦਿੰਦੇ ਦੱਸਿਆ ਕਿ  10+2 ਮੈਡੀਕਲ ਗੁਰੱਪ ਵਿਚ ਹਰਮਨਦੀਪ ਕੌਰ ਪੁੱਤਰੀ ਪ੍ਰਦੀਪ ਸਿੰਘ ਪਿੰਡ ਜੱਸੋਮਾਜਰਾ ਨੇ 93.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਾਨੀਆ ਪੁੱਤਰੀ ਅਜੈ ਜ਼ੋਸ਼ੀ ਪਿੰਡ ਭਰੋਲੀ ਨੇ 90% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਕੀਤਾ।  ਜਦ ਕਿ ਹਰਮਨ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਬੰਗਾ ਅਤੇ ਪ੍ਰਾਚੀ ਪੁੱਤਰੀ ਰਸ਼ਪਾਲ ਪਿੰਡ ਢਾਹਾਂ ਨੇ 86% ਅੰਕ ਪ੍ਰਾਪਤ ਕਰਕੇ ਦੋਨਾਂ ਵਿਦਿਆਰਥੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਨਾਨ-ਮੈਡੀਕਲ ਗੁਰੱਪ ਵਿਚ ਪ੍ਰਭਜੋਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਘੁੰਮਣ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਨਵਜੋਤ ਕੌਰ ਪੁੱਤਰੀ ਬਲਬੀਰ ਰਾਮ ਪਿੰਡ ਗੁਣਾਚੌਰ ਨੇ 87% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਜਸਲੀਨ ਕੌਰ ਪੁੱਤਰੀ ਨਛੱਤਰ ਸਿੰਘ ਪਿੰਡ ਲਿੱਦੜਾਂ ਕਲਾਂ ਨੇ 84.6% ਅੰਕ ਤੀਜਾ ਸਥਾਨ ਪ੍ਰਾਪਤ ਕੀਤਾ ਹੈ। 10+2 ਕਾਮਰਸ ਗਰੁੱਪ ਵਿਚ ਨਾਜ਼ਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਪਿੰਡ ਲਾਦੀਆਂ ਨੇ 94.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦੂਜਾ ਸਥਾਨ ਵੀਰਪਾਲ ਸਿੰਘ ਪੁੱਤਰ ਡਾ. ਸੁਖਵਿੰਦਰ ਸਿੰਘ ਪਿੰਡ ਡੀਂਗਰੀਆਂ ਨੇ  94.4% ਤੇ ਤੀਜਾ ਸਥਾਨ ਹਰਮੀਨ ਕੌਰ ਪੁੱਤਰੀ ਬੂਟਾ ਸਿੰਘ ਪਿੰਡ ਬਾਹੜ ਮਜਾਰਾ  ਨੇ 93.2%ਅੰਕ ਪ੍ਰਾਪਤ ਕਰਕੇ ਕੀਤਾ। ਆਰਟਸ ਗੁਰੱਪ ਵਿਚ ਮਨਜੋਤ ਸਿੰਘ ਪੁੱਤਰ ਪ੍ਰਦੀਪ ਸਿੰਘ ਪਿੰਡ ਚਾਹੜਾ ਨੇ 91.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਪਰਮਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਪਿੰਡ ਝੰਡੇਰ ਖੁਰਦ ਨੇ 89% ਨੇ ਅੰਕ ਲੈ ਕੇ ਦੂਜਾ ਸਥਾਨ ਅਤੇ ਹਰਲੀਨ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਤਲਵੰਡੀ ਜੱਟਾਂ ਨੇ 77% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਕੀਤਾ।
            ਇਸ ਮੌਕੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਬਰਾਂ ਵੱਲੋਂ 10+2 ਕਲਾਸ ਦੇ ਸਮੂਹ ਵਿਦਿਆਰਥੀਆਂ ਨੂੰ, ਕਲਾਸ ਇੰਚਾਰਜਾਂ, ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਸ਼ਾਨਦਾਰ ਨਤੀਜੇ ਦੀਆਂ ਵਧਾਈਆਂ ਦਿੱਤੀਆਂ । ਸਕੂਲ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ, ਸ੍ਰੀ ਰਮਨ ਕੁਮਾਰ, ਮੈਡਮ ਪਰਮਜੀਤ ਕੌਰ, ਮੈਡਮ ਅਮਰਜੀਤ ਕੌਰ, ਸ੍ਰੀ ਗਗਨ ਅਹੂਜਾ, ਮੈਡਮ ਜਸਪਿੰਦਰ ਕੌਰ, ਮੈਡਮ ਸ਼ਹਿਨਾਜ਼ ਬਾਨੋ, ਸ. ਗੰਗਾ ਸਿੰਘ, ਸ. ਅੰਮ੍ਰਿਤਪਾਲ ਸਿੰਘ ਅਤੇ ਹੋਰ ਅਧਿਆਪਕ ਅਤੇ ਸਕੂਲ ਸਟਾਫ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+2 ਜਮਾਤ ਵਿਚੋਂ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਗੁਰੱਪਾਂ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀ

Virus-free. www.avast.com

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10+2 ਦਾ ਸ਼ਾਨਦਾਰ 100% ਫੀਸਦੀ ਨਤੀਜਾ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10+2 ਦਾ ਸ਼ਾਨਦਾਰ 100% ਫੀਸਦੀ ਨਤੀਜਾ
ਬੰਗਾ : 22 ਮਈ  :-()  ਸੀ.ਬੀ.ਐਸ.ਈ. ਬੋਰਡ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੀ 10+2 ਕਲਾਸ (ਸ਼ੈਸ਼ਨ 2021-2022) ਦੇ ਆਰਟਸ, ਕਾਮਰਸ, ਨਾਨ ਮੈਡੀਕਲ ਅਤੇ ਮੈਡੀਕਲ ਗਰੁੱਪਾਂ ਦਾ ਨਤੀਜਾ 100% ਫੀਸਦੀ ਰਿਹਾ ਹੈ। ਕਲਾਸ ਦੇ ਸਾਰੇ 115 ਵਿਦਿਆਰਥੀ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਦਿੰਦੇ ਦੱਸਿਆ ਕਿ  10+2 ਮੈਡੀਕਲ ਗੁਰੱਪ ਵਿਚ ਹਰਮਨਦੀਪ ਕੌਰ ਪੁੱਤਰੀ ਪ੍ਰਦੀਪ ਸਿੰਘ ਪਿੰਡ ਜੱਸੋਮਾਜਰਾ ਨੇ 93.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਾਨੀਆ ਪੁੱਤਰੀ ਅਜੈ ਜ਼ੋਸ਼ੀ ਪਿੰਡ ਭਰੋਲੀ ਨੇ 90% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਕੀਤਾ।  ਜਦ ਕਿ ਹਰਮਨ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਬੰਗਾ ਅਤੇ ਪ੍ਰਾਚੀ ਪੁੱਤਰੀ ਰਸ਼ਪਾਲ ਪਿੰਡ ਢਾਹਾਂ ਨੇ 86% ਅੰਕ ਪ੍ਰਾਪਤ ਕਰਕੇ ਦੋਨਾਂ ਵਿਦਿਆਰਥੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਨਾਨ-ਮੈਡੀਕਲ ਗੁਰੱਪ ਵਿਚ ਪ੍ਰਭਜੋਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਘੁੰਮਣ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਨਵਜੋਤ ਕੌਰ ਪੁੱਤਰੀ ਬਲਬੀਰ ਰਾਮ ਪਿੰਡ ਗੁਣਾਚੌਰ ਨੇ 87% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਜਸਲੀਨ ਕੌਰ ਪੁੱਤਰੀ ਨਛੱਤਰ ਸਿੰਘ ਪਿੰਡ ਲਿੱਦੜਾਂ ਕਲਾਂ ਨੇ 84.6% ਅੰਕ ਤੀਜਾ ਸਥਾਨ ਪ੍ਰਾਪਤ ਕੀਤਾ ਹੈ। 10+2 ਕਾਮਰਸ ਗਰੁੱਪ ਵਿਚ ਨਾਜ਼ਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਪਿੰਡ ਲਾਦੀਆਂ ਨੇ 94.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦੂਜਾ ਸਥਾਨ ਵੀਰਪਾਲ ਸਿੰਘ ਪੁੱਤਰ ਡਾ. ਸੁਖਵਿੰਦਰ ਸਿੰਘ ਪਿੰਡ ਡੀਂਗਰੀਆਂ ਨੇ  94.4% ਤੇ ਤੀਜਾ ਸਥਾਨ ਹਰਮੀਨ ਕੌਰ ਪੁੱਤਰੀ ਬੂਟਾ ਸਿੰਘ ਪਿੰਡ ਬਾਹੜ ਮਜਾਰਾ  ਨੇ 93.2%ਅੰਕ ਪ੍ਰਾਪਤ ਕਰਕੇ ਕੀਤਾ। ਆਰਟਸ ਗੁਰੱਪ ਵਿਚ ਮਨਜੋਤ ਸਿੰਘ ਪੁੱਤਰ ਪ੍ਰਦੀਪ ਸਿੰਘ ਪਿੰਡ ਚਾਹੜਾ ਨੇ 91.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਪਰਮਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਪਿੰਡ ਝੰਡੇਰ ਖੁਰਦ ਨੇ 89% ਨੇ ਅੰਕ ਲੈ ਕੇ ਦੂਜਾ ਸਥਾਨ ਅਤੇ ਹਰਲੀਨ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਤਲਵੰਡੀ ਜੱਟਾਂ ਨੇ 77% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਕੀਤਾ।
            ਇਸ ਮੌਕੇ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਬਰਾਂ ਵੱਲੋਂ 10+2 ਕਲਾਸ ਦੇ ਸਮੂਹ ਵਿਦਿਆਰਥੀਆਂ ਨੂੰ, ਕਲਾਸ ਇੰਚਾਰਜਾਂ, ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਸ਼ਾਨਦਾਰ ਨਤੀਜੇ ਦੀਆਂ ਵਧਾਈਆਂ ਦਿੱਤੀਆਂ । ਸਕੂਲ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ, ਸ੍ਰੀ ਰਮਨ ਕੁਮਾਰ, ਮੈਡਮ ਪਰਮਜੀਤ ਕੌਰ, ਮੈਡਮ ਅਮਰਜੀਤ ਕੌਰ, ਸ੍ਰੀ ਗਗਨ ਅਹੂਜਾ, ਮੈਡਮ ਜਸਪਿੰਦਰ ਕੌਰ, ਮੈਡਮ ਸ਼ਹਿਨਾਜ਼ ਬਾਨੋ, ਸ. ਗੰਗਾ ਸਿੰਘ, ਸ. ਅੰਮ੍ਰਿਤਪਾਲ ਸਿੰਘ ਅਤੇ ਹੋਰ ਅਧਿਆਪਕ ਅਤੇ ਸਕੂਲ ਸਟਾਫ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+2 ਜਮਾਤ ਵਿਚੋਂ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਗੁਰੱਪਾਂ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀ


Virus-free. www.avast.com

-ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਪਟਿਆਲਾ ਦਾ ਪਲੇਠਾ ਦੌਰਾ

ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਅਧਿਕਾਰੀਆਂ ਨੂੰ ਆਪਣਾ ਰਵੱਈਆ ਤੁਰੰਤ ਬਦਲਣ ਦੀਆਂ ਸਪੱਸ਼ਟ ਹਦਾਇਤਾਂ
-ਗ਼ਲਤ ਤੇ ਗ਼ੈਰਕਾਨੂੰਨੀ ਕੰਮ ਬਰਦਾਸ਼ਤ ਨਹੀਂ, ਜਾਇਜ਼ ਕੰਮਾਂ 'ਚ ਕੋਈ ਅੜਚਨ ਨਾ ਪਾਈ ਜਾਵੇ-ਡਾ. ਨਿੱਜਰ
ਪਟਿਆਲਾ, 21 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੱਘ ਨਿੱਜਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਪੀਣ ਵਾਲੇ ਪਾਣੀ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦਾ ਤੁਰੰਤ ਨਿਬੇੜਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਡਾ. ਨਿੱਜਰ, ਜਿਨ੍ਹਾਂ ਕੋਲ ਸੰਸਦੀ ਮਾਮਲੇ, ਜਲ ਤੇ ਭੂਮੀ ਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੀ ਹਨ, ਨੇ ਅੱਜ ਪਟਿਆਲਾ ਸ਼ਹਿਰ ਦੇ ਆਪਣੇ ਪਲੇਠੇ ਦੌਰੇ ਮੌਕੇ ਨਗਰ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਲੋਕ ਮਸਲੇ ਫ਼ੌਰੀ ਹੱਲ ਕਰਕੇ ਲੋਕਾਂ ਨੂੰ ਤੁਰੰਤ ਰਾਹਤ ਦਿਵਾਈ ਜਾਵੇ।
ਇੱਥੇ ਸਰਕਟ ਹਾਊਸ ਵਿਖੇ ਪੁਲਿਸ ਟੁਕੜੀ ਤੋਂ ਸਲਾਮੀ ਲੈਣ ਬਾਅਦ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪਟਿਆਲਾ ਦੇ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਹਰਮੀਤ ਸਿੰਘ ਪਠਾਣਮਾਜਰਾ ਨਾਲ ਬੈਠਕ ਕੀਤੀ, ਜਿਸ ਦੌਰਾਨ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ ਵੀ ਮੌਜੂਦ ਰਹੇ।
ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਇੱਕ ਚੰਗੀ ਸੋਚ ਲੈਕੇ ਬਣੀ ਹੈ, ਜਿਸ ਕਰਕੇ ਪਿਛਲੀਆਂ ਰਵਾਇਤਾਂ ਤੋਂ ਹੱਟਕੇ ਆਪਣੇ ਆਪ ਨੂੰ ਬਦਲ ਲਿਆ ਜਾਵੇ, ਕਿਉਂਕਿ ਸਮੂਹ ਵਿਧਾਇਕ ਤੇ ਮੰਤਰੀ ਆਪਣੀ ਚੰਗੀ ਸੋਚ 'ਚ ਕੋਈ ਬਦਲਾਅ ਨਹੀਂ ਲਿਆਉਣ ਵਾਲੇ। ਇਸ ਲਈ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਰਾਹੀਂ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪਟਿਆਲਾ ਦੇ ਨਹਿਰੀ ਪਾਣੀ ਪ੍ਰਾਜੈਕਟ ਦੀ ਸਮਰੱਥਾ 'ਚ ਵਾਧਾ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਆਬਾਦੀ ਦੇ ਹਿਸਾਬ ਨਾਲ ਵਾਰਡਾਂ ਦੀ ਗਿਣਤੀ ਵਧਾਉਣ ਲਈ ਸਰਵੇ ਕਰਵਾਇਆ ਜਾ ਰਿਹਾ ਹੈ। ਨਜਾਇਜ਼ ਉਸਾਰੀਆਂ, ਸੜਕਾਂ ਦੀ ਹਾਲਤ ਆਦਿ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਜਦਕਿ ਨਜਾਇਜ਼ ਕਲੋਨੀਆਂ ਦਾ ਮਸਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਜ਼ਿਨ੍ਹਾਂ ਬਾਰੇ ਰਾਜ ਸਰਕਾਰ ਵਲੋਂ ਲੋਕ ਹਿੱਤੂ ਫੈਸਲਾ ਲਿਆ ਜਾਵੇਗਾ ਕਿਉਂਕਿ ਇਸ ਸਬੰਧੀ ਲਗਾਤਾਰ ਵਿਚਾਰਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੋਨੀਆਂ ਦੇ ਬਸ਼ਿੰਦਿਆਂ ਨੂੰ ਕਿਸੇ ਵੀ ਹਾਲਤ ਵਿੱਚ ਖੱਜਲ ਨਹੀਂ ਹੋਣ ਦਿੱਤਾ ਜਾਵੇਗਾ।
ਬਾਅਦ ਵਿੱਚ ਵਿਧਾਇਕਾਂ ਦੀ ਮੌਜੂਦਗੀ 'ਚ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਉੱਪਲ, ਸੰਯੁਕਤ ਕਮਿਸ਼ਨਰ ਜੀਵਨ ਜੋਤ ਕੌਰ ਤੇ ਨਮਨ ਮੜਕਨ ਸਮੇਤ ਵੱਖ-ਵੱਖ ਬ੍ਰਾਂਚਾਂ ਦੇ ਮੁਖੀਆਂ ਨਾਲ ਬੈਠਕ ਕਰਦਿਆਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਲੋਕਾਂ ਨੂੰ ਸਮਾਂਬੱਧ ਤੇ ਖੱਜਲ ਖੁਆਰੀ ਰਹਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ 'ਚ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕੀਤੀ ਜਾਵੇ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਉਠਾਏ ਗਏ ਸ਼ਹਿਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਅਧਾਰ 'ਤੇ ਡਾ. ਨਿੱਜਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮੁੱਚੇ ਵਿਕਾਸ ਕੰਮਾਂ ਦੀ ਅਧਿਕਾਰੀ ਖ਼ੁਦ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਗ਼ਲਤ ਤੇ ਗ਼ੈਰਕਾਨੂੰਨੀ ਕੰਮ ਕਰਨ ਦੀ ਕਿਸੇ ਨੂੰ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ ਪਰੰਤੂ ਜਾਇਜ਼ ਤੇ ਕਾਨੂੰਨੀ ਕੰਮ 'ਚ ਕੋਈ ਅੜਚਨ ਨਾ ਪਾਈ ਜਾਵੇ।
ਡਾ. ਨਿੱਜਰ ਨੇ ਕਿਹਾ ਕਿ ਸੀਵਰੇਜ ਦੀ ਸਫ਼ਾਈ ਤੇ ਪੀਣ ਵਾਲਾ ਸਾਫ਼ ਪਾਣੀ ਲੋਕਾਂ ਨੂੰ ਮੁਹੱਈਆ ਕਰਵਾਉਣ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਬਰਸਾਤਾਂ ਦੌਰਾਨ ਮੀਂਹ ਦੇ ਖੜ੍ਹੇ ਪਾਣੀ ਦੀ ਨਿਕਾਸੀ ਸਮੇਤ ਕੂੜੇ ਦੇ ਨਿਪਟਾਰੇ ਲਈ ਵੀ ਹਦਾਇਤਾਂ ਕੀਤੀਆਂ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਇੰਦਰਜੀਤ ਸਿੰਘ ਸੰਧੂ, ਜਰਨੈਲ ਸਿੰਘ ਮੰਨੂ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਕੁੰਦਨ ਗੋਗੀਆ, ਯੂਥ ਪ੍ਰਧਾਨ ਸਿਮਰਨਪ੍ਰੀਤ ਸਿੰਘ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਸੁਸ਼ੀਲ ਮਿੱਢਾ, ਰਾਜਬੀਰ ਸਿੰਘ ਤੇ ਜਸਵਿੰਦਰ ਰਿੰਪਾ, ਵਪਾਰ ਮੰਡਲ ਪ੍ਰਧਾਨ ਜੀ.ਐਸ. ਉਬਰਾਏ, ਪ੍ਰੀਤੀ, ਜਗਤਾਰ ਸਿੰਘ ਤਾਰੀ, ਪ੍ਰਭਜੋਤ ਸਿੰਘ ਅਨੰਦ, ਜਸਦੇਵ ਸਿੰਘ ਜੱਸਾ ਪ੍ਰਧਾਨ ਟਰੱਕ ਯੂਨੀਅਨ, ਐਡਵੋਕੇਟ ਪ੍ਰਭਜੀਤਪਾਲ ਸਿੰਘ, ਬਲਵਿੰਦਰ ਸੈਣੀ, ਜਸਬੀਰ ਗਾਂਧੀ ਸਮੇਤ ਵੱਡੀ ਗਿਣਤੀ ਆਗੂ ਤੇ ਵਲੰਟੀਅਰ ਮੌਜੂਦ ਸਨ।

