ਬੱਸਾਂ ਵਿੱਚ ਸੁਰੱਖਿਅਤ ਸਫ਼ਰ ਲਈ ਪੈਨਿਕ ਬਟਨ ਅਤੇ ਵੀ ਟੀ ਐਸ ਪ੍ਰਣਾਲੀ ਉਪਲਬਧ
ਨਵਾਂਸ਼ਹਿਰ, 8 ਜੁਲਾਈ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰੰਭੀ 'ਸੜ੍ਹਕ ਸੁਰੱਖਿਆ ਮੇਰੀ ਜ਼ਿੰਮੇਂਵਾਰੀ' ਅਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੀ ਆਰੰਭੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਅੱਜ ਨਵਾਂਸ਼ਹਿਰ ਦੇ ਬੱਸ ਅੱਡੇ 'ਤੇ ਨਸ਼ਾ ਵਿਰੋਧੀ ਅਤੇ ਸੜ੍ਹਕ ਸੁਰੱਖਿਆ ਜਾਗਰੂਕਤਾ ਕੈਂਪ ਲਾਇਆ ਗਿਆ।
ਜਨਰਲ ਮੈਨੇਜਰ ਜਸਬੀਰ ਸਿੰਘ ਕੋਟਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰੋਡਵੇਜ਼ ਵੱਲੋਂ ਟ੍ਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਪਹਿਲ ਕਦਮੀ 'ਤੇ ਪੰਜਾਬ ਸੜ੍ਹਕ ਸੁਰੱਖਿਆ ਅਭਿਆਨ ਤਹਿਤ ਸ਼ੁਰੂ ਕੀਤੀ ਇਸ ਮੁਹਿੰਮ 'ਚ ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਟ੍ਰੈਫ਼ਿਕ ਪੁਲਿਸ ਵੱਲੋਂ ਏ ਐਸ ਆਈ ਪ੍ਰਵੀਨ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਯੋਗਦਾਨ ਪਾਇਆ।
ਐਸ ਡੀ ਐਮ ਨਵਾਂਸ਼ਹਿਰ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਾ ਅਤੇ ਸੜ੍ਹਕ ਸੁਰੱਖਿਆ ਦੋ ਅਜਿਹੇ ਪਹਿਲੂ ਹਨ, ਜਿਨ੍ਹਾਂ ਬਾਰੇ ਹਮੇਸ਼ਾਂ ਹੀ ਸਾਵਧਾਨ ਹੋ ਕੇ ਚੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਸਾਨੂੰ ਸਮਾਜ ਨਾਲੋਂ ਤੋੜ ਦਿੰਦਾ ਹੈ ਅਤੇ ਸੜ੍ਹਕ ਸੁਰੱਖਿਆ ਪ੍ਰਤੀ ਲਾਪ੍ਰਵਾਹੀ ਸਾਨੂੰ ਜ਼ਿੰਦਗੀ ਤੋਂ ਦੂਰ ਲੈ ਜਾਂਦੀ ਹੈ। ਇਸ ਲਈ ਸਾਨੂੰ ਇਨ੍ਹਾਂ ਦੋਵਾਂ ਪ੍ਰਤੀ ਬਹੁਤ ਚੇਤੰਨ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਲੋਕ ਵੀ ਆਪਣਾ ਸਾਥ ਦੇਣ ਅਤੇ ਨਸ਼ਾ ਤਸਕਰਾਂ ਬਾਰੇ ਪ੍ਰਸ਼ਾਸਨ ਦੀ ਹੈਲਪਲਾਈਨ ਨੰ. 95010-65718 'ਤੇ ਸੂਚਨਾ ਦੇਣ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਨੇ ਇਸ ਮੌਕੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨਸ਼ੇ ਅਤੇ ਭਿ੍ਰਸ਼ਟਾਚਾਰ ਸਮੇਤ ਪੰਜਾਬ ਨੂੰ ਲੱਗੀਆਂ ਕਈ ਮਾਰੂ ਬਿਮਾਰੀਆਂ ਤੋਂ ਖਹਿੜਾ ਛੁਡਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਪੰਜਾਬ ਰੋਡਵੇਜ਼ ਵੱਲੋਂ ਨਸ਼ੇ ਖ਼ਿਲਾਫ਼ ਅਤੇ ਸੜ੍ਹਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਆਰੰਭੀ ਚੇਤਨਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ੇ ਅਤੇ ਰਿਸ਼ਵਤ ਦੇ ਖਾਤਮੇ ਲਈ ਸਾਨੂੰ ਘਰ-ਘਰ ਚੇਤਨਾ ਲਿਜਾਣ ਦੀ ਲੋੜ ਹੈ।
ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਨਸ਼ੇ ਨੂੰ ਇਨਸਾਨੀ ਜ਼ਿੰਦਗੀ ਲਈ ਸਭ ਤੋਂ ਘਾਤਕ ਕਰਾਰ ਦਿੱਤਾ। ਉਨ੍ਹਾਂ ਜ਼ਿਲ੍ਹੇ ਵਿੱਚ ਨਸ਼ਾ ਪੀੜਤਾਂ ਦੇ ਇਲਾਜ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਓਟ ਸੈਂਟਰਾਂ ਅਤੇ ਨਸ਼ਾ ਮੁਕਤੀ ਕੇਂਦਰ ਵਿਖੇ ਮਿਲ ਰਹੇ ਮੁਫ਼ਤ ਇਲਾਜ ਬਾਰੇ ਜਾਣਕਾਰੀ ਦਿੱਤੀ।
ਟ੍ਰੈਫ਼ਿਕ ਏ ਐਸ ਆਈ ਪ੍ਰਵੀਨ ਕੁਮਾਰ ਨੇ ਨਸ਼ੇ ਅਤੇ ਡਰਾਇਵਿੰਗ ਦਾ ਕੋਈ ਮੇਲ ਨਾ ਹੋਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸੜ੍ਹਕੀ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਅਸੀਂ ਗਲਤੀ ਕਰ ਬੈਠਦੇ ਹਾਂ ਜੋ ਸਾਡੇ ਲਈ ਜੀਵਨ ਭਰ ਲਈ ਦੁਖਦਾਈ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਸ਼ੇ ਤੋਂ ਦੂਰ ਰਹਿ ਕੇ ਅਤੇ ਸੜ੍ਹਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਕੇ ਆਪਣੀ ਅਤੇ ਸੜ੍ਹਕ 'ਤੇ ਜਾ ਰਹੇ ਹੋਰਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਸੇਵਾਮੁਕਤ ਲੈਕਚਰਾਰ ਸੁਰਜੀਤ ਸਿੰਘ ਮਝੂਰ ਨੇ ਇਸ ਮੌਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਵਿਸ਼ੇਸ਼ ਲੈਕਚਰ ਦਿੱਤਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਖਬਰਦਾਰ ਕੀਤਾ।
ਜਨਰਲ ਮੈਨੇਜਰ ਜਸਬੀਰ ਸਿੰਘ ਕੋਟਲਾ ਨੇ ਇਸ ਜਾਗਰੂਕਤਾ ਸਮਾਗਮ ਵਿੱਚ ਆਈਆਂ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਬੱਸਾਂ ਵਿੱਚ ਸਵਾਰੀਆਂ ਦੀ ਸੁਰੱਖਿਆ ਲਈ ਪੈਨਿਕ ਬਟਨ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬੱਸਾਂ ਦੀ ਲੋਕੇਸ਼ਨ ਜਾਣਨ ਲਈ ਵੀ ਟੀ ਐਸ ਪ੍ਰਣਾਲੀ ਨਾਲ ਬੱਸਾਂ ਨੂੰ ਲੈਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਨਾਲ-ਨਾਲ ਸਵਾਰੀਆਂ ਪ੍ਰਤੀ ਨਿਮਰ ਸਹਿਯੋਗੀ ਭਾਵਨਾ ਰੱਖਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਮਕੈਨੀਕਲ ਇੰਜੀਨੀਅਰ ਗੁਰਤੇਜ ਸਿੰਘ, ਸੁਪਰਡੈਂਟ ਮਨਜੀਤ ਸਿੰਘ, ਐਸ ਐਸ ਗੁਰਨਾਮ ਸਿੰਘ, ਸੀਨੀਅਰ ਸਹਾਇਕ ਸਤਪਾਲ ਸਿੰਘ ਤੇ ਰਣਜੀਤ ਸਿੰਘ ਸਮੇਤ ਰੋਡਵੇਜ਼ ਦਾ ਸਮੂਹ ਸਟਾਫ਼ ਮੌਜੂਦ ਸੀ।