ਨਵਾਂਸ਼ਹਿਰ, 21 ਜੁਲਾਈ : ਭਾਰਤ ਸਰਕਾਰ ਦੀ ਨੈਸ਼ਨਲ ਅਪਰੈਂਟਸ਼ਿਪ ਪ੍ਰੋਮੋਸ਼ਨ ਸਕੀਮ (ਐਨ ਏ ਪੀ ਐਸ) ਅਧੀਨ ਪੰਜਾਬ ਸਰਕਾਰ ਵੱਲੋਂ ਬੁਆਇਲਰ ਅਪਰੇਟਰ ਟ੍ਰੇਡ ਵਿੱਚ ਅਪਰੈਂਟਸਸ਼ਿਪ ਸ਼ੁਰੂ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ ਸੰਜੀਵ ਕੁਮਾਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਸਕਿਲ ਵਿਕਾਸ ਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਬੁਆਇਲਰ ਅਪਰੇਟਰ ਦੇ ਟ੍ਰੇਡ ਦੀ ਅਪਰੈਂਟਸਸ਼ਿਪ ਲਈ 10ਵੀਂ, 12ਵੀਂ ਪਾਸ ਉਮੀਦਵਾਰ ਯੋਗ ਹਨ। ਇਸ ਸਮੇਂ ਪੰਜਾਬ ਵਿੱਚ ਬੁਆਇਲਰ ਅਪਰੇਟਰ ਦੇ ਟ੍ਰੇਡ ਦੀ ਉਦਯੋਗਾਂ ਵਿੱਚ ਭਾਰੀ ਮੰਗ ਹੈ। ਕੋਰਸ ਦੌਰਾਨ ਸਿੱਖਿਆਰਥੀ 7000 ਰੁਪਏ ਪ੍ਰਤੀ ਮਹੀਨਾ ਕਮਾ ਸਕਦੇ ਹਨ। ਚਾਹਵਾਨ ਉਮੀਦਵਾਰ (10ਵੀ, 12ਵੀ ਪਾਸ) ਬਿਊਰੋ ਦੇ ਲਿੰਕ https://tinyurl.com/badbeesbsnagar 'ਤੇ ਰਜਿਸਟਰ ਕਰ ਸਕਦੇ ਹਨ ਜਾਂ ਨਿੱਜੀ ਤੌਰ 'ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਵਿਜ਼ਿਟ ਕਰ ਸਕਦੇ ਹਨ। ਇਸ ਸਬੰਧ ਵਿੱਚ ਬਿਊਰੋ ਦੇ ਹੈਲਪ ਲਾਈਨ ਨੰ: 88727-59915 'ਤੇ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।