ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ 10ਵੀਂ ਅਤੇ 10+2 ਕਲਾਸ ਵਿਚ ਦੇ ਟੌਪਰ ਵਿਦਿਆਰਥੀ ਦਾ ਸਨਮਾਨ
ਬੰਗਾ : 27 ਜੁਲਾਈ : - ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੈਸ਼ਨ 2021-22 ਦੀ ਦਸਵੀਂ ਕਲਾਸ ਅਤੇ 10+2 ਕਲਾਸ ਦੇ ਵਿਚੋਂ ਅੱਵਲ ਰਹਿਣ ਵਾਲੇ ਟੌਪਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਅਤੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ ਨੇ ਆਪਣੇ ਕਰ ਕਮਲਾਂ ਨਾਲ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਕੀਤਾ।
ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਲੈਵਲ ਦੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ ਆਰੰਭ ਕੀਤਾ ਗਿਆ ਸੀ । ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀ ਸ਼ਾਨਦਾਰ ਰਿਵਾਇਤ ਨੂੰ ਕਾਇਮ ਰੱਖਦੇ ਹੋਏ 10ਵੀਂ ਕਲਾਸ ਅਤੇ 10+2 ਕਲਾਸ ਦੀ ਸਾਲ 2021-2022 ਦੀ ਦਸਵੀਂ ਕਲਾਸ ਅਤੇ 10+2 ਕਲਾਸ ਦੀ ਸਾਲਾਨਾ ਬੋਰਡ ਪ੍ਰੀਖਿਆ ਵਿਚੋਂ ਮੈਰਿਟ ਦੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸ. ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਇਸ ਮਾਣਮੱਤੀ ਕਾਮਯਾਬੀ ਲਈ ਵਧੀਆ ਪੜ੍ਹਾਈ ਕਰਵਾ ਕੇ ਸ਼ਾਨਦਾਰ ਨਤੀਜੇ ਲਿਆਉਣ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਅਤੇ ਸਮੂਹ ਸਟਾਫ਼ ਦੀ ਵੀ ਭਾਰੀ ਪ੍ਰਸੰਸਾ ਕੀਤੀ।
ਦਸਵੀਂ ਕਲਾਸ ਅਤੇ 10+2 ਕਲਾਸ ਦੇ ਟੌਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਸ. ਵਰਿੰਦਰ ਸਿੰਘ ਬਰਾੜ ਐਚ ਆਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਟਰੱਸਟ, ਡਾ; ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਪ੍ਰਿੰਸੀਪਲ ਵਨੀਤਾ ਚੋਟ, ਭਾਈ ਜੋਗਾ ਸਿੰਘ, ਮੈਡਮ ਜਸਪਿੰਦਰ ਕੌਰ, ਸ੍ਰੀ ਗਗਨ ਅਹੂਜਾ, ਸ੍ਰੀ ਰਮਨ ਕੁਮਾਰ, ਮੈਡਮ ਅਮਰਜੀਤ ਕੌਰ, ਮੈਡਮ ਸ਼ਹਿਨਾਜ਼ ਬਾਨੋ ਵੀ ਹਾਜ਼ਰ ਸਨ। ਇਸ ਮੌਕੇ ਸੈਸ਼ਨ 2021-22 ਵਿਚ 10ਵੀਂ ਅਤੇ 10+2 ਕਲਾਸ ਦੇ ਟਾਪਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਲਈ ਚਾਹ ਪਾਰਟੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ ।
ਫੋਟੋ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਦੀ ਸਨਮਾਨ ਉਪਰੰਤ ਯਾਦਗਾਰੀ ਤਸਵੀਰ