​ ਸਰਕਾਰੀ ਸਕੂਲਾਂ ’ਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ 15 ਤੋਂ ਸ਼ੁਰੂ ਹੋਵੇਗੀ

ਨਵਾਂਸ਼ਹਿਰ, 12 ਜੁਲਾਈ ; ਬਾਗ਼ਬਾਨੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੈਬਿਨਟ ਮੰਤਰੀ ਫੌਜਾ ਸਿੰਘ ਸਰਾਰੀ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਬਾਗ਼ਬਾਨੀ ਪੰਜਾਬ ਸ਼੍ਰੀਮਤੀ ਸ਼ੈਲਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਅਤੇ ਜਨਤਕ ਥਾਵਾਂ 'ਤੇ ਫ਼ਲਦਾਰ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ ਬਾਗਬਾਨੀ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸੂਬੇ ਦੇ ਚੌਗਿਰਦੇ ਨੂੰ ਹਰਾ ਭਰਾ ਕਰਨ ਹਿੱਤ ਬਾਗ਼ਬਾਨੀ ਵਿਭਾਗ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਤਹਿਤ ਸਮੁੱਚੇ ਰਾਜ 'ਚ 1.25 ਲੱਖ ਫ਼ਲਦਾਰ ਬੂਟੇ ਲਗਾਏ ਜਾਣਗੇ, ਜਿਸ ਨਾਲ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਨ ਵਿੱਚ ਕੁਝ ਕਮੀ ਆਵੇਗੀ। ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਅਤੇ ਜਨਤਕ ਥਾਵਾਂ 'ਤੇ 4700 ਫ਼ਲਦਾਰ ਬੂਟੇ ਸਿਖਿਆ ਵਿਭਾਗ ਦੇ ਸਹਿਯੋਗ ਨਾਲ 15 ਜੁਲਾਈ ਨੂੰ ਲਾਉਣ ਦਾ ਟੀਚਾ ਮਿਥਿਆ ਗਿਆ ਹੈ।