ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਮੁਲਾਂਕਣ
10 ਅਗਸਤ ਨੂੰ ਮਨਾਇਆ ਜਾਵੇਗਾ 'ਡੀ-ਵੋਰਮਿੰਗ ਡੇਅ'
ਨਵਾਂਸ਼ਹਿਰ, 26 ਜੁਲਾਈ :- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਂਵਾਂ ਨੇ ਜਣੇਪਿਆਂ 'ਚ ਪ੍ਰਾਈਵੇਟ ਸਿਹਤ ਸੰਸਥਾਂਵਾਂ ਨੂੰ ਪਛਾੜ ਦਿੱਤਾ ਹੈ। ਅੱਜ ਜੂਨ ਮਹੀਨੇ ਦੀ ਸਿਹਤ ਸੇਵਾਵਾਂ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੂੰ ਦੱਸਿਆ ਗਿਆ ਕਿ ਇਸ ਮਹੀਨੇ 'ਚ ਸਰਕਾਰੀ ਸਿਹਤ ਸੰਸਥਾਂਵਾਂ 'ਚ 771 ਅਤੇ ਪ੍ਰਾਈਵੇਟ ਸਿਹਤ ਸੰਸਥਾਂਵਾ 'ਚ 728 ਜਣੇਪੇ ਦਰਜ ਕੀਤੇ ਗਏ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਂਵਾਂ 'ਚ ਵੱਡੇ ਪੱਧਰ 'ਤੇ ਸੁਧਾਰ ਜਾਰੀ ਰੱਖਣ ਦੀ ਆਸ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ, ਮੁਲਾਜ਼ਮ ਅਤੇ ਅਦਾਰੇ ਹੀ ਸਰਕਾਰ ਦਾ ਚਿਹਰਾ-ਮੋਹਰਾ ਹੁੰਦੇ ਹਨ ਅਤੇ ਜੇਕਰ ਅਸੀਂ ਆਪਣਾ ਕੰਮ ਇਮਾਨਦਾਰੀ ਅਤੇ ਪ੍ਰਤੀਬੱਧਤਾ ਨਾਲ ਕਰਦੇ ਰਹਾਂਗੇ ਤਾਂ ਨਤੀਜੇ ਆਪਣੇ ਆਪ ਬੇਹਤਰ ਹੁੰਦੇ ਜਾਣਗੇ।
ਉਨ੍ਹਾਂ ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਮੇਤ ਮੌਜੂਦਾ ਸਮੇਂ ਵਿਚ ਕੋਵਿਡ-19 ਦੇ ਵਧ ਰਹੇ ਕੇਸਾਂ ਨਾਲ ਨਜਿੱਠਣ, ਡੇਂਗੂ ਦੀ ਬਿਮਾਰੀ ਦੀ ਰੋਕਥਾਮ ਲਈ ਢੁੱਕਵੇਂ ਕਦਮ ਉਠਾਉਣ ਸਮੇਤ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ।
ਡਿਪਟੀ ਕਮਿਸ਼ਨਰ ਰੰਧਾਵਾ ਨੇ ਸਿਹਤ ਅਧਿਕਾਰੀਆਂ ਨੂੰ ਸਾਵਧਾਨ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕੋਵਿਡ-19 ਦੇ ਕੇਸ ਫ਼ਿਰ ਵਧ ਰਹੇ ਹਨ ਜੋ ਕਿ ਚਿੰਤਾਜਨਕ ਹੈ। ਇਸ ਲਈ ਜ਼ਿਲ੍ਹੇ ਵਿਚ ਸੈਂਪਲਿੰਗ 'ਤੇ ਵਧੇਰੇ ਧਿਆਨ ਕੇਂਦਰਿਤ ਕੀਤਾ ਜਾਵੇ। ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਤੁਰੰਤ ਸੈਂਪਲਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਸੁਹਿਰਦਤਾ ਨਾਲ ਪਾਲਣਾ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ, ਜਿਸ ਤਹਿਤ ਮਾਸਕ ਪਾਉਣ, ਹੱਥ ਧੋਣ, ਆਪਸੀ ਦੂਰੀ ਬਣਾ ਕੇ ਰੱਖਣ ਸਬੰਧੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ 10 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਅਧੀਨ 1 ਤੋਂ 2 ਸਾਲ ਤੱਕ ਦੇ ਹਰ ਬੱਚੇ ਨੂੰ 5 ਐੱਮ.ਐੱਲ. ਸਿਰਪ (ਪੀਣ ਵਾਲੀ ਦਵਾਈ) ਅਤੇ 2 ਤੋਂ 19 ਸਾਲ ਤੱਕ ਦੇ ਹਰ ਬੱਚੇ ਨੂੰ 1 ਗੋਲੀ (400 ਐੱਮ.