ਬੁਆਇਲਰ ਅਪਰੇਟਰ ਟ੍ਰੇਡ ਵਿੱਚ ਅਪ੍ਰੈਂਟਸਸ਼ਿੱਪ ਲਈ ਅਰਜ਼ੀਆਂ ਦੀ ਮੰਗ

ਨਵਾਂਸ਼ਹਿਰ, 21 ਜੁਲਾਈ : ਭਾਰਤ ਸਰਕਾਰ ਦੀ ਨੈਸ਼ਨਲ ਅਪਰੈਂਟਸ਼ਿਪ ਪ੍ਰੋਮੋਸ਼ਨ ਸਕੀਮ (ਐਨ ਏ ਪੀ ਐਸ) ਅਧੀਨ ਪੰਜਾਬ ਸਰਕਾਰ ਵੱਲੋਂ ਬੁਆਇਲਰ ਅਪਰੇਟਰ ਟ੍ਰੇਡ ਵਿੱਚ ਅਪਰੈਂਟਸਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਸਕਿਲ ਵਿਕਾਸ ਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਬੁਆਇਲਰ ਅਪਰੇਟਰ ਦੇ ਟ੍ਰੇਡ ਦੀ ਅਪਰੈਂਟਸਸ਼ਿਪ ਲਈ 10ਵੀਂ, 12ਵੀਂ ਪਾਸ ਉਮੀਦਵਾਰ ਯੋਗ ਹਨ। ਇਸ ਸਮੇਂ ਪੰਜਾਬ ਵਿੱਚ ਬੁਆਇਲਰ ਅਪਰੇਟਰ ਦੇ ਟ੍ਰੇਡ ਦੀ ਉਦਯੋਗਾਂ ਵਿੱਚ ਭਾਰੀ ਮੰਗ ਹੈ। ਕੋਰਸ ਦੌਰਾਨ ਸਿੱਖਿਆਰਥੀ 7000 ਰੁਪਏ ਪ੍ਰਤੀ ਮਹੀਨਾ ਕਮਾ ਸਕਦੇ ਹਨ। ਚਾਹਵਾਨ  ਉਮੀਦਵਾਰ (10ਵੀ, 12ਵੀ ਪਾਸ) ਬਿਊਰੋ ਦੇ ਲਿੰਕ https://tinyurl.com/badbeesbsnagar 'ਤੇ ਰਜਿਸਟਰ ਕਰ ਸਕਦੇ ਹਨ ਜਾਂ ਨਿੱਜੀ ਤੌਰ 'ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਵਿਜ਼ਿਟ ਕਰ ਸਕਦੇ ਹਨ। ਇਸ ਸਬੰਧ ਵਿੱਚ ਬਿਊਰੋ ਦੇ ਹੈਲਪ ਲਾਈਨ ਨੰ: 88727-59915 'ਤੇ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

