ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100%ਨਤੀਜਾ

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ  ਸ਼ਾਨਦਾਰ 100%ਨਤੀਜਾ
ਕਵਿਤਾ ਨੇ 73 % ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ : 29 ਜੁਲਾਈ - () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦਾ ਨਤੀਜਾ 100%  ਆਇਆ ਹੈ।ਇਸ ਜਾਣਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ  ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਵਿਚੋਂ ਕਵਿਤਾ ਪੁੱਤਰੀ ਸ.ਰਘਵੀਰ ਸਿੰਘ ਪਿੰਡ ਖੈਰ ਅੱਛਰਵਾਲ ਨੇ 73 % ਅੰਕ ਪ੍ਰਾਪਤ ਕਰ ਕੇ ਕਲਾਸ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਦਲਜੀਤ ਕੌਰ ਪੁੱਤਰੀ ਸ੍ਰੀ ਸੰਤ ਰਾਮ ਪਿੰਡ ਖੈਰ ਅੱਛਰਵਾਲ ਨੇ 72.6 ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਤੀਜਾ ਸਥਾਨ ਦੋ ਨਰਸਿੰਗ ਵਿਦਿਆਰਥੀਆਂ ਨੇ ਇੱਕੋ ਜਿੰਨੇ ਅੰਕ ਪ੍ਰਾਪਤ ਕਰਕੇ ਕੀਤਾ, ਜਿਹਨਾਂ ਵਿਚ ਹਰਲੀਨ ਕੌਰ ਪੁੱਤਰੀ ਸ.ਜਤਿੰਦਰ ਸਿੰਘ ਪਿੰਡ ਢਾਹਾਂ ਨੇ 71% ਅੰਕ ਅਤੇ ਸਿਮਰਨਪ੍ਰੀਤ ਕੌਰ ਪੁੱਤਰੀ ਸ. ਸੰਦੀਪ ਸਿੰਘ ਪਿੰਡ ਝਿੰਗੜਾਂ ਨੇ ਵੀ 71% ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ਤੇ ਰਹੇ। ਡਾ. ਸੁਰਿੰਦਰ ਜਸਪਾਲ ਨੇ ਕਿਹਾ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ ਅਤੇ ਵੱਖ ਵੱਖ ਧਾਰਮਿਕ, ਸਭਿਆਚਾਰਕ  ਸਮਾਗਮਾਂ ਤੇ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਅੱਵਲ ਪੁਜ਼ੀਸ਼ਨਾਂ ਹਾਸਲ ਕਰਕੇ ਨਰਸਿੰਗ ਕਾਲਜ ਦਾ ਨਾਮ ਰੌਸ਼ਨ ਕਰਦੇ ਹਨ।
ਇਸ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦੇ ਸ਼ਾਨਦਾਰ ਨਤੀਜੇ ਲਈ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਪਿਆਂ ਨੂੰ, ਸਮੂਹ ਅਧਿਆਪਕਾਂ ਅਤੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੂੰ ਹਾਰਦਿਕ ਵਧਾਈਆਂ ਦਿੱਤੀਆਂ ।
ਨਰਸਿੰਗ ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ.ਜਗਜੀਤ ਸਿੰਘ ਸੋਢੀ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ, ਮੈਡਮ ਸੁਖਵਿੰਦਰ ਕੌਰ, ਮੈਡਮ ਰੀਤੂ ਕੁਮਾਰੀ, ਮੈਡਮ ਸੰਦੀਪ ਕੌਰ, ਸ.ਰਾਜਿੰਦਰਪਾਲ ਸਿੰਘ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ । ਵਰਨਣਯੋਗ ਹੈ ਕਿ ਗੁਰੂ ਨਾਨਕ ਕਾਲਜ ਆਡ ਨਰਸਿੰਗ ਦੀ ਕੈਨੇਡਾ ਦੀ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਵਿੱਦਿਅਕ ਸਾਂਝ ਹੈ ਜਿਸ ਤਹਿਤ ਵਿਦਿਆਰਥੀ ਕਨੈਡਾ ਵਿਖੇ ਪੜ੍ਹਨ ਜਾਂਦੇ ਹਨ।
ਫੋਟੋ ਕੈਪਸ਼ਨ :    ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ ਨਰਸਿੰਗ (ਪਹਿਲਾ ਸਾਲ) ਦੇ ਅੱਵਲ ਰਹੇ ਵਿਦਿਆਰਥੀ