ਸ਼ੋ੍ਮਣੀ ਅਕਾਲੀ ਦਲ ਬਾਦਲ, ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਐੱਸਐੱਸਪੀ ਨੂੰ ਮੰਗ ਪੱਤਰ ਦਿੱਤਾ

ਨਵਾਂਸ਼ਹਿਰ, 19 ਜੁਲਾਈ : - ਐੱਸਜੀਪੀਸੀ ਮੈਂਬਰ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਜਥੇ ਗੁਰਚਰਨ ਸਿੰਘ ਗਰੇਵਾਲ, ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਪਰਮ ਸਿੰਘ ਖ਼ਾਲਸਾ, ਹੁਸ਼ਿਆਰਪੁਰ ਦੇ ਪ੍ਰਧਾਨ ਜਵਿੰਦਰ ਸਿੰਘ ਸਿੰਬਲੀ ਦੀ ਅਗਵਾਈ ਹੇਠ ਐੱਸਐੱਸਪੀ ਡਾ. ਸੰਦੀਪ ਕੁਮਾਰ ਸ਼ਰਮਾ  ਨੂੰ  ਇਕ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਜਸਵੰਤ ਸਿੰਘ ਭਾਰਟਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜਸਵੰਤ ਸਿੰਘ ਭਾਰਟਾ ਵੱਲੋਂ ਗਿਆਨੀ ਹਰਪ੍ਰਰੀਤ ਸਿੰਘ ਜਥੇ. ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਅਤੇ ਸਿੱਖਾਂ ਦੇ ਪੰਜ ਕੰਕਾਰਾਂ 'ਚੋਂ ਇਕ ਕਕਾਰ ਪੱਗੜੀ ਨੂੰ ਉਤਾਰ ਕੇ ਜੂਤੀਆਂ ਮਾਰਨ ਵਗੈਰਾ ਸ਼ਬਦ ਨਾਲ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਸਿੱਖ ਸੰਗਤ ਤੇ ਇਲਾਕਾ ਵਾਸੀ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਤੋਂ ਕਾਫੀ ਨਾਰਾਜ਼ ਹਾਂ। ਉਨ੍ਹਾਂ ਕਿਹਾ ਕਿ ਭਾਰਟਾ ਵੱਲੋਂ ਪੰਜਾਬ ਦੇ ਮੈਂਬਰ ਪਾਰਲੀਮੈਂਟ ਖ਼ਿਲਾਫ਼ ਭੱਦੀ ਭਾਸ਼ਾ ਤੋਂ ਇਲਾਵਾ ਸਿੱਖਾਂ ਦੇ ਪੰਜਾ ਕਕਾਰਾਂ 'ਚੋਂ ਇਕ ਕਕਾਰ ਜੋ ਹਰ ਸਿੱਖ ਦੀ ਧਾਰਮਿਕ ਆਸਥਾ ਦਾ ਪ੍ਰਤੀਕ ਹੈ, ਨੂੰ ਉਤਾਰ ਕੇ ਲਿਆਉਣ ਵਾਲੇ ਨੂੰ 5 ਲੱਖ ਇਕ ਰੁਪਏ ਦੀ ਸੁਪਾਰੀ ਦਿੱਤੀ ਹੈ ਜੋ ਕਿ ਇਕ ਗੈਂਗਸਟਰ ਗਤੀਵਿਧੀ ਹੈ। ਜਿਸ ਨਾਲ ਸਾਡੇ ਅਤੇ ਸਿੱਖ ਸਮਾਜ ਵਿਚ ਭਾਰੀ ਰੋਸ ਹੈ। ਉਨਾਂ੍ਹ ਐੱਸਐੱਸਪੀ ਡਾ. ਸੰਦੀਪ ਕੁਮਾਰ ਸ਼ਰਮਾ ਤੋਂ ਮੰਗ ਕੀਤੀ ਕਿ ਭਾਰਟਾ ਦੇ ਖ਼ਿਲਾਫ਼ 295 ਏਆਈਟੀ ਐਕਟ ਫੌਜਦਾਰੀ ਅਤੇ ਗੈਂਗਸਟਰ ਗਤੀਵਿਧੀਆਂ ਸਬੰਧੀ ਧਾਰਾਵਾਂ ਤਹਿਤ ਕਾਰਵਾਈ ਕਰਕੇ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ। ਇਸ ਮੌਕੇ ਮਨਮੋਹਨ ਸਿੰਘ ਗੁਲ੍ਹਾਟੀ, ਜਰਨੈਲ ਸਿੰਘ ਖ਼ਾਲਸਾ, ਜਥੇ. ਨਿਰਮਲ ਸਿੰਘ ਡੋਗਰਪੁਰ, ਕੁਲਵੀਰ ਸਿੰਘ ਡੋਗਰਪੁਰ, ਸਾਬਕਾ ਸਰਪੰਚ, ਗੁਰਮੇਜ ਸਿੰਘ ਬਸਿਆਲਾ , ਭੁਪਿੰਦਰ ਸਿੰਘ, ਕੁਲਬੀਰ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਉਕਾਰ ਸਿੰਘ, ਅਮਰੀਕ ਸਿੰਘ, ਹਰਵਿੰਦਰ ਸਿੰਘ , ਤਜਿੰਦਰ ਸਿੰਘ, ਪਰਮਵੀਰ ਸਿੰਘ, ਅੰਮਿ੍ਤਪਾਲ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ ਆਦਿ ਵੀ ਹਾਜ਼ਰ ਸਨ।