ਨਵਾਂਸ਼ਹਿਰ, 6 ਜੁਲਾਈ : - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀ ਜੇ ਐਮ ਕਮਲਦੀਪ ਸਿੰਘ ਧਾਲੀਵਾਲ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ. ਤਾਰਾ ਸਿੰਘ ਕਾਹਮਾ ਰੈਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਰਡਨ ਦਾ ਨਿਰੀਖਣ ਦੌਰਾ ਕਰਕੇ ਬੱਚਿਆਂ ਅਤੇ ਸਟਾਫ਼ ਨਾਲ ਗੱਲਬਾਤ ਕੀਤੀ ਗਈ।
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੇ ਗਏ ਇਸ ਨਿਰੀਖਣ ਦੌਰੇ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਸਕੂਲ ਮੁਖੀ ਅਤੇ ਸਟਾਫ਼ ਦੀ ਇਸ ਗੱਲ ਲਈ ਪ੍ਰਸ਼ੰਸਾ ਕੀਤੀ ਕਿ ਉਹ ਇਨ੍ਹਾਂ ਬੱਚਿਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਲੋੜੀਂਦੀ ਸਿਖਿਆ ਨਾਲ ਜੋੜ ਰਹੇ ਹਨ। ਉੁਨ੍ਹਾਂ ਕਿਹਾ ਕਿ ਵਿਸ਼ੇਸ ਜ਼ਰੂਰਤਾਂ ਵਾਲੇ ਬੱਚਿਆ ਨੂੰ ਹੋਰਨਾਂ ਬੱਚਿਆ ਦੀ ਤਰ੍ਹਾਂ ਲੋੜੀਂਦੀਆਂ ਸਹੂਲਤਾਂ ਦੇ ਕੇ ਹੀ ਉਨ੍ਹਾਂ ਨੂੰ ਹੋਰਨਾਂ ਬੱਚਿਆਂ ਦੇ ਬਰਾਬਰ ਜੀਵਨ ਜਿਊਣ ਦੇ ਯੋਗ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਅਤੇ ਵਿਸ਼ੇਸ ਲੋੜਾਂ ਵਾਲੇ ਬੱਚੇ ਸਮਾਜ ਦੀ ਜਿੰਮੇਵਾਰੀ ਹਨ ਅਤੇ ਸਾਨੂੰ ਇਨ੍ਹਾਂ ਦੀ ਭਲਾਈ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ।
ਉਨ੍ਹਾਂ ਇਸ ਮੌਕੇ ਸਕੂਲ ਮੁਖੀ ਲਕਸ਼ਮੀ ਦੇਵੀ ਪਾਸੋਂ ਬੱਚਿਆਂ ਨੂੰ ਦਿੱਤੀ ਜਾ ਰਹੀ ਸਿਖਿਆ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਇਸ ਮੌਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਦੇ ਧਿਆਨ ਵਿੱਚ ਲਿਆ ਕੇ, ਨਿਪਟਾਰੇ ਦਾ ਭਰੋਸਾ ਦਿੱਤਾ।
ਉੁਨ੍ਹਾਂ ਇਸ ਮੌਕੇ ਸਕੂਲ ਮੁਖੀ ਨੂੰ ਇਨ੍ਹਾਂ ਬੱਚਿਆਂ ਨੂੰ ਵਿਹਾਰਕ ਗਿਆਨ ਅਤੇ ਸਿਖਲਾਈ ਦੇਣ ਲਈ ਵੀ ਆਖਿਆ ਤਾਂ ਜੋ ਇਹ ਬੱਚੇ ਆਪਣੇ ਆਪ 'ਤੇ ਵਿੱਤੀ ਤੌਰ 'ਤੇ ਨਿਰਭਰ ਹੋਣ ਵਾਲੇ ਬਣ ਸਕਣ। ਉਨ੍ਹਾਂ ਨੇ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮੱਦਦ ਲਈ ਸਕੂਲ ਮੁਖੀ ਅਤੇ ਸਟਾਫ਼ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ।