ਨਵਾਂਸ਼ਹਿਰ 14 ਜੁਲਾਈ ( ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਤੇ ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਡੀਗੜ੍ਹ ਰੋਡ ਨਵਾਂ ਸ਼ਹਿਰ ਵਿਖੇ ਸਿਹਤ ਸਿੱਖਿਆ ਅਤੇ "ਕਿਸ਼ੋਰਾਂ ਵਿਚ ਨਸ਼ਿਆਂ ਦੀ ਲੱਤ" ਵਿਸ਼ੇ 'ਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਸ. ਸਤਨਾਮ ਸਿੰਘ ਜਲਵਾਹਾ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਯੂਥ ਵਿੰਗ ਪੰਜਾਬ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਇਸ ਮੌਕੇ ਸ ਸਤਨਾਮ ਸਿੰਘ ਜਲਵਾਹਾ ਦਾ ਸਨਮਾਨ ਕਰਦਿਆਂ ਸਕੂਲ ਪ੍ਰਿੰਸੀਪਲ ਮੈਡਮ ਪੂਜਾ ਸ਼ਰਮਾ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਵੱਲੋਂ ਹਾਜ਼ਰ ਨੌਜਵਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਵਿਚੋਂ ਨਸ਼ੇ ਦੇ ਘਿਨਾਉਣੇ ਰੁਝਾਨ ਨੂੰ ਖ਼ਤਮ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜਿੱਥੇ ਪੰਜਾਬ ਵਿਚ ਨਸ਼ਾ ਮੁਕਤੀ ਸੰਬੰਧੀ ਜਾਗਰੂਕਤਾ ਕੈਂਪ ਅਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਸਰਕਾਰੀ ਤੌਰ ਤੇ ਚਲ ਰਹੇ ਓਟ ਸੈਂਟਰਾਂ ਅਤੇ ਨਸ਼ਾ-ਮੁਕਤੀ ਕੇਂਦਰਾਂ ਦੁਆਰਾ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ, ਉਥੇ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਡੇ ਪੱਧਰ ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਮਾਵਾਂ ਦੇ ਪੁੱਤਾਂ ਨੂੰ ਨਸ਼ਿਆਂ ਦੀ ਸੂਲੀ ਟੰਗਣ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ, ਕਿਸੇ ਵੀ ਨਸ਼ਾ ਤਸਕਰ ਦੀ ਸੂਹ ਮਿਲਦੀ ਹੈ, ਤਾਂ ਉਹ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਐੱਸ.ਐੱਸ.ਪੀ ਸ਼ਹੀਦ ਭਗਤ ਸਿੰਘ ਨਗਰ, ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਜਾਂ ਉਨ੍ਹਾਂ ਕੋਲ ਗੁਪਤ ਤਰੀਕੇ ਨਾਲ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਮ ਕਿਸੇ ਵੀ ਹਾਲ ਵਿਚ ਨਸ਼ਰ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਮਿੱਥੀ ਗਈ ਨਸ਼ੇ ਦੀ ਮਿਕਦਾਰ ਫੜਨ ਤੇ ਸੂਚਨਾ ਦੇਣ ਵਾਲੇ ਨੂੰ ਸਰਕਾਰੀ ਤੌਰ ਤੇ ਐਲਾਨੀ ਗਈ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਮੰਗ ਗੁਰਪ੍ਰਸ਼ਾਦ ਜ਼ਿਲਾ ਕੁਆਰਡੀਨੇਟਰ ਵਿਵਹਾਰ ਪਰਿਵਰਤਨ -ਕਮ- ਡਿਪਟੀ ਨੋਡਲ ਅਫਸਰ ਨਸ਼ਾ-ਮੁਕਤ ਭਾਰਤ ਅਭਿਆਨ ਨੇ ਦੱਸਿਆ, ਕਿ ਨਸ਼ਾ ਵਿਅਕਤੀ ਨੂੰ ਘੁਣ ਵਾਂਗ ਖਾ ਰਿਹਾ ਹੈ, ਜਿਸ ਕਾਰਨ ਵੱਡੇ ਪੱਧਰ ਤੇ ਨੌਜਵਾਨ ਪੀੜ੍ਹੀ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਵੱਲ ਧੱਕਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਮੁਕਤੀ ਸਬੰਧੀ ਉਲੀਕੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ, ਕਿ ਅੱਜ ਤੋਂ ਪਹਿਲਾਂ ਕਿਸੇ ਵੀ ਪਾਰਟੀ ਆਗੂ ਵੱਲੋਂ ਆਪਣੇ ਪੱਧਰ ਤੇ ਪ੍ਰੋਗਰਾਮਾਂ ਵਿੱਚ ਪਹੁੰਚ ਕੇ ਨੌਜਵਾਨਾਂ ਨੂੰ ਕਦੇ ਵੀ ਜਾਗਰੂਕ ਨਹੀਂ ਕੀਤਾ ਗਿਆ, ਜਿਸ ਦੀ ਰਵਾਇਤ ਤੋੜਦਿਆਂ ਮਾਨਯੋਗ ਸ ਸਤਨਾਮ ਸਿੰਘ ਜਲਵਾਹਾ ਸੂਬਾ ਉੱਪ ਪ੍ਰਧਾਨ ਪੰਜਾਬ ਵੱਲੋਂ ਯੂਥ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਖੁਦ ਨਸ਼ਾ ਮੁਕਤੀ ਪ੍ਰੋਗਰਾਮਾਂ ਵਿੱਚ ਪਹੁੰਚ ਕੇ ਪਹਿਲ ਕਦਮੀ ਕੀਤੀ ਜਾ ਰਹੀ ਹੈ, ਜੋ ਕਿ ਬੇਹੱਦ ਸ਼ਲਾਘਾਯੋਗ ਹੈ। ਇਸ ਮੌਕੇ ਉਹਨਾਂ ਵੱਲੋਂ ਸਿਹਤ ਸੰਭਾਲ, ਨਸ਼ਿਆਂ ਦੇ ਮਾੜੇ ਪ੍ਰਭਾਵ, ਮਾਨਸਿਕ ਸਿਹਤ, ਸਿਹਤ ਸਕੀਮਾਂ ਤੇ ਸਹੂਲਤਾਂ ਅਤੇ ਨੈਤਿਕ ਸਿੱਖਿਆ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਮਾਸਟਰ ਟ੍ਰੇਨਰ ਤੇ ਅਦਾਕਾਰ ਲੈਕਚਰਾਰ ਸੁਰਜੀਤ ਸਿੰਘ ਮਝੂਰ, ਵਾਇਸ ਪ੍ਰਿੰਸੀਪਲ ਮੈਡਮ ਪੂਜਾ ਸ਼ਰਮਾ, ਅਜੀਤਪਾਲ ਸਿੰਘ ਸਬ ਇੰਸਪੈਕਟਰ ਅਤੇ ਇੰਚਾਰਜ ਸਾਂਝ ਕੇਂਦਰ ਨਵਾਂਸ਼ਹਿਰ, ਪ੍ਰਵੀਨ ਕੁਮਾਰ ਸਬ ਇੰਸਪੈਕਟਰ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਸਾਂਝੇ ਤੌਰ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਵਿਆਹ ਤੋਂ ਪਹਿਲਾਂ ਐੱਚ.ਆਈ.ਵੀ ਸਬੰਧੀ ਟੈਸਟ ਕਰਵਾਉਣ, ਪੜ੍ਹਾਈ ਕਰਕੇ ਅੱਗੇ ਵਧਣ, ਸਮਾਜ ਸੇਵਾ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ, ਪਾਣੀ ਧਰਤੀ ਅਤੇ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਆਪਣਾ ਯੋਗਦਾਨ ਪਾਉਣ, ਵਾਹਨ ਚਲਾਉਣ ਸਮੇਂ ਨਸ਼ਾ ਨਾ ਕਰਨ ਆਦਿ ਵਿਸ਼ਿਆਂ ਸਬੰਧੀ ਵਿਸਥਾਰ-ਪੂਰਬਕ ਚਾਨਣਾ ਪਾਇਆ। ਇਸ ਮੌਕੇ ਮਨਦੀਪ ਸਿੰਘ ਅਟਵਾਲ ਸੂਬਾ ਸੰਯੁਕਤ ਸਕੱਤਰ ਯੂਥ ਵਿੰਗ ਪੰਜਾਬ, ਸੁਰਿੰਦਰ ਸਿੰਘ ਸੰਘਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਕੁਲਵੰਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ, ਰਕੇਸ਼ ਚੈਂਬਰ ਟਰੇਡ ਵਿੰਗ ਜ਼ਿਲਾ ਪ੍ਰਧਾਨ ਨਵਾਂਸ਼ਹਿਰ, ਹਰਭਿੰਦਰ ਸਿੰਘ ਭਿੰਦਾ ਸੀਨੀਅਰ ਆਗੂ ਆਪ, ਡਾ. ਜਸਵਿੰਦਰ ਸਿੰਘ ਨਵਾਂਸ਼ਹਿਰ ਸਮਾਜ ਸੇਵੀ, ਸੇਵਾਮੁਕਤ ਏ.ਐਸ.ਆਈ ਮਲਕੀਤ ਸਿੰਘ ਨਵਾਂਸ਼ਹਿਰ, ਵਿਜੇ ਕੁਮਾਰ ਸੋਨੀ, ਯੋਧਵੀਰ ਕੰਗ,ਜੋਗੇਸ਼ ਕੁਮਾਰ, ਪਿਆਰਾ ਸਿੰਘ ਗੜੀ ਤੋਂ ਇਲਾਵਾ ਸਕੂਲ ਸਟਾਫ ਅਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।