​ ਸੈਸ਼ਨ ਜੱਜ ਵੱਲੋਂ 13 ਅਗਸਤ ਦੀ ਨੈਸ਼ਨਲ ਲੋਕ ਅਦਾਲਤ ਲਈ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ

ਅਦਾਲਤਾਂ ਵਿੱਚ ਚਲਦੇ ਰਾਜ਼ੀਨਾਮਾ ਹੋਣ ਯੋਗ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਵਕੀਲਾਂ ਰਾਹੀਂ ਪ੍ਰੇਰਨ ਲਈ ਆਖਿਆ
ਨਵਾਂਸ਼ਹਿਰ, 13 ਜੁਲਾਈ:-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਸ. ਕੰਵਲਜੀਤ ਸਿੰਘ ਨੇ ਅੱਜ ਨਿਆਇਕ ਅਫ਼ਸਰਾਂ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ਆਪਣੀਆਂ ਅਦਾਲਤਾਂ ਅਧੀਨ ਚਲਦੇ ਰਾਜ਼ੀਨਾਮਾ ਹੋਣ ਯੋਗ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਉਨ੍ਹਾਂ ਦੇ ਵਕੀਲਾਂ ਰਾਹੀਂ ਲੋਕ ਅਦਾਲਤ ਸਬੰਧੀ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਆਖਿਆ।
ਉਨ੍ਹਾਂ ਕਿਹਾ ਕਿ 13 ਅਗਸਤ, 2022 ਨੂੰ ਜ਼ਿਲ੍ਹੇ ਵਿੱਚ ਲਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਦੀ ਸਫ਼ਲਤਾ ਲਈ ਸਾਨੂੰ ਆਪੋ-ਆਪਣੀਆਂ ਅਦਾਲਤਾਂ 'ਚ ਆਉਂਦੇ ਵਕੀਲ ਸਾਹਿਬਾਨਾਂ ਰਾਹੀਂ ਅਜਿਹੇ ਮਾਮਲਿਆਂ, ਜਿਨ੍ਹਾਂ ਨੂੰ ਕਿ ਰਾਜ਼ੀਨਾਮੇ ਰਾਹੀਂ ਨਿਪਾਟਾਇਆ ਜਾ ਸਕਦਾ ਹੈ, ਨੂੰ ਲੋਕ ਅਦਾਲਤ ਵਿੱਚ ਲਿਆਉਣਾ ਚਾਹੀਦਾ ਹੈ।
ਸੈਸ਼ਨ ਜੱਜ ਬਾਜਵਾ ਨੇ ਆਖਿਆ ਕਿ ਕੌਮੀ ਲੋਕ ਅਦਾਲਤ ਵਿੱਚ ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਬੈਕ ਕਰਜ਼ਿਆਂ ਨਾਲ ਸਬੰਧਤ ਕੇਸ, ਟ੍ਰੈਫਿਕ ਦੇ ਚਲਾਨ, ਪਾਣੀ ਦੇ ਬਿੱਲ ਦੇ ਕੇਸ, ਕਿ੍ਰਮੀਨਲ ਕੰਪਾੳੂਂਡੇਬਲ ਕੇਸ, ਚੈਂਕ ਬਾੳੂਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਟਿ੍ਰਬਿੳੂਨਲ ਨਾਲ ਸਬੰਧਿਤ ਕੇਸ, ਵਿਵਾਹਿਕ ਝਗੜੇ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ, ਬੀ.ਐਸ.ਐਨ.ਐਲ. ਕੇਸਾਂ, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਅਧੀਨ ਆਉਂਦੇ ਕੇਸ, ਤਨਖਾਹ, ਭੱਤੇ ਅਤੇ ਰਿਟਾਇਰਮੈਂਟ ਨਾਲ ਸਬੰਧਿਤ ਮਾਮਲੇ, ਮਾਲ ਵਿਭਾਗ ਨਾਲ ਸਬੰਧਿਤ ਕੇਸ (ਜ਼ਿਲਾ ਅਤੇ ਹਾਈਕੋਰਟ ਪੱਧਰ 'ਤੇ ਲੰਬਿਤ), ਰਕਮ ਵਸੂਲੀ ਦੇ ਮਾਮਲੇ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ ।
ਉਨ੍ਹਾਂ ਨੇ ਮੀਟਿੰਗ ਵਿੱਚ ਸ਼ਾਮਿਲ ਜੁਡੀਸ਼ੀਅਲ ਅਫਸਰਾਂ ਨੂੰ ਕਿਹਾ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਆਪਣੀਆਂ ਕੋਰਟਾਂ ਵਿੱਚ ਚੱਲ ਰਹੇ ਕੇਸਾਂ ਨੂੰ ਇਸ ਕੌਮੀ ਨੈਸ਼ਨਲ ਲੋਕ ਅਦਾਲਤ ਵਿਚ ਲਗਵਾਉਣ ਤਾਂ ਜੋ ਉਨ੍ਹਾਂ ਦੇ ਕੇਸਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੋਕ ਅਦਾਲਤ ਰਾਹੀਂ ਹੱਲ ਹੁੰਦੇ ਮਾਮਲਿਆਂ ਖ਼ਿਲਾਫ਼ ਅੱਗੇ ਕੋਈ ਅਪੀਲ ਨਾ ਹੋ ਸਕਣ ਅਤੇ ਸਮੇਂ ਤੇ ਪੈਸੇ ਦੀ ਬੱਚਤ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਫ਼ੋਟੋ ਕੈਪਸ਼ਨ: