ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਰਵਿੰਦਰ ਖਜ਼ੂਰੀਆ ਨੇ
ਆਧੁਨਿਕ ਤਕਨੀਕ ਨਾਲ 75 ਸਾਲਾਂ ਦੀ ਮਾਤਾ ਦੇ ਦੋਵੇਂ ਗੋਡਿਆਂ ਦਾ ਸਫਲ ਅਪਰੇਸ਼ਨ
ਬੰਗਾ : 15 ਜੁਲਾਈ : () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਲੋਕ ਸੇਵਾ ਹਿੱਤ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਗਵਾੜਾ ਸ਼ਹਿਰ ਦੀ ਵਾਸੀ 75 ਸਾਲ ਦੀ ਮਾਤਾ ਊਸ਼ਾ ਰਾਣੀ ਸੁਪਤਨੀ ਸੋਹਨ ਲਾਲ ਬਸਰਾ ਦੇ ਦੋਵੇਂ ਗੋਡੇ ਸਫਲਤਾ ਪੂਰਬਕ ਬਦਲੀ ਕੀਤੇ ਗਏ ਹਨ। ਖ਼ਰਾਬ ਹੋਏ ਗੋਡੇ ਅਤੇ ਚੂਲੇ ਦੇ ਜੋੜ ਬਦਲੀ ਕਰਨ ਵਾਲਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅਮਰੀਕਨ ਤਕਨੀਕ ਨਾਲ ਖ਼ਰਾਬ ਗੋਡੇ ਅਤੇ ਚੂਲੇ ਬਦਲਣ ਦੇ ਅਪਰੇਸ਼ਨ ਕੀਤੇ ਜਾਂਦੇ ਹਨ ਜਿਸ ਨਾਲ ਮਰੀਜ਼ ਤੀਜੇ ਦਿਨ ਹੀ ਚੱਲਣ ਫਿਰਨ ਲੱਗ ਜਾਂਦਾ ਹੈ। ਹਸਪਤਾਲ ਢਾਹਾਂ ਕਲੇਰਾਂ ਦੇ ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਡਾ. ਰਵਿੰਦਰ ਖਜ਼ੂਰੀਆ ਐਮ.ਐਸ. (ਆਰਥੋ) ਦੀ ਅਗਵਾਈ ਹੇਠ ਨਵੀਂ ਤਕਨੀਕ ਨਾਲ ਅਪਰੇਸ਼ਨ ਕਰਕੇ ਮਾਤਾ ਊਸ਼ਾ ਰਾਣੀ ਦੇ ਦੋਵੇਂ ਗੋਡੇ ਇਕੱਠੇ ਸਫਲਤਾ ਪੂਰਬਕ ਬਦਲੀ ਕੀਤੇ ਗਏ। ਇਸ ਵਿਸ਼ੇਸ਼ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾ. ਰਵਿੰਦਰ ਖਜ਼ੂਰੀਆ ਐਮ.ਐਸ. ਨੇ ਦੱਸਿਆ ਕਿ ਮਰੀਜ਼ ਊਸ਼ਾ ਰਾਣੀ ਦੋਵੇਂ ਗੋਡੇ ਬਦਲੀ ਕਰਨ ਉਪਰੰਤ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ, ਹੁਣ ਉਹ ਆਪਣੇ ਆਪ ਉੱਠਣ-ਬੈਠਣ, ਚੱਲਣ ਫਿਰਨ ਤੋਂ ਇਲਾਵਾ ਆਪਣੇ ਰੋਜ਼ਾਨਾ ਦੇ ਕੰਮ ਕਾਰ ਖ਼ੁਦ ਕਰ ਸਕਦੇ ਹਨ। ਇਸ ਮੌਕੇ ਮਰੀਜ਼ ਊਸ਼ਾ ਰਾਣੀ ਨੇ ਖ਼ੁਸ਼ੀ ਭਰੇ ਮਾਹੌਲ ਵਿਚ ਦੱਸਿਆ ਕਿ ਪਿਛਲੇ ਚਾਰ ਪੰਜ ਸਾਲ ਤੋਂ ਉਹ ਗੋਡਿਆਂ ਦੀ ਖਰਾਬੀ ਅਤੇ ਹੁੰਦੀਆਂ ਕਰਕੇ ਬਹੁਤ ਤਕਲੀਫ ਵਿਚ ਸਨ। ਜਦੋਂ ਉਹ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੋਡੇ ਬਦਲਣ ਦੇ ਮਾਹਿਰ ਡਾ. ਰਵਿੰਦਰ ਖਜ਼ੂਰੀਆ ਐਮ. ਐਸ. ਨੂੰ ਆਪਣੇ ਦੋਵੇਂ ਗੋਡਿਆਂ ਦੀ ਖਰਾਬੀ ਕਰਕੇ ਹੋ ਰਹੀਆਂ ਦਰਦਾਂ ਅਤੇ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਮਿਲੇ ਤਾਂ ਡਾਕਟਰ ਸਾਹਿਬ ਨੇ ਬਹੁਤ ਵਧੀਆ ਚੈੱਕਅੱਪ ਕੀਤਾ ਅਤੇ ਗੋਡਿਆਂ ਦੇ ਸਹੀ ਇਲਾਜ ਬਾਰੇ ਸਮਝਾਇਆ। ਆਪਣੇ ਪਰਿਵਾਰ ਨਾਲ ਸਲਾਹ ਉਪਰੰਤ ਮਾਤਾ ਊਸ਼ਾ ਰਾਣੀ ਨੇ ਦੋਵੇਂ ਗੋਡੇ ਬਦਲੀ ਕਰਨ ਦਾ ਅਪਰੇਸ਼ਨ ਕਰਵਾਇਆ ਹੈ। ਦੋਵੇਂ ਨਵੇਂ ਗੋਡੇ ਪਾਉਣ ਉਪਰੰਤ ਊਸ਼ਾ ਰਾਣੀ ਬਹੁਤ ਖੁਸ਼ ਹੈ। ਇਸ ਮੌਕੇ ਗੱਲਬਾਤ ਕਰਦੇ ਡਾ ਰਵਿੰਦਰ ਖਜ਼ੁਰੀਆ ਐਮ ਐਸ ਨੇ ਕਿਹਾ ਕਿ ਹੁਣ ਖਰਾਬ ਹੋਏ ਗੋਡਿਆਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਵੀਂ ਤਕਨੀਕ ਵਾਲੇ ਅਪਰੇਸ਼ਨਾਂ ਨਾਲ ਅਸਾਨੀ ਨਾਲ ਬਦਲੀ ਕੀਤਾ ਸਕਦਾ ਹੈ ਅਤੇ ਮਰੀਜ਼ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਰੋਜ਼ਾਨਾ ਦੇ ਕੰਮਕਾਰ ਅਤੇ ਘਰ ਦੇ ਕੰਮ ਕਰ ਸਕਦੇ ਹਨ, ਸਕੂਟਰ ਮੋਟਰ ਸਾਈਕਲ ਕਾਰ ਆਦਿ ਚਲਾ ਸਕਦੇ ਹਨ । ਇਸ ਮੌਕੇ ਮਾਤਾ ਊਸ਼ਾ ਰਾਣੀ ਦੇ ਪਤੀ ਸੋਹਨ ਲਾਲ ਨੇ ਆਪਣੀ ਪਤਨੀ ਊਸ਼ਾ ਰਾਣੀ ਨੂੰ ਤੰਦਰੁਸਤ ਕਰਨ ਲਈ ਡਾ. ਰਵਿੰਦਰ ਖਜ਼ੂਰੀਆ ਅਤੇ ਸਮੂਹ ਹਸਪਤਾਲ ਸਟਾਫ ਦਾ ਧੰਨਵਾਦ ਕੀਤਾ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੋਵੇ ਗੋਡੇ ਬਦਲੀ ਕਰਵਾਉਣ ਉਪਰੰਤ ਡਾਕਟਰ ਰਵਿੰਦਰ ਖਜ਼ੂਰੀਆ ਅਤੇ ਸਮੂਹ ਸਟਾਫ਼ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ ਮਾਤਾ ਊਸ਼ਾ ਰਾਣੀ