ਸੇਵਾ ਕੇਂਦਰ ਵਿੱਚ 122 ਨਵੀਆਂ ਸੇਵਾਵਾਂ ਸ਼ੁਰੂ

ਨਵਾਂਸ਼ਹਿਰ, 21 ਜੁਲਾਈ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਚ ਵਾਧਾ ਕਰਦਿਆਂ 122 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਖੇਤੀਬਾੜੀ,  ਸਥਾਨਕ ਸਰਕਾਰ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਮੈਡੀਕਲ ਕੌਂਸਲ, ਤਕਨੀਕੀ ਸਿੱਖਿਆ ਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਿਤ ਸੇਵਾਵਾਂ ਸ਼ਾਮਿਲ ਹਨ।
ਉਨ੍ਹਾਂ ਦੱਸਿਆ  ਖੇਤੀਬਾੜੀ ਧੰਦੇ ਨਾਲ ਜੁੜੇ ਲੋਕ, ਬੀਜ, ਕੀਟਨਾਸ਼ਕ ਦਵਾਈਆਂ ਵੇਚਣ ਦੇ ਲਈ ਲਾਇਸੰਸ ਹੁਣ ਸੇਵਾ ਕੇਂਦਰ ਰਾਹੀਂ ਅਪਲਾਈ ਕਰ ਸਕਦੇ ਹਨ। ਇਸੇ ਤਰ੍ਹਾਂ ਸਥਾਨਕ ਸਰਕਾਰ ਵਿਭਾਗ ਦੀਆਂ ਪੰਜ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਦੀਆਂ ਦੋ, ਪੰਜਾਬ ਮੈਡੀਕਲ ਕੌਂਸਲ ਦੀਆਂ 15, ਤਕਨੀਕੀ ਸਿੱਖਿਆ ਕੇਂਦਰੀ ਬੋਰਡ ਦੀਆਂ 8, ਪੀ.ਟੀ.ਯੂ. ਨਾਲ ਸਬੰਧਤ 10, ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਤ 7, ਸੈਰ-ਸਪਾਟਾ ਵਿਭਾਗ ਨਾਲ ਸਬੰਧਤ ਦੋ ਅਤੇ ਖੇਤੀਬਾੜੀ ਵਿਭਾਗ  ਨਾਲ ਸਬੰਧਤ 80 ਸੇਵਾਵਾਂ ਦਾ ਲਾਭ ਸੇਵਾ ਕੇਂਦਰਾਂ ਤੋਂ ਲਿਆ ਜਾ ਸਕਦਾ ਹੈ।
ਡੀ ਸੀ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਐਤਵਾਰ ਨੂੰ ਵੀ ਖੁਲ੍ਹੇ ਰੱਖੇ ਜਾਂਦੇ ਹਨ ਤਾਂ ਜੋ ਲੋਕ ਇੱਥੇ ਮਿਲਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਸੇਵਾ ਕੇਂਦਰ ਦਾ ਸਮਾਂ ਵੀ ਸਾਂਝਾ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਅਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁਲ੍ਹਦੇ ਹਨ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੀ ਡੀ ਰੇਸ਼ੋ ਵਧਾਉਣ ਬਾਰੇ ਬੈਂਕਾਂ ਨਾਲ ਮੀਟਿੰਗ

ਵੱਖ-ਵੱਖ ਸਪਾਂਸਰਡ ਯੋਜਨਾਵਾਂ ਅਧੀਨ ਕਰਜ਼ੇ ਜਾਰੀ ਕਰਨ ਅਤੇ ਸਵੈ-ਰੋਜ਼ਗਾਰ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਆਖਿਆ
ਨਵਾਂਸ਼ਹਿਰ, 21 ਜੁਲਾਈ:- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹੇ ਦੇ ਬੈਂਕਾਂ ਨਾਲ ਮੀਟਿੰਗ ਕਰਕੇ ਸੀ ਡੀ ਰੇਸ਼ੋ ਨੂੰ ਵਧਾਉਣ ਲਈ ਯਤਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਨ ਆਰ ਆਈ ਵਸੋਂ ਦੀ ਬਹੁਤਾਤ ਵਾਲਾ ਹੋਣ ਕਾਰਨ ਭਾਵੇਂ ਸੀ ਡੀ ਰੇਸ਼ੋ ਨੂੰ ਵਧਾਉਣਾ ਇੱਕ ਚਣੌਤੀ ਪੂਰਣ ਕਾਰਜ ਹੈ ਪਰ ਬੈਂਕਾਂ ਨੂੰ ਵੱਖ-ਵੱਖ ਸਪਾਂਸਰਡ ਯੋਜਨਾਵਾਂ ਅਧੀਨ ਸਵੈ-ਰੋਜ਼ਗਾਰ ਸਕੀਮਾਂ ਤਹਿਤ ਲੋਕਾਂ ਨੂੰ ਰਿਣ ਜਾਰੀ ਕੀਤੇ ਜਾ ਸਕਦੇ ਹਨ।
ਉਨ੍ਹਾਂ ਨੇ ਬੈਂਕਾਂ ਨੂੰ ਐਮ ਐਸ ਐਮ ਈ (ਦਰਮਿਆਨੇ, ਲਘੂ ਤੇ ਸੂਖਮ ਉਦਯੋਗਾਂ), ਖੇਤੀ ਨਿਵੇਸ਼ ਉਧਾਰ ਯੋਜਨਾ, ਸਵੈ-ਸੇਵੀ ਗਰੁੱਪਾਂ ਅਤੇ ਜੁਆਇੰਟ ਲਾਇਬਿਲਿਟੀ ਗਰੁੱਪਾਂ ਨੂੰ ਕਰਜ਼ ਦੇੇ ਕੇ ਇਸ ਸੀ ਡੀ ਅਨੁਪਾਤ ਨੂੰ ਉੱਪਰ ਲਿਆਉਣ ਦੇ ਯਤਨ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੀ ਐਮ ਸਵਾ ਨਿਧੀ ਯੋਜਨਾ ਜਿਸ ਵਿੱਚ ਕਮਜ਼ੋਰ ਵਰਗਾਂ ਅਤੇ ਸਟ੍ਰੀਟ ਵੈਂਡਰਾਂ ਨੂੰ 10 ਹਜ਼ਾਰ ਤੱਕ ਦਾ ਕਰਜ਼ਾ ਆਪਣੇ ਕੰਮ-ਕਾਰ ਕਰਨ ਲਈ ਦਿੱਤਾ ਜਾ ਸਕਦਾ ਹੈ, ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ।
ਡੀ ਸੀ ਰੰਧਾਵਾ ਨੇ ਕਿਹਾ ਕਿ ਵਿਦੇਸ਼ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਕਰਜ਼ਾ ਦੇਣ ਤੋਂ ਇਲਾਵਾ ਬੈਂਕਿੰਗ ਸੈਕਟਰ ਜ਼ਿਲ੍ਹੇ ਵਿੱਚ ਸਰਵੇਖਣ ਕਰਕੇ ਅਜਿਹੇ ਵਪਾਰ ਤੇ ਕਾਰੋਬਾਰ ਲੱਭੇ, ਜਿਸ ਨੂੰ ਵਧਾਉਣ ਜਾਂ ਚਲਾਉਣ ਵਿੱਚ ਕਰਜ਼ਾ ਸਕੀਮਾਂ ਸਹਾਈ ਹੋ ਸਕਦੀਆਂ ਹਨ।
ਉਨ੍ਹਾਂ ਆਖਿਆ ਕਿ ਸੀ ਡੀ ਰੇਸ਼ੋ 'ਚ ਵਾਧਾ ਸਲਾਨਾ ਰਿਣ ਯੋਜਨਾ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਕੇ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਲਾਨਾ ੋਰਣ ਯੋਜਨਾ ਵਿੱਚ ਨਿਰਧਾਰਿਤ ਖੇਤਰਾਂ ਵਿੱਚ ਰਿਣ ਮੁਹੱਈਆ ਕਰਵਾ ਕੇ ਅਸੀਂ ਆਪਣੇ ਜ਼ਿਲ੍ਹੇ ਦੀ ਸੀ ਡੀ ਰੇਸ਼ੋ ਨੂੰ ਵਧਾਉਣ 'ਚ ਕਾਮਯਾਬ ਹੋ ਸਕਦੇ ਹਾਂ। ਉਨ੍ਹਾਂ ਕਿਹਾ ਕਿ ਐਨ ਆਰ ਆਈ ਜ਼ਿਲ੍ਹਾ ਹੋਣ ਕਾਰਨ ਸਾਡੇ ਕੋਲ 'ਡਿਪਾਜ਼ਿਟ' ਭਾਵੇਂ ਜ਼ਿਆਦਾ ਆ ਰਹੇ ਹਨ ਪਰੰਤੂ ਸਾਨੂੰ ਨਗਦੀ ਜਮ੍ਹਾਂ ਦੇ ਉਧਾਰ ਨਾਲ ਅਨੁਪਾਤ 'ਚ ਸੰਤੁਲਨ ਕਾਇਮ ਕਰਨਾ ਪਵੇਗਾ। ਉਨ੍ਹਾਂ ਨੇ ਕੁੱਝ ਬੈਂਕਾਂ ਦੀ ਸੀ ਡੀ ਰੇਸ਼ੋ ਸੰਤੋਖਜਨਕ ਹੋਣ 'ਤੇ ਅਜਿਹੇ ਬੈਂਕਾਂ ਦੀ ਕਾਰਜ ਪ੍ਰਣਾਲੀ ਨੂੰ ਬਾਕੀਆਂ ਨਾਲ ਵੀ ਸਾਂਝਾ ਕਰਨ ਲਈ ਆਖਿਆ।
ਡਿਪਟੀ ਕਮਿਸ਼ਨਰ ਨੇ ਲੀਡ ਬੈਂਕ ਨੂੰ ਆਮ ਲੋਕਾਂ ਨੂੰ ਵਿੱਤੀ ਸਲਾਹ ਮਸ਼ਵਰਾ ਦੇਣ ਲਈ ਜ਼ਿਲ੍ਹੇ ਵਿੱਚ ਨਿਯਤ ਪੰਜ ਵਿੱਤੀ ਸਾਖਰਤਾ ਕੇਂਦਰ (ਫਾਇਨਾਂਸ਼ਲ ਲਿਟਰੇਸੀ ਸੈਂਟਰ)  'ਚੋਂ ਖਾਲੀ ਪਏ ਚਾਰ ਕੇਂਦਰਾਂ 'ਤੇ ਵੀ ਜਲਦ ਨਿਯੁੱਕਤੀ ਕਰਨ ਲਈ ਆਖਿਆ।
ਮੀਟਿੰਗ ਵਿੱਚ ਚੀਫ਼ ਲੀਡ ਡਿਸਟਿ੍ਰਕਟ ਮੈਨੇਜਰ ਹਰਮੇਸ਼ ਲਾਲ ਸਹਿਜਲ, ਨਾਬਾਰਡ ਦੇ ਡੀ ਡੀ ਐਮ ਸੰਜੀਵ ਕੁਮਾਰ ਅਤੇ ਆਰ ਬੀ ਆਈ ਦੇ ਐਲ ਡੀ ਓ ਸੰਜੀਵ ਸਿੰਘ ਤੇ ਵੱਖ-ਵੱਖ ਬੈਂਕਾਂ ਦੇ ਪ੍ਰਤੀਨਿਧ ਮੌਜੂਦ ਸਨ।

