news 02 ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %

ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ
10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %


 ਹਰਨੀਤ ਕੌਰ  ਨੇ 95%  ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ


ਬੰਗਾ : 23 ਜੁਲਾਈ  () ਪੇਂਡੂ ਇਲਾਕੇ ਵਿਚ ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਦਸਵੀ ਕਲਾਸ  ਦਾ  ਨਤੀਜਾ 100% ਸ਼ਾਨਦਾਰ ਆਇਆ ਹੈ ਅਤੇ 10ਵੀ ਕਲਾਸ ਦੇ ਵਿਦਿਆਰਥੀ ਨੇ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਅੱਜ ਮੀਡੀਆਂ  ਨੂੰ ਪ੍ਰਦਾਨ ਕੀਤੀ।
ਦਸਵੀਂ ਜਮਾਤ ਦੇ ਸ਼ਾਨਦਾਰ ਰਿਜ਼ਲਟ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸ਼ੈਸ਼ਨ 2021-22 ਵਿਚ ਦਸਵੀਂ ਕਲਾਸ ਵਿਚੋ ਹਰਨੀਤ ਕੌਰ ਪੁੱਤਰੀ ਜਗਦੀਪ ਸਿੰਘ ਪਿੰਡ ਮਜਾਰੀ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦ ਕਿ ਅਵਨੀਤ ਕੌਰ ਪੁੱਤਰੀ ਰਸ਼ਪਾਲ ਸਿੰਘ ਖਾਨਖਾਨਾ ਨੇ 94.6% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਿਤਕਾ ਬਾਲੂ ਪੁੱਤਰੀ ਸੁਖਜੀਵਨ ਰਾਮ ਪਿੰਡ ਬੀਸਲਾ ਨੇ 93% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸੇ ਤਰ੍ਹਾਂ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਮੁਸਕਾਨ ਬਾਂਗਰ ਪੁੱਤਰੀ ਰੇਸ਼ਮ ਲਾਲ ਸਰਹਾਲ ਰਾਣੂੰਆਂ ਨੇ 92.6% ਅੰਕ, ਅਨੁਜ ਵਰਮਾ ਪੁੱਤਰ ਪਰਮਿੰਦਰ ਕੁਮਾਰ ਪਿੰਡ ਸੂੰਢ ਨੇ 91.4% ਅੰਕ, ਹਰਸ਼ਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਚੱਕਗੁਰੂ ਨੇ 91.4% ਅੰਕ, ਕਰਮਨਦੀਪ ਕੌਰ ਪੁੱਤਰੀ ਹਰਵਿੰਦਰ ਸਿੰਘ ਸਰਹਾਲਾ ਰਾਣੂੰਆਂ ਨੇ 91.2% ਅੰਕ, ਕੋਮਲਪ੍ਰੀਤ ਕੌਰ ਪੁੱਤਰੀ ਚਰਨਕੰਵਲ ਸਿੰਘ ਬੰਗਾ ਨੇ 91% ਅੰਕ ਅਤੇ ਮਹਿਕ ਬਾਂਗਰ ਪੁੱਤਰੀ ਰੇਸ਼ਮ ਲਾਲ ਸਰਹਾਲਾ ਰਾਣੂੰਆਂ ਨੇ 90.2% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਸਕੂਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਸੀ.ਬੀ.ਐਸ.ਈ. ਬੋਰਡ ਤੋਂ ਐਫੀਲੇਟਿਡ ਹੈ।ਇਸ ਵਾਰੀ ਕਲਾਸ ਦੇ 86 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿਚ ਦੱਸਵੀਂ ਕਲਾਸ ਪਾਸ ਕਰਕੇ ਸਕੂਲ ਦਾ ਇਕ ਨਵਾਂ ਰਿਕਾਰਡ ਬਣਾਇਆ ਹੈ। ਉਹਨਾਂ ਦੱਸਿਆ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ।ਇਸ ਮੌਕੇ  ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ  ਦਸਵੀਂ ਕਲਾਸ ਦੇ ਸ਼ਾਨਦਾਰ ਰਿਜ਼ਲਟ ਲਈ ਸਕੂਲ ਪ੍ਰਿੰਸੀਪਲ, ਸਮੂਹ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।  ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ  ਮੌਕੇ ਦਸਵੀ ਜਮਾਤ ਦੇ ਕਲਾਸ ਅਧਿਆਪਕ ਸ੍ਰੀ ਲਾਲ ਚੰਦ ਔਜਲਾ, ਸ੍ਰੀਮਤੀ ਮਨੀਸ਼ਾ, ਸ੍ਰੀ ਰਮਨ ਕੁਮਾਰ, ਸ੍ਰੀ ਮਨਿੰਦਰ ਸਿੰਘ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਜਸਵਿੰਦਰ ਕੌਰ, ਸ੍ਰੀਮਤੀ ਜਸਪਿੰਦਰ ਕੌਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੇ ਸੀ.ਬੀ.ਐਸ.ਈ  ਬੋਰਡ ਦੀ ਦਸਵੀਂ ਕਲਾਸ ਵਿਚ ਪਹਿਲਾ ਦੂਜਾ ਤੀਜਾ ਸਥਾਨ ਅਤੇ ਅੱਵਲ ਪੁਜ਼ੀਸ਼ਨਾਂ ਪ੍ਰਾਪਤ ਵਾਲੇ ਵਿਦਿਆਰਥੀਆਂ ਦੀਆਂ ਤਸਵੀਰਾਂ