ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਪੰਜਾਬ ਦੀ ਵਿਰਾਸਤ ਤੇ ਇਤਿਹਾਸਕ ਅਸਥਾਨਾਂ ਨੂੰ ਸੰਭਾਲਣ ਲਈ ਗੰਭੀਰਤਾ ਨਾਲ ਉਪਰਾਲੇ ਜਾਰੀ-ਬਲਤੇਜ ਪੰਨੂ
ਪਟਿਆਲਾ, 10 ਜੁਲਾਈ: ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਵਿਰਾਸਤ ਅਤੇ ਪੰਜਾਬ ਦੇ ਇਤਿਹਾਸਕ ਅਸਥਾਨਾਂ ਨੂੰ ਸੰਭਾਲਣ ਲਈ ਬਹੁਤ ਗੰਭੀਰਤਾ ਨਾਲ ਉਪਰਾਲੇ ਕਰ ਰਹੀ ਹੈ। ਇਹ ਪ੍ਰਗਟਾਵਾ ਦਫ਼ਤਰ, ਮੁੱਖ ਮੰਤਰੀ, ਪੰਜਾਬ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਸ੍ਰੀ ਬਲਤੇਜ ਪੰਨੂ ਨੇ ਕੀਤਾ। ਉਹ ਪਿੰਡ ਬਾਰਨ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਵਿਖੇ ਇੱਕ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ ਹੋਏ ਸਨ।
ਇਸ ਮੌਕੇ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਬਲਤੇਜ ਪੰਨੂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੂੰ ਮੁੱਖ ਮੰਤਰੀ ਦਫ਼ਤਰ 'ਚ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਣਾਉਣ 'ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸ੍ਰੀ ਬਲਤੇਜ ਪੰਨੂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਰੌਸ਼ਨ ਸਿੰਘ, ਖ਼ਜ਼ਾਨਚੀ ਕਰਮ ਸਿੰਘ, ਧਰਮ ਸਿੰਘ, ਰਾਮ ਸਿੰਘ ਅਤੇ ਜੋਗਿੰਦਰ ਸਿੰਘ ਪੰਛੀ ਆਦਿ ਸਮੇਤ ਹੋਰ ਸੰਗਤ ਵੱਲੋਂ ਸ੍ਰੀ ਪੰਨੂ ਨੂੰ ਗੁਰਦੁਆਰਾ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਦੇ ਸ਼ਹੀਦੀ ਅਸਥਾਨ ਦੀ ਮਹੱਤਤਾ ਅਤੇ ਇਸ ਦੇ ਸੁੰਦਰੀਕਰਨ ਬਾਬਤ ਵਿਸਥਾਰ 'ਚ ਜਾਣੂ ਕਰਵਾਇਆ ਗਿਆ।
ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਸ੍ਰੀ ਬਲਤੇਜ ਪੰਨੂ ਨੇ ਕਿਹਾ ਕਿ ਉਹ ਇਸ ਅਸਥਾਨ ਦੇ ਸੁੰਦਰੀਕਰਨ ਬਾਰੇ ਮੁੱਖ ਮੰਤਰੀ ਨਾਲ ਵੀ ਗੱਲਬਾਤ ਕਰਨਗੇ। ਉਨ੍ਹਾਂ ਨੇ ਮੌਕੇ 'ਤੇ ਹੀ ਹਲਕਾ ਵਿਧਾਇਕ ਡਾ. ਬਲਬੀਰ ਸਿੰਘ ਨਾਲ ਵੀ ਫੋਨ 'ਤੇ ਗੱਲ ਕਰਕੇ ਇਸ ਅਸਥਾਨ ਦੇ ਵਿਕਾਸ ਬਾਰੇ ਗੱਲਬਾਤ ਕੀਤੀ। ਸ੍ਰੀ ਪੰਨੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਨਾਉਣ ਲਈ ਪੂਰੀ ਗੰਭੀਰ ਹੈ।
ਜਿਕਰਯੋਗ ਹੈ ਕਿ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਨੂੰ ਸਰਹਿੰਦ ਦੇ ਸੂਬਾ ਅਬਦੁਸ ਸਮੁੰਦ ਖਾਨ ਦੀ ਜਾਲਮ ਮੁਗਲ ਹਕੂਮਤ ਵੱਲੋਂ ਪੁੱਠੀ ਖੱਲ ਉਤਾਰਕੇ ਸ਼ਹੀਦ ਕੀਤਾ ਗਿਆ ਸੀ। ਇਸੇ ਦੌਰਾਨ ਉਨ੍ਹਾਂ ਦੀ ਸੁਪਤਨੀ ਮਾਤਾ ਧੰਨ ਕੌਰ, ਵੱਡੇ ਪੁੱਤਰ ਬਾਬਾ ਖੜਕ ਸਿੰਘ ਤੇ ਛੋਟੇ ਪੁੱਤਰ ਬਾਬਾ ਕੜਾਕਾ ਸਿੰਘ ਤੇ ਨੂੰਹ ਮਾਤਾ ਅਮਰ ਕੌਰ ਨੂੰ ਵੀ ਸ਼ਹੀਦ ਕੀਤਾ ਗਿਆ ਸੀ। ਪਿੰਡ ਬਾਰਨ ਵਿਖੇ ਇਨ੍ਹਾਂ ਸ਼ਹੀਦਾਂ ਦੀ ਯਾਦ ਅੰਦਰ ਗੁਰਦੁਆਰਾ ਸਾਹਿਬ ਉਸਾਰਿਆ ਗਿਆ ਹੈ ਅਤੇ ਇਸ ਅਸਥਾਨ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਚੱਲ ਰਿਹਾ ਹੈ।
ਕੈਪਸ਼ਨ-: ਪਿੰਡ ਬਾਰਨ ਵਿਖੇ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਬਲਤੇਜ ਪੰਨੂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਫ਼ਤਰ 'ਚ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਨਣ 'ਤੇ ਸਨਮਾਨ ਕੀਤੇ ਜਾਣ ਦੀ ਤਸਵੀਰ