ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ
ਬੰਗਾ 16 ਜੁਲਾਈ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਅੱਜ ਵਣ ਮਹਾਂਉਤਸਵ ਦਾ ਤਿਉਹਾਰ ਮਨਾਇਆ ਗਿਆ । ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਵਾਤਾਵਰਨ ਨੂੰ ਸਾਫ਼ ਅਤੇ ਸਵੱਛ ਰੱਖਣ ਲਈ ਜਾਗਰੂਕ ਕਰਨ ਹਿਤ ਵਣ ਮਹਾਂਉਤਸਵ ਦਾ ਤਿਉਹਾਰ ਮਨਾਇਆ ਗਿਆ । ਜਿਸ ਵਿਚ ਸਕੂਲ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਵਿਚ 150 ਤੋਂ ਵੱਧ ਫੁੱਲਦਾਰ ਅਤੇ ਫਲਦਾਰ ਪੌਦੇ ਬੜੇ ਚਾਅ ਨਾਲ ਲਗਾਏ ਅਤੇ ਇਹਨਾਂ ਪੌਦਿਆਂ ਦੀ ਸਾਂਭ - ਸੰਭਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਗਰੀਨ ਨਰਸਰੀ ਢਾਹਾਂ ਵੱਲੋਂ ਸਕੂਲ ਨੂੰ ਪੌਦੇ ਦਾਨ ਵੀ ਕੀਤੇ ਗਏ।
ਸਕੂਲ ਵਿਚ ਵਣ ਮਹਾਂਉਤਸਵ ਮਨਾਉਣ ਮੌਕੇ ਪ੍ਰਿੰਸੀਪਲ ਵਨੀਤਾ ਚੋਟ, ਭਾਈ ਜੋਗਾ ਸਿੰਘ, ਰਸ਼ਪਾਲ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਗੌਰਵ ਜੋਸ਼ੀ ਤੋਂ ਇਲਾਵਾ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿਚ ਭਾਗ ਲਿਆ ।
ਫ਼ੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਮੌਕੇ ਪੌਦੇ ਲਗਾਉਂਦੇ ਹੋਏ ਵਿਦਿਆਰਥੀ ਨਾਲ ਹਨ ਪ੍ਰਿੰਸੀਪਲ ਵਨੀਤਾ ਚੋਟ ਅਤੇ ਸਕੂਲ ਅਧਿਆਪਕ