ਡਾ. ਹਰਵਿੰਦਰ ਲਾਲ ਨੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਜਾਇੰਟ ਡਾਇਰੈਕਟਰ ਵਜੋਂ ਪਦਉੰਨਤ


ਨਵਾਂਸ਼ਹਿਰ, 20 ਜੁਲਾਈ, 2022:
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਰਾਜ ਕੁਮਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਜਾਇੰਟ ਡਾਇਰੈਕਟਰ (ਪੌਦ ਸੁਰੱਖਿਆ) ਵਜੋਂ ਪਦਉੰਨਤ ਹੋ ਗਏ ਹਨ। ਉਨ੍ਹਾਂ ਦੀ ਥਾਂ 'ਤੇ ਡਾ. ਹਰਵਿੰਦਰ ਲਾਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਦਾ ਅਹੁਦਾ ਬੁੱਧਵਾਰ ਨੂੰ ਸੰਭਾਲਿਆ।
ਡਾ. ਹਰਵਿੰਦਰ ਲਾਲ ਦੀ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਤਾਇਨਾਤੀ 'ਤੇ ਜਿੱਥੇ ਵਿਭਾਗ ਦੇ ਜ਼ਿਲ੍ਹੇ 'ਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ, ਉੱਥੇ ਹੀ ਪਹਿਲੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੇ ਪਦਉੰਨਤ ਹੋ ਕੇ ਮੁੱਖ ਦਫ਼ਤਰ ਮੋਹਾਲੀ ਵਿਖੇ ਤਾਇਨਾਤ ਹੋਣ 'ਤੇ ਵਧਾਈ ਵੀ ਦਿੱਤੀ ਗਈ। ਡਾ. ਰਾਜ ਕੁਮਾਰ ਨੇ 1988 ਵਿੱਚ ਖੇਤੀਬਾੜੀ ਇੰਸਪੈਕਟਰ ਵਜੋਂ ਵਿਭਾਗ 'ਚ ਆਪਣੀ ਸੇਵਾ ਸ਼ੁਰੂ ਕੀਤੀ ਸੀ। ਉਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਦੀਆਂ ਪਦਉੰਨਤੀਆਂ ਬਾਅਦ 31 ਜਨਵਰੀ 2000 ਨੂੰ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਤਰੱਕੀ ਹਾਸਲ ਕਰਨ ਉਪਰੰਤ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੇਵਾਵਾਂ ਦਿੱਤੀਆਂ।
ਨਵੇਂ ਆਏ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਵਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਕਿਸਾਨਾਂ ਦੀ ਭਲਾਈ ਲਈ ਸਰਕਾਰ ਵੱਲੋਂ ਜਾਰੀ ਸਾਰੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹ ਦੇੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਦੀ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਬਲਾਕ ਦੇ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਰਾਬਤਾ ਕਾਇਮ ਕਰਨ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਆਉਣ 'ਤੇ ਨਵਾਂਸ਼ਹਿਰ ਦੇ ਬੰਗਾ ਰੋਡ ਸਥਿਤ ਜ਼ਿਲ੍ਹੇ ਦੇ ਮੁੱਖ ਦਫ਼ਤਰ ਵਿੱਚ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

ਫ਼ੋਟੋ ਕੈਪਸ਼ਨ:
ਡਾ. ਰਾਜ ਕੁਮਾਰ, ਜਾਇੰਟ ਡਾਇਰੈਕਟਰ ਖੇਤੀਬਾੜੀ
ਡਾ. ਹਰਵਿੰਦਰ ਲਾਲ, ਮੁੱਖ ਖੇਤੀਬਾੜੀ ਅਫ਼ਸਰ

ਡੀ ਸੀ ਵੱਲੋਂ ਪਿੰਡਾਂ ’ਚ ਸਥਿਤ ਅਜ਼ਾਦੀ ਸੰਗਰਾਮੀਆਂ ਦੀਆਂ ਯਾਦਗਾਰਾਂ ਨੂੰ 15 ਅਗਸਤ ਮੌਕੇ ਸਜਾਉੁਣ ਦੀ ਅਪੀਲ

ਜ਼ਿਲ੍ਹੇ 'ਚ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲਹਿਰਾਉਣਗੇ ਤਿਰੰਗਾ

ਡਿਪਟੀ ਕਮਿਸ਼ਨਰ ਨੇ ਮੀਟਿੰਗ ਕਰਕੇ ਵਿਭਾਗਾਂ ਨੂੰ ਸੌਂਪੀਆਂ ਸੁਤੰਤਰਤਾ ਸਮਾਗਮ ਦੀਆਂ ਜ਼ਿੰਮੇਂਵਾਰੀਆਂ

ਨਵਾਂਸ਼ਹਿਰ, 20 ਜੁਲਾਈ, 2022:
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਸਥਿਤ ਆਜ਼ਾਦੀ ਸੰਗਰਾਮੀਆਂ ਦੇ ਬੁੱਤਾਂ/ਯਾਦਗਾਰਾਂ ਨੂੰ 15 ਅਗਸਤ (ਆਜ਼ਾਦੀ ਦਿਹਾੜੇ ਮੌਕੇ) ਸਜਾਉਣ ਤੇ ਇਕੱਠੇ ਹੋ ਕੇ ਉਨ੍ਹਾਂ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਲਈ ਨਮਨ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਦਾ ਅਮਿ੍ਰਤ ਮਹਾਂਉਤਸਵ ਮਨਾਇਆ ਜਾ ਰਿਹਾ ਹੋਣ ਕਾਰਨ, ਸਾਡਾ ਇਹ ਮੁਢਲਾ ਫ਼ਰਜ਼ ਹੈ ਕਿ ਅਸੀਂ ਆਪਣੇ ਆਪਣੇ ਸੁਤੰਤਰਤਾ ਸੰਗਰਾਮੀਆਂ ਦੀ ਦੇਣ ਨੂੰ ਯਾਦ ਰੱਖੀਏ।
ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਅਤੇ ਸਬ ਡਵੀਜ਼ਨ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸੱਦੀ ਵਿਭਾਾਗਾਂ ਦੀ ਮੀਟਿੰਗ ਵਿੱਚ ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੰਚਾਇਤਾਂ ਰਾਹੀਂ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਯਾਦਗਾਰਾਂ ਨੂੰ ਪਿੰਡ ਪੱਧਰ 'ਤੇ ਸਜਾਉਣ ਅਤੇ ਨਮਨ ਕਰਨ ਲਈ ਤਾਲਮੇਲ ਕਰਨ ਲਈ ਆਖਿਆ।
ਡੀ ਸੀ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਕੀਤਾ ਜਾਵੇਗਾ ਜਦਕਿ ਬੰਗਾ ਅਤੇ ਬਲਾਚੌਰ ਵਿਖੇ ਸਬ ਡਵੀਜ਼ਨ ਪੱਧਰੀ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕਿਰਤ, ਯਾਤਰਾ ਤੇ ਸਭਿਆਚਾਰ ਮੰਤਰੀ, ਅਨਮੋਲ ਗਗਨ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਖਟਕੜ ਕਲਾਂ ਵਿਖੇ ਦੇਸ਼ ਦੇ ਜੰਗ-ਏ-ਆਜ਼ਾਦੀ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੀ ਯਾਦਗਾਰ 'ਤੇ ਨਤਮਸਤਕ ਵੀ ਹੋਣਗੇ। ਸਬ ਡਵੀਜ਼ਨਾਂ ਵਿੱਚ ਸਬੰਧਤ ਐਸ ਡੀ ਐਮ ਦੀ ਪ੍ਰਧਾਨਗੀ 'ਚ ਸਮਾਗਮ ਹੋਣਗੇ।
ਡਿਪਟੀ ਕਮਿਸ਼ਨਰ ਨੇ ਸਮਾਗਮ ਦੌਰਾਨ ਮਾਰਚ ਪਾਸਟ, ਝਾਕੀਆਂ, ਪੀ ਟੀ ਸ਼ੋਅ, ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਵਾਉਣ ਲਈ ਕਰਮਵਾਰ ਜ਼ਿਲ੍ਹਾ ਪੁਲਿਸ, ਵੱਖ-ਵੱਖ ਵਿਭਾਗਾਂ ਅਤੇ ਸਕੂਲ ਸਿਖਿਆ ਵਿਭਾਗ ਨੂੰ ਜ਼ਿੰਮੇਂਵਾਰੀ ਦਿੰਦਿਆਂ ਕਿਹਾ ਕਿ 12 ਅਗਸਤ ਨੂੰ ਫੁੱਲ ਡਰੈੱਸ ਰੀਹਰਸਲ ਕਰਵਾਈ ਜਾਵੇਗੀ ਜਦਕਿ 9 ਅਗਸਤ ਤੋਂ ਆਈ ਟੀ ਆਈ ਗਰਾਊਂਡ ਵਿੱਚ ਫਾਈਨਲ ਪ੍ਰੋਗਰਾਮ ਲਈ ਚੁਣੇ ਗਏ ਸਕੂਲਾਂ ਦੀ ਰੀਹਰਸਲ ਕਰਵਾਈ ਜਾਵੇਗੀ।
ਉਨ੍ਹਾਂ ਨੇ ਰੀਹਰਸਲ ਤੋਂ ਪਹਿਲਾਂ ਗਰਾਊਂਡ ਦੀ ਸਫ਼ਾਈ ਅਤੇ ਰੀਹਰਸਲ ਦੌਰਾਨ ਬੱਚਿਆਂ ਦੇਣ ਬੈਠਣ, ਪੀਣ ਵਾਲੇ ਪਾਣੀ ਅਤੇ ਰੀਫ਼੍ਰੈਸ਼ਮੈਂਟ ਦਾ ਪ੍ਰਬੰਧ ਕਰਨ ਲਈ ਵੀ ਆਖਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਵਧੀਆ ਸੇਵਾਵਾਂ ਲਈ ਸ਼ਲਾਘਾ ਸਰਟੀਫ਼ਿਕੇਟ ਨਾਲ ਸਨਮਾਨਿਤ ਹੋਣ ਵਾਲੀਆਂ ਅਰਜ਼ੀਆਂ 'ਚੋਂ ਪਿਛਲੇ 5 ਸਾਲਾਂ ਦੌਰਾਨ ਸਨਮਾਨ ਹਾਸਲ ਕਰ ਚੁੱਕੇ ਨਾਵਾਂ ਨੂੰ ਨਹੀਂ ਵਿਚਾਰਿਆ ਜਾਵੇਗਾ। ਸਨਮਾਨ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 5 ਅਗਸਤ, 2022 ਰੱਖੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੀ ਬਿਰਧ ਅਵਸਥਾ ਕਾਰਨ ਸਮਾਗਮ ਵਿੱਚ ਬੁਲਾਉਣ ਦੀ ਬਜਾਏ, ਸਮਾਗਮ ਤੋਂ ਇੱਕ-ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ਜਾ ਕੇ ਆਜ਼ਾਦੀ ਦਿਹਾੜੇ ਦੀ ਵਧਾਈ ਦੇਣ ਅਤੇ ਉਨ੍ਹਾਂ ਦੇ ਯੋਗਦਾਨ ਵਾਸਤੇ ਉਨ੍ਹਾਂ ਦਾ ਸਨਮਾਨ ਕਰਨ ਦੀ ਰਸਮ ਕੀਤੀ ਜਾਵੇਗੀ।
ਮੀਟਿੰਗ ਵਿੱਚ ਸ਼ਾਮਿਲ ਸਮੂਹ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਜ਼ਿੰਮੇਂਵਾਰੀ ਸੌਂਪਦਿਆਂ 4 ਅਗਸਤ ਨੂੰ ਕੀਤੀ ਜਾਣ ਵਾਲੀ ਸਮੀਖਿਆ ਮੀਟਿੰਗ ਵਿੱਚ ਰਿਪੋਰਟ ਦੇਣ ਲਈ ਆਖਿਆ ਗਿਆ।
ਮੀਟਿੰਗ ਵਿੱਚ ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਐਸ ਡੀ ਐਮ ਬੰਗਾ ਨਵਨੀਤ ਕੌਰ ਬੱਲ, ਐਸ ਡੀ ਐਮ ਬਲਾਚੌਰ ਸੂਬਾ ਸਿੰਘ, ਅਧਿਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਗੁਰਲੀਨ ਸਿੱਧੂ, ਡੀ ਡੀ ਪੀ ਓ ਦਵਿੰਦਰ ਸ਼ਰਮਾ, ਸਕੱਤਰ ਆਰ ਟੀ ਏ ਹੁਸ਼ਿਆਰਪੁਰ ਸੁਖਵਿੰਦਰ ਕੁਮਾਰ, ਜ਼ਿਲ੍ਹਾ ਖਜ਼ਾਨਾ ਅਫ਼ਸਰ ਰਾਮ ਪ੍ਰਤਾਪ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਸਰਵੇਸ਼ ਰਾਜਨ, ਈ ਓ ਰਾਮ ਪ੍ਰਕਾਸ਼ ਨਵਾਂਸ਼ਹਿਰ ਤੇ ਰਾਹੋਂ, ਸੁਖਦੇਵ ਸਿੰਘ ਬੰਗਾ ਤੇ ਭਜਨ ਚੰਦ ਬਲਾਚੌਰ, ਰੇਂਜ ਅਫ਼ਸਰ ਰਘਵੀਰ ਸਿੰਘ, ਸਿਖਿਆ ਵਿਭਾਗ ਤੋਂ ਨੋਡਲ ਅਫ਼ਸਰ ਹਿਤੇਸ਼ ਸਹਿਗਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਫ਼ੋਟੋ ਕੈਪਸ਼ਨ:
ਡੀ ਸੀ ਐਨ ਪੀ ਐਸ ਰੰਧਾਵਾ ਆਜ਼ਾਦੀ ਦਿਹਾੜੇ ਦੀ ਤਿਆਰੀ ਸਬੰਧੀ ਬੁੱਧਵਾਰ ਨੂੰ ਨਵਾਂਸ਼ਹਿਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਕੁਲਵਿੰਦਰ ਸਿੰਘ ਬਣੇ ਡਰਾਈਵਰ ਯੂਨੀਅਨ ਦੇ ਪ੍ਰਧਾਨ

 ਸਰੂਪ ਲਾਲ ਜਨਰਲ ਸਕੱਤਰ ਅਤੇ ਜਗਤਾਰ ਸਿੰਘ ਖਜ਼ਾਨਚੀ ਚੁਣੇ ਗਏ 

ਨਵਾਂਸ਼ਹਿਰ, 20 ਜੁਲਾਈ 2022 :- ਸਿਹਤ ਵਿਭਾਗ ਵਿੱਚ ਕੰਮ ਕਰਦੇ ਡਰਾਈਵਰਾਂ ਵਲੋਂ ਅੱਜ ਯੂਨੀਅਨ ਦੀ ਚੋਣ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਕੁਲਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਥਾਪਿਆ ਗਿਆ। ਯੂਨੀਅਨ ਦੇ ਹੋਰਨਾਂ ਅਹੁਦੇਦਾਰਾਂ ਵਿੱਚ ਸਰੂਪ ਲਾਲ ਨੂੰ ਜਨਰਲ ਸਕੱਤਰ ਅਤੇ ਜਗਤਾਰ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। 

ਇਸ ਮੌਕੇ ਸਿਹਤ ਡਰਾਈਵਰਾਂ ਦੀਆਂ ਮੰਗਾਂ 'ਤੇ ਚਰਚਾ ਵੀ ਕੀਤੀ ਗਈ। ਇਸ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਨੇ ਜੋ ਮੇਰੇ 'ਤੇ ਵਿਸ਼ਵਾਸ਼ ਕੀਤਾ ਹੈ, ਉਹ ਉਸ 'ਤੇ ਖਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਯੂਨੀਅਨ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਡਟੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਮੇਸ਼ਾ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਦਾਰੀ ਨਿਭਾਉਣਗੇ।

ਉਨ੍ਹਾਂ ਪ੍ਰਧਾਨ ਥਾਪੇ ਜਾਣ 'ਤੇ ਯੂਨੀਅਨ ਮੈਂਬਰ ਬੁੱਧ ਰਾਮ, ਪਰਮਜੀਤ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ-2 ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। 

ਇਸ ਮੌਕੇ ਸੀਨੀਅਰ ਅਸਿਸਟੈਂਟ ਅਜੇ ਕੁਮਾਰ, ਗੁਰਪ੍ਰੀਤ ਸਿੰਘ ਅਤੇ ਤਰੁਣ ਦੁੱਗਲ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਪੰਜਾਬ ਰਾਜ ਸ਼ਹਿਰੀ ਅਜੀਵਿਕਾ ਮਿਸ਼ਨ ਤਹਿਤ ਰੋਜ਼ਗਾਰ ਲਈ 25 ਲੋਨ ਬੈਂਕਾਂ ਨੂੰ ਸਿਫ਼ਾਰਿਸ਼ ਕਰਕੇ ਭੇਜੇ ਗਏ

ਪਟਿਆਲਾ, 20 ਜੁਲਾਈ:  ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ ਜੋ ਕਿ ਨਗਰ ਕੌਂਸਲ ਨਾਭਾ ਦੇ ਪੰਜਾਬ ਰਾਜ ਸ਼ਹਿਰੀ ਆਜੀਵਕਾ ਮਿਸ਼ਨ ਤਹਿਤ ਪ੍ਰਧਾਨ ਸੁਜਾਤਾ ਚਾਵਲਾ ਅਤੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਨਾਭਾ ਦੀ ਅਗਵਾਈ ਹੇਠ ਕੀਤੀ ਗਈ ਹੈ, ਜਿਸ ਵਿੱਚ ਟਾਸਕ ਫੋਰਸ ਦੇ ਮੈਂਬਰ ਈ.ਓ ਨਾਭਾ ਅਤੇ ਦੋ ਪੰਜਾਬ ਨੈਸ਼ਨਲ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੇ ਸੀਨੀਅਰ ਬ੍ਰਾਂਚ ਮੈਨੇਜਰਾਂ ਅਤੇ ਲੀਡ ਜ਼ਿਲ੍ਹਾ ਮੈਨੇਜਰ ਦਵਿੰਦਰ ਸਿੰਘ ਨੇ 24 ਲੋਨ ਅਰਜ਼ੀਆਂ ਨੂੰ ਕਲੀਅਰ ਕੀਤਾ ਅਤੇ ਅਗਲੇਰੀ ਪ੍ਰਕਿਰਿਆ ਲਈ ਸਬੰਧਤ ਬੈਂਕਾਂ ਨੂੰ ਸਿਫ਼ਾਰਸ਼ ਕੀਤੀ ਗਈ।
ਇਸ ਮੀਟਿੰਗ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਫ਼ਤਰ ਪਟਿਆਲਾ ਤੋਂ ਸਿਟੀ ਮਿਸ਼ਨ ਮੈਨੇਜਰ ਅਵਿਨਾਸ਼ ਸਿੰਗਲਾ ਨੇ ਸੰਬੋਧਨ ਕੀਤਾ, ਇਸ ਸਕੀਮ ਦੀ ਕਮਿਊਨਿਟੀ ਆਰਗੇਨਾਈਜ਼ਰ ਅਨੂ ਬਾਲਾ ਵੀ ਮੌਜੂਦ ਸਨ।

ਸ਼ਹੀਦ ਭਗਤ ਸਿੰਘ ਨੂੰ ਸਿਮਰਨਜੀਤ ਮਾਨ ਵੱਲੋਂ ਵਾਰ ਵਾਰ ਅੱਤਵਾਦੀ,ਹਤਿਆਰਾ ਅਤੇ ਕਾਤਲ ਕਹੇ ਜਾਣ ਦੇ ਰੋਸ ਵਜੋਂ ਨਵਾਂਸ਼ਹਿਰ ਦੇ ਨੌਜਵਾਨਾਂ ਨੇ ਦਰਜ਼ ਕਰਾਈ ਪੁਲਿਸ ਕੰਪਲੇਂਟ

ਨਵਾਂਸ਼ਹਿਰ 20 ਜੁਲਾਈ :- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਬਾਰੇ ਵਾਰ ਵਾਰ ਸ
ਸਿਮਰਨਜੀਤ ਸਿੰਘ ਮਾਨ ਵੱਲੋਂ ਅਪਮਾਨਜਨਕ ਅਤੇ ਅਪੱਤੀਜਨਕ ਸ਼ਬਦ ਬੋਲਦਿਆਂ ਹੋਇਆਂ ਉਨਾਂ
ਨੂੰ ਅੱਤਵਾਦੀ, ਹਤਿਆਰਾ ਅਤੇ ਅੰਗਰੇਜ਼ ਪੁਲਿਸ ਵਾਲਿਆਂ ਦਾ ਕਾਤਲ ਕਹਿ ਕੇ ਸੰਬੋਧਨ
ਕੀਤਾ ਜਾ ਰਿਹਾ ਹੈ,ਜਿਸ ਕਰਕੇ ਪੰਜਾਬ ਭਰ ਵਿੱਚ ਸ ਮਾਨ ਦਾ ਤਿੱਖਾ ਵਿਰੋਧ ਕੀਤਾ ਜਾ
ਰਿਹਾ ਹੈ। ਸ਼ਹੀਦ ਭਗਤ ਸਿੰਘ ਜੀ ਦੇ ਆਪਣੇ ਜੱਦੀ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ
ਵਿੱਚ ਵੀ ਵੱਡੇ ਪੱਧਰ ਉੱਤੇ ਸਿਮਰਨਜੀਤ ਮਾਨ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਆਮ
ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ
ਸਿੰਘ ਜਲਵਾਹਾ ਅਤੇ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸ੍ਰੀ
ਅਮਰਜੀਤ ਕਰਨਾਣਾ ਜੀ ਦੀ ਅਗਵਾਈ ਹੇਠ ਨੌਜਵਾਨਾਂ ਦੇ ਇੱਕ ਵਫ਼ਦ ਵੱਲੋਂ ਸਾਂਝੇ ਤੌਰ
ਉੱਤੇ ਐਸ ਐਸ ਪੀ ਨਵਾਂਸ਼ਹਿਰ ਨੂੰ ਸਿਮਰਨਜੀਤ ਸਿੰਘ ਮਾਨ ਖਿਲਾਫ ਲਿਖ਼ਤੀ ਦਰਖ਼ਾਸਤ
ਦਿੱਤੀ ਗਈ ਹੈ। ਇਸ ਵਫ਼ਦ ਵੱਲੋਂ ਐਸ ਐਸ ਪੀ ਨਵਾਂਸ਼ਹਿਰ ਨਾਲ ਮੁਲਾਕਾਤ ਕਰਕੇ ਕਿਹਾ
ਗਿਆ ਹੈ ਕਿ ਸ ਸਿਮਰਨਜੀਤ ਸਿੰਘ ਮਾਨ ਵੱਲੋਂ ਉਨ੍ਹਾਂ ਦੇ ਰੌਲ ਮਾਡਲ ਅਤੇ ਉਨ੍ਹਾਂ ਦੇ
ਰੀਅਲ ਹੀਰੋ ਸ਼ਹੀਦ ਭਗਤ ਸਿੰਘ ਜੀ ਨੂੰ ਵਾਰ ਵਾਰ ਅੱਤਵਾਦੀ ਕਹਿਣਾ, ਅੰਗਰੇਜ਼ ਪੁਲਿਸ
ਵਾਲਿਆਂ ਦਾ ਹਤਿਆਰਾ ਅਤੇ ਸਾਂਡਰਸ ਦਾ ਕਾਤਲ ਕਹਿਕੇ ਜਿਸ ਤਰ੍ਹਾਂ ਬੇਇਜ਼ਤ ਕੀਤਾ ਜਾ
ਰਿਹਾ ਹੈ ਉਸ ਨਾਲ ਸਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਅਤੇ ਅਸੀਂ ਸਾਰੇ
ਨੌਜਵਾਨ ਜਾਣਨਾ ਚਾਹੁੰਦੇ ਹਾਂ ਕਿ ਸ ਮਾਨ ਦੀ ਐਹੋ ਜਿਹੀ ਕਿਹੜੀ ਮਜ਼ਬੂਰੀ ਹੈ ਜੋ
ਉਨ੍ਹਾਂ ਵੱਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਥਾਂ ਥਾਂ ਭੰਡਿਆ ਜਾ ਰਿਹਾ
ਹੈ, ਜਿਸ ਕਰਕੇ ਨੌਜਵਾਨਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ, ਪਰ ਪੰਜਾਬ ਪੱਧਰ ਉੱਤੇ
ਹੋ ਰਹੇ ਤਿੱਖੇ ਵਿਰੋਧ ਤੋਂ ਬਾਅਦ ਵੀ ਸ ਮਾਨ ਨੇ ਅਜੇ ਤੱਕ ਆਪਣੇ ਕਹੇ ਬੋਲਾਂ ਨੂੰ
ਵਾਪਿਸ ਨਹੀਂ ਲਿਆ ਹੈ ਅਤੇ ਨਾ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਤੋਂ ਮੁਆਫ਼ੀ ਮੰਗੀ ਹੈ।
ਇਸ ਕਰਕੇ ਜੋ ਵਾਰ ਵਾਰ ਸ਼ਹੀਦ ਭਗਤ ਸਿੰਘ ਨੂੰ ਸਿਮਰਨਜੀਤ ਸਿੰਘ ਮਾਨ ਵੱਲੋਂ ਮਾੜੇ
ਸ਼ਬਦ ਬੋਲਕੇ ਜ਼ਲੀਲ ਕੀਤਾ ਜਾ ਰਿਹਾ ਹੈ ਅਤੇ ਸ਼ਹੀਦਾਂ ਦੇ ਸਨਮਾਨ ਨੂੰ ਢਾਹ ਲਾਈ ਜਾ
ਰਹੀ ਹੈ ਉਸ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਸਮੁੱਚੇ ਵਫ਼ਦ ਵੱਲੋਂ ਨਵਾਂਸ਼ਹਿਰ ਵਿਖੇ
ਪੁਲਿਸ ਕੰਪਲੇਂਟ ਕੀਤੀ ਗਈ ਹੈ। ਇਸ ਮੌਕੇ ਜਲਵਾਹਾ ਨੇ ਪੱਤਰਕਾਰਾਂ ਨੂੰ ਸੰਬੋਧਨ
ਕਰਦਿਆਂ ਕਿਹਾ ਕਿ ਸ਼ੁਕਰਵਾਰ ਸਵੇਰੇ 10 ਵਜੇ ਖਟਕੜਕਲਾਂ ਵਿਖੇ ਜ਼ਿਲ੍ਹਾ ਸ਼ਹੀਦ ਭਗਤ
ਸਿੰਘ ਨਗਰ ਦੇ ਨੌਜਵਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਅਤੇ ਸ਼ਹੀਦਾਂ ਦੇ ਸਨਮਾਨ ਨੂੰ
ਬਰਕਰਾਰ ਰੱਖਣ ਲਈ ਇੱਕ ਸਾਂਝਾਂ ਇਕੱਠ ਰੱਖਿਆ ਗਿਆ ਹੈ ਅਤੇ ਉਸ ਇਕੱਠ ਵਿੱਚ ਅਗਲੀ
ਰਣਨੀਤੀ ਤਹਿ ਕੀਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਵੱਲੋਂ ਸਾਰੇ ਨੌਜਵਾਨਾਂ,
ਬਜ਼ੁਰਗਾਂ ਅਤੇ ਬੱਚਿਆਂ ਨੂੰ ਬੇਨਤੀ ਕਰਦਿਆਂ ਹੋਇਆਂ ਕਿਹਾ ਕਿ ਜਿਹੜਾ ਵੀ ਵਿਅਕਤੀ
ਸ਼ਹੀਦ ਭਗਤ ਸਿੰਘ ਜੀ ਨੂੰ ਆਪਣਾ ਰੌਲ ਮਾਡਲ, ਆਪਣਾ ਆਦਰਸ਼ ਅਤੇ ਦੇਸ਼ ਦਾ ਸ਼ਹੀਦ
ਮੰਨਦਾ ਹੈ ਉਹ ਸ਼ੁਕਰਵਾਰ ਸਵੇਰੇ 10 ਵਜੇ ਖਟਕੜਕਲਾਂ ਜ਼ਰੂਰ ਪਹੁੰਚੇ ਅਤੇ ਸ਼ਹੀਦਾਂ
ਨੂੰ ਸਿਜਦਾ ਕਰੋ। ਸ਼ਹੀਦ ਭਗਤ ਸਿੰਘ ਸਾਡਾ ਮਾਣ ਹਨ ਅਤੇ ਉਨ੍ਹਾਂ ਦਾ ਸਨਮਾਨ ਕਰਨਾ
ਸਾਡਾ ਸਭਦਾ ਪਹਿਲਾਂ ਫਰਜ਼ ਬਣਦਾ ਹੈ। ਇਸ ਮੌਕੇ ਅਮਰਜੀਤ ਸਿੰਘ ਕਰਨਾਣਾ,ਮਨਦੀਪ ਸਿੰਘ
ਅਟਵਾਲ, ਸੁਰਿੰਦਰ ਸਿੰਘ ਸੰਘਾ, ਕੁਲਵੰਤ ਸਿੰਘ ਰਕਾਸਣ, ਸ਼ਮਿੰਦਰ ਪੁਰੇਵਾਲ, ਐਡਵੋਕੇਟ
ਸੁਰੇਸ਼ ਕਟਾਰੀਆਂ, ਐਡਵੋਕੇਟ ਭਗਵਾਨ ਦਾਸ, ਮਾਸਟਰ ਸੁਰਜੀਤ ਸਿੰਘ, ਦੀਪਾ ਪੱਲੀਆਂ,
ਰਕੇਸ਼ ਚੁੰਬਰ, ਜਸਵਿੰਦਰ ਸਿੰਘ ਨਵਾਂਸ਼ਹਿਰ, ਅਸ਼ੋਕ ਕੁਮਾਰ, ਸੁਨੀਲ ਕੁਮਾਰ, ਬਲਵੀਰ
ਸਿੰਘ, ਰਾਣਾ ਰੌੜੀ, ਸਤਨਾਮ ਸਿੰਘ, ਮਨਜਿੰਦਰ ਸਿੰਘ, ਦਵਿੰਦਰ ਸਿੰਘ,ਲੱਕੀ ਟੈਕਸੀ
ਯੂਨੀਅਨ, ਕੁਲਵਿੰਦਰ ਕਿੰਦਾ ਆਦਿ ਨੌਜਵਾਨ ਭਾਰੀ ਗਿਣਤੀ ਵਿੱਚ ਹਾਜ਼ਰ ਸਨ।