ਜੀ.) ਅਲਬੈਂਡਾਜੋਲ ਦੀ ਖੁਆਈ ਜਾਵੇਗੀ। ਇਸ ਉਪਰਾਲੇ ਨਾਲ ਸਰੀਰ ਵਿੱਚ ਖੂਨ ਦੀ ਕਮੀ ਨਾਲ ਬੱਚਿਆਂ ਦੇ ਸਰੀਰਿਕ ਤੇ ਮਾਨਸਿਕ ਵਾਧੇ ਵਿੱਚ ਪੈਦਾ ਹੁੰਦੀਆਂ ਰੁਕਾਵਟਾਂ ਨੂੰ ਦੂਰ ਕਰਨ 'ਚ ਮੱਦਦ ਮਿਲੇਗੀ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ, ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ, ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਬੱਚਿਆਂ, ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰਡ ਬੱਚਿਆਂ, ਕਿਸੇ ਕਾਰਨ ਪੜ੍ਹਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ 100 ਫੀਸਦੀ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।
ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 18 ਕੇਸ ਰਿਪੋਰਟ ਹੋਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਆਦਾ ਕੇਸਾਂ ਵਾਲੇ ਇਲਾਕਿਆਂ 'ਚ ਡੇਂਗੂ ਦੀ ਰੋਕਥਾਮ ਲਈ ਸਰਵੇਖਣ, ਜਾਂਚ ਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਲਈ ਆਖਿਆ ਦਿੱਤਾ ਜਾਵੇ। ਉਨ੍ਹਾਂ ਹਰ ਸ਼ੁੱਕਰਵਾਰ ਨੂੰ 'ਡਰਾਈ ਡੇਅ' ਮਨਾਉਣ ਸਮੇਤ 'ਹਰ ਐਤਵਾਰ ਡੇਂਗੂ 'ਤੇ ਵਾਰ' ਮੁਹਿੰਮ ਨੂੰ ਤੇਜ਼ ਕਰਨ ਲਈ ਕਿਹਾ। ਲੋਕਾਂ ਨੂੰ ਹਫ਼ਤੇ ਵਿਚ ਇਕ ਵਾਰ ਕੂਲਰਾਂ, ਫਰਿੱਜ਼ ਦੀ ਟਰੇਅ ਦੀ ਸਫਾਈ ਕਰਨ ਸਬੰਧੀ ਅਤੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ ਲਈ ਅਪੀਲ ਕੀਤੀ ਗਈ।
ਉਨ੍ਹਾਂ 15 ਅਗਸਤ ਨੂੰ ਜ਼ਿਲ੍ਹੇ 'ਚ ਉਦਘਾਟਿਤ ਕੀਤੇ ਜਾਣ ਵਾਲੇ ਮੁਹੱਲਾ ਕਲੀਨਿਕ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ। ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਡੇਅਰੀ ਉਤਪਾਦ ਖਾਸ ਕਰਕੇ ਦੁੱਧ ਅਤੇ ਪਨੀਰ ਦੇ ਮਿਆਰ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਸੈਂਪਲ ਲਏ ਜਾਣ। ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਵੱਲੋਂ ਪਿਛਲੇ ਮਹੀਨੇ ਦੌਰਾਨ 6 ਡਰੱਗ ਸਟੋਰਾਂ ਦੇ ਲਾਇਸੰਸ ਮੁਅੱਤਲ ਕਰਨ ਦੀ ਰਿਪੋਰਟ 'ਤੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਸਟੋਰਾਂ ਦੇ ਲਾਇਸੰਸ ਇੱਕ ਵਾਰ ਸਸਪੈਂਡ ਕਰਨ ਬਾਅਦ ਨਿਸ਼ਚਿਤ ਸਮੇਂ 'ਤੇ ਬਹਾਲ ਹੁੰਦੇ ਹਨ, ਉਨ੍ਹਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਨੇ ਤੰਬਾਕੂ ਦੀ ਵਰਤੋਂ ਸਬੰਧੀ ਕੋਟਪਾ ਐਕਟ ਦੀ ਪਾਲਣਾ 'ਤੇ ਜ਼ੋਰਦਾਰ ਦਿੰਦੇ ਹੋਏ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ 'ਚ ਲਿਆਉਣ ਲਈ ਆਖਿਆ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਹਰਬੰਸ ਸਿੰਘ, ਡਾ. ਗੁਰਵਿੰਦਰਜੀਤ ਸਿੰਘ, ਡਾ. ਮਨਦੀਪ ਕਮਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।