ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਮੈਡੀਕਲ ਕੈਂਪ 4 ਅਗਸਤ ਦਿਨ ਵੀਰਵਾਰ ਨੂੰ
300 ਰੁਪਏ ਦੀ ਦਵਾਈ ਮੁਫਤ, ਲੈਬ ਟੈਸਟ ਅੱਧੇ ਖਰਚੇ ਵਿਚ , ਐਕਸਰੇ, ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ, ਅੱਖਾਂ ਦੇ ਅਪਰੇਸ਼ਨ ਮੁਫ਼ਤ
ਬੰਗਾ : 23 ਜੁਲਾਈ :- () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਵੱਲੋਂ ਆਪਣੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਦਵਾਈਆਂ ਦਾ ਲੰਗਰ ਅਤੇ ਮੁਫਤ ਮੈਡੀਕਲ ਕੈਂਪ 04 ਅਗਸਤ ਦਿਨ ਵੀਰਵਾਰ ਨੂੰ ਸਵੇਰੇ 08 ਵਜੇ ਤੋਂ ਦੁਪਹਿਰ 02 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਜਾ ਰਿਹਾ ਹੈ। ਪ੍ਰੈੱਸ ਨੂੰ ਇਹ ਜਾਣਕਾਰੀ ਟਰੱਸਟ ਦੇ ਚੇਅਰਮੈਨ ਫਾਈਨਾਂਸ ਅਮਰਜੀਤ ਸਿੰਘ ਕਲੇਰਾਂ ਅਤੇ ਮੀਤ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਨੇ ਅੱਜ ਵਿਸ਼ੇਸ਼ ਭੇਟ ਦੌਰਾਨ ਦਿੱਤੀ।
ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਦੱਸਿਆ ਕਿ ਟਰੱਸਟ ਦੇ ਸੇਵਾ ਮਿਸ਼ਨ 'ਤੇ ਚੱਲਦੇ ਇਲਾਕੇ ਵਿਚ ਵੱਖ ਵੱਖ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਸ.ਹਰਦੇਵ ਸਿੰਘ ਕਾਹਮਾ ਪ੍ਰਧਾਨ ਟਰੱਸਟ ਵੱਲੋਂ ਆਪਣੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਮਿੱਠੀ ਯਾਦ ਵਿਚ ਦਵਾਈਆਂ ਦਾ ਲੰਗਰ ਅਤੇ ਮੁਫ਼ਤ ਮੈਡੀਕਲ ਕੈਂਪ 04 ਅਗਸਤ ਨੂੰ ਸਵੇਰੇ 08 ਤੋਂ ਦੁਪਹਿਰ 02 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਜਾ ਰਿਹਾ ਹੈ। ਮੁਫਤ ਮੈਡੀਕਲ ਕੈਂਪ ਵਿਚ ਮਰੀਜ਼ਾਂ ਦਾ ਕਾਰਡ ਮੁਫ਼ਤ ਬਣੇਗਾ ਅਤੇ ਮਾਹਿਰ ਡਾਕਟਰ ਸਾਹਿਬਾਨ ਵੱਲੋਂ ਮੁਫ਼ਤ ਚੈੱਕਅਪ ਕੀਤਾ ਜਾਵੇ। ਸ਼ੂਗਰ, ਪਿਸ਼ਾਬ, ਖੂਨ ਦੇ ਟੈੱਸਟਾਂ ਅਤੇ ਹਰ ਤਰ੍ਹਾਂ ਦੇ ਲੈਬੋਟਰੀ ਟੈਸਟ ਅਤੇ ਹਰ ਤਰ੍ਹਾਂ ਦੇ ਐਕਸਰੇ ਅੱਧੇ ਖਰਚੇ ਵਿਚ ਕੀਤੇ ਜਾਣਗੇ। ਥਾਇਰਾਇਡ ਦਾ ਟੈਸਟ ਮੁਫ਼ਤ ਹੋਵੇਗਾ। ਖਰਾਬ ਦੰਦ ਫਰੀ ਕੱਢੇ ਜਾਣਗੇ। ਨਵੇਂ ਦੰਦ/ਜਬਾੜੇ ਵੀ 30 % ਰਿਆਇਤੀ ਦਰਾਂ ਤੇ ਲਗਾਏ ਜਾਣਗੇ ਅਤੇ ਦੰਦਾਂ ਦੀ ਸਫਾਈ ਅੱਧੇ ਖਰਚੇ ਵਿਚ ਕੀਤੀ ਜਾਵੇਗੀ। ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਚਿੱਟਾ ਮੋਤੀਆ ਮੁਕਤ ਲਹਿਰ ਤਹਿਤ ਮੁਫ਼ਤ ਕੀਤੇ ਜਾਣਗੇ ਅਤੇ ਕੈਂਪ ਵਿਚ ਚੈੱਕਅੱਪ ਕਰਵਾਉਣ ਵਾਲੇ ਮਰੀਜ਼ਾਂ ਨੂੰ 300 ਰੁਪਏ ਦੀ ਦਵਾਈ ਮੁਫ਼ਤ ਦਿੱਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹਰ ਤਰ੍ਹਾਂ ਦੀ ਸਰੀਰਕ ਬਿਮਾਰੀਆਂ ਦੇ ਮਾਹਿਰ, ਸਿਰ ਤੇ ਦਿਮਾਗ ਦੀਆਂ ਬਿਮਾਰੀਆਂ, ਹੱਡੀਆਂ ਦੀਆਂ ਬਿਮਾਰੀਆਂ, ਔਰਤਾਂ ਦੀਆਂ ਬਿਮਾਰੀਆਂ, ਦੰਦਾਂ ਦੀਆਂ ਬਿਮਾਰੀਆਂ, ਚਮੜੀ ਦੀਆਂ ਬਿਮਾਰੀਆਂ, ਨੱਕ-ਕੰਨ-ਗਲੇ ਦੀਆਂ ਬਿਮਾਰੀਆਂ, ਅੱਖਾਂ ਦੀਆਂ ਬਿਮਾਰੀਆਂ ਅਤੇ ਹਰ ਤਰ੍ਹਾਂ ਦੇ ਛੋਟੇ, ਵੱਡੇ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਤਸੱਲੀਬਖਸ਼ ਮੁਫ਼ਤ ਚੈਕਅੱਪ ਕਰਨਗੇ ।
ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਨੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਇਸ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ।
ਮੁਫ਼ਤ ਮੈਡੀਕਲ ਕੈਂਪ ਦੀ ਜਾਣਕਾਰੀ ਦੇਣ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਵਰਿੰਦਰ ਸਿੰਘ ਬਰਾੜ ਐੱਚ ਆਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ. ਜਸਦੀਪ ਸਿੰਘ ਸੈਣੀ, ਡਾ. ਰੋਹਿਤ ਮਸੀਹ, ਡਾ. ਬਲਵਿੰਦਰ ਸਿੰਘ, ਡਾ. ਨਵਜੋਤ ਸਿੰਘ ਸਹੋਤਾ, ਡਾ. ਚਾਂਦਨੀ ਬੱਗਾ, ਡਾ. ਦੀਪਕ ਦੁੱਗਲ, ਡਾ. ਰਾਹੁਲ ਗੋਇਲ, ਡਾ. ਹਰਜੋਤਵੀਰ ਸਿੰਘ ਰੰਧਾਵਾ, ਡਾ. ਰਵੀਨਾ, ਡਾਈਟੀਸ਼ੀਅਨ ਰੌਣਿਕਾ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਖੇ 04 ਅਗਸਤ ਦਿਨ ਵੀਰਵਾਰ ਨੂੰ ਲੱਗ ਰਹੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